Thursday, October 29
Shadow

Author: Harvinder Singh

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News, News of Punjab
*ਫ਼ਿਰੋਜ਼ਪੁਰ, 15 ਅਗਸਤ: * ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ। ਪਹਿਲੀ ਵਾਰ ਮਾਵਾਂ-ਧੀਆਂ ਨੂੰ ਆਪਣੀ ਮਰਜ਼ੀ ਅਨੁਸਾਰ ਪੈਸੇ ਖਰਚਣ ਦੀ ਆਜ਼ਾਦੀ ਮਿਲ ਰਹੀ ਹੈ, ਜਿਸ ਵਿੱਚ 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਰਜਿਸਟਰਡ 74.59 ਲੱਖ ਔਰਤਾਂ ਵਿੱਚੋਂ 65 ਲੱਖ ਤੋਂ ਵੱਧ ਔਰਤਾਂ ਨੂੰ ਸਨਮਾਨ ਰਾਸ਼ੀ ਮਿਲ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਰਾਸ਼ਟਰੀ ਨਾਇਕਾਂ ਦੇ ਪੂਰਨਿਆਂ 'ਤੇ ਚੱਲਦਿਆਂ ਉਨ੍ਹਾਂ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਕੇ ਸਾਰਿਆਂ ਦੀ ਭਲਾਈ ਅਤੇ ਖੁਸ਼ਹਾਲ 'ਰੰਗਲਾ ਪੰਜਾਬ' ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸ਼ਕਤੀਕਰਨ ਦੀ ਇਹ ਭਾਵਨਾ ਪੂਰੇ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਸੰਭਾਲ ਵਿੱਚ ਸੁਧਾਰ, ਨੌਜਵਾਨਾਂ ਲਈ ਰੋਜ਼ਗਾਰ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ, ਨਸ਼ਿਆਂ ਵਿਰੁੱਧ ਫੈਸਲਾਕੁੰ...
ਇਸ ਆਜ਼ਾਦੀ ਦਿਵਸ, ਸਿਹਤਮੰਦ ਪੰਜਾਬ: ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 6 ਲੱਖ ਤੋਂ ਵੱਧ ਇਲਾਜ

ਇਸ ਆਜ਼ਾਦੀ ਦਿਵਸ, ਸਿਹਤਮੰਦ ਪੰਜਾਬ: ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 6 ਲੱਖ ਤੋਂ ਵੱਧ ਇਲਾਜ

Breaking News
ਚੰਡੀਗੜ੍ਹ; 14 ਅਗਸਤ, 2026: ਜਦੋਂ ਭਾਰਤ ਆਪਣਾ 80ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ, ਮਹਿੰਗੇ ਡਾਕਟਰੀ ਇਲਾਜ ਦੇ ਡਰ ਤੋਂ ਮੁਕਤੀ ਵੀ ਜਨਤਕ ਭਲਾਈ ਦਾ ਇੱਕ ਮਹੱਤਵਪੂਰਨ ਪੈਮਾਨਾ ਬਣ ਕੇ ਉੱਭਰ ਰਹੀ ਹੈ। ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਤਹਿਤ ਪ੍ਰਤੀ ਪਰਿਵਾਰ ਪ੍ਰਤੀ ਸਾਲ ₹10 ਲੱਖ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਪਿਛਲੇ ਸੱਤ ਮਹੀਨਿਆਂ ਦੌਰਾਨ ਇਸ ਯੋਜਨਾ ਤਹਿਤ 6 ਲੱਖ ਤੋਂ ਵੱਧ ਇਲਾਜ ਦਰਜ ਕੀਤੇ ਜਾ ਚੁੱਕੇ ਹਨ। ਰਾਜ ਸਿਹਤ ਏਜੰਸੀ ਦੇ ਅੰਕੜਿਆਂ ਅਨੁਸਾਰ 69,12,697 ਯੋਗ ਪਰਿਵਾਰਾਂ ਦੇ ਮੁਕਾਬਲੇ ਹੁਣ ਤੱਕ 26,18,712 ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਚੁੱਕੀ ਹੈ। ਹੁਣ ਤੱਕ 3,02,906 ਮਰੀਜ਼ਾਂ ਨੇ ਇਲਾਜ ਕਰਵਾਇਆ ਹੈ, ਜਿਸ ਵਿੱਚ 6,06,892 ਇਲਾਜ ਅਤੇ 15,267 ਪ੍ਰਕਿਰਿਆਵਾਂ ਸ਼ਾਮਲ ਹਨ। ਯੋਜਨਾ ਤਹਿਤ 880 ਸੂਚੀਬੱਧ ਹਸਪਤਾਲ ਹਨ, ਜਦਕਿ ਦਰਜ ਔਸਤ ਕਲੇਮ ਰਕਮ ₹14,628.04 ਹੈ। ਇਸ ਮੌਕੇ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਮੁੱਖ ਮੰਤ...
ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

