Tuesday, October 27
Shadow

Breaking News

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਧੂਰੀ, 25 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਸੁਧਾਰ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਨੌਜਵਾਨਾਂ ਲਈ ਕਰੀਅਰ ਦੇ ਨਵੇਂ ਰਾਹ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਰਿਸ਼ਵਤ ਅਤੇ ਫ਼ਰਮਾਇਸ਼ ਤੋਂ ਬਿਨਾਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ 70,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ।ਧੂਰੀ ਦੇ ਪਿੰਡ ਬਰੜਵਾਲ ਸਥਿਤ ਦੇਸ਼ ਭਗਤ ਕਾਲਜ ਵਿੱਚ ਯੁਵਕ ਮੇਲੇ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਿੱਖਿਆ ਅਤੇ ਸਖ਼ਤ ਮਿਹਨਤ 'ਤੇ ਧਿਆਨ ਕੇਂਦਰਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਨੂੰ ਅਜਿਹੇ ਚੁਣੇ ਹੋਏ ਨੁਮਾਇੰਦਿਆਂ ਦੀ ਲੋੜ ਹੈ ਜੋ ਲੋਕਾਂ ਦੇ ਦੁੱਖਾਂ ਅਤੇ ਸਮੱਸਿਆਵਾਂ ਨੂੰ ਸਮਝ ਸਕਣ। ਇਸ ਮੌਕੇ ਦੀਆਂ ਕੁਝ ਯਾਦਾਂ ਸਾਂਝੀਆਂ ਕਰਦਿਆਂ, ਮੁੱਖ ਮੰਤਰੀ ਭਗਵੰਤ...
ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

Breaking News
ਐਸਏਐਸ ਨਗਰ (ਮੋਹਾਲੀ), 25 ਅਕਤੂਬਰ : ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ 'ਤੇ  ਸ਼ਾਨਦਾਰ ਪੰਜਾਬੀ ਅੰਦਾਜ਼ ਵਿੱਚ ਸਵਾਗਤ ਕੀਤਾ ਗਿਆ, ਜਿਸ ਦੇ ਨਾਲ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ 2026 ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਛੇ ਟੀਮਾਂ  ਪੰਜਾਬ ਪਹੁੰਚ ਗਈਆਂ ਹਨ । ਇਸ ਦੌਰਾਨ ਖਿਡਾਰੀਆਂ ਅਤੇ ਸਹਾਇਤਾ ਸਟਾਫ ਦਾ ਢੋਲ ਦੀਆਂ ਤਾਲਾਂ , ਸਥਾਨਕ ਕਲਾਕਾਰਾਂ ਵੱਲੋਂ  ਭੰਗੜੇ ਦੇ ਦਿਲ -ਖਿੱਚਵੇਂ ਪ੍ਰਦਰਸ਼ਨ ਅਤੇ ਰੰਗੀਨ ਫੁਲਕਾਰੀਆਂ ਨਾਲ ਸਵਾਗਤ ਕੀਤਾ ਗਿਆ, ਜਿਸ ਨਾਲ ਉਨ੍ਹਾਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਖੁੱਲ੍ਹ-ਦਿਲੀ ਪਰਾਹੁਣਚਾਰੀ ਦੀ ਸੰਖੇਪ ਝਲਕ ਦੇਖਣ ਨੂੰ ਮਿਲੀ। ਜ਼ਿਕਰਯੋਗ ਹੈ ਕਿ 27 ਅਕਤੂਬਰ ਤੋਂ 5 ਨਵੰਬਰ, 2026 ਤੱਕ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਅਤੇ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿੱਚ ਹੋਣ ਵਾਲਾ ਇਹ ਟੂਰਨਾਮੈਂਟ ,   ਚੋਟੀ ਦੀਆਂ ਏਸ਼ੀਆਈ ਹਾਕੀ ਟੀਮਾਂ ਦੇ ਦ...
ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 25 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਵਿੱਤੀ ਸਹਾਇਤਾ ਸਕੀਮ ਤਹਿਤ ਹੁਣ ਤੱਕ ਕਰੀਬ 729 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਦਾ ਲਾਭ ਕਰੀਬ 7 ਲੱਖ ਯੋਗ ਔਰਤਾਂ ਨੂੰ ਮਿਲ ਰਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਆਰਥਿਕ ਸਹਾਇਤਾ ਦੇਣਾ ਨਹੀਂ, ਸਗੋਂ ਅਜਿਹੀਆਂ ਔਰਤਾਂ ਨੂੰ ਸਨਮਾਨ, ਸੁਰੱਖਿਆ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰਨ ਲਈ ਮਜ਼ਬੂਤ ਸਹਾਰਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰ ਔਰਤ ਨੂੰ ਮਾਣ-ਸਨਮਾਨ ਨਾਲ ਜੀਵਨ ਜਿਊਣ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ। ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਇਸ ਯੋਜਨਾ ਲਈ ਕਰੀਬ 1300 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਕਿ ਮੁੱਖ ਮੰਤਰੀ ...
ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

