Sunday, August 2
Shadow

Author: Harvinder Singh

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

Breaking News, Crime news
ਚੰਡੀਗੜ੍ਹ/ਅੰਮ੍ਰਿਤਸਰ, 27 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਪੰਜ ਆਧੁਨਿਕ .30 ਬੋਰ ਪਿਸਤੌਲਾਂ, 2.015 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਿੱਟੂ ਕੁਮਾਰ ਉਰਫ਼ ਭਈਆ (20) ਵਾਸੀ ਨਵੀਂ ਆਬਾਦੀ, ਅੰਮ੍ਰਿਤਸਰ; ਸਾਹਿਬ ਸਿੰਘ (21) ਵਾਸੀ ਪਿੰਡ ਧਗਾਣਾ ਅਤੇ ਮੌਜੂਦਾ ਪਤਾ ਫਤਿਹ ਸਿੰਘ ਕਲੋਨੀ, ਅੰਮ੍ਰਿਤਸਰ; ਸੰਜੀਵ ਕੁਮਾਰ ਉਰਫ਼ ਨੰਨੂ (22) ਵਾਸੀ ਪਿੰਕ ਕਲੋਨੀ, ਤਰਨਤਾਰਨ ਅਤੇ ਸੰਦੀਪ ਕੁਮਾਰ ਉਰਫ਼ ਸੰਨੀ (22) ਵਾਸੀ ਪਿੰਡ ਛਿੱਦਾਂ, ਅੰਮ੍ਰਿਤਸਰ ਵਜੋਂ ਹੋਈ ਹੈ।   ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ...
ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਲੁਧਿਆਣਾ, 27 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ, ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਅਤੇ ਅਧਿਆਪਕਾਂ ਦੀ ਸਿਖਲਾਈ ਵਿੱਚ ਨਿਵੇਸ਼ ਕਰਨ `ਤੇ ਦਿੱਤੇ ਜਾ ਰਹੇ ਲਗਾਤਾਰ ਧਿਆਨ ਨੇ ਸੂਬੇ ਨੂੰ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਬਣਾ ਦਿੱਤਾ ਹੈ। ਇੱਥੇ ਸਰਕਾਰੀ ਪ੍ਰਾਇਮਰੀ ਸਕੂਲ, ਲੋਹਾਰਾ ਵਿਖੇ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਧਮਾਨ ਬਲਾਕ` ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੀਟ, ਜੇ.ਈ.ਈ. ਅਤੇ ਪੰਜਾਬ ਰਾਜ ਟੇਲੈਂਟ ਸਰਚ ਪ੍ਰੀਖਿਆ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਸਫ਼ਲਤਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦੂਰਗਾਮੀ ਪ੍ਰਭਾਵ ਨੂੰ ਦਰਸਾਉਂਦੀ ਹੈ। ਉਨ੍ਹਾਂ ਦੁਹਰਾਇਆ ਕਿ ਗਰੀਬੀ ਖ਼ਤਮ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਮਰੱਥ ਬਣਾਉਣ ਲਈ ਸਿੱਖਿਆ ਹੀ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ। ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਬਲਾਕ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਆਪਣੀ ਕਿਸਮ ਦਾ ਪਹਿਲੇ 1,116 ਕਰੋੜ ਰੁਪਏ ਦੀ ਲਾਗਤ ਵਾਲੇ ਵਰਧਮਾਨ-ਆਈਚੀ ਸਟੀਲ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ, 500 ਨੌਜਵਾਨਾਂ ਨੂੰ ਮਿਲੇਗਾ ਸਿੱਧਾ ਰੋਜ਼ਗਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਆਪਣੀ ਕਿਸਮ ਦਾ ਪਹਿਲੇ 1,116 ਕਰੋੜ ਰੁਪਏ ਦੀ ਲਾਗਤ ਵਾਲੇ ਵਰਧਮਾਨ-ਆਈਚੀ ਸਟੀਲ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ, 500 ਨੌਜਵਾਨਾਂ ਨੂੰ ਮਿਲੇਗਾ ਸਿੱਧਾ ਰੋਜ਼ਗਾਰ

