Sunday, August 2
Shadow

Breaking News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

Breaking News
*ਫ਼ਰੀਦਕੋਟ; 28 ਜੂਨ* ਪੰਜਾਬ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੇਡ ਸੱਭਿਆਚਾਰ ਵਾਲਾ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਸੂਬੇ ਭਰ ਵਿੱਚ 500 ਆਧੁਨਿਕ ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕਰਕੇ ਇੱਕ ਹੋਰ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ।  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਪਹਿਲਾਂ ਹੀ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਹੈ। 1,791 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ ਦੇ ਸਹਿਯੋਗ ਨਾਲ ਸੂਬਾ ਸਰਕਾਰ ਪੰਜਾਬ ਭਰ ਵਿੱਚ 3,000 ਆਧੁਨਿਕ ਪੇਂਡੂ ਜਿੰਮ ਸਥਾਪਤ ਕਰ ਰਹੀ ਹੈ ਅਤੇ 3,100 ਖੇਡ ਮੈਦਾਨ ਵਿਕਸਤ ਕਰ ਰਹੀ ਹੈ, ਅਤੇ ਇਸ ਦੇ ਨਾਲ ਹੀ ਟਿਕਾਊ ਖੇਤੀਬਾੜੀ ਵਰਤੋਂ ਲਈ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾਈ ਜਾ ਰਹੀ ਹੈ। ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰ...
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਅੰਮ੍ਰਿਤਸਰ; 28 ਜੂਨ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਉੱਥੇ ਪੇਸ਼ ਹੋ ਕੇ ਨਿਮਰਤਾ ਭਾਵਨਾ ਨਾਲ ਸੂਬਾ ਸਰਕਾਰ ਦਾ ਪੱਖ ਰੱਖਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਆਦੇਸ਼ ਨੂੰ ਸਰਵਉੱਚ ਮੰਨਦੇ ਹੋਏ ਸੱਚੀ ਭਾਵਨਾ ਨਾਲ ਉਸ ਦੀ ਪਾਲਣਾ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਉਨ੍ਹਾਂ ਦੀ ਨਕਲ ਕਰਨ ਵਾਲੇ ਵਿਅਕਤੀ ਦੀ ਫਰਜ਼ੀ ਵੀਡੀਓ ਦੇ ਵੇਰਵੇ ਵੀ ਸੌਂਪੇਗੀ।ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਇਸ ਮੁੱਦੇ ਨੂੰ ਧਾਰਮਿਕ ਰੰਗਤ ਦੇ ਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਿਆਸਤ ਤੇ ਧਰਮ ਨੂੰ ਕਦੇ ਵੀ ਆਪਸ ਵਿੱਚ ਨਹੀਂ ਮਿਲਾਉਣਾ ਚਾਹੀਦਾ। ਇਸ ਦੇ ਨਾਲ ਹੀ ਉਨ੍ਹਾਂ ਮਹਾਰਾਸ਼ਟਰ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦ...
ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

Breaking News
*ਅੰਮ੍ਰਿਤਸਰ; 27 ਜੂਨ: * ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ ਵਿਖੇ 'ਇੱਕ ਸ਼ਾਮ ਭਗਵਾਨ ਸ਼ਿਵ ਜੀ ਕੇ ਨਾਮ' ਭਜਨ ਸੰਧਿਆ ਦੌਰਾਨ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਾਮਲ ਹੋਏ।ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਹੋਰ ਅਮੀਰ ਕਰਨ ਲਈ ਕਈ ਇਤਿਹਾਸਕ ਪਹਿਲਕਦਮੀਆਂ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਅੰਮ੍ਰਿਤਸਰ ਵਿੱਚ ਮਾਤਾ ਸੀਤਾ, ਮਾਤਾ ਜਾਨਕੀ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਦਾ ਨਿਰਮਾਣ, ਨਵੇਂ ਤੀਰਥ ਯਾਤਰਾ ਰੂਟ ਦੇ ਨਾਲ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ, ਇਕ ਅਗਸਤ ਤੋਂ ਪੂਰੇ ਪੰਜਾਬ ਵਿੱਚ ਅਧਿਆਤਮਿਕ ਨਾਟਕ ‘ਹਮਾਰੇ ਰਾਮ’ ਦੀ ਪੇਸ਼ਕਾਰੀ ਅਤੇ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਦੇ ਚੱਲ ਰਹੇ 80 ਕਰੋੜ ਰੁਪਏ ਦੇ ਨਵੀਨੀਕਰਨ ਦਾ ਕੰਮ ਸ਼ਾਮਲ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨ...
ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

Breaking News
ਚੰਡੀਗੜ੍ਹ, 27 ਜੂਨ: ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਮਾਹਿਰ ਸ੍ਰੀ ਨਿਪੁੰਨ ਸਿਆਲ ਨਾਲ ਇੱਕ ਵਿਚਾਰ-ਵਟਾਂਦਰਾ ਸੈਸ਼ਨ ਕੀਤਾ ਗਿਆ, ਜਿਸ ਦਾ ਉਦੇਸ਼ ਇਹ ਪਤਾ ਲਗਾਉਣਾ ਸੀ ਕਿ ਉੱਭਰ ਰਹੀਆਂ ਤਕਨਾਲੋਜੀਆਂ ਪੰਜਾਬ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ), 2013 ਦੇ ਲਾਗੂਕਰਨ ਨੂੰ ਹੋਰ ਪਾਰਦਰਸ਼ੀ, ਕੁਸ਼ਲ ਅਤੇ ਨਾਗਰਿਕ-ਕੇਂਦ੍ਰਿਤ ਕਿਵੇਂ ਬਣਾ ਸਕਦੀਆਂ ਹਨ ਅਤੇ ਕਿਵੇਂ ਇਹ ਕਮਿਸ਼ਨ ਦੇ ਕੰਮਕਾਜ ਵਿੱਚ ਸਹਾਇਤਾ ਕਰ ਸਕਦੀਆਂ ਹਨ। ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਕਮਿਸ਼ਨ ਐਨ.ਐਫ.ਐਸ.ਏ. ਦੇ ਲਾਗੂਕਰਨ ਦੀ ਨਿਗਰਾਨੀ ਕਰਨ, ਸ਼ਿਕਾਇਤਾਂ ਦੀ ਸਮੀਖਿਆ ਕਰਨ ਅਤੇ ਨੀਤੀਗਤ ਸੁਧਾਰਾਂ ਲਈ ਰਾਜ ਸਰਕਾਰ ਨੂੰ ਸਲਾਹ ਦੇਣ ਦਾ ਕੰਮ ਕਰਦਾ ਹੈ। ਉਨ੍ਹਾਂ ਕਿਹਾ, "ਅਸੀਂ ਏ.ਆਈ. ਨੂੰ ਇੱਕ ਅਜਿਹੇ ਸਾਧਨ ਵਜੋਂ ਦੇਖ ਰਹੇ ਹਾਂ ਜੋ ਰਿਐਕਟਿਵ ਨਿਗਰਾਨੀ ਤੋਂ ਹਟ ਕੇ ਅਸਲ-ਸਮੇਂ (ਰੀਅਲ-ਟਾਈਮ) ਅਤੇ ਡੇਟਾ-ਅਧਾਰਿਤ ਨਿਗਰਾਨੀ ਵੱਲ ਵਧਣ ਵਿੱਚ ਮਦਦ ਕਰੇਗਾ।" ਕਮਿਸ਼ਨ ਨੂੰ ਸੰਬੋਧਨ ਕਰਦਿਆਂ ਸ੍ਰੀ ਨਿਪੁੰਨ ਸਿਆਲ ਨੇ ਉਨ੍ਹ...
ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 27 ਜੂਨ: ਸਮੂਹਿਕ ਪੇਂਡੂ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ (ਐਸ.ਸੀ.) ਦੀ ਆਬਾਦੀ ਵਾਲੇ ਪਿੰਡਾਂ ਦੇ ਵਿਕਾਸ ਲਈ ਆਦਰਸ਼ ਗ੍ਰਾਮ ਯੋਜਨਾ ਤਹਿਤ 72.21 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਅਜਿਹਾ 'ਰੰਗਲਾ ਪੰਜਾਬ' ਸਿਰਜਣ ਲਈ ਵਚਨਬੱਧ ਹੈ ਜਿੱਥੇ ਹਰ ਪਿੰਡ ਨੂੰ ਵਿਕਾਸ ਦੇ ਬਰਾਬਰ ਮੌਕੇ ਅਤੇ ਮਿਆਰੀ ਬਨਿਆਦੀ ਢਾਂਚਾ ਮਿਲੇ। ਉਨ੍ਹਾਂ ਕਿਹਾ ਕਿ ਸਰਕਾਰ ਵਿਕਾਸ ਦੇ ਵਿੱਤੀ ਪਾੜੇ ਨੂੰ ਪੂਰਨ, ਬੁਨਿਆਦੀ ਨਾਗਰਿਕ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ ਕਿ ਪ੍ਰਗਤੀ ਦਾ ਲਾਭ ਹਰ ਘਰ, ਖਾਸ ਕਰਕੇ ਸਮਾਜਿਕ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਤੱਕ ਪਹੁੰਚੇ। ਕੈਬਨਿਟ ਮੰਤਰ...
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

Breaking News
*ਲੁਧਿਆਣਾ, 27 ਜੂਨ: * ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵੱਲ ਮਜ਼ਬੂਤੀ ਨਾਲ ਕਦਮ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਅਗਲੇ ਪੜਾਅ 'ਤੇ ਲਿਜਾਂਦਿਆਂ 'ਸੂਰਮਾ' ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਸ਼ਾ ਮੁਕਤ ਹੋਏ ਨੌਜਵਾਨਾਂ ਨੂੰ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀਆਂ 'ਸੂਰਮਾ' ਛਾਪਾਂ (ਰਿੰਗ) ਅਤੇ ਟੀ-ਸ਼ਰਟਾਂ ਨਾਲ ਸਨਮਾਨਿਤ ਕੀਤਾ।ਇਸ ਨੂੰ ਸੂਬੇ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਅਗਲਾ ਪੜਾਅ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਉਮੀਦ ਦੇ ਦੂਤ' ਵਜੋਂ ਪੇਸ਼ ਕਰਨਾ ਹੈ, ਜੋ ਜ਼ਮੀਨੀ ਪੱਧਰ 'ਤੇ ਨਸ਼ਿਆਂ ਖ਼ਿਲਾਫ਼ ਜੰਗ ਦੀ ਅਗਵਾਈ ਕਰਨਗੇ। ਦੋ ਸਾਲਾਂ ਤੋਂ ਵੱਧ ਸਮੇਂ ਤੋਂ ਨਸ਼ਾ ਮੁਕਤ ਰਹਿਣ ਵਾਲੇ ਵਿਅਕਤੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੇ ਐਲਾਨ ਕੀਤਾ ਕਿ ਇਹ ਨੌਜਵਾਨ ਨਾ ਸਿਰਫ਼ ਦੂਜਿਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਗੇ, ਸਗੋਂ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣਗ...
ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਪਟਿਆਲਾ; 26 ਜੂਨ 2026:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਸੰਕੀਰਨ ਸੋਚ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਥੇ 'ਸਰਪੰਚ ਮਿਲਣੀ' ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਪੰਚਾਂ ਨੂੰ 15 ਅਗਸਤ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ। ਉਨ੍ਹਾਂ ਨੇ ਸਰਪੰਚਾਂ ਨੂੰ ਜਨਤਕ ਫੰਡਾਂ ਦੀ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ, ਧੜੇਬੰਦੀ ਨੂੰ ਖ਼ਤਮ ਕਰਨ, ਆਪਸੀ ਭਾਈਚਾਰਕ ਸਾਂਝ ਵਧਾਉਣ ਅਤੇ ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਯਤਨਾਂ ਦੀ ਅਗਵਾਈ ਕਰਨ ਦੀ ਅਪੀਲ ਵੀ ਕੀਤੀ।'ਸਰਪੰਚ ਮਿਲਣੀ' ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਪੰਚਾਇਤਾਂ ਕੋਲ ਅਥਾਹ ਸ਼ਕਤੀਆਂ ਹੁੰਦੀਆਂ ਹਨ ਅਤੇ ਇਨ੍ਹਾਂ ਦੇ ਫੈਸਲਿਆਂ ਨੂੰ ਪੂਰੇ ਪਿੰਡ ਵੱਲੋਂ ਸਤਿਕਾਰ ਨਾਲ ਮੰਨਿਆ ਜਾਂਦਾ ਹੈ। ਪਿੰਡ ਵਾਸੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ 'ਤ...
ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ

ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ

Breaking News
ਚੰਡੀਗੜ੍ਹ, 26 ਜੂਨ 2026: ਨਾਗਰਿਕਾਂ ਦੇ ਹਰ ਪੈਸੇ ਦਾ ਹਿਸਾਬ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਸਾਇਬਰ ਧੋਖਾਧੜੀ ਤੋਂ ਬਚਾਉਣ ਦੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ, ਪੰਜਾਬ ਪੁਲਿਸ ਦੇ ਰਾਜ ਸਾਇਬਰ ਕ੍ਰਾਈਮ ਡਿਵੀਜ਼ਨ ਨੇ ਸਾਇਬਰ ਅਪਰਾਧੀਆਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ। ਸਮੇਂ ਸਿਰ ਕਾਰਵਾਈ, ਉੱਨਤ ਤਕਨਾਲੋਜੀ ਅਤੇ ਬਾਰੀਕੀ ਨਾਲ ਵਿੱਤੀ ਨਿਗਰਾਨੀ ਰਾਹੀਂ ਇਸ ਡਿਵੀਜ਼ਨ ਨੇ ਸੰਗਠਿਤ ਸਾਇਬਰ ਅਪਰਾਧ ਖ਼ਿਲਾਫ਼ ਰਾਜ ਦੀ ਕਾਰਵਾਈ ਨੂੰ ਮਜ਼ਬੂਤ ਕੀਤਾ ਹੈ ਅਤੇ ਚੋਰੀ ਕੀਤੇ ਪੈਸੇ ਦੀ ਰਿਕਵਰੀ ਵੀ ਬਿਹਤਰ ਕੀਤੀ ਹੈ। ਸਮੇਂ ਸਿਰ ਸ਼ੱਕੀ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਨਾਲ ਸਾਇਬਰ ਠੱਗਾਂ ਨੂੰ ਪੈਸਾ ਕੱਢਣ ਤੋਂ ਰੋਕਿਆ ਗਿਆ ਹੈ ਅਤੇ ਪੀੜਤਾਂ ਦੀ ਰਕਮ ਵਾਪਸ ਮਿਲਣ ਦੀ ਸੰਭਾਵਨਾ ਵੀ ਵਧੀ ਹੈ। ਪਿਛਲੇ ਇੱਕ ਸਾਲ ਵਿੱਚ ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਹਨ, ਜਿਨ੍ਹਾਂ ਵਿੱਚ ਲਗਭਗ 540.34 ਕਰੋੜ ਰੁਪਏ ਦੇ ਲੈਣ-ਦੇਣ ਸ਼ਾਮਲ ਸਨ। 2024 ਤੋਂ ਹੁਣ ਤੱਕ ਕਰੀਬ 64 ਕਰੋੜ ਰੁਪਏ ਦੀ ਰਕਮ ਪੀੜਤਾਂ ਨੂੰ ਵਾਪਸ ਕੀਤੀ ਗਈ ਹੈ, ਜਿਸ ਵਿੱਚ ਲਗਭਗ 38.4...
ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

Breaking News
ਚੰਡੀਗੜ੍ਹ/ਲੁਧਿਆਣਾ, 26 ਜੂਨ:-ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ‘ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ’ ਵਿਸ਼ੇ ‘ਤੇ ਇੱਕ ਉੱਚ-ਪੱਧਰੀ ਮੀਟਿੰਗ ਆਯੋਜਿਤ ਕੀਤੀ। ਇਹ ਪ੍ਰੋਗਰਾਮ ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ (ਯੂਐਨਓਡੀਸੀ) ਵੱਲੋਂ ਪੰਜਾਬ ਜੇਲ੍ਹ ਵਿਭਾਗ ਅਤੇ ਗੈਰ-ਸਰਕਾਰੀ ਸੰਸਥਾ ‘ਟਰਨ ਯੋਰ ਕਨਸਰਨ ਇੰਟੂ ਐਕਸ਼ਨ’ (ਟੀਵਾਈਸੀਆਈਏ) ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਨਸ਼ਾ ਰੋਕਥਾਮ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਆਯੋਜਿਤ ਕੀਤਾ ਗਿਆ। ਇਸ ਇੱਕ ਰੋਜ਼ਾ ਮੀਟਿੰਗ ਵਿੱਚ ਰਾਜ ਸਰਕਾਰ, ਜੇਲ੍ਹ ਵਿਭਾਗ ਅਤੇ ਪੰਜਾਬ ਸਮੇਤ ਦੇਸ਼ ਭਰ ਦੇ ਸਿਹਤ ਮਾਹਰਾਂ ਨੇ ਭਾਗ ਲਿਆ। ਇਸ ਦੌਰਾਨ ਜੇਲ੍ਹਾਂ ਵਿੱਚ ਕੈਦੀਆਂ ਦੀ ਬਿਹਤਰ ਸਿਹਤ ਲਈ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹ...
ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਬਰਨਾਲਾ, 25 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ, ਭਾਜਪਾ ਅਤੇ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਹ ਤਿੰਨੋਂ ਪਾਰਟੀਆਂ ਪੰਜਾਬ ਦੀ ਬੇਮਿਸਾਲ ਤਰੱਕੀ ਦੇ ਖ਼ਿਲਾਫ਼ ਇੱਕਜੁੱਟ ਹੋ ਗਈਆਂ ਹਨ, ਕਿਉਂਕਿ ਉਹ 'ਆਪ' ਦੀ ਅਗਵਾਈ ਵਾਲੀ ਸਰਕਾਰ ਨੂੰ ਮਿਲ ਰਹੇ ਭਰਵੇਂ ਜਨਤਕ ਸਮਰਥਨ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ। ਬਰਨਾਲਾ ਵਿਖੇ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਆਪਣਾ ਮਾਨਸਿਕ ਸੰਤੁਲਨ ਗਵਾ ਚੁੱਕੀਆਂ ਹਨ ਕਿਉਂਕਿ ਉਹ ਸੂਬੇ ਦੇ ਤੇਜ਼ੀ ਨਾਲ ਹੋ ਰਹੇ ਵਿਕਾਸ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਅਤੇ ਉਨ੍ਹਾਂ ਨੇ ਮੈਨੂੰ ਬਦਨਾਮ ਕਰਨ ਅਤੇ ਲੋਕਾਂ ਨੂੰ ਗੁਮਰਾਹ ਕਰਨ ਲਈ ਧਰਮ ਦੇ ਨਾਂ 'ਤੇ ਫ਼ਰਜ਼ੀ ਵੀਡੀਓ ਅਤੇ ਝੂਠੇ ਪ੍ਰਚਾਰ ਦਾ ਸਹਾਰਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਲੋਕ-ਪੱਖੀ ਫੈਸਲਿਆਂ ਦੀ ਸੂਚੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਲੀਹੋਂ ਲਾਹੁਣ ਦੀਆਂ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਦਾ ਪੂਰਾ ਧਿਆਨ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ 'ਤੇ ਕੇਂਦਰਿਤ ਹੈ। ਉਨ੍ਹ...