Breaking News
ਚੰਡੀਗੜ੍ਹ, 25 ਅਕਤੂਬਰ: ਉੱਚ ਗੁਣਵੱਤਾ ਵਾਲੇ ਬੀਜਾਂ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਸੂਬੇ ਦੇ ਕਿਸਾਨਾਂ 'ਤੇ ਵਿੱਤੀ ਬੋਝ ਘਟਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ 50 ਕਰੋੜ ਰੁਪਏ ਦੀ ਸਹਾਇਤਾ ਯੋਜਨਾ ਦਾ ਐਲਾਨ ਕੀਤਾ, ਜਿਸ ਤਹਿਤ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਅਤੇ ਆਈਸੀਏਆਰ ਵੱਲੋਂ ਸਿਫਾਰਸ਼ ਕੀਤੇ ਗਏ ਪ੍ਰਮਾਣਿਤ ਕਣਕ ਦੇ ਬੀਜ ਅੱਧੀ ਕੀਮਤ 'ਤੇ ਦਿੱਤੇ ਜਾਣਗੇ ਅਤੇ ਵੱਧ ਤੋਂ ਵੱਧ 2,000 ਰੁਪਏ ਪ੍ਰਤੀ ਹੈਕਟੇਅਰ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ 4,250 ਰੁਪਏ ਪ੍ਰਤੀ ਕੁਇੰਟਲ ਦੀ ਕੀਮਤ ਵਾਲੇ ਪ੍ਰਮਾਣਿਤ ਕਣਕ ਦੇ ਬੀਜ ਕਿਸਾਨਾਂ ਨੂੰ 2,250 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਦਿੱਤੇ ਜਾਣਗੇ ਅਤੇ 2,000 ਰੁਪਏ ਪ੍ਰਤੀ ਕੁਇੰਟਲ ਦੀ ਸਬਸਿਡੀ ਬੀਜ ਦੀ ਖਰੀਦ ਸਮੇਂ ਹੀ ਘਟਾ ਦਿੱਤੀ ਜਾਵੇਗੀ। ਇਹ ਸਬਸਿਡੀ ਕੁੱਲ ਲਾਗਤ ਦੇ 50 ਫ਼ੀਸਦ ਜਾਂ 2,000 ਰੁਪਏ ਪ੍ਰਤੀ ਹੈਕਟੇਅਰ (ਜੋ ਵੀ ਘੱਟ ਹੋਵੇ) ਤੱਕ ...
ਅਕਾਲੀ-ਭਾਜਪਾ ਦਾ ਸੰਭਾਵੀ ਗਠਜੋੜ ‘ਜ਼ੀਰੋ ਜਮ੍ਹਾਂ ਜ਼ੀਰੋ’; ਪੰਜਾਬ ਦੇ ਲੋਕ ਵਿਕਾਸ ਅਤੇ ਕੰਮਾਂ ਦੀ ਰਾਜਨੀਤੀ ਨੂੰ ਦਿੰਦੇ ਹਨ ਤਰਜੀਹ: ਬਰਿੰਦਰ ਕੁਮਾਰ ਗੋਇਲ

ਅਕਾਲੀ-ਭਾਜਪਾ ਦਾ ਸੰਭਾਵੀ ਗਠਜੋੜ ‘ਜ਼ੀਰੋ ਜਮ੍ਹਾਂ ਜ਼ੀਰੋ’; ਪੰਜਾਬ ਦੇ ਲੋਕ ਵਿਕਾਸ ਅਤੇ ਕੰਮਾਂ ਦੀ ਰਾਜਨੀਤੀ ਨੂੰ ਦਿੰਦੇ ਹਨ ਤਰਜੀਹ: ਬਰਿੰਦਰ ਕੁਮਾਰ ਗੋਇਲ

