ਪੰਜਾਬ ਸਰਕਾਰ ਦੀ ਵਿਕਾਸ ਪੱਖੀ ਸੋਚ ਸਦਕਾ ਜਲਾਲਾਬਾਦ ਹਲਕੇ ਦੇ ਬਲਾਕ ਅਰਨੀ ਵਾਲਾ ਵਿੱਚ ਵਿਕਾਸ ਕਾਰਜਾਂ ਨੂੰ ਮਿਲ ਰਹੀ ਨਵੀਂ ਰਫ਼ਤਾਰ
ਜਲਾਲਾਬਾਦ, 17 ਅਕਤੂਬਰ — ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਵਿਧਾਨ ਸਭਾ ਹਲਕਾ ਜਲਾਲਾਬਾਦ ਵਿੱਚ ਵੀ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਸਰਕਾਰ ਦੀ ਵਿਕਾਸ ਪੱਖੀ ਸੋਚ ਤਹਿਤ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵੱਖ-ਵੱਖ ਇਲਾਕਿਆਂ ਵਿੱਚ ਸੜਕਾਂ ਅਤੇ ਗਲੀਆਂ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਅੱਜ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਤਿੰਨ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ! 3 ਕਰੋੜ 57 ਲੱਖ 36 ਹਜ਼ਾਰ ਰੁਪਏ ਦੇ ਇਹ ਵਿਕਾਸ ਕਾਰਜ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਮੁਸ਼ਕਲਾਂ ਘਟਾਉਣ ਵੱਲ ਇੱਕ ਅਹਿਮ ਕਦਮ ਮੰਨੇ ਜਾ ਰਹੇ ਹਨ।ਨਗਰ ਪੰਚਾਇਤ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਸੜਕਾਂ ਦੇ ਕਿਨਾਰਿਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 126.07...








