ਅਗਰਵਾਲ ਸਮਾਜ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਨਗਰ ਕੌਂਸਲ ਟੀਮ ਦਾ ਸਨਮਾਨ
ਸੁਨਾਮ, 29 ਜੂਨ
ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਅਗਰਵਾਲ ਸਭਾ ਸੁਨਾਮ ਵੱਲੋਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਧੰਨਵਾਦ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਗਰਵਾਲ ਸਮਾਜ ਅਤੇ ਸ਼ਹਿਰ ਦੀਆਂ ਹੋਰ ਪ੍ਰਮੁੱਖ ਸੰਸਥਾਵਾਂ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਸਮਾਗਮ ਦੌਰਾਨ ਸ੍ਰੀ ਅਮਨ ਅਰੋੜਾ ਦੇ ਨਾਲ-ਨਾਲ ਨਗਰ ਕੌਂਸਲ ਸੁਨਾਮ ਦੇ ਨਵ-ਨਿਯੁਕਤ ਪ੍ਰਧਾਨ ਮਨਪ੍ਰੀਤ ਬਾਂਸਲ, ਸੀਨੀਅਰ ਉਪ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ, ਉਪ ਪ੍ਰਧਾਨ ਮੀਨਾ ਰਾਣੀ ਅਤੇ ਸਮੂਹ ਨਗਰ ਕੌਂਸਲਰਾਂ ਦਾ ਵੀ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ। ਸਮਾਜ ਦੇ ਆਗੂਆਂ ਨੇ ਉਮੀਦ ਜਤਾਈ ਕਿ ਨਗਰ ਕੌਂਸਲ ਦੀ ਇਹ ਨਵੀਂ ਟੀਮ ਕੈਬਨਿਟ ਮੰਤਰੀ ਦੀ ਰਹਿਨੁਮਾਈ ਹੇਠ ਸੁਨਾਮ ਸ਼ਹਿਰ ਦੀ ਨੁਹਾਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ...