Breaking News
ਲਹਿਰਾਗਾਗਾ, 24 ਅਕਤੂਬਰ: ਇੱਥੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਨ ਉਪਰੰਤ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗਠਜੋੜ ਦੀਆਂ ਚਰਚਾਵਾਂ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਦੋਵਾਂ ਪਾਰਟੀਆਂ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਭਲੀ-ਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਸੰਭਾਵੀ ਗਠਜੋੜ ਦਾ ਸਿਆਸੀ ਨਤੀਜਾ ‘ਜ਼ੀਰੋ ਜਮ੍ਹਾਂ ਜ਼ੀਰੋ’ ਹੀ ਰਹੇਗਾ, ਕਿਉਂਕਿ ਪੰਜਾਬ ਵਾਸੀ ਹੁਣ ਵਿਕਾਸ, ਲੋਕ ਭਲਾਈ ਅਤੇ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਕੰਮਾਂ ਨੂੰ ਤਰਜੀਹ ਦਿੰਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਪਸ ਵਿੱਚ ਸਮਝੌਤਾ ਕਰਨਾ ਜਾਂ ਨਾ ਕਰਨਾ ਸਬੰਧਤ ਪਾਰਟੀਆਂ ਦਾ ਅੰਦਰੂਨੀ ਫ਼ੈਸਲਾ ਹੈ, ਪਰ ਇਸ ਨਾਲ ਉਨ੍ਹਾਂ ਦੀ ਪਿਛਲੀ ਕਾਰਗੁਜ਼ਾਰੀ ਬਾਰੇ ਲੋਕਾਂ ਦੀ ਰਾਇ ਨਹੀਂ ਬਦਲੇਗੀ। ਉਨ੍ਹਾਂ ਦੋਸ਼ ਲਾਇਆ ਕਿ ਲੰਮਾ ਸਮਾਂ ਪੰਜਾਬ ਵਿੱਚ ਸੱਤਾ ਸੰਭਾਲਣ ਅਤੇ ਕੇਂਦਰ ਵਿੱਚ ਭਾਈਵਾਲ ਰਹਿਣ ਦੇ ਬਾਵਜੂਦ ਦੋਵਾਂ ਧਿਰਾਂ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਜ਼ਿੰਮੇਵਾਰੀ ...
ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

