Thursday, October 29
Shadow

Author: Harvinder Singh

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

News of Punjab, Punjab Politics
ਚੰਡੀਗੜ੍ਹ, 20 ਅਗਸਤ, 2026: ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਰਵਜੋਤ ਸਿੰਘ ਅਤੇ ਯੂ.ਕੇ. ਦੇ ਸੰਸਦ ਮੈਂਬਰ ਤੇ ਬਰਤਾਨਵੀ ਸੰਸਦ ਦੀ ਰੱਖਿਆ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਨੇ ਬੀਤੇ ਦਿਨ ਚੰਡੀਗੜ੍ਹ ਵਿਖੇ ਮੁਲਾਕਾਤ ਕਰਕੇ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਅਹਿਮ ਮੁੱਦਿਆਂ, ਪੰਜਾਬ ਨਾਲ ਹਵਾਈ ਸੰਪਰਕ, ਨਿਵੇਸ਼ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਸੁਰੱਖਿਆ ਸਮੇਤ ਕਈ ਮਾਮਲਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਏਪੁਰ ਵੀ ਮੌਜੂਦ ਸਨ।                 ਮੀਟਿੰਗ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਚੰਡੀਗੜ੍ਹ ਤੋਂ ਹੋਰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਅਤੇ ਮੌਜੂਦਾ ਸਿੱਧੀਆਂ ਹਵਾਈ ਸੇਵਾਵਾਂ ਵਿੱਚ ਵਾਧਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਲੰ...
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਤੋਂ ਤਿੰਨ ਹੋਰ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਤੋਂ ਤਿੰਨ ਹੋਰ ਬੱਸਾਂ ਰਵਾਨਾ

News of Punjab
ਨੰਗਲ 22 ਅਗਸਤ:  ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਨੰਗਲ ਤੋਂ ਤਿੰਨ ਬੱਸਾਂ ਨੂੰ ਕੈਬਨਿਟ ਮੰਤਰੀ ਪੰਜਾਬ ਸਰਕਾਰ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਬੱਸਾਂ ਨੰਗਲ ਦੇ ਵਾਰਡ ਨੰਬਰ 11, 16 ਅਤੇ 18 ਵਿੱਚੋਂ ਸ਼ਰਧਾਲੂਆਂ ਨੂੰ ਲੈ ਕੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ। ਯਾਤਰਾ ਦੌਰਾਨ ਸ਼ਰਧਾਲੂ ਮਥੁਰਾ-ਵ੍ਰਿੰਦਾਵਨ, ਹਰਿਦੁਆਰ-ਰਿਸ਼ੀਕੇਸ਼, ਸਾਲਾਸਰ-ਖਾਟੂ ਸ਼ਾਮ ਜੀ ਸਮੇਤ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਗੇ। ਇਸ ਮੌਕੇ ਸ਼ਰਧਾਲੂਆਂ ਵਿੱਚ ਵਿਸ਼ੇਸ਼ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।       ਇਸ ਮੌਕੇ ਯਾਤਰਾ ’ਤੇ ਜਾ ਰਹੇ ਬਜ਼ੁਰਗ ਸ਼ਰਧਾਲੂਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਵਿੱਚੋਂ ਕਈ ਬਜ਼ੁਰਗ ਪਹਿਲੀ ਵਾਰ ਇਨ੍ਹਾਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਪਰਿਵਾਰਾਂ ਲਈ ਦੂਰ-ਦੁਰਾਡੇ ਸਥਿਤ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨਾ ਕਈ ਵਾਰ ਮੁਸ਼ਕਲ ਹੁੰਦ...
ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੇ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ

ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੇ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ

