ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ
ਚੰਡੀਗੜ੍ਹ, 19 ਜੂਨ: ਸੂਬੇ ਵਿੱਚ ਸਿਹਤ ਸੰਭਾਲ ਦੀ ਦਿਸ਼ਾ ਵਿੱਚ ਇੱਕ ਇਤਿਹਾਸਕ ਪਹਿਲ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਜਨਤਕ ਸਿਹਤ ਢਾਂਚੇ ‘ਚ ਸੁਧਾਰ ਅਤੇ ਇਸਦੀ ਮਜ਼ਬੂਤੀ ਲਈ ਸੈਂਟਰ ਫਾਰ ਹੈਲਥ ਰਿਸਰਚ ਐਂਡ ਇਨੋਵੇਸ਼ਨ (ਸੀਐਚਆਰਆਈ) ਨਾਲ ਮਹੱਤਵਪੂਰਨ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ।
ਇਸ ਸਾਂਝੇਦਾਰੀ ਦਾ ਉਦੇਸ਼ ਅਤਿ-ਆਧੁਨਿਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਸਿੱਧੇ ਜ਼ਮੀਨੀ ਪੱਧਰ 'ਤੇ ਲਾਗੂ ਕਰਨਾ ਅਤੇ ਸਿਹਤ ਸੰਭਾਲ ਸੇਵਾਵਾਂ ਦੀ ਮਜ਼ਬੂਤੀ ਦੇ ਨਾਲ ਨਾਗਰਿਕਾਂ ਵਾਸਤੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਨਵੀਨ ਤਕਨਾਲੋਜੀਆਂ ਦੀ ਪੜਚੋਲ ਕਰਨਾ ਹੈ।
ਇਸ ਪਾਇਲਟ ਪ੍ਰੋਜੈਕਟ ਤਹਿਤ ਪੰਜਾਬ ਤਿੰਨ ਜ਼ਿਲ੍ਹਿਆਂ - ਪਟਿਆਲਾ, ਐਸਏਐਸ ਨਗਰ (ਮੋਹਾਲੀ) ਅਤੇ ਫਤਿਹਗੜ੍ਹ ਸਾਹਿਬ - ਵਿੱਚ ਨਵੀਨ ਏਆਈ-ਅਧਾਰਤ ਤਕਨਾਲੋਜੀ ਉਪਕਰਨ ਸਥਾਪਤ ਕੀਤੇ ਜਾਣਗੇ, ਜੋ ਲੋਕਾਂ ਦੀ ਸਿਹਤ ਜਾਂਚ ਅਤੇ ਦਿਲ ਤੇ ਸਾਹ ਦੀਆਂ ਸਮੱਸਿਆਵਾਂ ਦਾ...