Breaking News
*ਚੰਡੀਗੜ੍ਹ, 24 ਅਕਤੂਬਰ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਨਾਜਾਇਜ਼ ਮਾਈਨਿੰਗ ਵਿਰੁੱਧ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਂਦੀ ਹੈ। ਮਾਈਨਿੰਗ ਵਿਭਾਗ ਨੇ 23 ਅਤੇ 24 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਨੰਗਲ ਤਹਿਸੀਲ ਅਧੀਨ ਪੈਂਦੇ ਪਿੰਡ ਭੱਲਾਣ ਵਿੱਚ ਛਾਪੇਮਾਰੀ ਦੌਰਾਨ ਨਾਜਾਇਜ਼ ਮਾਈਨਿੰਗ ਲਈ ਵਰਤੀ ਜਾ ਰਹੀ ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਨੂੰ ਜ਼ਬਤ ਕੀਤਾ। ਇਸ ਦੇ ਨਾਲ ਹੀ ਨਾਜਾਇਜ਼ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਵੀ ਮੌਕੇ ’ਤੇ ਕਾਬੂ ਕੀਤਾ ਗਿਆ ਹੈ। ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਲਈ ਵਿਭਾਗ ਵੱਲੋਂ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਰਾਖੀ ਕਰਨ ਅਤੇ ਨਿਰਧਾਰਤ ਕਾਨੂੰ...
ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 24 ਅਕਤੂਬਰ: ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਲਈ ਧੀ ਦਾ ਵਿਆਹ ਜਿੱਥੇ ਖੁਸ਼ੀਆਂ ਦਾ ਮੌਕਾ ਹੁੰਦਾ ਹੈ, ਉੱਥੇ ਹੀ ਇਹ ਇੱਕ ਵੱਡੀ ਆਰਥਿਕ ਜ਼ਿੰਮੇਵਾਰੀ ਵੀ ਹੁੰਦੀ ਹੈ। ਅਜਿਹੇ ਪਰਿਵਾਰਾਂ ਦਾ ਮਜ਼ਬੂਤ ਸਹਾਰਾ ਬਣਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਸ਼ੀਰਵਾਦ ਸਕੀਮ ਰਾਹੀਂ ਇਹ ਯਕੀਨੀ ਬਣਾ ਰਹੀ ਹੈ ਕਿ ਆਰਥਿਕ ਤੰਗੀ ਕਿਸੇ ਵੀ ਧੀ ਦੇ ਸੁਪਨਿਆਂ ਦੀ ਰਾਹ ਵਿੱਚ ਰੁਕਾਵਟ ਨਾ ਬਣੇ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਲੂ ਵਿੱਤੀ ਸਾਲ 2026-27 ਦੌਰਾਨ ਅਸ਼ੀਰਵਾਦ ਸਕੀਮ ਤਹਿਤ ਹੁਣ ਤੱਕ 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਸਮਾਜ ਦੇ ਵਾਂਝੇ ਅਤੇ ਲੋੜਵੰਦ ਵਰਗਾਂ ਦੀਆਂ ਧੀਆਂ ਨੂੰ ਸਨਮਾਨ, ਸੁਰੱਖਿਆ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੀਕ ਹੈ।...
‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 23 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ ਲਈ ਗੰਭੀਰ ਖ਼ਤਰਾ ਹੈ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਨੂੰ ਰੱਦ ਕਰਨ ਦੀ ਮੰਗ ਕਰਦਿਆਂ ਇਸ ਪ੍ਰਕਿਰਿਆ ਦੀ ਨਿਰਪੱਖ ਜਾਂਚ ਅਤੇ ਬੇਨਿਯਮੀਆਂ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਭਾਜਪਾ ਚੋਣ ਕਮਿਸ਼ਨ ਦੀ ਆੜ ਵਿੱਚ ਆਪਣੇ ਹੱਕ ਵਿੱਚ ਵੋਟਾਂ ਭੁਗਤਾ ਕੇ ਅਤੇ ਵਿਰੋਧੀ ਧਿਰ ਦੀਆਂ ਵੋਟਾਂ ਕੱਟ ਕੇ ਵੋਟਰ ਸੂਚੀਆਂ ਵਿੱਚ ਹੇਰਾਫੇਰੀ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਿਹਾਰ, ਪੱਛਮੀ ਬੰਗਾਲ, ਹਰਿਆਣਾ ਅਤੇ ਮਹਾਰਾਸ਼ਟਰ ਦੀਆਂ ਚੋਣਾਂ ‘ਵੋਟ-ਚੋਰੀ’ ਰਾਹੀਂ ਜਿੱਤੀਆਂ ਗਈਆਂ ਸਨ। ਮੁੱਖ ਮੰਤਰੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਦੇਸ਼ ਉਸ ਪੜਾਅ `ਤੇ ਪਹੁੰਚ ਚੁੱਕਿਆ ਹੈ, ਜਿੱਥੇ ਕਦੇ ਲੋਕਾਂ ਦੁਆਰਾ ਚੁਣੀ ਗਈ ਭਾਜਪਾ ਸਰਕਾਰ ਹੁਣ ਖ਼ੁਦ ਇਹ ਤੈਅ ਕਰ ਰਹੀ ਹੈ ਕਿ ਕਿਸ ਨੂੰ ਵੋਟ ਪਾਉਣ ਦਾ ਹੱਕ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਤਾਨਾਸ਼ਾਹੀ ਨੇ ...
ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ, ਸਿੰਜਾਈ ਅਧੀਨ ਰਕਬਾ 61 ਲੱਖ ਏਕੜ ਤੱਕ ਪਹੁੰਚਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ, ਸਿੰਜਾਈ ਅਧੀਨ ਰਕਬਾ 61 ਲੱਖ ਏਕੜ ਤੱਕ ਪਹੁੰਚਿਆ: ਬਰਿੰਦਰ ਕੁਮਾਰ ਗੋਇਲ

