ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 29 ਜੁਲਾਈ 2026 ਪੰਜਾਬ ਕਰ ਵਿਭਾਗ ਨੇ ਪਟਿਆਲਾ ਜ਼ਿਲ੍ਹੇ ਵਿੱਚ ਜਾਇਦਾਦ ਨਿਲਾਮੀ ਦੀਆਂ ਪ੍ਰਕਿਰਿਆਵਾਂ ਰਾਹੀਂ ਵੈਲਿਊ ਐਡਿਡ ਟੈਕਸ (ਵੈਟ) ਦੇ ਬਕਾਏ ਵਸੂਲਣ ਦੀ ਆਪਣੀ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਜਾਇਦਾਦ ਨਿਲਾਮੀ ਰਾਹੀਂ 1.21 ਕਰੋੜ ਰੁਪਏ ਵਸੂਲੇ ਅਤੇ ਨਾਲ ਹੀ ਯਕਮੁਸ਼ਤ ਨਿਪਟਾਰਾ (ਓ.ਟੀ.ਐੱਸ.) ਸਕੀਮ ਤਹਿਤ 18.46 ਲੱਖ ਰੁਪਏ ਤੁਰੰਤ ਜਮ੍ਹਾਂ ਕਰਵਾਏ ਗਏ। ਇਹਨਾਂ ਹਾਲੀਆ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਵਿੱਤ, ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਭਰ ਦੇ ਸਾਰੇ ਯੋਗ ਬਕਾਇਆਦਾਰ ਡੀਲਰਾਂ ਨੂੰ ਅਪੀਲ ਕੀਤੀ ਕਿ ਉਹ 31 ਜੁਲਾਈ ਦੀ ਅੰਤਿਮ ਮਿਤੀ ਤੋਂ ਪਹਿਲਾਂ-ਪਹਿਲਾਂ ਓ.ਟੀ.ਐੱਸ. ਸਕੀਮ ਤਹਿਤ ਆਪਣੇ ਲੰਮੇ ਸਮੇਂ ਤੋਂ ਪੈਂਡਿੰਗ ਬਕਾਏ ਨਿਪਟਾਉਣ, ਨਹੀਂ ਤਾਂ ਜਾਇਦਾਦ ਕੁਰਕੀ ਅਤੇ ਜਨਤਕ ਨਿਲਾਮੀ ਵਰਗੀ ਸਖ਼ਤ ਵਸੂਲੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਵਸੂਲੀ ਦੇ ਸਫ਼ਲ ਮਾਮਲਿਆਂ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਪਟਿਆਲਾ ਜ਼ਿਲ੍ਹੇ ਵਿੱਚ ...








