Monday, August 3
Shadow

Breaking News

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

Breaking News
ਚੰਡੀਗੜ੍ਹ, 31 ਮਈ: ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਕਰਵਾਏ ਗਏ ਕੌਮੀ ਪਰਿਵਾਰਕ ਸਿਹਤ ਸਰਵੇਖਣ 2023-24 (ਐਨਐਫਐਚਐਸ-6) ਅਨੁਸਾਰ, ਪੰਜਾਬ ਨੇ ਦੇਸ਼ ਭਰ 'ਚੋਂ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਜਨਤਕ ਸਿਹਤ ਵਿੱਚ ਇੱਕ ਮਹੱਤਵਪੂਰਨ ਸਫ਼ਲਤਾ ਦਰਜ ਕੀਤੀ ਹੈ, ਜੋ ਵਿਸ਼ਵ ਤੰਬਾਕੂ ਮੁਕਤ ਦਿਵਸ ਦੇ ਥੀਮ ਨਾਲ ਮੇਲ ਖਾਂਦਾ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਦੇਸ਼ ਵਿਆਪੀ ਵਿਆਪਕ ਸਰਵੇਖਣ ਪੰਜਾਬ ਨੂੰ ਸਾਰੇ ਭਾਰਤੀ ਰਾਜਾਂ ਵਿੱਚੋਂ ਸਪੱਸ਼ਟ ਤੌਰ 'ਤੇ ਸਿਖਰਲੇ ਸਥਾਨ 'ਤੇ ਸਥਾਪਿਤ ਕਰਦਿਆਂ ਵਿਸ਼ਵਵਿਆਪੀ ਤੰਬਾਕੂ ਵਿਰੋਧੀ ਮੁਹਿੰਮ ਲਈ ਇੱਕ ਪ੍ਰਭਾਵੀ ਬਲੂਪ੍ਰਿੰਟ ਪੇਸ਼ ਕਰਦਾ ਹੈ। ਦੱਸਣਯੋਗ ਹੈ ਕਿ ਸੂਬੇ ਵਿੱਚ 15 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਪੁਰਸ਼ਾਂ ਵਿੱਚ ਤੰਬਾਕੂ ਦੀ ਵਰਤੋਂ ਹੁਣ ਤੱਕ ਦੀ ਸਭ ਤੋਂ ਘੱਟ ਸਿਰਫ਼ 13.9% ਦਰਜ ਕੀਤੀ ਗਈ ਹੈ, ਜੋ ਰਾਸ਼ਟਰੀ ਔਸਤ 36.3% ਦੇ ਅੱਧੇ ਤੋਂ ਵੀ ਘੱਟ ਹੈ। ਔਰਤਾਂ ਦੀ ਆਬਾਦੀ ਵਿੱਚ ਇਹ ਅੰਤਰ ਹੋਰ ਵੀ ਸਪੱਸ਼ਟ ਹੈ, ਪੰਜਾਬ ਵਿੱਚ 15 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰ...
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

Breaking News
*ਚੰਡੀਗੜ੍ਹ, 31 ਮਈ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੜ੍ਹ ਰੋਕੂ ਕਾਰਜਾਂ ਲਈ ਅਤੇ ਸੂਬੇ ਭਰ ਵਿੱਚ ਕਿਸੇ ਵੀ ਕੁਦਰਤੀ ਆਫ਼ਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅਗਾਊਂ 146 ਕਰੋੜ ਰੁਪਏ ਜਾਰੀ ਕੀਤੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਗਾਮੀ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਹੜ੍ਹਾਂ ਜਿਹੀ ਕਿਸੇ ਵੀ ਸੰਭਾਵੀ ਆਫ਼ਤ ਵਾਲੀ ਸਥਿਤੀ ਨਾਲ ਤੁਰੰਤ ਨਜਿੱਠਣ ਲਈ ਸਰਕਾਰ ਵੱਲੋਂ ਅਗਾਊਂ ਯੋਜਨਾਬੰਦੀ ਕੀਤੀ ਗਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਲੋੜੀਂਦੇ ਵਿੱਤੀ ਸਰੋਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਆਫ਼ਤ ਪ੍ਰਬੰਧਨ ਲਈ ਨਜਿੱਠਣ ਦੇ ਨਾਲ-ਨਾਲ ਸੰਭਾਵੀ ਹੜ੍ਹਾਂ ਦੇ ਨੁਕਸਾਨ ਨੂੰ ਸਮਾਂ ਰਹਿੰਦਿਆਂ ਘਟਾਇਆ ਜਾ ਸਕੇ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਵਿੱਤੀ ਸਾਲ 2026-27 ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ 100 ਕਰੋੜ ਰੁਪਏ ਦੇ ਫ਼ੰਡ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਜ਼ਿਲ੍ਹਾ ਪ...
ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ 