Breaking News
*ਫਗਵਾੜਾ; 13 ਅਗਸਤ* ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ ਰੰਗੀ ਗਈ ਜਦੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਪੂਰਥਲਾ ਜ਼ਿਲ੍ਹੇ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਹਜ਼ਾਰਾਂ ਸ਼ਰਧਾਲੂਆਂ ਦੇ ਇਕੱਠ ਵਿੱਚ "ਹਰ ਹਰ ਮਹਾਦੇਵ" ਅਤੇ "ਬਮ ਬਮ ਭੋਲੇ" ਦੇ ਜੈਕਾਰੇ ਗੂੰਜ ਉੱਠੇ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਬਜ਼ੁਰਗ ਮਾਪਿਆਂ ਨੂੰ ਤੀਰਥ ਯਾਤਰਾ 'ਤੇ ਲਿਜਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਆਪ ਨੂੰ ਆਧੁਨਿਕ ਯੁੱਗ ਦਾ ਸਰਵਣ ਪੁੱਤਰ ਸਾਬਤ ਕੀਤਾ ਹੈ, ਜੋ ਸੂਬੇ ਦੇ ਹਰ ਬਜ਼ੁਰਗ ਦੀ ਆਪਣੇ ਮਾਤਾ-ਪਿਤਾ ਵਾਂਗ ਸੇਵਾ ਕਰ ਰਹੇ ਹਨ। 'ਆਪ' ਸੁਪਰੀਮੋ ਨੇ ਪੰਜਾਬ ਦੇ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੁੱਤਰ ਭਗਵੰਤ ਸਿੰਘ ਮਾਨ 'ਤੇ ਆਸ਼ੀਰਵਾਦ ਬਣਾਈ ਰੱਖਣ ਅਤੇ ਮੁੱਖ ਮੰਤਰੀ ਉਮਰ ਭਰ ਉਨ੍ਹਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਅੱਜ ਤੱਕ ਕਿਸੇ ਵੀ ਸਰਕਾਰ ...
ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

Breaking News
ਚੰਡੀਗੜ੍ਹ, 14 ਅਗਸਤ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਸਐਮ) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐਮਐਸਐਮ) ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੀਆਈਏ ਬਰਨਾਲਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ, ਦੋ ਆਈਪੀਐਸ ਅਧਿਕਾਰੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਇੰਟੈਲੀਜੈਂਸ (ਐਡਮਿਨ) ਬਾਬੂ ਲਾਲ ਮੀਨਾ ਅਤੇ ਆਈਜੀਪੀ ਪ੍ਰੋਵੀਜ਼ਨਿੰਗ ਡਾ. ਐਸ. ਬੂਪਤੀ ਅਤੇ ਛੇ ਪੀਪੀਐਸ ਅਧਿਕਾਰੀ ਐਸਪੀ ਪੀਬੀਆਈ ਸੰਗਰੂਰ ਨਵਰੀਤ ਸਿੰਘ ਵਿਰਕ, ਡੀਐਸਪੀ ਹੈੱਡਕੁਆਰਟਰ ਸੰਗਰੂਰ ਕਰਨੈਲ ਸਿੰਘ, ਡੀਐਸਪੀ ਸਕਿਊਰਿਟੀ ਸੁਭਾਸ਼ ਚੰਦ, ਡੀਐਸਪੀ ਸੀਆਈਡੀ ਯੂਨਿਟ ਅੰਮ੍ਰਿਤਸਰ ਸੰਜੀਵ ਕੁਮਾਰ, ਏਸੀਪੀ ਉੱਤਰੀ ਅੰਮ੍ਰਿਤਸਰ ਗਗਨਦੀਪ ਸਿੰਘ ਅਤੇ ...
ਗੈਂਗਸਟਰਾਂ ‘ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 368 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 368 ਕਾਬੂ

News of Punjab
ਚੰਡੀਗੜ੍ਹ, 14 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 206ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 613 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 206ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 368 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 60,722 ਹੋ ਗਈਆਂ। ਇਸ ਤੋਂ ਇਲਾਵਾ 285 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂ...
ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

