Friday, October 30
Shadow

Author: Harvinder Singh

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ “ਦੀ ਗ੍ਰੇਟ ਪੰਜਾਬ ਰੌਬਰੀ” ਦੀ ਟੀਮ ਦੀ ਮੇਜ਼ਬਾਨੀ; ਸਿਨੇਮਾ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀਆਂ ਪਹਿਲਕਦਮੀਆਂ ‘ਤੇ ਕੀਤੀ ਚਰਚਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ “ਦੀ ਗ੍ਰੇਟ ਪੰਜਾਬ ਰੌਬਰੀ” ਦੀ ਟੀਮ ਦੀ ਮੇਜ਼ਬਾਨੀ; ਸਿਨੇਮਾ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀਆਂ ਪਹਿਲਕਦਮੀਆਂ ‘ਤੇ ਕੀਤੀ ਚਰਚਾ

News of Punjab
ਚੰਡੀਗੜ੍ਹ, 7 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੇ ਸਟਾਰ ਕਾਸਟ ਅਤੇ ਕਰੂ ਮੈਂਬਰਾਂ ਨਾਲ ਮੁਲਾਕਾਤ ਕੀਤੀ। ਫਿਲਮ ਦੇਖਣ ਤੋਂ ਬਾਅਦ ਸਪੀਕਰ ਨੇ ਇਸ ਫਿਲਮ ਦੀ ਕਹਾਣੀ, ਮੁੱਖ ਸੰਦੇਸ਼ ਅਤੇ ਇਸ ਵਿੱਚ ਦਿਖਾਏ ਪੰਜਾਬ ਰਾਜ ਦੇ ਸਾਰਥਕ ਚਿਤਰਣ ਦੀ ਭਰਪੂਰ ਸ਼ਲਾਘਾ ਕੀਤੀ। ਇਸ ਵਫ਼ਦ ਵਿੱਚ ਫਿਲਮ ਜਗਤ ਦੀਆਂ ਪ੍ਰਮੁੱਖ ਸ਼ਖਸੀਅਤਾਂ ਸ੍ਰੀ ਰਾਜ ਕੁੰਦਰਾ, ਸ੍ਰੀਮਤੀ ਪਾਇਲ ਰਾਜਪੂਤ, ਸ੍ਰੀ ਪਰਮਵੀਰ ਸਿੰਘ, ਫਿਲਮ ਨਿਰਦੇਸ਼ਕ ਸ੍ਰੀ ਸੌਰਭ ਵਰਮਾ ਅਤੇ ਸ੍ਰੀਮਤੀ ਗੁਰਪ੍ਰੀਤ ਕੌਰ ਚੱਢਾ ਸ਼ਾਮਲ ਸਨ। ਗੱਲਬਾਤ ਦੌਰਾਨ ਸਪੀਕਰ ਸੰਧਵਾਂ ਅਤੇ ਫਿਲਮ ਟੀਮ ਦਰਮਿਆਨ ਪੰਜਾਬ, ਪੰਜਾਬੀਅਤ, ਖੇਤਰੀ ਸਿਨੇਮਾ ਅਤੇ ਰਾਜ ਦੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਅਤੇ ਅਹਿਮ ਸੁਝਾਵਾਂ ਦਾ ਆਦਾਨ-ਪ੍ਰਦਾਨ ਹੋਇਆ। ਫਿਲਮ ਟੀਮ ਨੇ ਸਪੀਕਰ ਅੱਗੇ ਕੁਝ ਮੁੱਖ ਪ੍ਰਸਤਾਵ ਰੱਖੇ, ਜਿਨ੍ਹਾਂ ਵਿੱਚ ਨਿਰਮਾਤਾਵਾਂ ਨੂੰ ਮੁੰਬਈ ਅਤੇ ਦਿੱਲੀ ਵਿੱਚ ਸੈਂਸਰਸ਼ਿਪ ਨਾਲ ਸਬੰਧਤ ਆਉਂਦੀਆਂ ਚੁਣੌਤੀਆਂ ਅਤੇ ਦੇਰ...
ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