Breaking News
*ਚੰਡੀਗੜ੍ਹ, 30 ਮਈ 2026*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਇਸ ਸਾਲ ਦੇ ਅੰਤ ਵਿੱਚ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਮੈਗਾ ਅੰਤਰਰਾਸ਼ਟਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਇਸ ਸਬੰਧੀ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸਤੰਬਰ ਤੋਂ ਪਹਿਲਾਂ ਬੁਨਿਆਦੀ ਢਾਂਚਾ ਦੇ ਸਮੁੱਚੇ ਕਾਰਜਾਂ ਸਮੇਤ ਹੋਰ ਸਾਰੇ ਕੰਮ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਟੂਰਨਾਮੈਂਟ ਦੀ ਸਫਲਤਾ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਰਹੇ।ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਮਾਹਿਰਾਂ, ਖਿਡਾਰੀਆਂ ਅਤੇ ਹੋਰ ਭਾਈਵਾਲਾਂ ਦੀ ਸ਼ਮੂਲੀਅਤ ਵਾਲੀ ਇੱਕ ਪ੍ਰਬੰਧਕੀ ਕਮੇਟੀ ਬਣਾਈ ਜਾਵੇ, ਜੋ ਸਾਰੇ ਪ੍ਰਬੰਧਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਏਗੀ। ਉਨ੍ਹਾਂ ਨੇ ਜਲੰਧਰ ਅਤੇ ਮੋਹਾਲੀ ਵਿਖੇ ਚੱਲ ਰਹੇ...
ਭਗਵੰਤ ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ ਪੰਜਾਬ ਦੇ ਮੁਲਾਜ਼ਮਾਂ ਦੀ ਭਲਾਈ ਲਈ ਇਤਿਹਾਸਕ ਫੈਸਲਾ ਲਿਆ, 65,000 ਤੋਂ ਵੱਧ ਕਰਮਚਾਰੀ ਹੋਣਗੇ ਰੈਗੂਲਰ

ਭਗਵੰਤ ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ ਪੰਜਾਬ ਦੇ ਮੁਲਾਜ਼ਮਾਂ ਦੀ ਭਲਾਈ ਲਈ ਇਤਿਹਾਸਕ ਫੈਸਲਾ ਲਿਆ, 65,000 ਤੋਂ ਵੱਧ ਕਰਮਚਾਰੀ ਹੋਣਗੇ ਰੈਗੂਲਰ

Breaking News
ਚੰਡੀਗੜ੍ਹ, 30 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ 'ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ਫੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖਤਮ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ 65,000 ਤੋਂ ਵੱਧ ਕਾਮਿਆਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕਰਨ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਰੋਜ਼ਗਾਰ ਵਿਵਸਥਾ ਵਿੱਚੋਂ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਨੂੰ ਖਤਮ ਕਰਦਿਆਂ ਸਰਕਾਰ ਅਤੇ ਕਾਮਿਆਂ ਦਰਮਿਆਨ ਸਿੱਧਾ ਸਰਕਾਰ-ਕਰਮਚਾਰੀ ਸਬੰਧ ਸਥਾਪਤ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਹਜ਼ਾਰਾਂ ਕਰਮਚਾਰੀਆਂ, ਜਿਨ੍ਹਾਂ ਨੇ ਰੈਗੂਲਰ ਦਰਜੇ ਤੋਂ ਬਿਨਾਂ ਸਾਲਾਂ ਤੋਂ ਪੰਜਾਬ ਨੂੰ ਆਪਣੀ ਸੇਵਾਵਾਂ ਦਿੱਤੀਆਂ ਹਨ, ਲਈ ਰੋਜ਼ਗਾਰ ਸੁਰੱਖਿਆ, ਮਾਣ-ਸਨਮਾਨ ਅਤੇ ਰੈਗੂਲਰ ਸੇਵਾ ਲਈ ਸਪੱਸ਼ਟ ਤੌਰ ’ਤੇ ਰਾਹ ਪ੍ਰਦਾਨ ਕਰਨ ਦਾ ਫੈਸਲਾ ਲਿਆ ਹੈ।ਮੰਤਰੀ ਮੰਡਲ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਦੋ ਨਵੇਂ ਆਰਡੀਨੈਂਸਾਂ, ਲੰਬਿਤ ਮਹਿੰਗਾਈ ਭੱਤੇ (ਡੀ.ਏ.) ਅਤੇ ਪੈਨਸ਼ਨ ਨਾਲ ਸਬੰਧਤ ਬਕਾ...
ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 45 ਲੱਖ ਤੋਂ ਵੱਧ ਪੰਜਾਬੀਆਂ ਦਾ ਰਜਿਸਟ੍ਰੇਸ਼ਨ; ਆਰਥੋਪੀਡਿਕ ਇਲਾਜ ਮੁੱਖ ਸਿਹਤ ਸੇਵਾਵਾਂ ਵਿੱਚ ਸ਼ਾਮਲ: ਡਾ. ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 45 ਲੱਖ ਤੋਂ ਵੱਧ ਪੰਜਾਬੀਆਂ ਦਾ ਰਜਿਸਟ੍ਰੇਸ਼ਨ; ਆਰਥੋਪੀਡਿਕ ਇਲਾਜ ਮੁੱਖ ਸਿਹਤ ਸੇਵਾਵਾਂ ਵਿੱਚ ਸ਼ਾਮਲ: ਡਾ. ਬਲਬੀਰ ਸਿੰਘ

