Monday, August 3
Shadow

Breaking News

ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ

ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ

Breaking News
ਚੰਡੀਗੜ੍ਹ 26 ਮਈ 2026:- ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੁਆਰਾ ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਨੋਟੀਫਿਕੇਸ਼ਨ ਨੰਬਰ 03/01/ਈਲੈਕਸ਼ਨਸ(ਐਸ-2)/ਐਮਈਬੀ/2026/78 ਮਿਤੀ 21.05.2026 ਅਨੁਸਾਰ ਰਾਜ ਚੋਣ ਕਮਿਸ਼ਨ ਪੰਜਾਬ ਨੇ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ। ਚੋਣ ਸ਼ਡਿਊਲ ਅਨੁਸਾਰ, ਨਾਮਜ਼ਦਗੀ ਪੱਤਰ 30.05.2026 (ਸ਼ਨੀਵਾਰ) ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਦਾਖਲ ਕੀਤੇ ਜਾਣੇ ਸ਼ੁਰੂ ਹੋਣਗੇ ਅਤੇ ਆਖਰੀ ਮਿਤੀ 03.06.2026 (ਬੁੱਧਵਾਰ) ਦੁਪਹਿਰ 03:00 ਵਜੇ ਤੱਕ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀਆਂ ਦੀ ਜਾਂਚ 04.06.2026 (ਵੀਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 05.06.2026 (ਸ਼ੁੱਕਰਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ 13.06.2026 (ਸ਼ਨੀਵਾਰ) ਨੂੰ ਸਵੇਰੇ 08:00 ਵਜੇ ਤੋਂ ...
ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

Breaking News
ਚੰਡੀਗੜ੍ਹ, 25 ਮਈ: ਪੰਜਾਬ ਸਰਕਾਰ ਨੇ ਜਨਗਣਨਾ-2027 ਦੇ ਸੁਚਾਰੂ ਅਮਲ ਲਈ ਆਪਣੀ ਪ੍ਰਸ਼ਾਸਕੀ ਮਸ਼ੀਨਰੀ ਨੂੰ ਜੰਗੀ ਪੱਧਰ 'ਤੇ ਕੰਮ ਵਿੱਚ ਲਾ ਦਿੱਤਾ ਹੈ। ਇਸ ਪ੍ਰਕਿਰਿਆ ਦੇ ਪਹਿਲੇ ਪੜਾਅ-ਹਾਊਸਲਿਸਟਿੰਗ ਤੇ ਹਾਊਸਿੰਗ ਆਪਰੇਸ਼ਨਜ਼ ਵਿੱਚ 11 ਜ਼ਿਲ੍ਹਿਆਂ ਅਤੇ ਸੱਤ ਨਗਰ ਨਿਗਮਾਂ ਨੇ ਫੀਲਡ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ, ਜੋ ਕਿ ਨਿਰਧਾਰਤ ਸਮਾਂ-ਸੀਮਾਵਾਂ ਦੇ ਅੰਦਰ ਡੇਟਾ ਇਕੱਤਰਤਾ ਦੀ ਸੰਪੂਰਨਤਾ, ਸਟੀਕਤਾ ਅਤੇ ਉੱਚ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਠੋਸ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸਥਾਨਕ ਸਰਕਾਰਾਂ ਦੇ ਪ੍ਰਸ਼ਾਸਕੀ ਸਕੱਤਰ ਸ੍ਰੀ ਮਨਜੀਤ ਸਿੰਘ ਬਰਾੜ, ਜਿਨ੍ਹਾਂ ਨਾਲ ਡਾਇਰੈਕਟਰ ਜਨਗਣਨਾ ਆਪਰੇਸ਼ਨਜ਼ ਡਾ. ਨਵਜੋਤ ਖੋਸਾ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰੀ ਕੁਲਵੰਤ ਸਿੰਘ ਵੀ ਮੌਜੂਦ ਸਨ, ਨੇ ਪਹਿਲੇ ਪੜਾਅ ਦੇ ਕਾਰਜਾਂ ਦੇ ਮੁਲਾਂਕਣ ਲਈ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨਾਲ ਵਰਚੁਅਲ ਤੌਰ ਉੱਤੇ ਸਮੀਖਿਆ ਮੀਟਿੰਗ ਕੀਤੀ। ਪ੍ਰਗਤੀ 'ਤੇ ਚਾਨਣਾ ਪਾਉਂਦਿਆਂ ਸ੍ਰੀ ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਬਰਨਾਲਾ, ਮੋਗਾ, ਮਾਲੇਰਕੋਟਲਾ, ਫਾਜ਼ਿਲਕਾ, ਲੁਧਿਆਣਾ, ਸੰਗਰੂਰ, ...
ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ, 25 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ ਅੱਜ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਆਗਾਮੀ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ। ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਝੋਨੇ ਦੇ ਸੀਜ਼ਨ ਲਈ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਇਹ ਸਮਾਂ ਸਾਰਣੀ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਅਤੇ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਖੇ ਲਾਗੂ ਹੋਵੇਗਾ। ਇਸ ਦੇ ਨਾਲ ਹੀ 9 ਜੂਨ ਤੋਂ ਲੁਧਿਆਣਾ, ਮਲੇਰਕੋ...
ਮੋਦੀ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਪੰਜਾਬ ਅਤੇ ਆਮ ਜਨਤਾ ਦੇ ਖ਼ਿਲਾਫ਼, ਦੇਸ਼ ਨੂੰ ਬਣਾ ਰਹੀਆਂ ਨੇ ਆਰਥਿਕ ਗੁਲਾਮ: ਕੁਲਦੀਪ ਧਾਲੀਵਾਲ

