ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ
ਮੋਹਾਲੀ,21 ਅਕਤੂਬਰ ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ ਹੋਣਾ ਪੂਰੇ ਸੂਬੇ ਲਈ ਬਹੁਤ ਹੀ ਮਾਣ ਅਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿੱਜੀ ਯਤਨਾਂ ਸਦਕਾ ਹੀ ਪੰਜਾਬ ਨੂੰ ਇਸ ਨਾਮਵਰ ਕੌਮਾਂਤਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਦਾ ਇਤਿਹਾਸਕ ਮੌਕਾ ਮਿਲਿਆ ਹੈ। ਇਸ ਨਾਲ ਰਾਜ ਵਿੱਚ ਹਾਕੀ ਸਮੇਤ ਹੋਰ ਖੇਡਾਂ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਹੋਣ ਦੀ ਪ੍ਰੇਰਣਾ ਮਿਲੇਗੀ।
ਬੁਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਮੇਅਰ ਸਰਬਜੀਤ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਦੇ ਲੀਗ ਮੈਚ 27 ਅਕਤੂਬਰ ਤੋਂ 2 ਨਵੰਬਰ ਤੱਕ ਜਲੰਧਰ ਵਿਖੇ ਖੇਡੇ ਜਾਣਗੇ। ਇਸ ਤੋਂ ਬਾਅਦ 4 ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਸੈਮੀਫਾਈਨਲ, ਫਾਈਨਲ ਅਤੇ ਤੀਜੇ ਸਥਾਨ ਲਈ ਮੁਕਾਬਲੇ ਕਰਵਾਏ ਜਾਣਗੇ। ਇਸ ਪ੍ਰਤੀਸ਼ਠਿਤ ਟੂਰਨਾਮੈਂਟ ਵਿੱਚ ਏਸ਼ੀਆ ਦੀਆਂ ਛੇ ਪ੍ਰਮੁੱਖ ਟੀਮਾਂ—ਭਾਰਤ, ਬੰਗਲਾਦੇਸ਼, ਜਪਾਨ, ਚੀਨ,...








