ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 28 ਸਤੰਬਰ: ਸੂਬੇ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਤੋਂ ਪਹਿਲਾਂ, ਪੰਜਾਬ ਰਾਜ ਨੂੰ ਅਕਤੂਬਰ ਮਹੀਨੇ ਲਈ 42786.68 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਦੀ ਮਨਜ਼ੂਰੀ ਦੇ ਰੂਪ ਵਿੱਚ ਵੱਡੀ ਰਾਹਤ ਦਿੱਤੀ ਗਈ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੀ.ਸੀ.ਐੱਲ. ਦੀ ਮਨਜ਼ੂਰੀ ਨਾਲ ਸੂਬਾ ਸਰਕਾਰ ਵੱਲੋਂ ਖਰੀਦੇ ਜਾਣ ਵਾਲੇ ਝੋਨੇ ਲਈ ਕਿਸਾਨਾਂ ਨੂੰ ਤੁਰੰਤ ਅਤੇ ਨਿਰਵਿਘਨ ਭੁਗਤਾਨ ਯਕੀਨੀ ਬਣਾਇਆ ਜਾ ਸਕੇਗਾ।
ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ ਝੋਨੇ ਦੀ ਪੈਕਿੰਗ ਲਈ ਵਿਭਾਗ ਵੱਲੋਂ 5 ਲੱਖ ਬਾਰਦਾਨਾ ਵੀ ਪ੍ਰਾਪਤ ਹੋ ਗਿਆ ਹੈ।
ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਨੂੰ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਜ...








