ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ
ਚੰਡੀਗੜ੍ਹ, 5 ਜੂਨ: ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ, ਜਿਸ ਵਿੱਚ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ , ਸਕੂਲ ਸਿਹਤ ਪ੍ਰੋਗਰਾਮਾਂ ਅਤੇ ਰਾਜ ਭਰ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਜਾਗਰੂਕਤਾ ਪਹਿਲਕਦਮੀਆਂ ਦੀ ਪ੍ਰਗਤੀ ਅਤੇ ਲਾਗੂਕਰਨ ਦਾ ਮੁਲਾਂਕਣ ਕੀਤਾ ਗਿਆ।
ਮੀਟਿੰਗ ਵਿੱਚ ਸਰਕਾਰੀ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ ਦੀ ਸਥਾਪਨਾ ਅਤੇ ਕਾਰਜਸ਼ੀਲਤਾ ਦਾ ਜਾਇਜ਼ਾ ਲਿਆ ਗਿਆ ਤਾਂ ਜੋ ਬੱਚਿਆਂ ਵਿੱਚ ਖੁਰਾਕ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਪੈਦਾ ਕੀਤੀਆਂ ਜਾ ਸਕਣ। ਚੇਅਰਮੈਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਬਾਗ ਮਹਿਜ ਪ੍ਰਤੀਕਾਤਮਕ ਨਹੀਂ ਰਹਿਣੇ ਚਾਹੀਦੇ ਬਲਕਿ ਵਿਦਿਆਰਥੀਆਂ ਨੂੰ ਪੋਸ਼ਣ, ਟਿਕਾਊ ਖੇਤੀਬਾੜੀ ਅਤੇ ਭੋਜਨ ਸੁਰੱਖਿਆ ਬਾਰੇ ਵਿਹਾਰਕ ਸਿੱਖਿਆ ਪ੍ਰਦਾਨ ਕਰਨ ਲਈ ਸਕੂਲੀ ਪਾਠਕ੍ਰਮ ਵਿੱਚ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ।
ਅਧਿਕਾਰੀਆਂ ਨੂੰ ਬੱਚਿਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਲਈ ਮਿਡ-ਡੇਅ ਮੀਲ ਤਿਆਰ ਕਰਨ ਲਈ ਨਿਯਮ...







