Friday, October 30
Shadow

Author: Harvinder Singh

ਵਿਧਾਇਕ ਡਾ. ਅਜੇ ਗੁਪਤਾ ਨੇ ਲੋਕਾਂ ਦੀ ਬਿਹਤਰ ਸਿਹਤ ਲਈ ਹਲਕੇ ਦੇ ਹਰ ਵਾਰਡ ਵਿੱਚ ਫੋਗਿੰਗ ਮਸ਼ੀਨਾਂ ਭੇਜੀਆਂ

ਵਿਧਾਇਕ ਡਾ. ਅਜੇ ਗੁਪਤਾ ਨੇ ਲੋਕਾਂ ਦੀ ਬਿਹਤਰ ਸਿਹਤ ਲਈ ਹਲਕੇ ਦੇ ਹਰ ਵਾਰਡ ਵਿੱਚ ਫੋਗਿੰਗ ਮਸ਼ੀਨਾਂ ਭੇਜੀਆਂ

News of Punjab
ਅੰਮ੍ਰਿਤਸਰ, 8 ਅਗਸਤ, 2026: ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਲੋਕਾਂ ਦੀ ਬਿਹਤਰ ਸਿਹਤ ਲਈ ਹਲਕੇ ਦੇ ਹਰ ਵਾਰਡ ਵਿੱਚ ਫੋਗਿੰਗ ਮਸ਼ੀਨਾਂ ਭੇਜੀਆਂ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਡੇਂਗੂ ਦੇ ਲਾਰਵੇ ਅਤੇ ਮੱਛਰਾਂ ਦੇ ਪ੍ਰਜਨਨ ਨੂੰ ਰੋਕਣ ਲਈ ਫੋਗਿੰਗ ਮਸ਼ੀਨਾਂ ਭੇਜੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਮੱਛਰ ਮਲੇਰੀਆ ਅਤੇ ਡੇਂਗੂ ਫੈਲਾਉਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੱਛਰਾਂ ਦੇ ਖਾਤਮੇ ਲਈ ਇਲਾਕੇ ਵਿੱਚ ਲਗਾਤਾਰ ਫੋਗਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫੋਗਿੰਗ ਦੇ ਨਾਲ-ਨਾਲ ਕੇਂਦਰੀ ਵਿਧਾਨ ਸਭਾ ਹਲਕੇ ਦੇ ਹਰ ਵਾਰਡ ਵਿੱਚ ਦਵਾਈਆਂ ਦਾ ਛਿੜਕਾਅ ਵੀ ਕੀਤਾ ਜਾ ਰਿਹਾ ਹੈ। ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਲੋਕਾਂ ਨੂੰ ਮਲੇਰੀਆ, ਡੇਂਗੂ ਅਤੇ ਹੋਰ ਬਿਮਾਰੀਆਂ ਤੋਂ ਬਚਣ ਲਈ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਘਰਾਂ ਦੇ ਬਾਹਰ ਜਾਂ ਪੌਦਿਆਂ ਦੇ ਗਮਲਿਆਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਫੋਗਿੰਗ ਲਈ ਚਾਰ ਭਾਰੀ ਵਾਹਨ ਅਤੇ 10&nb...
12 ਅਗਸਤ ਨੂੰ ਦੁਸਹਿਰਾ ਗਰਾਊਂਡ ‘ਚ ਹੋਵੇਗਾ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’: ਵਿਧਾਇਕ ਜ਼ਿੰਪਾ

12 ਅਗਸਤ ਨੂੰ ਦੁਸਹਿਰਾ ਗਰਾਊਂਡ ‘ਚ ਹੋਵੇਗਾ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’: ਵਿਧਾਇਕ ਜ਼ਿੰਪਾ