Breaking News, Health
ਚੰਡੀਗੜ੍ਹ, 30 ਮਈ 2026: ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜਿਆਂ ਅਨੁਸਾਰ ਆਰਥੋਪੀਡਿਕ ਇਲਾਜ ਸੂਬੇ ਦੀਆਂ ਜਨ ਸਿਹਤ ਸੇਵਾਵਾਂ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਕੇ ਉੱਭਰੇ ਹਨ। ਇਸ ਸਥਿਤੀ ਨੂੰ ਸਪੱਸ਼ਟ ਕਰਦਿਆਂ ਸੂਬਾ ਸਿਹਤ ਏਜੰਸੀ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਯੋਜਨਾ ਤਹਿਤ ਹੁਣ ਤੱਕ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ ਕੀਤਾ ਜਾ ਚੁੱਕਾ ਹੈ। ਇਹ ਵਧਦੀਆਂ ਸਰਜਰੀ ਜ਼ਰੂਰਤਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਵਿਸ਼ੇਸ਼ ਆਰਥੋਪੀਡਿਕ ਸੇਵਾਵਾਂ ਤੱਕ ਵਧੀ ਪਹੁੰਚ ਨੂੰ ਦਰਸਾਉਂਦਾ ਹੈ। ਡੇਟਾ ਦਰਸਾਉਂਦਾ ਹੈ ਕਿ ਇਸ ਯੋਜਨਾ ਅਧੀਨ ਸਭ ਤੋਂ ਵੱਧ ਗੋਡੇ ਬਦਲਣ ਦਾ ਇਲਾਜ ਦਾ ਸਭ ਤੋਂ ਵੱਧ ਕੀਤਾ ਗਿਆ ਹੈ। ਇਸ ਤੋਂ ਬਾਅਦ ਚੂਲੇ ਦੀਆਂ ਸਰਜਰੀਆਂ ਅਤੇ ਪਲੇਟਾਂ, ਨਹੁੰਆਂ ਅਤੇ ਹੋਰ ਇਮਪਲਾਂਟ ਰਾਹੀਂ ਫ੍ਰੈਕਚਰ ਫਿਕਸੇਸ਼ਨ ਵਰਗੀਆਂ ਬੀਮਾਰੀਆਂ ਦਾ ਇਲਾਜ ਕੀਤਾ ਗਿਆ ਹੈ। ਇਹ ਇਲਾਜ ਹੁਣ ਜ਼ਿਲ੍ਹਾ ਅਤੇ ਵੱਡੇ ਸਰਕਾਰੀ ...
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

