Monday, August 3
Shadow

Author: Harvinder Singh

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ

local news
ਸੁਨਾਮ ਊਧਮ ਸਿੰਘ ਵਾਲਾ, 3 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੁਰੂ ਨਾਨਕ ਦੇਵ ਡੈਂਟਲ ਕਾਲਜ, ਸੁਨਾਮ ਵਿਖੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਵਰਗੀ ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਮੌਕੇ ਆਯੋਜਿਤ ਸਮਾਗਮ ਵਿੱਚ ਸ਼ਮੂਲੀਅਤ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਅਰਦਾਸ ਅਤੇ ਕੀਰਤਨ ਦਰਬਾਰ ਸਜਾਇਆ ਗਿਆ। ਇਸ ਦੇ ਨਾਲ ਹੀ ਲੋਕਾਂ ਦੀ ਭਲਾਈ ਲਈ ਮੁਫ਼ਤ ਮੈਡੀਕਲ ਅਤੇ ਡੈਂਟਲ ਕੈਂਪ ਦਾ ਵੀ ਆਯੋਜਨ ਕੀਤਾ ਗਿਆ, ਜਿਸ ਦਾ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਾਭ ਪ੍ਰਾਪਤ ਕੀਤਾ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋੜਾ ਨੇ ਆਪਣਾ ਸਮੁੱਚਾ ਜੀਵਨ ਲੋਕ ਸੇਵਾ, ਸਾਦਗੀ ਅਤੇ ਇਮਾਨਦਾਰੀ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਜਿਹੜੀਆਂ ਸ਼ਖ਼ਸੀਅਤਾਂ ਸਮਾਜ ਭਲਾਈ ਲਈ ਨਿਸ਼ਕਾਮ ਭਾਵਨਾ ਨਾਲ ਕੰਮ ਕਰਦੀਆਂ ਹਨ, ਉਹ ਆਪਣੀਆਂ ਸੇਵਾਵਾਂ ਕਰਕੇ ਸਦਾ ਲੋਕਾਂ ਦੇ ਦਿਲਾਂ ਵਿੱਚ ਵੱਸਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋ...
ਪੰਜਾਬ ਵਿੱਚ ਜਲਦ ਹੀ ਏ.ਆਈ. ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ

ਪੰਜਾਬ ਵਿੱਚ ਜਲਦ ਹੀ ਏ.ਆਈ. ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ

News of Punjab
ਸੰਗਰੂਰ, 03 ਜੁਲਾਈ: ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਅੱਜ ਡਾਇਟ, ਸੰਗਰੂਰ ਵਿਖੇ ਇੱਕ ਵਿਸ਼ਾਲ ਅਤੇ ਪ੍ਰੇਰਣਾਦਾਇਕ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਨਾ ਅਤੇ ਸਿੱਖਿਆ ਪ੍ਰਣਾਲੀ ਵਿੱਚ ਹੋ ਰਹੇ ਬਦਲਾਅ ਅਤੇ ਸੁਧਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਸੀ। ਇਸ ਮੌਕੇ 12ਵੀਂ ਜਮਾਤ ਵਿੱਚ 90 ਫੀਸਦੀ ਤੇ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਵਿਦਿਆਰਥੀ ਸਿਰਫ਼ ਆਪਣੇ ਪਰਿਵਾਰਾਂ ਲਈ ਹੀ ਨਹੀਂ, ਸਗੋਂ ਪੰਜਾਬ ਅਤੇ ਦੇਸ਼ ਦਾ ਭਵਿੱਖ ਵੀ ਹਨ। ਉਨ੍ਹਾਂ ਨੇ ਕਿਹਾ ਕਿ ਇਹ ਬੱਚੇ ਭਵਿੱਖ ਵਿੱਚ ਆਈ.ਏ.ਐਸ., ਆਈ.ਪੀ.ਐਸ., ਡਾਕਟਰ, ਵਕੀਲ ਅਤੇ ਹੋਰ ਮਹੱਤਵਪੂਰਨ ਅਹੁਦਿਆਂ ‘ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਗੇ। ...
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

