ਹੁਣ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਭਗਵੰਤ ਮਾਨ ਸਰਕਾਰ- ਕੇਜਰੀਵਾਲ
ਨਵੀਂ ਦਿੱਲੀ/ਪੰਜਾਬ, 14 ਜੂਨ- ਪੰਜਾਬ ਦੀ ਭਗਵੰਤ ਮਾਨ ਸਰਕਾਰ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ। ਹੁਣ ਤੱਕ ਭਗਵੰਤ ਮਾਨ ਸਰਕਾਰ ਦਰਬਾਰ ਸਾਹਿਬ-ਦੁਰਗਿਆਣਾ ਮੰਦਿਰ ਤੇ ਬਾਲਮੀਕਿ ਮੰਦਿਰ ਅਤੇ ਅਨੰਦਪੁਰ ਸਾਹਿਬ-ਨੈਣਾ ਦੇਵੀ ਮੰਦਿਰ ਦੇ ਹੀ ਦਰਸ਼ਨ ਕਰਵਾ ਰਹੀ ਸੀ। ਪਰ ਸ਼ਰਧਾਲੂਆਂ ਦੀ ਭਾਰੀ ਮੰਗ 'ਤੇ ਸਰਕਾਰ ਨੇ ਤਿੰਨ ਨਵੇਂ ਰੂਟਾਂ 'ਤੇ ਸਥਿਤ ਇਨ੍ਹਾਂ ਤੀਰਥ ਅਸਥਾਨਾਂ 'ਤੇ ਵੀ ਆਪਣੇ ਖਰਚੇ 'ਤੇ ਸ਼ਰਧਾਲੂਆਂ ਨੂੰ ਭੇਜਣ ਦਾ ਫੈਸਲਾ ਕੀਤਾ ਹੈ। ਸ਼ਨੀਵਾਰ ਨੂੰ ਜਲੰਧਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਹ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਬਹੁਤ ਧੂਮ-ਧਾਮ, ਆਦਰ ਅਤੇ ਸਤਿਕਾਰ ਨਾਲ ਮਨਾਇਆ। ਹੁਣ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ...