News of Punjab
ਲੁਧਿਆਣਾ; 14 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ ਰੁਪਏ ਦੀ ਲਾਗਤ ਵਾਲੇ ਕੰਪ੍ਰੈਸਡ ਬਾਇਓ-ਗੈਸ (ਸੀਬੀਜੀ) ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਦਾਖਲ ਹੋਣ ਨੂੰ ਰੋਕਿਆ ਜਾਵੇਗਾ ਅਤੇ ਇਸ ਨਾਲ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਇਸ ਦੇ ਨਾਲ ਹੀ ਇਹ ਪਲਾਂਟ ਸੀਵਰੇਜ ਦੇ ਜਾਮ ਹੋਣ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਬੁੱਢੇ ਨਾਲੇ ਵਿੱਚ ਪ੍ਰਦੂਸ਼ਣ ਘਟਾਉਣ ਵਿੱਚ ਵੀ ਮਦਦ ਕਰੇਗਾ। ਇਹ ਪ੍ਰੋਜੈਕਟ 2.5 ਏਕੜ ਵਿੱਚ ਬਣਾਇਆ ਜਾ ਰਿਹਾ ਹੈ ਅਤੇ ਸਤੰਬਰ 2027 ਤੱਕ ਇਸ ਦੇ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ। ਇਸ ਪਲਾਂਟ ਵਿੱਚ 'ਵੇਸਟ-ਟੂ-ਵੈਲਥ' ਮਿਸ਼ਨ ਤਹਿਤ ਡੇਅਰੀ ਕੰਪਲੈਕਸ ਤੋਂ ਰੋਜ਼ਾਨਾ ਪੈਦਾ ਹੋਣ ਵਾਲੇ 300 ਟਨ ਪਸ਼ੂਆਂ ਦੇ ਗੋਬਰ ਨੂੰ ਵਿਗਿਆਨਕ ਢੰਗ ਨਾਲ ਪ੍ਰੋਸੈਸ ਕੀਤਾ ਜਾਵੇਗਾ ਅਤੇ 435 ਡੇਅਰੀ ਮਾਲਕਾਂ ਨੂੰ ਸਿੱਧੇ ਤੌਰ 'ਤੇ ਲਾਭ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਲਾਂਟ ਰੋਜ਼ਾਨਾ ਲਗਭਗ ਪੰਜ ਟਨ ਸੀਬੀਜੀ ਅਤੇ ਜੈਵਿਕ ਬਾਇਓ-ਖਾਦ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਸਾਫ਼-ਸੁਥਰੀ ਊਰਜਾ ਨੂੰ ਉਤਸ਼...
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਕਾਲੇ ਧੂੰਏਂ ਖ਼ਿਲਾਫ਼ ਕਾਰਵਾਈ ਤੇਜ਼, ਜਲ ਸਰੋਤਾਂ ਦੀ ਸੁਰੱਖਿਆ ਲਈ ਉਪਰਾਲੇ ਹੋਰ ਮਜ਼ਬੂਤ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਕਾਲੇ ਧੂੰਏਂ ਖ਼ਿਲਾਫ਼ ਕਾਰਵਾਈ ਤੇਜ਼, ਜਲ ਸਰੋਤਾਂ ਦੀ ਸੁਰੱਖਿਆ ਲਈ ਉਪਰਾਲੇ ਹੋਰ ਮਜ਼ਬੂਤ