News of Punjab
ਚੰਡੀਗੜ੍ਹ; 07 ਅਗਸਤ, 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ 1 ਮਾਰਚ, 2025 ਨੂੰ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਸੂਬੇ ਭਰ ਵਿੱਚ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਆਯੋਜਿਤ ਕੀਤੀਆਂ ਹਨ। ਇਹ ਵਿਆਪਕ ਜਨ-ਸੰਪਰਕ ਪ੍ਰੋਗਰਾਮ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਆਮ ਲੋਕਾਂ ਦਰਮਿਆਨ ਦੂਰੀ ਨੂੰ ਘਟਾਉਂਦਿਆਂ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਇੱਕ ਮਜ਼ਬੂਤ ਥੰਮ੍ਹ ਬਣ ਕੇ ਉੱਭਰਿਆ ਹੈ।  ਪੰਜਾਬ ਪੁਲਿਸ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਇਸ ਦੇ ਜਨ-ਜਾਗਰੂਕਤਾ ਪ੍ਰੋਗਰਾਮ ਨੇ ਲੋਕਾਂ ਦੀ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਇੱਕ ਲੋਕ ਲਹਿਰ ਦਾ ਰੂਪ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿ ਨਸ਼ਿਆਂ ਵਿਰੁੱਧ ਲੜਾਈ ਪੂਰੇ ਸਮਾਜ ਦੀ ਸਾਂਝੀ ਭਾਗੀਦਾਰੀ ਨਾਲ ਹੀ ਜਿੱਤੀ ਜਾ ਸਕਦੀ ਹੈ, ਪੰਜਾਬ ਦੇ ਡੀਜੀਪੀ ਗੌਰ...
ਜਲੰਧਰ ਪੁਲਿਸ ਵੱਲੋਂ ਐਨਡੀਪੀਐੱਸ ਐਕਟ ਤਹਿਤ 1,201 ਮਾਮਲੇ ਦਰਜ, ਸੱਤ ਮਹੀਨਿਆਂ ਵਿੱਚ 1,440 ਨਸ਼ਾ ਤਸਕਰ ਗ੍ਰਿਫ਼ਤਾਰ

ਜਲੰਧਰ ਪੁਲਿਸ ਵੱਲੋਂ ਐਨਡੀਪੀਐੱਸ ਐਕਟ ਤਹਿਤ 1,201 ਮਾਮਲੇ ਦਰਜ, ਸੱਤ ਮਹੀਨਿਆਂ ਵਿੱਚ 1,440 ਨਸ਼ਾ ਤਸਕਰ ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ/ਜਲੰਧਰ; 07 ਅਗਸਤ 2026: ਅੰਤਰਰਾਸ਼ਟਰੀ ਗੈਂਗਸਟਰਾਂ ਨਾਲ ਜੁੜੇ ਵੱਖ-ਵੱਖ ਅਪਰਾਧਾਂ ਦਾ ਪਰਦਾਫ਼ਾਸ਼ ਕਰਨ ਤੋਂ ਲੈ ਕੇ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਕਮਜ਼ੋਰ ਕਰਨ ਤੱਕ, ਕਮਿਸ਼ਨਰੇਟ ਪੁਲਿਸ ਜਲੰਧਰ ਨੇ  ਸੰਗਠਿਤ ਅਪਰਾਧਾਂ ਲਈ ਘੱਟੋ-ਘੱਟ ਗੁੰਜਾਇਸ਼ ਨੂੰ ਯਕੀਨੀ ਬਣਾਇਆ ਹੈ। ਇਹ ਸਕਾਰਾਤਮਕ ਨਤੀਜਾ ਆਧੁਨਿਕ ਪੁਲਿਸਿੰਗ ਰਣਨੀਤੀ ਅਤੇ ਬਿਹਤਰ ਤਾਲਮੇਲ ਦਾ ਸਿੱਟਾ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਅਪਰਾਧਿਕ ਗਿਰੋਹਾਂ ਦੇ ਗੈਰ-ਕਾਨੂੰਨੀ ਵਿੱਤੀ ਸਰੋਤਾਂ, ਹਥਿਆਰਾਂ, ਆਵਾਜਾਈ, ਗੁੰਮਨਾਮੀ ਅਤੇ ਨਵੇਂ ਮੈਂਬਰਾਂ ਦੀ ਭਰਤੀ ਦੇ ਨੈੱਟਵਰਕ ਨੂੰ ਨਿਸ਼ਾਨਾ ਬਣਾਇਆ। ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੇ ਗਏ ਹਰ ਅਭਿਆਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪਿਛਲੇ ਸੱਤ ਮਹੀਨਿਆਂ ਦੌਰਾਨ ਐਨਡੀਪੀਐੱਸ (ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼) ਐਕਟ ਤਹਿਤ 1,201 ਮਾਮਲੇ ਦਰਜ ਕੀਤੇ। ਪੰਜਾਬ ਪੁਲਿਸ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਕਮਿਸ਼ਨਰੇਟ ਪੁਲਿਸ ਨੇ 1,440 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ...
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

