ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਕੀਤੀ ਸ਼ੁਰੂ – ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ
ਸ੍ਰੀ ਮੁਕਤਸਰ ਸਾਹਿਬ, 06 ਜੁਲਾਈ- ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਪੰਜਾਵਾ, ਕੱਖਾਂਵਾਲੀ ਅਤੇ ਭੁੱਲਰਵਾਲਾ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ।
ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਲੋਕ ਹਿੱਤਾਂ ਦੀ ਬਜਾਏ ਮਨਮਰਜ਼ੀਆਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਤੋਂ ਕਿਸੇ ਨੇ ਕੋਈ ਹਿਸਾਬ ਨਹੀਂ ਮੰਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ, ਜਿਸ ਵਿੱਚ ਹਰ ਪੈਸਾ ਲੋਕ ਭਲਾਈ ਲਈ ਖਰਚਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਕਈ ਵਿਧਾਇਕ ਇੱਕ ਤੋਂ ਵੱਧ ਪੈਨਸ਼ਨਾਂ ਦਾ ਲਾਭ ਲੈਂਦੇ ਸਨ, ਪਰ ਮ...