News of Punjab
ਹੁਸ਼ਿਆਰਪੁਰ, 8 ਅਗਸਤ: ਭਗਵਾਨ ਸ਼ਿਵ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ 12 ਅਗਸਤ ਨੂੰ ਦੁਸਹਿਰਾ ਗਰਾਊਂਡ, ਹੁਸ਼ਿਆਰਪੁਰ ਵਿਖੇ ਕੀਤਾ ਜਾਵੇਗਾ। ਇਹ ਜਾਣਕਾਰੀ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸ਼ਾਮ 6:30 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਦੇਸ਼ ਦੇ ਮਸ਼ਹੂਰ ਗਾਇਕ ਕੈਲਾਸ਼ ਖੇਰ ਭਗਵਾਨ ਸ਼ਿਵ ਪ੍ਰਤੀ ਸ਼ਰਧਾ ਨਾਲ ਭਰਪੂਰ ਆਪਣੀ ਵਿਸ਼ੇਸ਼ ਪੇਸ਼ਕਾਰੀ ਦੇਣਗੇ।      ਵਿਧਾਇਕ ਜਿੰਪਾ ਅਤੇ ਦੀਪਕ ਬਾਲੀ ਨੇ ਦੱਸਿਆ ਕਿ ਇਸ ਵਿਸ਼ਾਲ ਧਾਰਮਿਕ ਸਮਾਗਮ ਵੱਡੇ ਪੱਧਰ ’ਤੇ ਕੀਤਾ ਜਾ ਰਿਹਾ ਹੈ ਅਤੇ ਇਸ ਵਿੱਚ ਹੁਸ਼ਿਆਰਪੁਰ ਸਮੇਤ ਆਸ-ਪਾਸ ਦੇ ਇਲਾਕਿਆਂ ਤੋਂ ਹਜ਼ਾਰਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਸ਼ਰਧਾਲੂਆਂ ਦੀ ਭਾਰੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਅਤੇ ਪ੍ਰਬੰਧਕਾਂ ਵੱਲੋਂ ਸਾਰੀਆਂ ਲੋੜੀਂਦੀਆਂ ਵਿਵਸਥਾਵਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ, ਤਾਂ ਜੋ ਸਮਾਗਮ ਦੌਰਾਨ ਸ਼ਰਧਾਲੂਆਂ ਨੂੰ...
ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

Crime news, News of Punjab
ਚੰਡੀਗੜ੍ਹ/ਬਟਾਲਾ, 8 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਟਾਲਾ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਸਫ਼ਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਬਟਾਲਾ ਪੁਲਿਸ ਨਾਲ ਸਾਂਝੇ ਖੁਫੀਆ ਆਪ੍ਰੇਸ਼ਨ ਤਹਿਤ ਉਕਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਤੀਜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਰਨਜੀਤ ਸਿੰਘ ਉਰਫ਼ ਬੱਚਾ ਵਾਸੀ ਮੁਰਗੀ ਮੁਹੱਲਾ, ਬਟਾਲਾ ਵਜੋਂ ਹੋਈ ਹੈ। ਇਹ ਕਾਰਵਾਈ, 1 ਅਗਸਤ, 2026 ਨੂੰ ਬਟਾਲਾ ਵਿਖੇ ਪੁਲਿਸ ਚੌਂਕੀ ਅਰਬਨ ਅਸਟੇਟ ’ਤੇ ਹੋਏ ਗ੍ਰਨੇਡ ਹਮਲੇ ਵਿੱਚ ਸ਼ਾਮਲ ਦੋ ਮੁਲਜ਼ਮਾਂ- ਰਾਜਨ ਉਰਫ਼ ਗੁੱਲੂ ਅਤੇ ਇੱਕ ਨਾਬਾਲਗ, ਦੀ ਗ੍ਰਿਫ਼ਤਾਰੀ ਤੋਂ ਕੁਝ ਦਿਨਾਂ ਬਾਅਦ ਸਾਹਮਣੇ ਆਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਕਰਨਜੀਤ ਉਰਫ਼ ਬੱਚਾ ਪੁਰਤਗਾਲ ਸਥਿਤ ...
ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