Breaking News
ਅੰਮ੍ਰਿਤਸਰ/ਚੰਡੀਗੜ੍ਹ 22 ਅਗਸਤ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਜ਼ਖ਼ਮ ਅੱਜ ਵੀ ਸਿੱਖਾਂ ਦੇ ਦਿਲਾਂ ਵਿੱਚ ਜ਼ਿੰਦਾ ਹਨ ਅਤੇ ਅਜਿਹੇ ਸਮੇਂ ਵਿੱਚ ਸਿੱਖਾਂ ਦੇ ਕਤਲੇਆਮ ਨਾਲ ਜੁੜੇ ਵਿਅਕਤੀ ਨੂੰ ਆਦਰਸ਼ ਦੱਸਣ ਵਾਲਾ ਬਿਆਨ ਪੂਰੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲਾ ਹੈ। ਸ਼ਨਿੱਚਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜੇਕਰ ਕਾਂਗਰਸ ਦੇ ਇੱਕ ਸੀਨੀਅਰ ਨੇਤਾ ਸੱਜਣ ਕੁਮਾਰ ਨੂੰ ਆਪਣਾ ਰੋਲ ਮਾਡਲ ਦੱਸਦੇ ਹਨ, ਤਾਂ ਇਹ ਕਾਂਗਰਸ ਦੀ ਮਾਨਸਿਕਤਾ ਅਤੇ ਉਸ ਦੀ ਰਾਜਨੀਤੀ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਾਂਗਰਸ ਦੀ ਹਾਈਕਮਾਂਡ ਤੋਂ ਸਵਾਲ ਕੀਤਾ ਕਿ ਕੀ ਦੀਪੇਂਦਰ ਹੁੱਡਾ ਦਾ ਇਹ ਬਿਆਨ ਪਾਰਟੀ ਦੀ ਅਧਿਕਾਰਤ ਸੋਚ ਹੈ?&...
ਡਾ. ਗੁਰਪ੍ਰੀਤ ਕੌਰ ਮਾਨ ‘ਤੇ ਕਾਂਗਰਸ ਦੇ ਵਿਧਾਇਕ ਖਹਿਰਾ ਦੇ ਜੀਜੇ ਰਣਜੀਤ ਸਿੰਘ ਦੇ ਦੋਸ਼ ਬੇਬੁਨਿਆਦ ਅਤੇ ਰਾਜਨੀਤੀ ਤੋਂ ਪ੍ਰੇਰਿਤ: ਆਪ

ਡਾ. ਗੁਰਪ੍ਰੀਤ ਕੌਰ ਮਾਨ ‘ਤੇ ਕਾਂਗਰਸ ਦੇ ਵਿਧਾਇਕ ਖਹਿਰਾ ਦੇ ਜੀਜੇ ਰਣਜੀਤ ਸਿੰਘ ਦੇ ਦੋਸ਼ ਬੇਬੁਨਿਆਦ ਅਤੇ ਰਾਜਨੀਤੀ ਤੋਂ ਪ੍ਰੇਰਿਤ: ਆਪ

News of Punjab
ਚੰਡੀਗੜ੍ਹ 22 ਅਗਸਤ- ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕ ਅਮਨਦੀਪ ਕੌਰ ਨੇ ਵਿਰੋਧੀ ਧਿਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਦੇ ਖਿਲਾਫ ਲਗਾਏ ਜਾ ਰਹੇ ਕਥਿਤ ਬੇਬੁਨਿਆਦ ਦੋਸ਼ਾਂ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਸਰਕਾਰ ਦੇ ਕੰਮਕਾਜ 'ਤੇ ਸਵਾਲ ਚੁੱਕਣਾ, ਵਿਰੋਧ ਕਰਨਾ ਅਤੇ ਆਲੋਚਨਾ ਕਰਨਾ ਵਿਰੋਧੀ ਧਿਰ ਦਾ ਅਧਿਕਾਰ ਹੈ, ਪਰ ਝੂਠੇ ਦੋਸ਼ ਲਗਾ ਕੇ ਕਿਸੇ ਵਿਅਕਤੀ ਦੀ ਨਿੱਜੀ ਜ਼ਿੰਦਗੀ, ਪ੍ਰਤਿਸ਼ਠਾ ਅਤੇ ਚਰਿੱਤਰ 'ਤੇ ਹਮਲਾ ਕਰਨਾ ਕਿਸੇ ਵੀ ਕੀਮਤ 'ਤੇ ਸਵੀਕਾਰ ਨਹੀਂ ਕੀਤਾ ਜਾਵੇਗਾ। ਜਦੋਂ ਝੂਠ ਦੀ ਹੱਦ ਪਾਰ ਹੋ ਜਾਵੇ ਤਾਂ ਉਸ ਦਾ ਜਵਾਬ ਸਿਰਫ਼ ਸਿਆਸੀ ਨਹੀਂ, ਸਗੋਂ ਕਾਨੂੰਨੀ ਤਰੀਕੇ ਨਾਲ ਵੀ ਦਿੱਤਾ ਜਾਵੇਗਾ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਮਨਦੀਪ ਕੌਰ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐੱਸਡੀ ਰਾਜਵੀਰ ਸਿੰਘ 'ਤੇ ਵੀ ਅਜਿਹੇ ਦੋਸ਼ ਲਗਾਏ ਗਏ ਸਨ, ਜਿਨ੍ਹਾਂ ਦਾ ਕੋਈ ਠੋਸ ਸਬੂਤ ਸਾਹਮ...
ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ

ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ

Breaking News
ਚੰਡੀਗੜ੍ਹ, 22 ਅਗਸਤ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਨੇ ਇਸ ਸਾਲ ਜਨਵਰੀ ਮਹੀਨੇ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ ਗਈ ਸਮਝੌਤਾ ਫੀਸ (ਕੰਪਾਊਂਡਿੰਗ ਫੀਸ) ਅਤੇ ਇਸੇ ਮਿਆਦ ਦੌਰਾਨ ਕੀਤੇ ਗਏ ਨਿਰੀਖਣਾਂ ਦੇ ਮਾਮਲੇ ਵਿੱਚ ਨਿਰੰਤਰ ਵਧੀਆ ਕਾਰਗੁਜ਼ਾਰੀ ਵਿਖਾਈ ਹੈ। ਕੰਪਾਊਂਡਿੰਗ ਫੀਸਾਂ ਦੇ ਮਾਮਲੇ ਵਿੱਚ ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਮਹੀਨੇ ਤੋਂ ਜੁਲਾਈ 2026 ਤੱਕ 53.26 ਲੱਖ ਰੁਪਏ ਇਕੱਠੇ ਕੀਤੇ। ਵਿੰਗ ਵੱਲੋਂ ਇਸੇ ਮਿਆਦ ਦੌਰਾਨ 14412 ਨਿਰੀਖਣ ਅਤੇ 1062 ਚਲਾਨ ਕੀਤੇ ਗਏ। ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਲਈ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਸਰਗਰਮੀ ਅਤੇ ਸਮਰਪਣ ਨਾਲ ਕੰਮ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਵਿੰਗ ਕੋਲ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਖੇ ਵਿਭਾਗ ਦੀ ਮਾਲਕੀ ਵਾਲੀਆਂ ਮਿਆਰੀ ਲੈਬਾਰਟਰੀਆਂ ਹਨ, ਜਦਕਿ ਸਰਹਿੰਦ ਅਤੇ ਖੰਨਾ ਵਿੱਚ ਵੀ ਇਸੇ ਤਰਜ...
ਗੈਂਗਸਟਰਾਂ ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਨੇ 634 ਛਾਪੇਮਾਰੀ ਕੀਤੀ; 352 ਵਿਅਕਤੀ ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਨੇ 634 ਛਾਪੇਮਾਰੀ ਕੀਤੀ; 352 ਵਿਅਕਤੀ ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 22 ਅਗਸਤ: 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 214ਵੇਂ ਦਿਨ  ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂਦੇ ਪਛਾਣੇ ਗਏ ਅਤੇ ਮੈਪ ਕੀਤੇ 634 ਟਿਕਾਣਿਆਂ ਤੇ ਛਾਪੇਮਾਰੀ ਕੀਤੀ।  ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ,ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 214ਵੇਂ ਦਿਨ, ਪੁਲਿਸ ਟੀਮਾਂ ਨੇ  352 ਵਿਅਕਤੀਆਂ ਨੂੰ 4 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 63,417 ਹੋਈਆਂ ਹਨ । ਇਸ ਤੋਂ ਇਲਾਵਾ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...
‘ਉਹ ਸਿਰਫ 15 ਸਾਲ ਦਾ ਹੈ…’, ਰਾਹੁਲ ਦ੍ਰਾਵਿੜ ਦਾ ਵੈਭਵ ਸੂਰਿਆਵੰਸ਼ੀ ‘ਤੇ ਵੱਡਾ ਬਿਆਨ