Breaking News, News of Punjab
ਲੁਧਿਆਣਾ; 27 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਪਾਨ ਦੀ ਆਈਚੀ ਸਟੀਲ ਦੀ ਭਾਈਵਾਲੀ ਨਾਲ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਸਥਾਪਤ ਕੀਤੇ ਜਾ ਰਹੇ ਦੇਸ਼ ਦੇ ਆਪਣੀ ਕਿਸਮ ਦੇ ਪਹਿਲੇ 1,116 ਕਰੋੜ ਰੁਪਏ ਦੇ ਫੋਰਜਿੰਗ ਅਤੇ ਮਸ਼ੀਨਿੰਗ ਯੂਨਿਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਇਸ ਨੂੰ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਵੱਡਾ ਹੁਲਾਰਾ ਦੱਸਿਆ। ਇਹ ਪ੍ਰੋਜੈਕਟ 500 ਤੋਂ ਵੱਧ ਨੌਜਵਾਨਾਂ ਨੂੰ ਸਿੱਧਾ ਰੁਜ਼ਗਾਰ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਵਰਧਮਾਨ-ਆਈਚੀ ਦੇ ਪ੍ਰਾਜੈਕਟ ਦੇ ਭਵਿੱਖੀ ਵਿਸਥਾਰ ਨਾਲ ਹੋਰ 2,000 ਲੋਕਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕੰਪਨੀਆਂ ਵੱਲੋਂ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਮਾਹੌਲ ਨੂੰ ਦੇਖਦਿਆਂ ਨਿਵੇਸ਼ ਨੂੰ 500 ਕਰੋੜ ਰੁਪਏ ਦੇ ਸ਼ੁਰੂਆਤੀ ਸਮਝੌਤੇ ਤੋਂ ਵਧਾ ਕੇ 1,116 ਕਰੋੜ ਰੁਪਏ ਕੀਤਾ ਗਿਆ ਹੈ, ਜੋ ਸੂਬੇ ਦੀਆਂ ਉਦਯੋਗ-ਪੱਖੀ ਨੀਤੀਆਂ ਵਿੱਚ ਵਧ ਰਹੇ ਆਲਮੀ ਵਿਸ਼ਵਾਸ ਨੂੰ ਦਰਸਾਉਂਦਾ ਹੈ। ਇਹ ਪਲਾਂਟ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਲਈ ਉੱਚ-ਮੁੱਲ ਵ...
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਪਿੰਡ ਸੰਧੂ ਕਲਾਂ ਅਤੇ ਭਗਤਪੁਰਾ ਵਿਚ 82 ਕਰੋੜ ਦੀ ਲਾਗਤ ਵਾਲੇ ਨਹਿਰੀ ਪ੍ਰਾਜੈਕਟਾਂ ਦਾ ਉਦਘਾਟਨ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਪਿੰਡ ਸੰਧੂ ਕਲਾਂ ਅਤੇ ਭਗਤਪੁਰਾ ਵਿਚ 82 ਕਰੋੜ ਦੀ ਲਾਗਤ ਵਾਲੇ ਨਹਿਰੀ ਪ੍ਰਾਜੈਕਟਾਂ ਦਾ ਉਦਘਾਟਨ

News of Punjab
*ਚੰਡੀਗੜ੍ਹ/ਤਪਾ/ਭਦੌੜ, 23 ਜੁਲਾਈ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 7200 ਕਰੋੜ ਦੇ ਸਿੰਜਾਈ ਪ੍ਰਾਜੈਕਟਾਂ ਦਾ ਤੋਹਫ਼ਾ ਸੂਬੇ ਦੇ ਪਿੰਡਾਂ ਵਿਚ ਨਹਿਰੀ ਪਾਣੀ ਲਈ ਦਿੱਤਾ ਗਿਆ ਹੈ ਤਾਂ ਜੋ ਸਾਡੇ ਸੂਬੇ ਨੂੰ ਅਤੇ ਸਾਡੀ ਕਿਸਾਨੀ ਨੂੰ ਖੁਸ਼ਹਾਲ ਬਣਾਇਆ ਜਾ ਸਕੇ। ਇਹ ਪ੍ਰਗਟਾਵਾ ਜਲ ਸਰੋਤ ਮੰਤਰੀ ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਸੰਧੂ ਕਲਾਂ ਵਿਖੇ ਢਪਾਲੀ ਸਿਸਟਮ ਦੇ 37 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੇ ਉਦਘਾਟਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਨਾਲ 11 ਹੋਰ ਪਿੰਡਾਂ ਵਿਧਾਤਾ, ਚੁੰਘਾਂ, ਦੀਨਾ ਸਾਹਿਬ, ਭਦੌੜ, ਪੱਤੀ ਦੀਪ ਸਿੰਘ, ਸਹਿਣਾ, ਬੱਲੋਕੇ, ਸੰਧੂ ਕਲਾਂ, ਨੈਣੇਵਾਲ, ਸੰਧੂ ਖੁਰਦ, ਫੂਲੇਵਾਲਾ ਨੂੰ ਲਾਭ ਪੁੱਜੇਗਾ ਅਤੇ 3854 ਏਕੜ ਹੋਰ ਰਕਬੇ ਵਿੱਚ ਨਹਿਰੀ ਪਾਣੀ ਪੁੱਜੇਗਾ। ਓਹਨਾਂ ਦੱਸਿਆ ਕਿ ਪਹਿਲਾਂ 5418 ਏਕੜ ਰਕਬੇ ਨੂੰ ਲਾਭ ਮਿਲ ਰਿਹਾ ਸੀ ਜਦਕਿ ਹੁਣ ਕੁਲ 9272 ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲੇਗਾ। ਇਸ ਮਗਰੋਂ ਉਨ੍ਹਾਂ ਪਿੰਡ ਭਗਤਪੁਰਾ ਵਿਚ 45.46 ਕਰੋੜ ਰੁਪਏ...
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

