5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਚੰਡੀਗੜ੍ਹ, 21 ਸਤੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਸਿਰਫ਼ ਰਵਾਇਤੀ ਪੁਲਿਸ ਕਾਰਵਾਈ ਤੱਕ ਸੀਮਤ ਨਹੀਂ ਰਹੀ, ਸਗੋਂ ਨਸ਼ਿਆਂ ਖ਼ਿਲਾਫ਼ ਪੰਜ-ਸੂਤਰੀ ਵਿਆਪਕ ਰਣਨੀਤੀ ਵਜੋਂ ਅੱਗੇ ਵੱਧ ਰਹੀ ਹੈ; ਇਸ ਤਹਿਤ ਪੁਲਿਸ, ਅਧਿਆਪਕ, ਭਾਈਚਾਰਕ ਵਲੰਟੀਅਰ, ਨੌਜਵਾਨ ਅਤੇ ਸਿਹਤ ਕਰਮਚਾਰੀ ਮਿਲ ਕੇ ਨਸ਼ਿਆਂ ਦੀ ਸਪਲਾਈ ਦੇ ਨੈੱਟਵਰਕ ’ਤੇ ਕਾਰਵਾਈ ਕਰਨ, ਨਸ਼ਿਆਂ ਦੀ ਰੋਕਥਾਮ ਕਰਨ, ਸੂਚਨਾ ਤੰਤਰ ਨੂੰ ਮਜ਼ਬੂਤ ਕਰਨ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੇ ਹਨ।
ਸੁਨੇਹਾ ਸਪੱਸ਼ਟ ਹੈ: ਪੰਜਾਬ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਪੁਲਿਸ ਥਾਣਿਆਂ ਤੋਂ ਨਹੀਂ ਲੜੇਗਾ। ਇਹ ਲੜਾਈ ਹੁਣ ਪਿੰਡਾਂ, ਸਕੂਲਾਂ, ਕਾਲਜਾਂ, ਭਾਈਚਾਰਿਆਂ ਅਤੇ ਸਿਹਤ ਕੇਂਦਰਾਂ ਤੱਕ ਪਹੁੰਚ ਰਹੀ ਹੈ। ਜਿੱਥੇ ਪੁਲਿਸ ਨਸ਼ਿਆਂ ਦੀ ਸਪਲਾਈ ਦੇ ਨੈੱਟਵਰਕ ਨੂੰ ਤੋੜਨ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਜੁਟੀ ਹੋਈ ਹੈ, ਉੱਥੇ ਭਾਈਚਾਰਕ ਨੁਮਾਇੰਦੇ ਜ਼ਮੀਨੀ ਪੱਧਰ ’ਤੇ ਨਿਗਰਾਨੀ ਨੂੰ ਮਜ਼...








