Sunday, August 2
Shadow

Breaking News

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

Breaking News
*ਚੰਡੀਗੜ੍ਹ/ਫ਼ਰੀਦਕੋਟ, 24 ਜੂਨ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਫ਼ਰੀਦਕੋਟ ਵਿੱਚ ਵੱਖ-ਵੱਖ ਬਹੁ ਕਰੋੜੀ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੀ ਮੌਜੂਦ ਸਨ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਤਲਵੰਡੀ ਰੋਡ ਫ਼ਰੀਦਕੋਟ ਵਿਖੇ ਰਾਜਸਥਾਨ ਫੀਡਰ ਨਹਿਰ ਅਤੇ ਫ਼ਰੀਦਕੋਟ-ਕੋਟਕਪੂਰਾ ਰੋਡ ’ਤੇ ਸਰਹਿੰਦ ਫੀਡਰ ਨਹਿਰ ਉੱਪਰ ਨਵੇਂ ਬਣੇ ਸਿੰਗਲ ਸਪੈਨ ਸਟੀਲ ਪੁਲਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਸ਼ਹਿਰ ਦੀਆਂ ਦੋ ਮੁੱਖ ਸੜਕਾਂ ਉੱਪਰ ਬਣੇ ਇਹ ਪੁਲ ਆਧੁਨਿਕ ਤਕਨੀਕ ਨਾਲ ਤਿਆਰ ਕੀਤੇ ਗਏ ਹਨ। ਪਹਿਲਾਂ ਇਨ੍ਹਾਂ ਸਥਾਨਾਂ ’ਤੇ ਬਣੇ ਪੁਲ ਲਗਭਗ 60 ਸਾਲ ਪੁਰਾਣੇ ਸਨ, ਜਿਨ੍ਹਾਂ ਕਾਰਨ ਵਧ ਰਹੀ ਟਰੈਫਿਕ ਦੇ ਮੱਦੇਨਜ਼ਰ ਆਵਾਜਾਈ ਵਿੱਚ ਦਿੱਕਤਾਂ ਆ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਨਵੇਂ ਪੁਲਾਂ ਦੀ ਕੈਰੇਜ ਵੇਅ ਚੌੜਾਈ 7.5 ਮੀਟਰ ਰੱਖੀ ਗਈ ਹੈ ਅਤੇ ਦੋਵੇਂ ਪਾਸਿਆਂ 1.200 ਮੀਟਰ ਚੌੜੇ ਪੈਦਲ ਮਾਰਗ ਵੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕੁੱਲ 38 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਬਣੇ ਇ...
ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਬਠਿੰਡਾ; 23 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ ਪੰਜਾਬ ਦੇ ਬਦਲਾਅ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ ਅਤੇ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋ ਕੇ ਉਭਰਨੇ ਚਾਹੀਦੇ ਹਨ। ਰਾਮਪੁਰਾ ਫੂਲ ਅਤੇ ਤਲਵੰਡੀ ਸਾਬੋ ਦੇ ਸਰਪੰਚਾਂ ਅਤੇ ਪੰਚਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਫੰਡਾਂ ਦੀ ਵਰਤੋਂ ਇਸ ਤਰੀਕੇ ਨਾਲ ਕਰਨ, ਜਿਸ ਨਾਲ ਸਮਾਜ ਦੇ ਹਰ ਵਰਗ ਨੂੰ ਲਾਭ ਮਿਲੇ, ਜਦਕਿ ਸਿੱਖਿਆ, ਪੇਂਡੂ ਬੁਨਿਆਦੀ ਢਾਂਚੇ ਅਤੇ ਟਿਕਾਊ ਵਿਕਾਸ ਨੂੰ ਪਹਿਲ ਦਿੱਤੀ ਜਾਵੇ। ਮੁੱਖ ਮੰਤਰੀ ਨੇ ਪਿੰਡਾਂ ਦੇ ਵਿਕਾਸ ਅਤੇ ਸਿੰਚਾਈ ਨਾਲ ਸਬੰਧਤ ਮੁੱਦਿਆਂ ਦੀ ਵੀ ਸਮੀਖਿਆ ਕੀਤੀ ਅਤੇ ਕਿਸਾਨਾਂ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ...
 ਮੁਕਤਸਰ ਸਾਹਿਬ ਵਿਖੇ ‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

