ਗੁਰਦਾਸਪੁਰ ਅਤੇ ਸਬ-ਡਵੀਜ਼ਨ, ਬਟਾਲਾ ਵਿਖੇ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ 12 ਸਤੰਬਰ ਨੂੰ ਲਗਾਈ ਜਾਵੇਗੀ
ਗੁਰਦਾਸਪੁਰ, 17 ਅਗਸਤ- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸੈਸ਼ਨਜ਼ ਡਵੀਜਨ, ਗੁਰਦਾਸਪੁਰ ਅਧੀਨ ਸਮੂਹ ਨਿਆਇਕ ਅਦਾਲਤਾਂ ਗੁਰਦਾਸਪੁਰ ਅਤੇ ਸਬ-ਡਵੀਜਨ, ਬਟਾਲਾ ਵਿਖੇ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ 12 ਸਤੰਬਰ ਨੂੰ ਲਗਾਈ ਜਾਵੇਗੀ।
ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ। ਇਸ ਤੋਂ ਇਲਾਵਾ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ,...