‘ਉਹ ਸਿਰਫ 15 ਸਾਲ ਦਾ ਹੈ…’, ਰਾਹੁਲ ਦ੍ਰਾਵਿੜ ਦਾ ਵੈਭਵ ਸੂਰਿਆਵੰਸ਼ੀ ‘ਤੇ ਵੱਡਾ ਬਿਆਨ

Sports
Rahul Dravid on Vaibhav: ਚਿੱਟੀ ਗੇਂਦ ਦੇ ਕ੍ਰਿਕਟ ਵਿੱਚ ਆਪਣੀ ਛਾਪ ਛੱਡਣ ਤੋਂ ਬਾਅਦ, ਵੈਭਵ ਸੂਰਿਆਵੰਸ਼ੀ ਹੁਣ ਲਾਲ ਗੇਂਦ ਦੇ ਕ੍ਰਿਕਟ ਵਿੱਚ ਆਪਣੀ ਛਾਪ ਛੱਡਣ ਲਈ ਤਿਆਰ ਹੈ। ਉਹ 23 ਅਗਸਤ ਤੋਂ ਸ਼ੁਰੂ ਹੋਣ ਵਾਲੀ ਦਲੀਪ ਟਰਾਫੀ ਵਿੱਚ ਪੂਰਬੀ ਜ਼ੋਨ ਲਈ ਖੇਡਣ ਲਈ ਤਿਆਰ ਹੈ। ਸੂਰਿਆਵੰਸ਼ੀ ਤੋਂ ਦਲੀਪ ਟਰਾਫੀ ਵਿੱਚ ਘੱਟੋ-ਘੱਟ ਦੋ ਲਗਾਤਾਰ ਪਹਿਲੇ ਦਰਜੇ ਦੇ ਮੈਚ ਖੇਡਣ ਦੀ ਉਮੀਦ ਹੈ, ਅਤੇ ਜੇਕਰ ਪੂਰਬੀ ਜ਼ੋਨ ਫਾਈਨਲ ਵਿੱਚ ਪਹੁੰਚਦਾ ਹੈ ਤਾਂ ਤੀਜਾ ਮੈਚ ਖੇਡੇਗਾ। ਵੈਭਵ ਨੂੰ ਲਾਲ ਗੇਂਦ ਲਈ ਕਾਫ਼ੀ ਸਮਾਂ ਮਿਲਣਾ ਚਾਹੀਦਾ ਹੈ ਇਸ ਦੌਰਾਨ, ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਸਟਾਰ ਰਾਹੁਲ ਦ੍ਰਾਵਿੜ ਨੇ ਵੈਭਵ ਬਾਰੇ ਇੱਕ ਮਹੱਤਵਪੂਰਨ ਬਿਆਨ ਦਿੱਤਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਕ੍ਰਿਕਟ ਨੂੰ ਵੈਭਵ ਸੂਰਿਆਵੰਸ਼ੀ ਵਰਗੇ ਖਿਡਾਰੀਆਂ ਦੀ ਜ਼ਰੂਰਤ ਹੈ ਜੋ ਸਾਰੇ ਫਾਰਮੈਟਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਸਕਣ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ 15 ਸਾਲਾ ਖਿਡਾਰੀ ਨੂੰ ਲਾਲ ਗੇਂਦ ਦਾ ਕਾਫ਼ੀ ਸਮਾਂ ਮਿਲਣਾ ਚਾਹੀਦਾ ਹੈ। ਰਾਜਸਥਾਨ ਰਾਇਲਜ਼ ਦੇ ਮੁੱਖ ਕੋਚ ਵਜੋਂ ਸੂਰਿਆਵੰਸ਼ੀ ਨੂੰ ਦਿੱਤੀ ਸੀ ਕੋਚ...
ਛਾਤੀ ਦਾ ਦੁੱਧ ਚੁੰਘਾਉਣ ਬਾਰੇ ਹਰੇਕ ਗੱਲ ਸੱਚ ਨਹੀਂ ਹੁੰਦੀ, ਜਾਣੋ 6 ਮਿੱਥਾਂ, ਜਿਨ੍ਹਾਂ ‘ਤੇ ਤੁਹਾਨੂੰ ਵਿਸ਼ਵਾਸ ਕਰਨਾ ਛੱਡ ਦੇਣਾ ਚਾਹੀਦਾ