 ਮੁਕਤਸਰ ਸਾਹਿਬ ਵਿਖੇ ‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

Breaking News
ਚੰਡੀਗੜ੍ਹ/ ਸ੍ਰੀ ਮੁਕਤਸਰ ਸਾਹਿਬ, 23 ਜੂਨ: ਅਕਾਦਮਿਕ ਉੱਤਮਤਾ ਦੇ ਇਤਿਹਾਸਕ ਤੇ ਮਾਣਮੱਤੇ ਜਸ਼ਨ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ, ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਨੇ ਅੱਜ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85 ਪ੍ਰਤੀਸ਼ਤ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ  ਕਰਨ ਵਾਲੇ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ।   ਸ੍ਰੀ ਮੁਕਤਸਰ ਸਾਹਿਬ ਵਿਖੇ ’ਬ੍ਰਾਈਟ ਮਾਈਂਡਜ਼ ਪੰਜਾਬ 2026’ ਪ੍ਰੋਗਰਾਮ ਤਹਿਤ ਕਰਵਾਏ ਗਏ ਇਸ ਸਮਾਰੋਹ ਦੌਰਾਨ ਸ. ਬੈਂਸ ਨੇ ਕਿਹਾ ਕਿ ਸਿੱਖਿਆ ਸਾਰੀਆਂ ਸਮਾਜਿਕ ਚੁਣੌਤੀਆਂ ਦਾ ਸਭ ਤੋਂ ਢੁਕਵਾਂ ਇਲਾਜ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਿੱਖਿਆ ਨੂੰ ਤਰਜੀਹ ਦੇਣ ਤਾਂ ਜੋ ਉਹ ਪੇਸ਼ੇਵਰ ਬੁਲੰਦੀਆਂ ਨੂੰ ਛੋਹ ਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਇਕੱਠ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟ...
4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

Breaking News
ਚੰਡੀਗੜ੍ਹ, 23 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਅੱਜ ਇੱਥੇ ਚਾਰ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਆਪਣੇ ਦਫ਼ਤਰ ਵਿਖੇ ਉੱਚ ਪੱਧਰੀ ਮੀਟਿੰਗਾਂ ਦੌਰਾਨ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਦੀ ਸਮੀਖਿਆ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਮੁਲਾਜ਼ਮਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਪੂਰਵਕ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।" ਉਨ੍ਹਾਂ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ “ਸੂਬਾ ਸਰਕਾਰ ਦੇ ਮੁਲਾਜ਼ਮਾਂ ਨੂੰ ਸਮੇਂ ਸਿਰ ਰਾਹਤ ਦੇਣ ਲਈ ਪਹਿਲਾਂ ਤੋਂ ਵਿਚਾਰ ਅਧੀਨ ਮਾਮਲਿਆਂ ਦੀ ਪ੍ਰਸ਼ਾਸਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।” ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦਾਂ ਨੂੰ ਭਰੋਸਾ ਦਿੰਦਿਆ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
ਬਠਿੰਡਾ; 23 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰੀ ਨੌਕਰੀਆਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਇੱਥੋਂ ਤੱਕ ਕਿ ਵਿਦੇਸ਼ ਗਏ ਨੌਜਵਾਨ ਵੀ ਹੁਣ ਸਰਕਾਰ ਦੀ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਭਰਤੀ ਨੀਤੀ ਰਾਹੀਂ ਰੁਜ਼ਗਾਰ ਪ੍ਰਾਪਤ ਕਰਨ ਲਈ ਸੂਬੇ ਵਿੱਚ ਵਾਪਸ ਮੁੜ ਰਹੇ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ ਨਵੇਂ ਭਰਤੀ ਹੋਏ 665 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ 68268 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਰਿਕਾਰਡ ਬਣਾਇਆ ਹੈ, ਜਿਸ ਨਾਲ ਰਿਸ਼ਵਤ ਜਾਂ ਸਿਫ਼ਾਰਸ਼ਾਂ ਨਾਲ ਨੌਕਰੀਆਂ ਲੈਣ ਦੇ ਯੁੱਗ ਦਾ ਪੂਰੀ ਤਰ੍ਹਾਂ ਅੰਤ ਹੋ ਗਿਆ ਹੈ। ਮੁੱਖ ਮੰਤਰੀ ਨੇ ਵਿਦੇਸ਼ਾਂ ਵਿੱਚ ਕੰਮ ਕਰਨ ਵਾਲੇ ਪੰਜਾਬੀਆਂ ਨੂੰ ਆਪਣੀ ਮਾਤ ਭੂਮੀ ਵਾਪਸ ਮੁੜ ਦੀ ਅਪੀਲ ਕੀਤੀ ਅਤੇ  ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਨਿਯਮਤ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ ਅਤੇ ਉਨ੍ਹਾਂ ਨੂੰ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗ...
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

