ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਕੋਟਕਪੂਰਾ 13 ਜੂਨ - ਵਪਾਰੀਆਂ ਦੀਆਂ ਜ਼ਮੀਨੀ ਪੱਧਰ ਤੇ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਸਰਕਾਰ ਵੱਲੋਂ ਵਪਾਰੀਆਂ ਲਈ ਜਾਰੀ ਸਕੀਮਾਂ ਦਾ ਲਾਭ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਕੋਟਕਪੂਰਾ ਵਿੱਖੇ ਟਰੇਡ ਵਿੰਗ ਨਾਲ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਭਰੋਸਾ ਦਿਵਾਇਆ ਕਿ ਵਪਾਰੀਆਂ ਵਲੋਂ ਉਠਾਏ ਗਏ ਜਾਇਜ਼ ਮੁੱਦਿਆਂ ਦਾ ਹੱਲ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਸੂਬੇ ’ਚ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਹਾਂ-ਪੱਖੀ ਅਤੇ ਵਪਾਰ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਟੈਂਡਰ ਪਾਸ ਕਰਕੇ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਵ...