Breaking News
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026: ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਜਿਸ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ 866 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਸਿਰਫ ਸਾਢੇ ਚਾਰ ਸਾਲਾਂ ਵਿੱਚ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ 69,094 ਹੋ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆਵਾਂ ਨੇ ਪੁਰਾਣੀਆਂ ਰਵਾਇਤਾਂ, ਜਦੋਂ ਸਰਕਾਰੀ ਨੌਕਰੀ ਲੈਣ ਲਈ ਪੈਸੇ ਅਤੇ ਸਿਫ਼ਾਰਸ਼ ਨੂੰ ਅਸਲ ਯੋਗਤਾ ਮੰਨਿਆ ਜਾਂਦਾ ਸੀ, ਨੂੰ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਿਸਟਮ ਵਿੱਚ ਨੌਜਵਾਨਾਂ ਦਾ ਵਧ ਰਿਹਾ ਭਰੋਸਾ ਅਤੇ ਵਿਦੇਸ਼ਾਂ ਵੱਲ ਪਰਵਾਸ ਦਾ ਘਟਦਾ ਰੁਝਾਨ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਨੌਜਵਾਨਾਂ ਨੂੰ ਸੂਬੇ ਵਿੱਚ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਮੈਰਿਟ ਅਧਾਰਤ ਭਰਤੀ ਪ੍ਰਕਿਰਿਆਵਾਂ ਰਾਹੀਂ 'ਤੇ ਨੌਕਰੀਆਂ ਮਿਲ ਰਹੀਆਂ ਹਨ। ਸਿੱਖਿਆਂ ਵਿੱਚ ਪੰਜਾਬ ਦੀ ਪ੍ਰਗਤੀ ...
ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ  ਦੋ ਗ੍ਰਿਫ਼ਤਾਰ

ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ  ਦੋ ਗ੍ਰਿਫ਼ਤਾਰ

Breaking News, Crime news
ਚੰਡੀਗੜ੍ਹ/ਫਿਰੋਜ਼ਪੁਰ, 8 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਫਿਰੋਜ਼ਪੁਰ ਨੇ ਬਾਰਡਰ ਸਿਕਿਉਰਿਟੀ ਫੋਰਸ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ 30.200 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰਲੇ ਇੱਕ ਵੱਡੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਪਿੰਡ ਵੱਲੇ ਸ਼ਾਹ ਉਤਾੜ, ਫ਼ਾਜ਼ਿਲਕਾ ਅਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਨਵਾਂ ਹਸਤਾ, ਫ਼ਾਜ਼ਿਲਕਾ ਵਜੋਂ ਹੋਈ ਹੈ। ਹੈਰੋਇਨ ਦੀ ਇਹ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਤਸਕਰੀ ਲਈ ਵਰਤਿਆ ਜਾ ਰਿਹਾ ਹੀਰੋ ਡੀਲਕਸ ਮੋਟਰਸਾਈਕਲ (ਪੀਬੀ-05-ਏਐਸ-9856) ਵੀ ਜ਼ਬਤ ਕਰ ਲਿਆ ਹੈ। ਡੀ.ਜੀ.ਪੀ. ਨੇ ਦੱਸਿਆ ਕਿ ਸਰਹੱਦ ਪਾਰ ਦੇ ਤਸਕ...
ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਚੰਡੀਗੜ੍ਹ, 8 ਅਗਸਤ 2026: * ਪੰਜਾਬ ਨੂੰ ਆਈ.ਪੀ.ਐਲ. ਦੀ ਤਰਜ਼ 'ਤੇ ਟਵੰਟੀ-20 ਲੀਗ ਮਿਲਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 'ਸ਼ੇਰ-ਏ-ਪੰਜਾਬ ਟਵੰਟੀ-20 ਲੀਗ' ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸ ਵਿੱਚ ਛੇ ਫ਼੍ਰੈਂਚਾਇਜ਼ੀ ਟੀਮਾਂ ਸ਼ਾਮਲ ਹਨ। ਇਨ੍ਹਾਂ ਟੀਮਾਂ ਵਿੱਚ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਅਭਿਸ਼ੇਕ ਸ਼ਰਮਾ, ਪ੍ਰਭਸਿਮਰਨ ਸਿੰਘ, ਰਮਨਦੀਪ ਸਿੰਘ ਅਤੇ ਗੁਰਨੂਰ ਬਰਾੜ ਸਮੇਤ ਪੰਜਾਬ ਦੇ ਸਟਾਰ ਕ੍ਰਿਕਟਰ ਖੇਡਣਗੇ। ਇਹ ਲੀਗ 30 ਅਗਸਤ ਤੋਂ 13 ਸਤੰਬਰ ਤੱਕ ਮੋਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਸਟੇਡੀਅਮ ਵਿੱਚ ਖੇਡੀ ਜਾਵੇਗੀ। 9 ਅਗਸਤ ਨੂੰ ਹੋਣ ਵਾਲੀ ਨਿਲਾਮੀ ਵਿੱਚ ਪੰਜਾਬ ਦੇ 450 ਤੋਂ ਵੱਧ ਖਿਡਾਰੀ ਹਿੱਸਾ ਲੈਣਗੇ, ਜਿਸ ਨਾਲ ਉੱਭਰਦੀ ਪ੍ਰਤਿਭਾ ਨੂੰ ਸਥਾਪਤ ਖਿਡਾਰੀਆਂ ਨਾਲ ਖੇਡਣ ਦਾ ਇੱਕ ਵੱਡਾ ਮੌਕਾ ਤੇ ਮੰਚ ਮਿਲੇਗਾ।ਅੱਜ ਦੇ ਇਸ ਮੌਕੇ ਭਾਰਤੀ ਕ੍ਰਿਕਟਰ ਅਭਿਸ਼ੇਕ ਸ਼ਰਮਾ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਨੂੰ ਪ੍ਰਤਿਭਾਸ਼ਾਲੀ ਖਿਡਾਰੀ ਦਿੱਤੇ ਹਨ ...
ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