Breaking News
ਚੰਡੀਗੜ੍ਹ, 22 ਜੂਨ: ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਣਯੋਗ ਸੁਪਰੀਮ ਕੋਰਟ ਦੇ ਹਾਲ ਹੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਜਿਸ ਵਿੱਚ ਪੈਦਲ ਚੱਲਣ ਵਾਲਿਆਂ ਲਈ ਫੁੱਟਪਾਥਾਂ ਦੀ ਵਰਤੋਂ ਕਰਨ ਦੇ ਅਧਿਕਾਰ ਨੂੰ ਮੌਲਿਕ ਅਧਿਕਾਰ ਵਜੋਂ ਮਾਨਤਾ ਦਿੱਤੀ ਗਈ ਹੈ। ਉਨ੍ਹਾਂ ਇਸਨੂੰ ਇਤਿਹਾਸਕ ਫੈਸਲਾ ਦੱਸਦਿਆਂ ਕਿਹਾ ਕਿ ਇਹ ਫੈਸਲਾ ਹਰੇਕ ਨਾਗਰਿਕ ਲਈ ਸੁਰੱਖਿਅਤ ਅਤੇ ਸਨਮਾਨਜਨਕ ਸੰਵਿਧਾਨਕ ਗਰੰਟੀ ਨੂੰ ਮਜ਼ਬੂਤ ਕਰਦਾ ਹੈ। ਮੀਤ ਹੇਅਰ ਨੇ ਕਿਹਾ ਕਿ ਇਸ ਫੈਸਲੇ ਨੇ ਰਾਸ਼ਟਰੀ ਰਾਜਮਾਰਗਾਂ ’ਤੇ ਪੈਦਲ ਚੱਲਣ ਵਾਲਿਆਂ, ਸਾਈਕਲ ਸਵਾਰਾਂ ਅਤੇ ਹੋਰ ਗੈਰ-ਮੋਟਰਾਈਜ਼ਡ ਸੜਕ ਉਪਭੋਗਤਾਵਾਂ ਦੀ ਸੁਰੱਖਿਆ ਅਤੇ ਆਵਾਜਾਈ ਦੇ ਅਧਿਕਾਰਾਂ ਬਾਰੇ ਲੋਕ ਸਭਾ ਵਿੱਚ ਉਠਾਈਆਂ ਗਈਆਂ ਚਿੰਤਾਵਾਂ ਨੂੰ ਕਾਫ਼ੀ ਬਲ ਦਿੱਤਾ ਹੈ। ਸੰਸਦ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਨੇ 31 ਜੁਲਾਈ, 2025 ਨੂੰ ਸੰਸਦ ਵਿੱਚ ਪ੍ਰਸ਼ਨ ਕਾਲ ਰਾਹੀਂ ਇਹ ਮੁੱਦਾ ਚੁੱਕਿਆ ਸੀ, ਜਿਸ ਵਿੱਚ ਕੇਂਦਰ ਸਰਕਾਰ ਤੋਂ ਸਪੱਸ਼ਟਤਾ ਮੰਗੀ ਗਈ ਸੀ ਕਿ ਕੀ ਸਰਕਾਰ ਰਾਸ਼ਟਰੀ ਰਾਜਮਾਰਗਾਂ ਦੇ ਨਾਲ-ਨਾਲ ਜਾਂ ਇਨ੍ਹਾਂ ਮਾਰਗਾਂ ਉੱਤ...
ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਫ਼ਤਹਿਗੜ੍ਹ ਸਾਹਿਬ; 22 ਜੂਨ- ਮਹਿਲਾ ਆਰਥਿਕ ਸ਼ਕਤੀਕਰਨ ਵੱਲ ਇਤਿਹਾਸਕ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ 'ਮਾਵਾਂ ਧੀਆਂ ਸਤਿਕਾਰ ਯੋਜਨਾ' ਲਈ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਪਹਿਲੀ ਜੁਲਾਈ ਨੂੰ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਦੀ ਪਹਿਲੀ ਕਿਸ਼ਤ ਜਮ੍ਹਾਂ ਕਰ ਦਿੱਤੀ ਜਾਵੇਗੀ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਦੀਆਂ ਮਾਵਾਂ-ਭੈਣਾਂ ਨੂੰ ₹4,500 ਮਿਲਣਗੇ, ਜਦੋਂ ਕਿ ਬਾਕੀ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ ₹3,000 ਦਿੱਤੇ ਜਾਣਗੇ। ਫ਼ਤਹਿਗੜ੍ਹ ਸਾਹਿਬ ਹਲਕੇ ਦੇ ਪਿੰਡ ਚਨਾਰਥਲ ਕਲਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੇ ਸਨਮਾਨ, ਵਿੱਤੀ ਸੁਰੱਖਿਆ ਅਤੇ ਸਮਾਜਿਕ ਸ਼ਕਤੀਕਰਨ ਯਕੀਨੀ ਬਣਾਉਣ ਲਈ 'ਆਪ' ਸਰਕਾਰ ਦੀ ਵਚਨਬੱਧਤਾ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੰਨਾ ਚਿਰ ਪੰਜਾਬ ਵਿੱਚ 'ਆਪ' ਸਰਕਾਰ ਰਹੇਗੀ, ਇਹ ਸਹਾਇਤਾ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇਗੀ। ...
30 ਜੂਨ ਤੱਕ ‘ਓਪਨ ਮੈਨਹੋਲ ਫ੍ਰੀ’ ਹੋਵੇਗਾ ਪੰਜਾਬ: ਹਰਜੋਤ ਸਿੰਘ ਬੈਂਸ