ਛਾਤੀ ਦਾ ਦੁੱਧ ਚੁੰਘਾਉਣ ਬਾਰੇ ਹਰੇਕ ਗੱਲ ਸੱਚ ਨਹੀਂ ਹੁੰਦੀ, ਜਾਣੋ 6 ਮਿੱਥਾਂ, ਜਿਨ੍ਹਾਂ ‘ਤੇ ਤੁਹਾਨੂੰ ਵਿਸ਼ਵਾਸ ਕਰਨਾ ਛੱਡ ਦੇਣਾ ਚਾਹੀਦਾ

Health
BREASTFEEDING: ਜਦੋਂ ਕੋਈ ਔਰਤ ਪਹਿਲੀ ਵਾਰ ਮਾਂ ਬਣਦੀ ਹੈ, ਤਾਂ ਬਹੁਤ ਸਾਰੇ ਲੋਕ ਆਪਣੀ ਅਜ਼ਮਾਈ ਹੋਈ ਸਲਾਹ ਦਿੰਦੇ ਹਨ। ਇਨ੍ਹਾਂ ਵਿੱਚੋਂ ਕੁਝ ਸੁਝਾਅ ਸੱਚਮੁੱਚ ਲਾਭਦਾਇਕ ਹਨ, ਜਦੋਂ ਕਿ ਕੁਝ ਪੁਰਾਣੇ ਜਾਂ ਗਲਤ ਧਾਰਨਾਵਾਂ 'ਤੇ ਅਧਾਰਤ ਹਨ ਜਿਨ੍ਹਾਂ ਨੂੰ ਸਭ ਤੋਂ ਵਧੀਆ ਨਜ਼ਰਅੰਦਾਜ਼ ਕੀਤਾ ਜਾਂਦਾ ਹੈ। ਔਰਤਾਂ ਅਕਸਰ ਵੱਖੋ-ਵੱਖਰੀਆਂ ਸਲਾਹਾਂ ਦੇ ਇਸ ਹੜ੍ਹ ਦੁਆਰਾ ਉਲਝਣ ਵਿੱਚ ਪੈ ਜਾਂਦੀਆਂ ਹਨ। ਅਜਿਹੀ ਸਥਿਤੀ ਵਿੱਚ, ਮਾਹਰ ਕਹਿੰਦੇ ਹਨ ਕਿ ਹਰ ਕਿਸੇ ਦਾ ਅਨੁਭਵ ਵੱਖਰਾ ਹੁੰਦਾ ਹੈ। ਇਸ ਲਈ, ਜੋ ਕਿਸੇ ਹੋਰ ਲਈ ਕੰਮ ਕਰਦਾ ਹੈ ਉਹ ਜ਼ਰੂਰੀ ਨਹੀਂ ਕਿ ਤੁਹਾਡੇ ਲਈ ਸਹੀ ਹੋਵੇ। ਇਸ ਲੇਖ ਵਿੱਚ, ਡਾ. ਅਰਚਨਾ ਕੰਕਲ 6 ਆਮ ਗਲਤ ਧਾਰਨਾਵਾਂ ਬਾਰੇ ਦੱਸਦੀ ਹੈ ਜੋ ਨਵੀਆਂ ਮਾਵਾਂ ਨੂੰ ਪਰੇਸ਼ਾਨ ਕਰ ਸਕਦੀਆਂ ਹਨ... ਡਾ. ਅਰਚਨਾ ਕੰਕਲ ਪੁਣੇ ਵਿੱਚ ਸਥਿਤ ਇੱਕ ਮਸ਼ਹੂਰ ਅਤੇ ਤਜਰਬੇਕਾਰ ਸੀਨੀਅਰ ਗਾਇਨੀਕੋਲੋਜਿਸਟ ਅਤੇ ਪ੍ਰਸੂਤੀ ਮਾਹਿਰ ਹੈ। ਉਹ ਵਰਤਮਾਨ ਵਿੱਚ ਪੁਣੇ ਦੇ ਨਗਰ ਰੋਡ 'ਤੇ ਸਹਯਾਦਰੀ ਹਸਪਤਾਲਾਂ (ਮਨੀਪਾਲ ਹਸਪਤਾਲਾਂ ਦੇ ਨੈੱਟਵਰਕ ਦਾ ਹਿੱਸਾ) ਦੁਆਰਾ ਮਮਸਟੋਰੀ ਦੀ ਡਾਇਰੈਕਟਰ ਵਜੋਂ ਸੇਵਾ ਨਿਭਾਉਂਦੀ...
Judaa Box Office Collection: ਸਿਨੇਮਾਘਰਾਂ ਦਾ ਸ਼ਿੰਗਾਰ ਬਣੀ ਫਿਲਮ ‘ਜੁਦਾ’, ਜਾਣੋ ਪਹਿਲੇ ਦਿਨ ਕਿੰਨੀ ਕੀਤੀ ਕਮਾਈ