News of Punjab
ਚੰਡੀਗੜ੍ਹ, 7 ਅਗਸਤ: ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ਵਿੱਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਤੇ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਬੋਲਦਿਆਂ ਉਨ੍ਹਾਂ ਦੱਸਿਆ ਕਿ ਲਗਭਗ 1500 ਪ੍ਰਭਾਵਿਤ ਵਿਦਿਆਰਥੀ ਇਸ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਇਸ ਮਾਮਲੇ ‘ਤੇ ਲਗਾਤਾਰ ਧਿਆਨ ਰੱਖ ਰਹੀ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਿਆ ਜਾ ਸਕੇ ਅਤੇ ਉਨ੍ਹਾਂ ਦੇ ਹੱਕ ਵਿੱਚ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਤੁਰੰਤ ਮੁਲਾਕਾਤ ਲਈ ਸਮਾਂ ਮੰਗਿਆ ਹੈ। ਉਨ੍ਹਾਂ ਪੱਤਰ ਰਾਹੀਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਕੂਟਨੀਤਕ ਪੱਧਰ ’ਤੇ ਜ਼ੋ...
ਪੰਜਾਬ ਸਰਕਾਰ ਦਾ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਦੇਣਾ ਅਹਿਮ ਉਪਰਾਲਾ-ਕੀਮਤੀ ਭਗਤ

ਪੰਜਾਬ ਸਰਕਾਰ ਦਾ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਦੇਣਾ ਅਹਿਮ ਉਪਰਾਲਾ-ਕੀਮਤੀ ਭਗਤ

local news
ਫਾਜ਼ਿਲਕਾ 7 ਅਗਸਤ 2026…. ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਰਜਿਸਟਰਡ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮਾਫ਼ ਕੀਤੇ ਗਏ ਹਨ ਤੇ ਸਰਕਾਰੀ ਗਊਸ਼ਾਲਾਵਾਂ ਨੂੰ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਮੁਹੱਈਆ ਕਰਵਾਏ ਜਾਣਗੇ। ਇਸ ਦੇ ਨਾਲ ਹੀ ਸਰਕਾਰ ਵੱਲੋਂ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਕਾਉ ਲਿਫਟਰ ਵੀ ਮੁੱਹਈਆ ਕਰਵਾਏ ਜਾਣਗੇ, ਇਸ ਨਾਲ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਪ੍ਰਗਟਾਵਾ ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਸ੍ਰੀ ਕੀਮਤੀ ਭਗਤ ਨੇ ਏਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਪ੍ਰਸ਼ਾਸਨਿਕ ਅਤੇ ਵਿਭਾਗੀ ਅਧਿਕਾਰੀਆਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਤੇ ਪੱਤਰਕਾਰਾਂ ਨਾਲ ਰੱਖੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।ਮੀਟਿੰਗ ਦੌਰਾਨ ਉਪ ਚੇਅਰਮੈਨ ਨੇ ਗਊਸ਼ਾਲਾ ਪ੍ਰਬੰਧਕਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਵੀ ਸੁਣੇ ਅਤੇ ਭਰੋਸਾ ਦਿੱਤਾ ਕਿ ਗਊਧਨ ਦੀ ਭਲਾਈ ਨਾਲ ਸਬੰਧਤ ਹਰੇਕ ਜਾਇਜ਼ ਮਸਲੇ ਦਾ ਤਰਜੀਹੀ ਆਧਾਰ 'ਤੇ ਹੱਲ ਕੀ...
ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ ਦਾ ਕੰਮ ਸਫਲਤਾਪੂਰਵਕ ਮੁਕੰਮਲ

ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ ਦਾ ਕੰਮ ਸਫਲਤਾਪੂਰਵਕ ਮੁਕੰਮਲ

local news
ਗੁਰਦਾਸਪੁਰ, 7 ਅਗਸਤ- ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ (ਹਾਊਸ ਟੂ ਹਾਊਸ ਵੈਰੀਫਿਕੇਸ਼ਨ) ਦਾ ਕੰਮ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਸ਼੍ਰੀ ਆਦਿਤਿਆ ਉੱਪਲ ਨੇ ਅੱਜ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ 25 ਜੂਨ ਤੋਂ 03 ਅਗਸਤ 2026 ਤੱਕ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਕੀਤੀ ਗਈ। ਉਨ੍ਹਾਂ ਕਿਹਾ ਕਿ ਬੀ.ਐੱਲ.ਓਜ਼. ਨੇ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ, ਜਿਸ ਲਈ ਉਹ ਵਧਾਈ ਦੇ ਹੱਕਦਾਰ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਸਮੇਂ ਜ਼ਿਲ੍ਹੇ ਵਿੱਚ ਕੁੱਲ 12,93,682 ਵੋਟਰ ਦਰਜ ਸਨ। ਘਰ-ਘਰ ਤਸਦੀਕ ਦੌਰਾਨ 11,83,552 ਇਨੂਮਰੇਸ਼ਨ ਫਾਰਮ ਪ੍ਰਾਪਤ ਹੋਏ, ਜਦਕਿ 1,08,473 ...
ਡੀ.ਡੀ.ਪੀ.ਓ. ਵੱਲੋਂ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਡੀ.ਡੀ.ਪੀ.ਓ. ਵੱਲੋਂ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

local news
ਸ੍ਰੀ ਮੁਕਤਸਰ ਸਾਹਿਬ, 07 ਅਗਸਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਸ੍ਰੀ ਸੁਰਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਉਦਯੋਗ ਕੇਂਦਰ ਵੱਲੋਂ ਇੱਕ KIOSK Centre/Store ਤਿਆਰ ਕਰਵਾਇਆ ਜਾਣਾ ਹੈ। ਇਸ KIOSK ਵਿੱਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਬਣੇ ਸਵੈ-ਸਹਾਇਤਾ ਸਮੂਹਾਂ ਤੋਂ ਤਿਆਰ ਸਮਾਨ ਦੀ ਵਿਕਰੀ ਕੀਤੀ ਜਾਵੇਗੀ ਤਾਂ ਜੋ ਗਰੀਬ ਪਿੰਡ ਦੀਆਂ ਔਰਤਾਂ ਜੋ ਘਰ ਵਿੱਚ ਕਿਸੇ ਵੀ ਤਰ੍ਹਾਂ ਦਾ ਹੱਥੀ ਸਮਾਨ ਤਿਆਰ ਕਰਦੀਆਂ ਹਨ, ਉਨ੍ਹਾਂ ਨੂੰ ਸਮਾਨ ਦੀ ਵਿਕਰੀ ਕਰਨ ਵਿੱਚ ਮਦਦ ਮਿਲ ਸਕੇ। ਇਸ ਨਾਲ ਪਿੰਡ ਦੀਆਂ ਔਰਤਾਂ ਨੂੰ ਆਪਣੀ ਆਜੀਵਿਕਾ ਵਿੱਚ ਵਾਧਾ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਸਾਲ-2026 ਦੌਰਾਨ ਸਖੀ ਸ਼ਕਤੀ ਮੇਲਾ ਕਰਵਾਇਆ ਜਾਣਾ&nbs...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ ਸੇਢਾ ਸਿੰਘ ਵਾਲਾ ਅਤੇ ਪਿੰਡ ਦਲ ਸਿੰਘ ਵਾਲਾ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ ਸੇਢਾ ਸਿੰਘ ਵਾਲਾ ਅਤੇ ਪਿੰਡ ਦਲ ਸਿੰਘ ਵਾਲਾ ਵਿਖੇ ਦਿਖਾਈ ਗਈ

local news
ਜੈਤੋ, 7 ਅਗਸਤ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਹਲਕਾ ਜੈਤੋ ਦੇ ਪਿੰਡ ਸੇਢਾ ਸਿੰਘ ਵਾਲਾ ਅਤੇ ਪਿੰਡ ਦਲ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸਮਾਜਿਕ ਸਮਾਨਤਾ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਉਜਾਗਰ ਕਰਦੀ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਦਸਤਾਵੇਜ਼ੀ ਫ਼ਿਲਮ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ ਅਤੇ ਸਮਾਜ ਨੂੰ ਦਿੱਤੇ ਗਏ ਸਮਾਨਤਾ, ਆਪਸੀ ਭਾਈਚਾਰੇ, ਸਦਭਾਵਨਾ ਅਤੇ ਮਨੁੱਖਤਾ ਦੇ ਸੰਦੇਸ਼ ਤੋਂ ਜਾਣੂ ਕਰਵਾਇਆ ਗਿਆ। ਫ਼ਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਮੌਜੂਦਾ ਸਮੇਂ ਵਿੱਚ ਅਪਣਾਉਣ ਦੀ ਲੋੜ ਤੇ ਵੀ ਵਿਸ਼ੇਸ਼ ਚਾਨਣਾ ਪਾਇਆ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਸਾਡੇ ਮਹਾਨ ਸੰਤ...
WI vs PAK: ਪਾਕਿਸਤਾਨ ਨੇ ਤਿੰਨ ਸਾਲ ਬਾਅਦ ਵਿਦੇਸ਼ੀ ਧਰਤੀ ‘ਤੇ ਟੈਸਟ ਮੈਚ ਜਿੱਤਿਆ, ਸੀਰੀਜ਼ 1-1 ਨਾਲ ਬਰਾਬਰ

