ਸੱਪ ਦੇ ਡੰਗਣ ਤੋਂ ਬਾਅਦ ਕੀ ਕਰਨਾ ਚਾਹੀਦਾ ਅਤੇ ਕੀ ਨਹੀਂ? ਸਮੇਂ ਰਹਿੰਦੇ ਜਾਣ ਲਓ
ਸੱਪ ਦਾ ਡੰਗਣਾ ਜਾਨਲੇਵਾ ਹੋ ਸਕਦਾ ਹੈ ਅਤੇ ਇਸਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਜੇਕਰ ਤੁਹਾਨੂੰ ਜਾਂ ਤੁਹਾਡੀ ਜਾਣ-ਪਛਾਣ ਦੇ ਕਿਸੇ ਵਿਅਕਤੀ ਨੂੰ ਸੱਪ ਨੇ ਡੰਗ ਲਿਆ ਹੈ, ਤਾਂ ਤਰੁੰਤ ਨੇੜੇ ਦੇ ਹਸਪਤਾਲ ਵਿੱਚ ਐਮਰਜੈਂਸੀ ਮੈਡੀਕਲ ਮਦਦ ਲਓ। ਜ਼ਹਿਰ ਕੱਢਣ ਲਈ ਜਖਮ ਨੂੰ ਕੱਟਣ ਜਾਂ ਕੱਸ ਕੇ ਪੱਟੀ ਬੰਨ੍ਹਣ ਦੀ ਕੋਸ਼ਿਸ਼ ਨਾ ਕਰੋ। ਆਧੁਨਿਕ ਮੈਡੀਕਲ ਸਟੈਂਡਰਡ ਅਤੇ ਮੇਓ ਕਲੀਨਿਕ ਅਨੁਸਾਰ, ਇਹ ਪੁਰਾਣੇ ਤਰੀਕੇ ਫਾਇਦਾ ਪਹੁੰਚਾਉਣ ਦੀ ਬਜਾਏ ਸਰੀਰ ਨੂੰ ਗੰਭੀਰ ਨੁਕਸਾਨ ਪਹੁੰਚਾਉਂਦੇ ਹਨ। ਇਸਦੇ ਨਾਲ ਹੀ, ਕੋਈ ਵੀ ਤੰਗ ਕੱਪੜੇ ਉਤਾਰ ਦਿਓ ਅਤੇ ਮਦਦ ਆਉਣ ਤੱਕ ਮਰੀਜ ਨੂੰ ਜਿੰਨਾਂ ਹੋ ਸਕੇ ਸ਼ਾਂਤ ਰੱਖੋ।
ਸੱਪ ਦੇ ਡੰਗਣ ਨੂੰ ਦੋ ਸ਼੍ਰੈਣੀਆਂ ਵਿੱਚ ਵੰਡਿਆ ਜਾਂਦਾ
ਸੱਪ ਦੇ ਡੰਗਣ ਨੂੰ ਜ਼ਹਿਰੀਲੇ ਅਤੇ ਬਿਨਾਂ ਜ਼ਹਿਰ ਵਾਲੀਆਂ ਦੋ ਸ਼੍ਰੈਣੀਆਂ ਵਿੱਚ ਵੰਡਿਆ ਜਾਂਦਾ ਹੈ। ਹਾਲਾਂਕਿ, ਬਿਨਾਂ ਜ਼ਹਿਰ ਵਾਲੇ ਸੱਪ ਦਾ ਡੰਗਣਾ ਘੱਟ ਖਤਰਨਾਕ ਹੁੰਦਾ ਹੈ ਫਿਰ ਵੀ ਤੁਹਾਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਮਰੀਜ ਨੂੰ ਤਰੁੰਤ ਹਸਪਤਾਲ ਲੈ ਕੇ ਜਾਣਾ ਚਾਹੀਦਾ ਹੈ। ਹਸਪਤਾਲ ਵਿੱਚ ਡਾਕਟਰ ਮਰੀਜ਼ ਦੀ ਜਾਨ ਬਚਾਉ...