Judaa Box Office Collection: ਸਿਨੇਮਾਘਰਾਂ ਦਾ ਸ਼ਿੰਗਾਰ ਬਣੀ ਫਿਲਮ ‘ਜੁਦਾ’, ਜਾਣੋ ਪਹਿਲੇ ਦਿਨ ਕਿੰਨੀ ਕੀਤੀ ਕਮਾਈ

Entertainment
ਚੰਡੀਗੜ੍ਹ: ਪੰਜਾਬੀ ਗਾਇਕੀ ਤੋਂ ਬਾਅਦ ਹੁਣ ਪੰਜਾਬੀ ਸਿਨੇਮਾ ਵਿਹੜੇ ਵੀ ਬਤੌਰ ਅਦਾਕਾਰ ਅਪਣੀ ਸ਼ਾਨਦਾਰ ਮੌਜ਼ੂਦਗੀ ਦਰਜ ਕਰਵਾਉਣ ਵੱਲ ਕਦਮ ਵਧਾ ਚੁੱਕੇ ਹਨ ਗੁਲਾਬ ਸਿੱਧੂ, ਜਿੰਨਾਂ ਦੀ ਬੀਤੇ ਦਿਨ ਵਰਲਡ-ਵਾਈਡ ਪ੍ਰਦਸ਼ਿਤ ਹੋਈ ਪੰਜਾਬੀ ਫਿਲਮ 'ਜੁਦਾ' ਪਹਿਲੇ ਦਿਨ ਬੰਪਰ ਕਾਰੋਬਾਰ ਦਰਜ ਕਰਵਾਉਣ ਵਿੱਚ ਅਸਫ਼ਲ ਰਹੀ ਹੈ, ਜਿਸ ਦੀ ਬਾਕਸ ਆਫਿਸ ਓਪਨਿੰਗ ਅਤੇ ਮਿਲ ਰਹੀਆਂ ਪ੍ਰਤੀਕਿਰਿਆਵਾਂ ਵੱਲ ਆਓ ਮਾਰਦੇ ਹਾਂ ਇੱਕ ਸਰਸਰੀ ਝਾਤ: 'ਜਿਪੀ ਮਿਊਜ਼ਿਕ ਅਤੇ ਮਿਊਜ਼ਿਕ ਟਾਈਮ ਪ੍ਰੋਡੋਕਸ਼ਨ' ਦੇ ਬੈਨਰ ਹੇਠ ਬਣਾਈ ਗਈ ਉਕਤ ਫਿਲਮ ਦਾ ਲੇਖਣ ਗਿੱਲ ਰੋਂਤਾ, ਜਦਕਿ ਨਿਰਦੇਸ਼ਨ ਸਿਮਰਜੀਤ ਸਿੰਘ ਵੱਲੋਂ ਕੀਤਾ ਗਿਆ ਹੈ। ਰੁਮਾਂਟਿਕ-ਸੰਗੀਤਮਈ ਅਤੇ ਡ੍ਰਾਮੈਟਿਕ ਤਾਣੇ ਬਾਣੇ ਅਧੀਨ ਬੁਣੀ ਗਈ ਇਸ ਬਿੱਗ ਸੈੱਟਅਪ ਫਿਲਮ ਦੁਆਰਾ ਗੁਲਾਬ ਸਿੱਧੂ ਅਤੇ ਜੈਸਮੀਨ ਭਸੀਨ ਲੀਡ ਜੋੜੀ ਵਜੋਂ ਦਰਸ਼ਕਾਂ ਦੇ ਸਨਮੁੱਖ ਹੋਏ ਹਨ, ਜਿੰਨਾਂ ਤੋਂ ਇਲਾਵਾ ਬਲਜਿੰਦਰ ਕੌਰ ਅਤੇ ਹਨੀ ਮੱਟੂ ਵੱਲੋਂ ਵੀ ਮਹੱਤਵਪੂਰਨ ਕਿਰਦਾਰ ਪਲੇਅ ਕੀਤੇ ਗਏ ਹਨ।ਪੰਜਾਬ ਅਤੇ ਰਾਜਸਥਾਨ ਦੇ ਵੱਖ-ਵੱਖ ਹਿੱਸਿਆ ਵਿੱਚ ਫਿਲਮਾਈ ਗਈ ਉਕਤ ਫਿਲਮ ਦੇ ਬਾਕਸ-ਆਫਿਸ ਨਤੀਜਿਆ ਦੀ ਗੱਲ...
ਜ਼ਿਲ੍ਹਾ ਫ਼ਰੀਦਕੋਟ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਮਨਾਇਆ ਗਿਆ ਈ.ਸੀ.ਸੀ.ਈ ਦਿਵਸ