Crime news, News of Punjab
ਚੰਡੀਗੜ੍ਹ/ਅੰਮ੍ਰਿਤਸਰ, 23 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵਿਅਕਤੀਆਂ ਨੂੰ ਛੇ ਆਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 1 ਕਿਲੋ ਅਫੀਮ ਅਤੇ 10,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੋਗਾ ਸਿੰਘ (45) ਵਾਸੀ ਪਿੰਡ ਡੱਲ, ਤਰਨ ਤਾਰਨ ਅਤੇ ਮਨਪ੍ਰੀਤ ਸਿੰਘ (28) ਵਾਸੀ ਪਿੰਡ ਕਾਲੀ, ਤਰਨ ਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ .30 ਬੋਰ ਐਕਸ-ਸ਼ਾਟ, ਦੋ .30 (ਚੀਨੀ), ਇੱਕ .30 ਬੋਰ ਤੁਰਕੀਏ ਜ਼ਿਗਾਨਾ ਅਤੇ ਇੱਕ .30 ਬੋਰ ਪੀਐਕਸ5 ਸਟੋਰਮ ਸ਼ਾਮਲ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ ਦੀ ਵਰਤੋਂ ਤਸਕਰੀ ਲਈ ਕੀਤੀ ਜਾਂਦੀ ਸੀ, ...
ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

Breaking News
ਚੰਡੀਗੜ੍ਹ/ਪਟਿਆਲਾ, 23 ਜੁਲਾਈ:           ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਰੰਭੀ ਯੂਨੀਵਰਸਲ ਹੈਲਥ ਸਕੀਮ 'ਮੁੱਖ ਮੰਤਰੀ ਸਿਹਤ ਯੋਜਨਾ' ਆਪਣੇ ਕੇਵਲ ਸਾਢੇ 6 ਮਹੀਨਿਆਂ 'ਚ ਹੀ 5.12 ਲੱਖ ਲੋਕਾਂ ਨੂੰ 914 ਕਰੋੜ ਰੁਪਏ ਤੋਂ ਵੱਧ ਦਾ ਨਕਦ ਰਹਿਤ ਮੁਫ਼ਤ ਇਲਾਜ ਮੁਹੱਈਆ ਕਰਵਾਕੇ ਪੰਜਾਬੀਆਂ ਲਈ ਵਰਦਾਨ ਸਾਬਤ ਹੋਈ ਹੈ।ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਮੌਕੇ ਅੰਕੜੇ ਜਾਰੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ ਕੀਤੇ ਗਏ ਹਨ ਅਤੇ ਇਸ ਯੋਜਨਾ ਨੇ ਮਰੀਜ਼ਾਂ ਨੂੰ ਬਗੈਰ ਵਿੱਤੀ ਬੋਝ ਤੋਂ ਜੀਵਨ-ਰੱਖਿਅਕ ਅਤੇ ਮਹਿੰਗੇ ਇਲਾਜ ਪ੍ਰਾਪਤ ਕਰਨ ਦੇ ਯੋਗ ਬਣਾਇਆ ਹੈ। ਉਨ੍ਹਾਂ ਨੇ ਹਰੇਕ ਯੋਗ ਪਰਿਵਾਰ ਤੱਕ ਵਿੱਤੀ ਤੰਗੀ ਤੋਂ ਬਿਨਾਂ ਗੁਣਵੱਤਾ ਵਾਲੀ ਸਿਹਤ ਸੰਭਾਲ ਪਹੁੰਚ ਯਕੀਨੀ ਬਣਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ।ਸਿਹਤ ਮੰਤਰੀ ਨੇ ਦੱਸਿਆ ਕਿ ਯੋਗ ਪਰਿਵਾਰਾਂ ਲਈ ਮੁਫ਼ਤ, ਨਕਦ ਰਹਿਤ ਅਤੇ ਗੁਣਵੱਤਾ ਵਾਲ...
ਪੰਜਾਬ ਯੂਨੀਵਰਸਿਟੀ ਨੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਦਾ ਕੀਤਾ ਸਨਮਾਨ