News of Punjab
ਚੰਡੀਗੜ੍ਹ, 8 ਅਗਸਤ:ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਚਲਾਏ ਜਾ ਰਹੇ ਸਭ ਤੋਂ ਵੱਡੇ ਅਤੇ ਨਿਰੰਤਰ ਅਭਿਆਨਾਂ ਵਿੱਚੋਂ ਇੱਕ ਵਜੋਂ ਉੱਭਰਿਆ 'ਗੈਂਗਸਟਰਾਂ ਤੇ ਵਾਰ '  ਸਫਲਤਾਪੂਰਵਕ ਆਪਣੇ 200 ਦਿਨ ਪੂਰੇ ਕਰ ਚੁੱਕਾ ਹੈ । ਇਸ ਅਭਿਆਨ ਦੌਰਾਨ ਪੁਲਿਸ ਨੇ ਪੂਰੇ ਪੰਜਾਬ ਵਿੱਚ 1,09,087 ਛਾਪੇਮਾਰੀਆਂ ਕੀਤੀਆਂ, 1,532 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ, 58,212 ਅਪਰਾਧੀਆਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕਾਰਵਾਈ ਕੀਤੀਅਤੇ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕਰਕੇ ਸੰਗਠਿਤ ਅਪਰਾਧੀ ਗਿਰੋਹਾਂ ਦੇ ਨੈੱਟਵਰਕ ਨੂੰ ਤਬਾਹ ਕੀਤਾ । ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤਾ ਗਿਆ ‘ਗੈਂਗਸਟਰਾਂ ’ਤੇ ਵਾਰ’ ਇੱਕ ਖ਼ੁਫ਼ੀਆ ਜਾਣਕਾਰੀ-ਆਧਾਰਿਤ ਅਭਿਆਨ ਹੈ, ਜਿਸ ਦਾ ਉਦੇਸ਼ ਨਿਸ਼ਾਨਾਬੱਧ ਕਾਰਵਾਈ, ਅੰਤਰਰਾਜੀ ਅਤੇ ਅੰਤਰਰਾਸ਼ਟਰੀ ਤਾਲਮੇਲ, ਵਿੱਤੀ ਜਾਂਚ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਰਾਹੀਂ ਸੰਗਠਿਤ ਅਪਰਾਧੀ ਗਿਰੋਹਾਂ ਦਾ ਮੁਕੰਮਲ ਸਫ਼ਾਇਆ ਕਰਨਾ ਹੈ। ਇਸ ਮੌ...
ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