WI vs PAK: ਪਾਕਿਸਤਾਨ ਨੇ ਤਿੰਨ ਸਾਲ ਬਾਅਦ ਵਿਦੇਸ਼ੀ ਧਰਤੀ ‘ਤੇ ਟੈਸਟ ਮੈਚ ਜਿੱਤਿਆ, ਸੀਰੀਜ਼ 1-1 ਨਾਲ ਬਰਾਬਰ

Sports
ਹੈਦਰਾਬਾਦ: ਪਾਕਿਸਤਾਨ ਨੇ ਬੁੱਧਵਾਰ ਨੂੰ ਵੈਸਟਇੰਡੀਜ਼ 'ਤੇ ਅੱਠ ਵਿਕਟਾਂ ਨਾਲ ਜਿੱਤ ਦਰਜ ਕੀਤੀ। ਇਸ ਜਿੱਤ ਦੇ ਨਾਲ, ਪਾਕਿਸਤਾਨ ਨੇ ਲੜੀ 1-1 ਨਾਲ ਬਰਾਬਰ ਕਰ ਲਈ। ਖਾਸ ਗੱਲ ਇਹ ਹੈ ਕਿ ਟੀਮ ਨੇ ਪਹਿਲਾ ਮੈਚ ਹਾਰਨ ਤੋਂ ਬਾਅਦ ਇਹ ਜਿੱਤ ਹਾਸਲ ਕੀਤੀ। ਇਸ ਜਿੱਤ ਦੀ ਇੱਕ ਮਹੱਤਵਪੂਰਨ ਗੱਲ ਇਹ ਹੈ ਕਿ ਇਹ ਤਿੰਨ ਸਾਲਾਂ ਵਿੱਚ ਵਿਦੇਸ਼ੀ ਧਰਤੀ 'ਤੇ ਪਾਕਿਸਤਾਨ ਦੀ ਪਹਿਲੀ ਟੈਸਟ ਜਿੱਤ ਹੈ। ਇਸ ਤੋਂ ਪਹਿਲਾਂ, ਵੈਸਟਇੰਡੀਜ਼ ਨੇ ਪਾਕਿਸਤਾਨ ਵਿਰੁੱਧ ਪਹਿਲਾ ਟੈਸਟ 90 ਦੌੜਾਂ ਨਾਲ ਜਿੱਤਿਆ ਸੀ। ਆਖਰੀ ਵਾਰ ਪਾਕਿਸਤਾਨ ਨੇ ਵਿਦੇਸ਼ੀ ਧਰਤੀ 'ਤੇ ਟੈਸਟ ਜਿੱਤਿਆ ਸੀ 2023 ਵਿੱਚ, ਜਦੋਂ ਉਨ੍ਹਾਂ ਨੇ ਬਾਬਰ ਆਜ਼ਮ ਦੀ ਅਗਵਾਈ ਵਿੱਚ ਸ਼੍ਰੀਲੰਕਾ ਨੂੰ ਹਰਾਇਆ ਸੀ। ਉਸ ਜਿੱਤ ਤੋਂ ਬਾਅਦ, ਪਾਕਿਸਤਾਨ ਨੇ ਕਈ ਵਾਰ ਕਪਤਾਨ ਬਦਲੇ ਹਨ - ਬਾਬਰ ਖੁਦ ਦੋ ਵੱਖ-ਵੱਖ ਮੌਕਿਆਂ 'ਤੇ ਕਪਤਾਨ ਵਜੋਂ ਸੇਵਾ ਨਿਭਾ ਰਹੇ ਹਨ - ਪਰ ਕੋਈ ਵੀ ਜੋੜੀ ਟੀਮ ਲਈ ਵਿਦੇਸ਼ੀ ਜਿੱਤ ਪ੍ਰਾਪਤ ਕਰਨ ਵਿੱਚ ਸਫਲ ਨਹੀਂ ਹੋਈ। ਪਾਕਿਸਤਾਨ ਨੂੰ ਪਹਿਲੀ ਪਾਰੀ ਵਿੱਚ 43 ਦੌੜਾਂ ਦੀ ਬੜ੍ਹਤ ਮਿਲੀ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਵੈਸਟਇੰਡੀਜ਼ ਦੀ ਟੀ...
ਦਾਲ VS ਅੰਡੇ: ਕਿਸ ਵਿੱਚ ਹੁੰਦਾ ਜ਼ਿਆਦਾ ਪ੍ਰੋਟੀਨ? ਮਿਲ ਸਕਦੇ ਕਈ ਲਾਭ