Breaking News, Crime news
ਚੰਡੀਗੜ੍ਹ, 30 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇਸਲਾਮਾਬਾਦ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਪੀ.ਐਸ.ਪੀ.ਸੀ.ਐਲ ਵਿਭਾਗ ਤੋਂ ਜੂਨੀਅਰ ਇੰਜੀਨੀਅਰ ਵਜੋਂ ਸੇਵਾਮੁਕਤ ਹੋਇਆ ਸੀ ਅਤੇ ਸੇਵਾਮੁਕਤੀ ਤੋਂ ਬਾਅਦ ਮਹਿੰਗਾਈ ਭੱਤੇ ਅਤੇ ਤਨਖ਼ਾਹ ਫਿਕਸੇਸ਼ਨ ਦੇ ਬਕਾਏ ਵਿਭਾਗ ਕੋਲ ਬਕਾਇਆ ਸਨ। ਇਸ ਸਬੰਧੀ ਉਹ ਆਪਣੇ ਬਕਾਏ ਲੈਣ ਲਈ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ ਮਿਲੇ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਲੇਖਾਕਾਰ ਨੇ ਸ਼ਿਕਾਇਤਕਰਤਾ ਦੇ ਬਕਾਏ ਕਲੀਅਰ ਕਰਨ ਲਈ 15,000 ਰੁਪਏ ਰਿਸ਼ਵਤ ਦੀ ਮੰਗ ...
ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

Breaking News
ਨਵੀਂ ਦਿੱਲੀ, 29 ਮਈ- ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਇਤਿਹਾਸਕ ਜਿੱਤ ਨੇ ਪੂਰੀ ਪਾਰਟੀ ਨੂੰ ਜੋਸ਼ ਨਾਲ ਭਰ ਦਿੱਤਾ ਹੈ। ਇਸ ਸ਼ਾਨਦਾਰ ਜਿੱਤ ਲਈ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਤਮਾਮ ਆਗੂਆਂ ਨੇ ਸੀਐਮ ਭਗਵੰਤ ਸਿੰਘ ਮਾਨ ਦੀ ‘‘ਕੰਮ ਦੀ ਰਾਜਨੀਤੀ’’ ਦੀ ਸ਼ਲਾਘਾ ਕਰਨ ਲਈ ਪੰਜਾਬ ਦੀ ਜਨਤਾ ਦਾ ਧੰਨਵਾਦ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਹ ਇਤਿਹਾਸਕ ਵੋਟ ਦੇ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਸ਼ਾਬਾਸ਼ੀ ਦਿੱਤੀ ਹੈ। ਅਸੀਂ ਅੱਗੇ ਵੀ ਅਜਿਹੇ ਹੀ ਚੰਗੇ ਕੰਮ ਕਰਦੇ ਰਹਾਂਗੇ। ਦੂਜੇ ਪਾਸੇ ਈਡੀ ਪਾਰਟੀ ਦਾ ਸਫਾਇਆ ਹੋ ਗਿਆ ਹੈ। ਈਡੀ ਪਾਰਟੀ ਨੇ ਪੰਜਾਬ ਦੇ ਛੋਟੇ-ਛੋਟੇ ਵਪਾਰੀਆਂ 'ਤੇ ਜਿਹੜੀਆਂ ਇੰਨੀਆਂ ਰੇਡਾਂ ਕਰਵਾ ਕੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ, ਅੱਜ ਲੋਕਾਂ ਨੇ ਉਸਦਾ ਬਦਲਾ ਲੈ ਲਿਆ ਹੈ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਵਪਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸ਼ੁੱਕਰਵਾਰ ਨੂੰ ਆਏ ਨਿਕਾਏ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਉਣ ਵਾਲੇ ਦਿਨ...
ਪੰਜਾਬੀਆਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦਾ ‘ਸਫ਼ਾਇਆ’ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬੀਆਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦਾ ‘ਸਫ਼ਾਇਆ’ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 29 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹੂੰਝਾ ਫੇਰ ਜਿੱਤ ਨੂੰ ਪੰਜਾਬ ਸਰਕਾਰ ਦੇ ਵਿਕਾਸ-ਮੁਖੀ ਸ਼ਾਸਨ ਮਾਡਲ 'ਤੇ ਫੈਸਲਾਕੁਨ ਮੋਹਰ ਅਤੇ ਵਿਰੋਧੀ ਧਿਰ ਦੀ ਨਫ਼ਰਤ, ਵੰਡੀਆਂ ਪਾਉਣ ਵਾਲੀ ਤੇ ਨਕਾਰਾਤਮਕ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰਨ ਵਾਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਪੂਰੀ ਤਰ੍ਹਾਂ 'ਸਫ਼ਾਇਆ' ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫ਼ੈਸਲਾ ਮੁਫ਼ਤ ਬਿਜਲੀ, ਮਿਆਰੀ ਸਿੱਖਿਆ, ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਹੋਰ ਲੋਕ ਭਲਾਈ ਸਕੀਮਾਂ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਪੂਰੇ ਪੰਜਾਬ ਵਿੱਚ 'ਆਪ' ਦੇ ਦਬਦਬੇ, ਜਿਸ ਵਿੱਚ ਧੂਰੀ ਵਿੱਚ ਪਾਰਟੀ ਨੇ 21 ਵਿੱਚੋਂ 19 ਸੀਟਾਂ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਭਾਜਪਾ (ਜਿਸ ਨੂੰ "ਈ.ਡੀ. ਪਾਰਟੀ" ਕਿਹਾ ਜਾਂਦਾ ਹੈ) ਨੂੰ ਪੰਜਵੇਂ ਸਥਾਨ 'ਤੇ ਧੱਕ ਦਿੱਤ...
ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