News of Punjab
ਚੰਡੀਗੜ੍ਹ, 14 ਅਗਸਤ: ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀਪੀਸੀਬੀ) ਨੇ ਕਾਲੇ ਧੂੰਏਂ ਦੇ ਨਿਕਾਸ 'ਤੇ ਪ੍ਰਭਾਵਸ਼ਾਲੀ ਰੋਕ ਲਗਾਉਣ ਅਤੇ ਪੰਜਾਬ ਦੇ ਜਲ ਸਰੋਤਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਸੂਬੇ ਭਰ ਵਿੱਚ ਸਰੋਤ-ਅਧਾਰਿਤ ਵਾਤਾਵਰਣਕ ਦਖਲਅੰਦਾਜ਼ੀਆਂ ਨੂੰ ਹੋਰ ਤੇਜ਼ ਕੀਤਾ ਹੈ। ਇਸ ਪਹਿਲ ਦਾ ਉਦੇਸ਼ ਦਿਖਾਈ ਦੇਣ ਵਾਲੇ ਧੂੰਏਂ ਨੂੰ ਘਟਾਉਣਾ, ਜਲ ਸਰੋਤਾਂ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਉਦਯੋਗਾਂ ਵਿੱਚ ਸਾਫ਼-ਸੁਥਰੀਆਂ ਕਾਰਜ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਲਈ ਬੋਰਡ ਵੱਲੋਂ ਨਿਸ਼ਾਨਾ-ਅਧਾਰਿਤ ਰੈਗੂਲੇਟਰੀ ਕਾਰਵਾਈ, ਵਿਗਿਆਨਕ ਨਿਗਰਾਨੀ, ਤਕਨੀਕੀ ਮਾਰਗਦਰਸ਼ਨ ਅਤੇ ਸਮਰੱਥਾ ਨਿਰਮਾਣ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਬੋਰਡ ਦੇ ਖੇਤਰੀ ਅਤੇ ਜ਼ੋਨਲ ਦਫ਼ਤਰਾਂ ਦੀ ਹਾਲ ਹੀ ਵਿੱਚ ਹੋਈ ਸਮੀਖਿਆ ਤੋਂ ਬਾਅਦ ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਕਾਲੇ ਧੂੰਏਂ ਵਾਲੇ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਨ ਅਤੇ ਦਰਿਆਵਾਂ ਦੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਤਕਨਾਲੋਜੀ-ਆਧਾਰਿਤ ਅਤੇ ਕੇਂਦਰਿਤ ਕਾਰਵਾਈ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ ਹਨ। ਉ...
ਸਪੈਸ਼ਲ ਇੰਟੈਨਸਿਵ ਰਿਵੀਜਨ (ਐਸ.ਆਈ.ਆਰ)—2026 ਤਹਿਤ 16 ਅਗਸਤ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫਸਰ

ਸਪੈਸ਼ਲ ਇੰਟੈਨਸਿਵ ਰਿਵੀਜਨ (ਐਸ.ਆਈ.ਆਰ)—2026 ਤਹਿਤ 16 ਅਗਸਤ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫਸਰ

News of Punjab
ਸ੍ਰੀ ਮੁਕਤਸਰ ਸਾਹਿਬ, 14 ਅਗਸਤ ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ—ਕਮ—ਜ਼ਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ)—2026 ਮੁਹਿੰਮ ਤਹਿਤ 16 ਅਗਸਤ (ਐਤਵਾਰ) ਨੂੰ ਸਵੇਰੇ 10.00 ਵਜੇ ਤੋਂ ਬਾਅਦ ਦੁਪਹਿਰ 1.00 ਵਜੇ ਤੱਕ ਵੋਟਰਾਂ ਦੀ ਸਹੂਲਤ ਲਈ  ਵਿਸ਼ੇਸ਼ ਕੈਂਪ ਲਗਾਏ ਜਾਣਗੇ, ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਹੋਰ ਵੇਰਵਿਆਂ ਦੀ ਜਾਂਚ ਤੇ ਤਸਦੀਕ ਕਰਨ ਵਿੱਚ ਸਹਿਯੋਗ ਦੇਣਗੇ। ਉਹਨਾਂ ਦੱਸਿਆ ਕਿ ਜਿਹੜੇ ਯੋਗ ਵੋਟਰ ਡਰਾਫਟ ਵੋਟਰ ਸੂਚੀ ਵਿੱਚ ਦਰਜ ਹੋਣ ਤੋਂ ਰਹਿ ਗਏ ਹਨ, ਉਹ ਲੋੜੀਂਦੇ ਘੋਸ਼ਣਾ ਪੱਤਰ ਅਤੇ ਸਹਾਇਕ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6, ਫਾਰਮ ਨੰਬਰ 6A ਅਤੇ ਫਾਰਮ ਨੰਬਰ 8, ਜਿੱਥੇ ਵੀ ਲਾਗੂ ਹੋਵੇ, ਜਮ੍ਹਾਂ ਕਰਵਾ ਸਕਦੇ ਹਨ। ਉਹਨਾਂ ਕਿਹਾ ਕਿ ਬੀ.ਐਲ.ਓਜ਼ ਕੋਲ ਹਾਰਡ ਕਾਪੀ ਵਿੱਚ ਫਾਰਮ ਨੰਬਰ 6 ਅਤੇ 8 ਉਪ...
ਕੋਟਕਪੂਰਾ ਵਿੱਚ ਵੱਖ-ਵੱਖ ਸਮਾਜਿਕ ਸੰਸਥਾਵਾਂ ਨੂੰ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੌਂਪੇ ਗ੍ਰਾਂਟ ਦੇ ਮਨਜ਼ੂਰੀ ਪੱਤਰ