ਪੰਜਾਬ ਯੂਨੀਵਰਸਿਟੀ ਨੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਦਾ ਕੀਤਾ ਸਨਮਾਨ

News of Punjab
ਚੰਡੀਗੜ੍ਹ, 23 ਜੁਲਾਈ: ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵਾਈਸ-ਚਾਂਸਲਰ ਡਾ. ਰੇਣੂ ਵਿਗ ਨੇ ਅੱਜ ਰਾਜ ਸੂਚਨਾ ਕਮਿਸ਼ਨਰ, ਪੰਜਾਬ ਅਤੇ ਪ੍ਰਸਿੱਧ ਲੇਖਕ ਹਰਪ੍ਰੀਤ ਸੰਧੂ ਨੂੰ, ਕਿਤਾਬਾਂ ਦੀ ਮਹੱਤਤਾ ਨੂੰ ਉਤਸ਼ਾਹਿਤ ਕਰਨ, ਸਾਹਿਤਕ ਯੋਗਦਾਨ ਰਾਹੀਂ  ਯੂਨੀਵਰਸਿਟੀ ਦੀ ਲਾਇਬ੍ਰੇਰੀ ਦੀ ਸ਼ਾਨ ਵਧਾਉਣ ਅਤੇ ਸਮਰਪਿਤ ਸਾਹਿਤ ਅਤੇ ਚਿੱਤਰਕਾਰੀ ਰਾਹੀਂ ਪੰਜਾਬ ਯੂਨੀਵਰਸਿਟੀ ਦੀ ਕੁਦਰਤੀ ਅਤੇ ਵਿਰਾਸਤੀ ਦੌਲਤ ਨੂੰ ਪ੍ਰਦਰਸ਼ਿਤ ਕਰਨ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਯੂਨੀਵਰਸਿਟੀ ਦੀ ਵਾਈਸ-ਚਾਂਸਲਰ ਡਾ. ਰੇਣੂ ਵਿਗ ਵੱਲੋਂ ਹਰਪ੍ਰੀਤ ਸੰਧੂ ਨੂੰ ਵਿਦਿਆਰਥੀਆਂ, ਵਿਦਵਾਨਾਂ ਅਤੇ ਅਕਾਦਮਿਕ ਭਾਈਚਾਰੇ ਵਿੱਚ ਪੜ੍ਹਨ ਦਾ ਰੁਝਾਨ ਬਹਾਲ ਕਰਨ, ਗਿਆਨ ਦੇ ਪ੍ਰਸਾਰ ਅਤੇ ਵਾਤਾਵਰਣ ਪ੍ਰਤੀ ਚੇਤਨਾ ਜਾਗ੍ਰਿਤ ਕਰਨ ਹਿੱਤ ਕੀਤੇ ਨਿਰੰਤਰ ਯਤਨਾਂ ਲਈ ਪ੍ਰਸ਼ੰਸਾ ਪੱਤਰ ਭੇਟ ਕੀਤਾ ਗਿਆ। ਪੰਜਾਬ ਯੂਨੀਵਰਸਿਟੀ ਨੇ ਮੰਨਿਆ ਕਿ ਸ਼੍ਰੀ ਸੰਧੂ ਨੇ ਆਪਣੀ ਚਿੱਤਰਕਾਰੀ ਅਤੇ ਸਾਹਿਤਕ  ਯੋਗਦਾਨ ਰਾਹੀਂ ਨਾ ਸਿਰਫ ਯੂਨੀਵਰਸਿਟੀ ਦੀ ਅਕਾਦਮਿਕ ਅਹਿਮੀਅਤ ਨੂੰ ਵਧਾਇਆ ਹੈ ਸਗੋਂ ਵਿਦਿ...
ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