Breaking News
*ਚੰਡੀਗੜ੍ਹ, 23 ਅਕਤੂਬਰ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਦੱਸਿਆ ਕਿ ਸੂਬਾ ਸਰਕਾਰ ਖੇਤੀਬਾੜੀ ਖੇਤਰਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਉਣ ਲਈ ਨਹਿਰੀ ਸਿੰਜਾਈ ਦਾ ਵਿਸਥਾਰ ਕਰਨ ਸਣੇ ਨਹਿਰੀ ਨੈਟਵਰਕ ਨੂੰ ਮਜ਼ਬੂਤ ਕਰ ਰਹੀ ਹੈ। ਬਾਬਾ ਬਕਾਲਾ ਦੇ ਵਿਧਾਇਕ ਸ. ਦਲਬੀਰ ਸਿੰਘ ਵੱਲੋਂ ਹਲਕੇ ਵਿੱਚ ਨਹਿਰੀ ਪਾਣੀ ਦੀ ਸਪਲਾਈ ਅਤੇ ਖਾਲਿਆਂ ਦੀ ਲਾਈਨਿੰਗ ਸਬੰਧੀ ਪੁੱਛੇ ਸਵਾਲ ਦਾ ਪ੍ਰਸ਼ਨ ਕਾਲ ਦੌਰਾਨ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 21.97 ਕਰੋੜ ਰੁਪਏ ਦੀ ਲਾਗਤ ਨਾਲ 31.44 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਰਹਿੰਦੇ 77 ਕਿਲੋਮੀਟਰ ਦੀ ਲਾਈਨਿੰਗ ਦਾ ਕੰਮ ਤਕਨੀਕੀ ਸੰਭਾਵਨਾ ਅਤੇ ਤਰਜੀਹ ਦੇ ਆਧਾਰ ’ਤੇ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਬਾਬਾ ਬਕਾਲਾ ਹਲਕੇ ਨੂੰ ਸਿੰਜਾਈ ਸਹੂਲਤਾਂ ਮੁਹੱਈਆ ਕਰਵਾਉਣ ਵਾਲਾ ਨਹਿਰੀ ਨੈਟਵਰਕ ਅੱਪਰ ਬਾਰੀ ਦੁਆਬ ਨਹਿਰ (ਯੂ.ਬੀ.ਡੀ.ਸੀ.) ਪ੍ਰਣਾਲੀ ਦੀ ਸਭਰਾਉਂ ਬ੍ਰਾਂਚ ਤੋਂ ਨਿਕਲਦਾ ਹੈ। ਇਸ ਖੇਤਰ ...
ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

Breaking News
ਚੰਡੀਗੜ੍ਹ, 23 ਅਕਤੂਬਰ 2026: ਪੰਜਾਬ ਵਿਧਾਨ ਸਭਾ ਵੱਲੋਂ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਤਹਿਤ ਵੋਟਰ ਸੂਚੀਆਂ ਦੀ ਸੋਧ ਦੌਰਾਨ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰ ਦੀ ਰਾਖੀ ਲਈ ਸੰਵਿਧਾਨਕ ਸੁਰੱਖਿਆ ਉਪਾਵਾਂ ਦੀ ਮੰਗ ਵਾਲਾ ਪੇਸ਼ ਕੀਤਾ ਗਿਆ ਅਹਿਮ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਮਤੇ ਵਿੱਚ ਕੇਂਦਰ ਸਰਕਾਰ ਅਤੇ ਸਬੰਧਤ ਸੰਵਿਧਾਨਕ ਅਥਾਰਟੀਆਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ, ਵੋਟਰ ਸੂਚੀਆਂ ਵਿੱਚਲੀਆਂ ਖਾਮੀਆਂ ਦੀ ਨਿਰਪੱਖ ਜਾਂਚ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾਵੇ। ਸਦਨ ਨੂੰ ਸੰਬੋਧਨ ਕਰਦਿਆਂ, ਆਪ ਵਿਧਾਇਕ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਹਰੇਕ ਯੋਗ ਨਾਗਰਿਕ ਦੇ ਵੋਟ ਪਾਉਣ ਦੇ ਅਧਿਕਾਰ ਦੀ ਰਾਖੀ ਕਰਨੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਸਮਾਨਤਾ, ਨਿਆਂ ਅਤੇ ਲੋਕਾਂ ਦੀ ਸਰਵਉੱਚਤਾ ਦੇ ਸਿਧਾਂਤਾਂ 'ਤੇ ਆਧਾਰਿਤ ਹੈ। ਉਨ੍ਹਾਂ ਕਿਹਾ, "ਸੰਵਿਧਾਨ ਦੀਆਂ ਧਾਰਾਵਾਂ 324, 3...