Breaking News
ਚੰਡੀਗੜ੍ਹ, 3 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਦੇ ਸਤਿਕਾਰ, ਸੁਰੱਖਿਆ ਅਤੇ ਭਲਾਈ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਵਿੱਚ ‘ਐਲਡਰਲਾਈਨ 14567’ (Elderline 14567) ਰਾਹੀਂ ਬਜ਼ੁਰਗਾਂ ਲਈ ਸਹਾਇਤਾ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਨਾਲ ਸੀਨੀਅਰ ਸਿਟੀਜ਼ਨਾਂ ਨੂੰ ਸਮੇਂ ਸਿਰ ਸਹਾਇਤਾ, ਕਾਨੂੰਨੀ ਮਾਰਗਦਰਸ਼ਨ ਅਤੇ ਕਈ ਹੋਰ ਜ਼ਰੂਰੀ ਸੇਵਾਵਾਂ ਆਸਾਨੀ ਨਾਲ ਮਿਲ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ‘ਐਲਡਰਲਾਈਨ 14567’ ਪੰਜਾਬ ਦੇ ਬਜ਼ੁਰਗਾਂ ਲਈ ਇੱਕ ਭਰੋਸੇਮੰਦ ਸਹਾਰਾ ਬਣ ਕੇ ਉੱਭਰੀ ਹੈ, ਜਿਸ ਤਹਿਤ ਹੁਣ ਤੱਕ ਸੂਬੇ ਭਰ ਵਿੱਚੋਂ 2.5 ਲੱਖ ਤੋਂ ਵੱਧ ਕਾਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਹੈਲਪਲਾਈਨ ਨੇ 91 ਬੇਸਹਾਰਾ ਬਜ਼ੁਰਗਾਂ ਨੂੰ ਸਫ਼ਲਤਾਪੂਰਵਕ ਰੈਸਕਿਊ ਕਰਕੇ (ਬਚਾ ਕੇ) ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਹੈ। ਇਸ ਦੇ ਨਾਲ ਹੀ ਬਜ਼ੁਰਗਾਂ ਨਾਲ ਦੁਰਵਿਵਹਾਰ ਅ...
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

News of Punjab
*ਚੰਡੀਗੜ੍ਹ, 3 ਜੁਲਾਈ:*   ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਅੱਜ ਇੱਥੇ ਮਗਸੀਪਾ ਵਿਖੇ ਇਨਵੈਸਟ ਪੰਜਾਬ, ਪੰਜਾਬ ਐਗਰੋ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬ ਅਤੇ ਉਜ਼ਬੇਕਿਸਤਾਨ ਗਣਰਾਜ ਦਰਮਿਆਨ ਵਪਾਰ ਅਤੇ ਕਾਰੋਬਾਰੀ ਮੌਕਿਆਂ ਦੀ ਪੜਚੋਲ ਲਈ ਇੱਕ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ।   ਮੀਟਿੰਗ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਜ਼ਬੇਕਿਸਤਾਨ ਸਰਕਾਰ ਉੱਥੇ ਨਿਵੇਸ਼ ਚਾਹੁੰਦੀ ਹੈ। ਹਾਲਾਂਕਿ, ਪੰਜਾਬ ਦੇ ਉਤਪਾਦਾਂ ਦੀ ਉਜ਼ਬੇਕ ਬਾਜ਼ਾਰ ਵਿੱਚ ਅਨੁਕੂਲਤਾ ਨੂੰ ਪਰਖਣ ਲਈ ਸਥਾਨਕ ਬਾਜ਼ਾਰ ਦਾ ਵਿਸਥਾਰਪੂਰਵਕ ਸਰਵੇਖਣ ਕਰਨਾ ਪਹਿਲਾ ਅਤੇ ਅਹਿਮ ਕਦਮ ਹੋਵੇਗਾ।   ਖੁਰਾਕ ਖੇਤਰ ਨੂੰ ਉਜ਼ਬੇਕਿਸਤਾਨ ਵਿੱਚ ਪੰਜਾਬ ਲਈ ਇੱਕ ਨਿਸ਼ਚਿਤ ਸ਼ੁਰੂਆਤੀ ਪਲੇਟਫਾਰਮ ਵਜੋਂ ਪਛਾਣਿਆ ਗਿਆ। 15,000 ਤੋਂ ਵੱਧ ਭਾਰਤੀ ਵਿਦਿਆਰਥੀਆਂ ਅਤੇ ਦੁਨੀਆ ਦੇ ਚੌਥੇ ਸਭ ਤੋਂ ਵੱਡੇ ਸੋਨੇ ਦੇ ਉਤਪਾਦਕ ਹੋਣ ਦੇ ਨਾਲ-ਨਾਲ ਐਲੂਮੀਨੀਅਮ ਵਰਗੇ ਦੁਰਲੱਭ ਧਾਤੂਆਂ ਨਾਲ ਭਰਪੂਰ ਹੋਣ ਕਾਰਨ, ਉਜ਼ਬੇਕਿਸਤਾਨ ਕੋਲ ਪੰਜਾਬ ਨਾਲ ਲੰਬੇ ਸਮੇਂ ਦੇ ਆਰਥਿਕ ਸਹਿਯੋਗ ਨੂੰ ਕਾਇਮ ਰੱਖਣ ਦੀ ਸਮਰੱਥਾ...
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

Breaking News
ਚੰਡੀਗੜ੍ਹ, ਜੁਲਾਈ 3: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਬੜੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।ਇਸ ਉਦੇਸ਼ ਤਹਿਤ ਬਾਗ਼ਬਾਨੀ ਵਿਭਾਗ, ਪੰਜਾਬ ਵੱਲੋਂ ਸਟੇਟ ਪਲਾਨ ਸਕੀਮ ਅਧੀਨ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਵਾਸਤੇ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਕਿਸਾਨ ਲਗਭਗ 2 ਲੱਖ ਰੁਪਏ ਦੀ ਲਾਗਤ ਨਾਲ ਇੱਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ ਜਿਸ ’ਤੇ ਬਾਗ਼ਬਾਨੀ ਵਿਭਾਗ ਵੱਲੋਂ 40 ਫੀਸਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ ਤੱਕ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਸ਼ਰੂਮ ਦੀ ਖੇਤੀ ਥੋੜ੍ਹੀ ਜ਼ਮੀਨ ਅਤੇ ਪਾਣੀ ਦੀ ਬਹੁਤ ਘੱਟ ਵਰਤੋਂ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਘੱਟ ਲਾਗਤ ਵਾਲੀ ਇਸ ਕਾਸ਼ਤਕਾਰੀ ਤੋਂ ਵਧੀਆ ਮੁਨਾਫ਼ਾ ਕਮਾਇਆ ਜਾ ਸਕਦਾ  ਹੈ। ਉਨ੍ਹਾ ਦੱਸਿਆ ਕਿ ਇੱਕ ਛੋਟਾ ਮਸ਼ਰੂਮ ਯੂ...
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

News of Punjab
ਚੰਡੀਗੜ੍ਹ, 3 ਜੁਲਾਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 164ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 534 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 164ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 297 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 43,127 ਹੋ ਗਈਆਂ। ਇਸ ਤੋਂ ਇਲਾਵਾ 206 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

News of Punjab
ਚੰਡੀਗੜ੍ਹ, 2 ਜੁਲਾਈ : ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਸੂਬੇ ਭਰ ਵਿੱਚ ਯੋਗ ਅਣਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਪੀਏਪੀਆਰ) ਨਿਯਮਾਂ ਦੇ ਨਿਯਮ 31 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। *ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਲਈ ਰਾਹਤ* ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਨਿਯਮ 31 ਵਿੱਚ ਸੋਧ ਨਾਲ ਉਹਨਾਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕੀਤਾ ਜਾ ਸਕੇਗਾ, ਜਿੱਥੇ ਘੱਟੋ-ਘੱਟ 25 ਪ੍ਰਤੀਸ਼ਤ ਪਲਾਟ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਇਸ ਸਬੰਧੀ ਅਰਜ਼ੀਆਂ ਕਲੋਨੀ ਦੇ ਪ੍ਰਮੋਟਰ ਜਾਂ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਰਾਹੀਂ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਸੋਧੇ ਹੋਏ ਉਪਬੰਧ ਨੋਟੀਫਾਈਡ ਸਥਾਨਕ ਯੋਜਨਾ ਖੇਤਰਾਂ ...
हिमाचल के फलों की मिठास बनी ओमान की पहली पसंद