Breaking News
ਚੰਡੀਗੜ੍ਹ, 29 ਮਈ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਸੂ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ, ਸੰਗਰੂਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀ ਸੂਚਕ ਸ਼ਬਦ ਵਰਤੇ ਹਨ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਸ਼ੋਸ਼ਲ ਮੀਡੀਆ ਤੇ ਚੱਲੀਆਂ ਖਬਰਾਂ ਦਾ ਲਿੰਕ ਭੇਜ ਕੇ ਮਾਮਲੇ ਦੀ ਜਾਂਚ ਰਿਪੋਰਟ 1 ਜੂਨ, 2026 ਨੂੰ ਸਵੇਰੇ 09:00 ਵਜੇ ਰਿਪੋਰਟ ਐਸ.ਪੀ. ਹੈੱਡਕੁਆਟਰ, ਸੰਗਰੂਰ ਰਾਹੀਂ ਤਲਬ ਕੀਤੀ ਗਈ ਹੈ।...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

Breaking News, Sports
ਸੀਚੇਵਾਲ (ਜਲੰਧਰ); 28 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਸਬੰਧੀ ਕਰਵਾਏ ਸਮਾਗਮ ਦੌਰਾਨ ਪਿੰਡ ਸੀਚੇਵਾਲ ਵਿਖੇ ਮੱਥਾ ਟੇਕਿਆ। ਇਸ ਮੌਕੇ ਇਕ ਪ੍ਰਗਤੀਸ਼ੀਲ ਅਤੇ ਸਵੈ-ਨਿਰਭਰ ਪੰਜਾਬ ਦਾ ਸੁਪਨਾ ਦੇਖਦਿਆਂ ਭਗਵੰਤ ਸਿੰਘ ਮਾਨ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਇੱਕ ਨਵੇਂ ਐਸਟ੍ਰੋਟਰਫ ਦਾ ਉਦਘਾਟਨ ਕੀਤਾ। ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਖੇਡ ਬੁਨਿਆਦੀ ਢਾਂਚੇ, ਸਿੰਚਾਈ, ਭੂਮੀਗਤ ਪਾਣੀ ਰੀਚਾਰਜ ਅਤੇ ਲੋਕ ਭਲਾਈ ਸਬੰਧੀ ਕੀਤੇ ਉਪਰਾਲਿਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਖੇਤਾਂ ਤੱਕ 21,000 ਕਿਊਸਿਕ ਪਾਣੀ ਪਹੁੰਚਾਇਆ ਹੈ, ਜੋ ਦੋ ਭਾਖੜਾ ਨਹਿਰਾਂ ਦੇ ਬਰਾਬਰ ਹੈ। ਵਾਤਾਵਰਣ ਪੱਖੀ ਉਪਰਾਲਿਆਂ ਸਦਕਾ 21 ਲੱਖ ਕਿਊਬਿਕ ਮੀਟਰ ਪਾਣੀ ਧਰਤੀ ਹੇਠ ਰੀਚਾਰਜ ਕਰਨ ਵਿੱਚ ਮਦਦ ਮਿਲੀ ਹੈ ਜਿਸ ਨਾਲ ਕਈ ਖੇਤਰਾਂ ਵਿੱਚ ਪਾਣੀ ਦੇ ਪੱਧਰ ਵਿੱਚ 2 ਤੋਂ 4 ਮੀਟਰ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਸ਼ਵ ਪੱ...