ਜ਼ਿਲ੍ਹਾ ਫ਼ਰੀਦਕੋਟ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਮਨਾਇਆ ਗਿਆ ਈ.ਸੀ.ਸੀ.ਈ ਦਿਵਸ

News of Punjab
ਫ਼ਰੀਦਕੋਟ, 21 ਅਗਸਤ -  ਸਮਾਜਿਕ ਸੁਰੱਖਿਆ,  ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਈ.ਸੀ.ਸੀ.ਈ. ਦਿਵਸ  (ਅਰਲੀ ਚਾਇਲਡ ਹੁਡ ਕੇਅਰ ਐਂਡ ਐਜੂਕੇਸ਼ਨ ਡੇਅ) ਮਨਾਇਆ ਗਿਆ।ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਖਾਸ ਕਰਕੇ ਭਾਵਨਾਤਮਿਕ ਵਿਕਾਸ ਨੂੰ ਕੇਂਦਰ ਵਿੱਚ ਰੱਖਦਿਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਮੌਕੇ ਬੱਚਿਆਂ ਨੂੰ ਆਪਣੀਆਂ ਭਾਵਨਾਵਾਂ ਨੂੰ ਪਛਾਣਨ, ਸਮਝਣ ਅਤੇ ਉਨ੍ਹਾਂ ਦਾ ਸਹੀ ਢੰਗ ਨਾਲ ਪ੍ਰਗਟਾਵਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਬੱਚਿਆਂ ਨਾਲ ਖੇਡਾਂ, ਕਹਾਣੀਆਂ, ਗੀਤਾਂ, ਰੋਲ-ਪਲੇਅ, ਚਿੱਤਰਕਾਰੀ ਅਤੇ ਸਮੂਹ ਗਤੀਵਿਧੀਆਂ ਰਾਹੀਂ ਖੁਸ਼ੀ, ਦੁੱਖ, ਗੁੱਸਾ, ਡਰ ਅਤੇ ਪਿਆਰ ਵਰਗੀਆਂ ਵੱਖ-ਵੱਖ ਭਾਵਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਰਤਨਦੀਪ ਸੰਧੂ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਦੇ ਭਾਵਨਾਤਮਿਕ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣਾ ਬਹੁਤ ਜ਼ਰੂਰੀ ਹੈ। ਬੱਚਿਆਂ ਨੂੰ ਆਪਣੀਆਂ ਭਾਵਨਾਵਾਂ ਨੂੰ ਸਮਝਣ ਅ...