News of Punjab
ਚੰਡੀਗੜ੍ਹ, 23 ਜੁਲਾਈ: ਸੂਬੇ ਦੇ ਆਰਥਿਕ ਅਤੇ ਸਮਾਜਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਜੂਨ 2026 ਤੱਕ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 2,150.73 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਇਹ ਯਕੀਨੀ ਬਣਾ ਰਹੀਆਂ ਹਨ ਕਿ ਹਰ ਯੋਗ ਲਾਭਪਾਤਰੀ ਤੱਕ ਵਿੱਤੀ ਸਹਾਇਤਾ ਸਮੇਂ ਸਿਰ ਪਹੁੰਚੇ, ਤਾਂ ਜੋ ਉਹ ਸਨਮਾਨਜਨਕ ਜੀਵਨ ਬਤੀਤ ਕਰ ਸਕਣ। ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ 35.90 ਲੱਖ ਲਾਭਪਾਤਰੀ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੈ ਰਹੇ ਹਨ। ਵਿੱਤੀ ਸਾਲ 2026-27 ਦੌਰਾਨ ਇਹ ਵਿੱਤੀ ਸਹਾਇਤਾ ਬਿਨਾਂ ਕਿਸੇ ਰੁਕਾਵਟ ਦੇ ਲਗਾਤਾਰ ਜਾਰੀ ਰੱਖਣ ਲਈ ਸਰਕਾਰ ਨੇ 6,131.91 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ, ਜੋ ਸਰਬਪੱਖੀ ਵਿਕਾਸ ਅਤੇ ਸਮਾਜਿਕ ਇਨ...
ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ

News of Punjab
ਚੰਡੀਗੜ੍ਹ, 23 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਲ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਅਖ਼ਬਾਰਾਂ ਰਾਹੀਂ ਧਿਆਨ ਵਿੱਚ ਆਏ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ  ਨੋਟਿਸ ਜਾਰੀ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪਹਿਲਾ ਨੋਟਿਸ ਐਸ.ਐਸ.ਪੀ. ਬਰਨਾਲਾ ਨੂੰ ਜਾਰੀ ਕੀਤਾ ਗ਼ਿਆ ਹੈ, ਉਨ੍ਹਾਂ ਤੋਂ ਸਫ਼ਾਈ ਕਰਚਾਰੀਆਂ ੳੱਤੇ ਹੋਏ ਲਾਠੀਚਾਰਚ  ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ। ਸ. ਗੜ੍ਹੀ ਨੇ ਦੱਸਿਆ ਕਿ ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ਜਲੰਧਰ ਜ਼ਿਲ੍ਹੇ ਦੇ ਐਸਐਸਪੀ ਤੋਂ ਹਲਕਾ ਫਿਲੋਰ ਨਿਵਾਸੀ ਅਨੂ ਨਾਮਕ ਅਨੁਸੂਚਿਤ ਜਾਤੀ ਦੀ ਲੜਕੀ ਦੇ ਕਤਲ ਮਾਮਲੇ ਵਿੱਚ ਕਾਰਵਾਈ ਨਾ ਹੋਣ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਤੋਂ ਪਿੰਡ ਸਹੂੰਗੜਾ ਦੇ ਸ਼ਮਸ਼ਾਨਘਾਟ ਸਬੰਧੀ ਇੱਕ ਮਾਮਲੇ ਵਿੱਚ ਰਿਪੋਰਟ ਤਲਬ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਮਾਮਲਿਆਂ ਵਿੱਚ 28 &nb...
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

News of Punjab
ਚੰਡੀਗੜ੍ਹ, 23 ਜੁਲਾਈ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਲੁਧਿਆਣਾ ਵਿਖੇ ਉਸਾਰੀ ਅਧੀਨ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੰਤਵ ਲਈ ਆਧੁਨਿਕ ਬੁਨਿਆਦੀ ਢਾਂਚਾ ਅਤੇ ਉੱਚ ਪੱਧਰੀ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਲੁਧਿਆਣਾ ਵਿਖੇ ਸਥਾਪਤ ਕੀਤਾ ਜਾ ਰਿਹਾ ਬਾਗਬਾਨੀ ਵਿਕਾਸ ਕੇਂਦਰ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ, ਆਧੁਨਿਕ ਬਾਗਬਾਨੀ ਤਕਨੀਕਾਂ, ਸਿਖਲਾਈ ਅਤੇ ਤਕਨੀਕੀ ਮਾਰਗਦਰਸ਼ਨ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸੂਬੇ ਵਿੱਚ ਬਾਗਬਾਨੀ ਖੇਤਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇ...