ਕੋਟਲਾ ਵਾਸੀਆਂ ਨੂੰ ਮਿਲੀ ਵੱਡੀ ਸਿਹਤ ਸਹੂਲਤ, ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
ਸ੍ਰੀ ਅਨੰਦਪੁਰ ਸਾਹਿਬ 05 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਕੋਟਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਕੇ ਪਿੰਡ ਵਾਸੀਆਂ ਨੂੰ ਵੱਡੀ ਸਿਹਤ ਸਹੂਲਤ ਦੀ ਸੌਗਾਤ ਦਿੱਤੀ। ਇਸ ਮੌਕੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਲੀਨਿਕ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਦੇ ਸ਼ੁਰੂ ਹੋਣ ਨਾਲ ਕੋਟਲਾ ਅਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਲਈ ਦੂਰ-ਦੁਰਾਡੇ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਨੇੜੇ ਹੀ ਡਾਕਟਰੀ ਸਲਾਹ ਅਤੇ ਲੋੜੀਂਦੀਆਂ ਮੁੱਢਲੀਆਂ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ। ਸਰਕਾਰ ਦਾ ਉਦੇਸ਼ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਤੱਕ ਆਸਾਨੀ ਨਾਲ ਪਹੁੰਚਾਉਣਾ ਹੈ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਵੀ ਸੌਂਪਿਆ। ਉਨ...