हिमाचल के फलों की मिठास बनी ओमान की पहली पसंद

Hindi News
हिमाचल प्रदेश से पहली बार ताजी चेरी और प्लम की निर्यात खेप सफलतापूर्वक ओमान पहुंच गई है। यह प्रदेश के बागवानी क्षेत्र के लिए एक बड़ी उपलब्धि है। इससे हिमाचल के फलों को अंतरराष्ट्रीय बाजार में नई पहचान मिलेगी और बागवानों को उनके उत्पादों का बेहतर मूल्य प्राप्त होगा।हाल ही में बागवानी मंत्री जगत सिंह नेगी ने 400 किलोग्राम ताजी चेरी तथा 400 किलोग्राम ताजे प्लम की पहली खेप को रवाना किया था। ओमान पहुंचने पर मस्कट स्थित भारतीय दूतावास ने प्रचार अभियान को शुरू किया तथा फलों को ओमान के विभिन्न खुदरा स्टोर में आकर्षक ढंग से प्रदर्शित किया गया। यहां लोगों ने हिमाचल प्रदेश के फलों की उत्कृष्ट गुणवत्ता और स्वाद की सराहना की और उपभोक्ताओं से उत्साहजनक प्रतिक्रियाएं मिल रही है।यह उल्लेखनीय उपलब्धि मुख्यमंत्री ठाकुर सुखविन्द्र सिंह सुक्खू के दूरदर्शी मार्गदर्शन में संभव हुई है। सरकार बागवानी क्षेत्र को व...
राज्यपाल ने सामाजिक सेवा कार्यों के लिए लाडली फाउंडेशन को सराहा

राज्यपाल ने सामाजिक सेवा कार्यों के लिए लाडली फाउंडेशन को सराहा

Hindi News
लाडली फाउंडेशन, हिमाचल प्रदेश के पदाधिकारियों ने आज लोक भवन में  राज्यपाल कविन्द्र गुप्ता से शिष्टाचार भेंट की। इस मौके पर राज्यपाल ने फाउंडेशन का स्वरोजगार योजना - सशक्त नारी, सशक्त हिमाचल का पोस्टर जारी किया।लाडली फाउंडेशन हिमाचल प्रदेश द्वारा शुरू की गई इस पहल का उद्देश्य महिलाओं को स्वरोजगार के लिए प्रोत्साहित करना है। इसके अंतर्गत महिलाओं द्वारा अपने कौशल एवं हस्तशिल्प से तैयार किए गए उत्पादों के विपणन और बिक्री के अवसर उपलब्ध करवाए जाएंगे, जिससे उनकी आर्थिक आत्मनिर्भरता और उद्यमिता को बढ़ावा मिलेगा।राज्यपाल ने इस पहल के लिए फाउंडेशन को बधाई देते हुए लाडली स्वरोजगार योजना के सफल क्रियान्वयन के लिए शुभकामनाएं दीं। उन्होंने महिलाओं के सशक्तिकरण तथा समाज में उनकी आर्थिक भागीदारी को सुदृढ़ बनाने की दिशा में फाउंडेशन के समर्पित प्रयासों की सराहना की।श्री गुप्ता ने कहा कि मानव सेवा ही ईश्वर...
रामपुर में भाजपा को झटका, क्षेत्र के प्रमुख नेता बृजलाल अपने 300 से अधिक समर्थकों सहित कांग्रेस में शामिल

रामपुर में भाजपा को झटका, क्षेत्र के प्रमुख नेता बृजलाल अपने 300 से अधिक समर्थकों सहित कांग्रेस में शामिल

Hindi News
भाजपा को झटका देते हुए शिमला जिले के रामपुर विधानसभा क्षेत्र के प्रमुख नेता बृजलाल अपने 300 से ज्यादा समर्थकों सहित आज कांग्रेस में शामिल होने के बाद सचिवालय में मुख्यमंत्री ठाकुर सुखविन्द्र सिंह सुक्खू के साथ शिष्टाचार भेंट की।मुख्यमंत्री ठाकुर सुखविन्द्र सिंह सुक्खू ने बृजलाल और उनके समर्थकों का कांग्रेस पार्टी में स्वागत किया। उन्होंने कहा कि पार्टी सबके मान-सम्मान का ध्यान रखेगी। उन्होंने कहा कि राज्य सरकार सभी वर्गों के कल्याण के लिए समर्पित भाव से काम कर रही है और प्रदेश का एक समान विकास सुनिश्चित बनाया जा रहा है। उन्होंने कहा कि रामपुर पूर्व मुख्यमंत्री स्वर्गीय वीरभद्र सिंह का घर है और विकास की कोई कमी नहीं रखी जाएगी। इस अवसर पर बृजलाल ने मुख्यमंत्री को क्षेत्र की समस्याओं को लेकर एक मांग पत्र भी सौंपा तथा मुख्यमंत्री ने इन मांगों पर सहानुभूतिपूर्वक विचार करने का आश्वासन दिया।मुख्य...