30 ਜੂਨ ਤੱਕ ‘ਓਪਨ ਮੈਨਹੋਲ ਫ੍ਰੀ’ ਹੋਵੇਗਾ ਪੰਜਾਬ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 22 ਜੂਨ: ਜਨਤਕ ਸੁਰੱਖਿਆ ਦੇ ਮੱਦੇਨਜ਼ਰ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਹਰ ਸ਼ਹਿਰ ਨੂੰ ‘ਓਪਨ ਮੈਨਹੋਲ-ਫ੍ਰੀ’ ਕਰਨ ਲਈ 30 ਜੂਨ 2026 ਆਖ਼ਰੀ ਮਿਤੀ ਤੈਅ ਕੀਤੀ ਹੈ। ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ) ਨੂੰ ਇਸ ਸਬੰਧ ਵਿੱਚ ਇੰਨ-ਬਿਨ ਪਾਲਣਾ ਰਿਪੋਰਟ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮਿਸ਼ਨ ਕਲੀਨ ਪੰਜਾਬ ਤਹਿਤ ‘ਜ਼ੀਰੋ ਓਪਨ ਮੈਨਹੋਲ’ ਮੁਹਿੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਅਣਗਹਿਲੀ ਦੇ ਸਖ਼ਤ ਨਤੀਜੇ ਭੁਗਤਣੇ ਪੈਣਗੇ। ਸ. ਹਰਜੋਤ ਸਿੰਘ ਨੇ ਦੱਸਿਆ ਕਿ ਇਹ ਨਿਰਦੇਸ਼ ਸੂਬਾ ਪੱਧਰੀ ਸੁਰੱਖਿਆ ਆਡਿਟ ਤੋਂ ਬਾਅਦ ਆਇਆ ਹੈ, ਜਿਸ ਵਿੱਚ ਮਾਨਸੂਨ ਸੀਜ਼ਨ ਤੋਂ ਪਹਿਲਾਂ ਸੀਵਰੇਜ ਬੁਨਿਆਦੀ ਢਾਂਚੇ ਵਿੱਚ 1451 ਮੈਨਹੋਲ ਖੁੱਲ੍ਹੇ ਹੋਣ ਬਾਰੇ ਖ਼ੁਲਾਸਾ ਹੋਇਆ ਸੀ। ਉਨ੍ਹਾਂ ਕਿਹਾ ਕਿ 1000 ਤੋਂ ਵੱਧ ਮੈਨਹੋਲ ਪਹਿਲਾਂ ਹੀ ਠੀਕ ਕੀਤੇ ਜਾ ਚੁੱਕੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਨਾਲ ਹੋਣ ਵਾਲੇ ਹਾਦਸਿਆ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