ਦਾਲ VS ਅੰਡੇ: ਕਿਸ ਵਿੱਚ ਹੁੰਦਾ ਜ਼ਿਆਦਾ ਪ੍ਰੋਟੀਨ? ਮਿਲ ਸਕਦੇ ਕਈ ਲਾਭ

Health
ਸਰੀਰ ਨੂੰ ਚੰਗੀ ਸਿਹਤ ਅਤੇ ਮਜ਼ਬੂਤ ​​ਮਾਸਪੇਸ਼ੀਆਂ ਲਈ ਢੁਕਵੇਂ ਪ੍ਰੋਟੀਨ ਦੀ ਲੋੜ ਹੁੰਦੀ ਹੈ। ਹਾਲਾਂਕਿ, ਬਹੁਤ ਸਾਰੇ ਲੋਕ ਸੋਚਦੇ ਹਨ ਕਿ ਉਨ੍ਹਾਂ ਨੂੰ ਆਪਣੀ ਰੋਜ਼ਾਨਾ ਪ੍ਰੋਟੀਨ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਦਾਲ ਖਾਣੀ ਚਾਹੀਦੀ ਹੈ ਜਾਂ ਅੰਡੇ। ਦੋਵਾਂ ਵਿੱਚੋਂ ਕਿਸ ਵਿੱਚ ਜ਼ਿਆਦਾ ਪ੍ਰੋਟੀਨ ਹੁੰਦਾ ਹੈ? ਕਿਹੜਾ ਸਰੀਰ ਨੂੰ ਜ਼ਿਆਦਾ ਲਾਭ ਪ੍ਰਦਾਨ ਕਰਦਾ ਹੈ? ਆਓ ਜਾਣਦੇ ਹਾਂ... ਸਰੀਰ ਲਈ ਪ੍ਰੋਟੀਨ ਕਿਉਂ ਮਹੱਤਵਪੂਰਨ? ਪ੍ਰੋਟੀਨ ਸਰੀਰ ਦੇ ਹਰ ਸੈੱਲ ਲਈ ਇੱਕ ਜ਼ਰੂਰੀ ਪੌਸ਼ਟਿਕ ਤੱਤ ਹੈ। ਇਹ ਮਾਸਪੇਸ਼ੀਆਂ ਦੇ ਵਿਕਾਸ, ਟਿਸ਼ੂ ਮੁਰੰਮਤ, ਇਮਿਊਨਿਟੀ ਨਿਰਮਾਣ ਅਤੇ ਹਾਰਮੋਨਲ ਸੰਤੁਲਨ ਸਮੇਤ ਕਈ ਕਾਰਜਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਪ੍ਰੋਟੀਨ ਹੱਡੀਆਂ, ਚਮੜੀ ਅਤੇ ਵਾਲਾਂ ਦੀ ਸਿਹਤ ਲਈ ਵੀ ਜ਼ਰੂਰੀ ਹੈ। ਇਹ ਜ਼ਖ਼ਮਾਂ ਨੂੰ ਤੇਜ਼ੀ ਨਾਲ ਠੀਕ ਕਰਨ ਵਿੱਚ ਮਦਦ ਕਰਦਾ ਹੈ, ਵਾਇਰਸਾਂ ਅਤੇ ਬੈਕਟੀਰੀਆ ਨਾਲ ਲੜਨ ਵਾਲੇ ਐਂਟੀਬਾਡੀਜ਼ ਪੈਦਾ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਂਦਾ ਹੈ। 150-200 ਗ੍ਰਾਮ ਪੱਕੀ ਹੋਈ ਦਾਲ ਵਿੱਚ ਲਗਭਗ 8 ਤੋਂ 12 ਗ੍ਰਾਮ ਪ੍ਰੋਟੀਨ ਹੁੰਦਾ ਹੈ। ਹਾਲਾਂਕਿ, ਇਹ ਮਾਤ...