ਕੋਟਕਪੂਰਾ ਵਿੱਚ ਵੱਖ-ਵੱਖ ਸਮਾਜਿਕ ਸੰਸਥਾਵਾਂ ਨੂੰ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੌਂਪੇ ਗ੍ਰਾਂਟ ਦੇ ਮਨਜ਼ੂਰੀ ਪੱਤਰ

News of Punjab
ਕੋਟਕਪੂਰਾ, 14 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਐਕਸ-ਸਰਵਿਸਮੈਨ ਵੈਲਫੇਅਰ ਯੂਨੀਅਨ, ਬੀ.ਆਰ.ਡੀ. ਪੰਜਾਬੀ ਜੁੱਤੀ ਕਲੱਸਟਰ ਐਂਡ ਵੈਲਫੇਅਰ ਸੋਸਾਇਟੀ, ਸ੍ਰੀ ਗੁਰੂ ਰਵਿਦਾਸ ਸੋਸਾਇਟੀ, ਭਗਵਾਨ ਵਾਲਮੀਕਿ ਨੌਜਵਾਨ ਸੇਵਾ ਸੁਸਾਇਟੀ, ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਕਲੱਬ ਅਤੇ ਪੀ.ਬੀ.ਜੀ. ਵੈਲਫੇਅਰ ਕਲੱਬ ਨੂੰ ਵੱਖ-ਵੱਖ ਲੋਕ ਭਲਾਈ ਕਾਰਜਾਂ ਲਈ ਗ੍ਰਾਂਟ ਦੇ ਮਨਜ਼ੂਰੀ ਪੱਤਰ ਸੌਂਪੇ ਗਏ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਉਦਮੀਆਂ ਅਤੇ ਵੱਖ-ਵੱਖ ਵਰਗਾਂ ਨੂੰ ਸਹਾਇਤਾ ਦੇਣ ਅਤੇ ਲੋਕ ਸੇਵਾ ਨੂੰ ਤਰਜੀਹ ਦੇਣ ਨੂੰ ਪੰਜਾਬ ਸਰਕਾਰ ਵੱਲੋਂ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ, ਮਾਤਾਵਾਂ-ਭੈਣਾਂ, ਨੌਜਵਾਨਾਂ ਅਤੇ ਬਜ਼ੁਰਗਾਂ ਨੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦ...
ਪਿੰਡ ਛਾਪਾ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਅਤੇ ਐਨਕਾਂ ਦੀ ਵੰਡ ਸਬੰਧੀ ਲਗਾਇਆ ਗਿਆ ਕੈਂਪ

ਪਿੰਡ ਛਾਪਾ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਅਤੇ ਐਨਕਾਂ ਦੀ ਵੰਡ ਸਬੰਧੀ ਲਗਾਇਆ ਗਿਆ ਕੈਂਪ

local news
ਮਹਿਲ ਕਲਾਂ/ਬਰਨਾਲਾ, 14 ਅਗਸਤ- ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ‘ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਈਂਡਨੈੱਸ’ ਤਹਿਤ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਦੀ ਅਗਵਾਈ ਵਿੱਚ ਬਲਾਕ ਮਹਿਲ ਕਲਾਂ ਦੇ ਪਿੰਡ ਛਾਪਾ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦੀ ਜਾਂਚ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਖ਼ਾਸ ਤੌਰ 'ਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ-ਕਮ-ਨੋਡਲ ਅਫ਼ਸਰ ਡਾ. ਹਰਜੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲੋੜਵੰਦਾਂ ਨੂੰ ਨੇੜੇ ਦੀ ਨਜ਼ਰ ਦੀਆਂ ਐਨਕਾਂ ਅਤੇ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ ਹਨ। ਸੀਨੀਅਰ ਮੈਡੀਕਲ ਅਫ਼ਸਰ (SMO) ਮਹਿਲ ਕਲਾਂ ਡਾ. ਸੰਜੇ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਦੀਪਤੀ ਅਤੇ ਅਪਥਾਲਮਿਕ ਅਫ਼ਸਰ ਗੁਰਮੀਤ ਸਿੰਘ ਦੀ ਟੀਮ ਵੱਲੋਂ ਨੇੜੇ ਦੀ ਘੱਟ ਨਜ਼ਰ ਵ...