News of Punjab
ਚੰਡੀਗੜ੍ਹ, 7 ਅਗਸਤ:  ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 199ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 731 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 199ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 429 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 57,767 ਹੋ ਗਈਆਂ। ਇਸ ਤੋਂ ਇਲਾਵਾ 281 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 14 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪ...
ਹਮਾਰੇ ਰਾਮ’ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਮਾਰੇ ਰਾਮ’ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 7 ਅਗਸਤ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਮੋਹਾਲੀ ਵਿਖੇ ਪ੍ਰਸਿੱਧ ਨਾਟਕ 'ਹਮਾਰੇ ਰਾਮ' ਦੇ ਪਹਿਲੇ ਸ਼ੋਅ ਵਿੱਚ ਦਰਸ਼ਕਾਂ ਨਾਲ ਸ਼ਾਮਲ ਹੋਏ। ਇਸ ਨਾਟਕ ਵਿੱਚ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਨੇ ਮੁੱਖ ਭੂਮਿਕਾ ਵਿੱਚ ਦਮਦਾਰ ਅਦਾਕਾਰੀ ਪੇਸ਼ ਕੀਤੀ। ਇਹ ਸ਼ੋਅ ਸੂਬਾ ਪੱਧਰੀ ਸੱਭਿਆਚਾਰਕ ਮੁਹਿੰਮ ਦੀ ਸ਼ੁਰੂਆਤ ਹੈ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਅਗਸਤ ਅਤੇ ਸਤੰਬਰ ਮਹੀਨੇ ਦੌਰਾਨ 12 ਸ਼ਹਿਰਾਂ ਵਿੱਚ 41 ਮੁਫ਼ਤ ਸ਼ੋਅ ਕਰਵਾਏ ਜਾਣਗੇ। ਇਸ ਉਪਰਾਲੇ ਨੂੰ ਭਗਵਾਨ ਸ੍ਰੀ ਰਾਮ ਦੇ ਸਦੀਵੀ ਉਪਦੇਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਥੀਏਟਰ ਦੇ ਪ੍ਰਭਾਵਸ਼ਾਲੀ ਮਾਧਿਅਮ ਰਾਹੀਂ ਸੱਚ, ਧਰਮ, ਦਇਆ ਅਤੇ ਏਕਤਾ ਦਾ ਸੰਦੇਸ਼ ਫੈਲਾਉਣ ਦੇ ਨਾਲ-ਨਾਲ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਹੈ। ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ੋਅ ਬਿਲਕੁਲ ...
ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 7 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ 21.299 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), .30 ਬੋਰ ਗੈਰ-ਕਾਨੂੰਨੀ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗਗਨ ਉਰਫ਼ ਡਿਸ਼ਕਾ (23) ਅਤੇ ਜਸਪਿੰਦਰ ਸਿੰਘ (25) ਦੋਵੇਂ ਵਾਸੀ ਪਿੰਡ ਨਿਕੋਸਰਨ, ਗੁਰਦਾਸਪੁਰ; ਸੁਖਪ੍ਰੀਤ ਸਿੰਘ ਉਰਫ਼ ਸੁੱਖ (30) ਵਾਸੀ ਅੱਡਾ ਜੈਂਤੀਪੁਰ, ਅੰਮ੍ਰਿਤਸਰ ਦਿਹਾਤੀ; ਅਭਿਸ਼ੇਕ ਸਭਰਵਾਲ ਉਰਫ਼ ਅਭੀ (25) ਵਾਸੀ ਸ਼ਰਮਾ ਕਾਲੋਨੀ, ਅੰਮ੍ਰਿਤਸਰ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨੂ (26) ਵਾਸੀ ਪਿੰਡ ਚੰਨਣਕੇ, ਅੰਮ੍ਰਿਤਸਰ ਦਿਹਾਤੀ ਵਜੋ...