Breaking News
ਚੰਡੀਗੜ੍ਹ, 22 ਜੂਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰਾਖੀ ਕਰਨ, ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ, ਡਿਜੀਟਲ ਗਵਰਨੈਂਸ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਪਹੁੰਚ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕਈ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਕੈਬਨਿਟ ਨੇ ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਫੀਸਾਂ ਦੇ ਵਾਧੇ ਨੂੰ ਕੰਟਰੋਲ ਕਰਨ ਲਈ ਆਰਡੀਨੈਂਸ ਨੂੰ ਮਨਜ਼ੂਰੀ ਦਿੱਤੀ, ਉਦਯੋਗਿਕ ਰਿਆਇਤਾਂ ਸਬੰਧੀ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਕੀਤੀ, ‘ਸਟੇਟ ਡੇਟਾ ਇੰਟੀਗ੍ਰੇਸ਼ਨ ਪਲੇਟਫਾਰਮ’ ਨੂੰ ਲਾਗੂ ਕਰਨ ਲਈ ਸਹਿਮਤੀ ਦਿੱਤੀ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਪੈਂਦੀ ਦਸੂਹਾ ਸਬ-ਡਿਵੀਜ਼ਨ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਅਸਾਮੀ ਅਤੇ ਸਹਿਯੋਗੀ ਅਮਲੇ ਦੀਆਂ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ ਦਿੱਤੀ। ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਫੀਸਾਂ ਦੇ ਵਾਧੇ `ਤੇ ਲਗਾਮ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ, “ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਵੱਲੋਂ ਫੀਸਾਂ ਵਿੱਚ ਕੀਤੇ ਜਾ...
ਬਜ਼ੁਰਗਾਂ ਦੀ ਸੇਵਾ ਅਤੇ ਸੰਭਾਲ ਲਈ ਪੰਜਾਬ ਸਰਕਾਰ ਵਚਨਬੱਧ; ਪਿਛਲੇ ਤਿੰਨ ਸਾਲਾਂ ਵਿੱਚ ਬਿਰਧ ਘਰਾਂ ਲਈ 15.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਬਜ਼ੁਰਗਾਂ ਦੀ ਸੇਵਾ ਅਤੇ ਸੰਭਾਲ ਲਈ ਪੰਜਾਬ ਸਰਕਾਰ ਵਚਨਬੱਧ; ਪਿਛਲੇ ਤਿੰਨ ਸਾਲਾਂ ਵਿੱਚ ਬਿਰਧ ਘਰਾਂ ਲਈ 15.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 22 ਜੂਨ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ **ਤਿੰਨ ਸਾਲਾਂ ਦੌਰਾਨ 18 ਸਰਕਾਰੀ ਅਤੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਬਿਰਧ ਘਰਾਂ ਨੂੰ ਕੁੱਲ 15.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ *4.93 ਕਰੋੜ ਰੁਪਏ**, 2024-25 ਦੌਰਾਨ **6.67 ਕਰੋੜ ਰੁਪਏ** ਅਤੇ 2025-26 ਦੌਰਾਨ **4.10 ਕਰੋੜ ਰੁਪਏ** ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਮੌਜੂਦਾ ਸਮੇਂ ਸੂਬੇ ਦੇ ਇਨ੍ਹਾਂ ਬਿਰਧ ਘਰਾਂ ਵਿੱਚ **641 ਬਜ਼ੁਰਗਾਂ ਨੂੰ ਲਾਭ ਮਿਲ ਰਿਹਾ ਹੈ**, ਜਿਨ੍ਹਾਂ ਨੂੰ ਰਿਹਾਇਸ਼, ਪੌਸ਼ਟਿਕ ਭੋਜਨ ਅਤੇ ਸਿਹਤ ਸੰਭਾਲ ਵਰਗੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਬਜ਼ੁਰਗਾਂ ਨੂੰ ਸਾਡੇ ਪਰਿਵਾਰਾਂ ਦੀਆਂ ਜੜ੍ਹਾਂ ਅਤੇ ਅਨਮੋਲ ਵਿਰਾਸਤ ਦੱਸਦਿਆਂ ਡਾ. ਬਲਜੀਤ ਕੌਰ ਨੇ ਕਿਹਾ, "ਜਿਨ੍ਹਾਂ ਮਾਪਿਆਂ ਨੇ ਆਪਣੀ ਸਾਰੀ ਉਮਰ ਪਰਿਵਾਰਾਂ ਨੂੰ ਸੰਵਾਰਨ ਲਈ ਸਮਰਪਿਤ ਕੀ...