ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 23 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਕਾਦਮਿਕ ਸੈਸ਼ਨ 2026-27 ਲਈ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ 'ਤੇ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ। ਇਸ ਕਦਮ ਦਾ ਉਦੇਸ਼ ਡਿਜੀਟਲ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਬਣਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਦਸਤਾਵੇਜ਼ਾਂ ਸਬੰਧੀ ਦੇਰੀ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਦਾਖਲਾ ਲੈਣ ਵਿੱਚ ਕੋਈ ਦਿੱਕਤ ਨਾ ਆਵੇ ।
ਇਸ ਰਾਹਤ ਬਾਰੇ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 8ਵੀਂ ਜਮਾਤ ਦੇ ਵਿਦਿਆਰਥੀਆਂ, ਜਿਨ੍ਹਾਂ ਕੋਲ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਨਹੀਂ ਹੈ, ਨੂੰ ਦਸਤਾਵੇਜ਼ ਪ੍ਰਾਪਤ ਕਰਨ ਅਤੇ ਇਸ ਨੂੰ ਪੋਰਟਲ 'ਤੇ ਅਪਡੇਟ ਕਰਨ ਲਈ 30 ਅਕਤੂਬਰ, 2026 ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸੇ ਤਰ੍ਹਾਂ, 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਲੋੜੀਂਦੇ ਸੁਧਾਰ ਅਤੇ ਇਸ ਨੂੰ ਅਪਡੇਟ ਕਰਨ ਲਈ ਅਗਲੇ ਅਕਾਦਮਿਕ ਸੈਸ਼ਨ ਤੱਕ ਦ...








