ਕਾਂਗਰਸ ਅਤੇ ਅਕਾਲੀ ਦਲ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਰੋਡ ਮੈਪ ਨਹੀਂ : ਹਰਭਜਨ ਸਿੰਘ ਈ.ਟੀ.ਓ.
ਅੰਮ੍ਰਿਤਸਰ, 06 ਜੁਲਾਈ ( ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਆਗੂ ਇਸ ਸਮੇਂ ਪੰਜਾਬ ਦੇ ਵਿਕਾਸ ਦੀ ਬਜਾਏ ਆਪਣੀ ਨਿੱਜੀ ਸਿਆਸੀ ਲੜਾਈ ਲੜ ਰਹੇ ਹਨ ਅਤੇ ਉਨ੍ਹਾਂ ਕੋਲ ਸੂਬੇ ਦੇ ਵਿਕਾਸ ਲਈ ਕੋਈ ਠੋਸ ਰੋਡ ਮੈਪ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਦਰ ਮੁੱਖ ਮੰਤਰੀ ਦੀ ਕੁਰਸੀ ਨੂੰ ਲੈ ਕੇ ਆਪੋ-ਧਾਪ ਮਚੀ ਹੋਈ ਹੈ ਅਤੇ ਲੋਕਾਂ ਦੀ ਇੱਛਾ ਦੇ ਉੱਲਟ ਹਰ ਆਗੂ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਲੱਗਾ ਹੋਇਆ ਹੈ।
ਇਹ ਪ੍ਰਗਟਾਵਾ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਾਏਪੁਰ ਖੁਰਦ, ਸਰਜਾ, ਬੇਰੀਆਣਾ ਅਤੇ ਕੋਟ ਹਯਾਤ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਕਰਵਾਏ ਗਏ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਕੌਣ ਬਣੇਗਾ, ਇਸ ਦਾ ਫ਼ੈਸਲਾ ਸੂਬੇ ਦੇ ਸੁਹਿਰਦ ਵੋਟਰਾਂ ਨੇ ਕਰਨਾ ਹੈ। ਉਨ੍ਹਾ...