ਮੋਦੀ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਪੰਜਾਬ ਅਤੇ ਆਮ ਜਨਤਾ ਦੇ ਖ਼ਿਲਾਫ਼, ਦੇਸ਼ ਨੂੰ ਬਣਾ ਰਹੀਆਂ ਨੇ ਆਰਥਿਕ ਗੁਲਾਮ: ਕੁਲਦੀਪ ਧਾਲੀਵਾਲ

Breaking News
ਅੰਮ੍ਰਿਤਸਰ/ਚੰਡੀਗੜ੍ਹ 25 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਪੰਜਾਬ ਅਤੇ ਆਮ ਜਨਤਾ ਦੇ ਖ਼ਿਲਾਫ਼ ਹਨ, ਜਿਸ ਕਾਰਨ ਬਾਲਣ ਦੀਆਂ ਵਧਦੀਆਂ ਕੀਮਤਾਂ ਨੇ ਆਮ ਆਦਮੀ ਦਾ ਲਕੜ ਤੋੜ ਦਿੱਤਾ ਹੈ। ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਦੀ ਚੇਤਾਵਨੀ ਦਿੱਤੀ ਸੀ, ਜੋ ਹੁਣ ਸੱਚ ਸਾਬਤ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਅੰਤਰਰਾਸ਼ਟਰੀ ਵਪਾਰ ਨੀਤੀਆਂ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਾਲੇ ਫੈਸਲੇ ਹੀ ਦੇਸ਼ ਦੀ ਜਨਤਾ ਲਈ ਮਹਿੰਗੇ ਬਾਲਣ ਦਾ ਕਾਰਨ ਬਣ ਰਹੇ ਹਨ। ਧਾਲੀਵਾਲ ਨੇ ਦੱਸਿਆ ਕਿ ਕਿਸਾਨਾਂ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਮਾਮੂਲੀ ਵਾਧਾ ਕੀਤਾ ਗਿਆ ਹੈ, ਜਦੋਂ ਕਿ ਡੀਜ਼ਲ ਦੀਆਂ ਕੀਮਤ...
ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

Breaking News
ਚੰਡੀਗੜ੍ਹ,25 ਮਈ 2026:ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ ਗਰਭਾਵਸਥਾ ਅਤੇ ਨਵਜਾਤ ਸ਼ਿਸ਼ੂ ਸਿਹਤ ਸੇਵਾਵਾਂ ਨੂੰ ਖਾਸ ਤੌਰ ‘ਤੇ ਮਜ਼ਬੂਤੀ ਮਿਲ ਰਹੀ ਹੈ। ਇਹ ਯੋਜਨਾ ਜਟਿਲ ਪ੍ਰਸਵ ਅਤੇ ਗੰਭੀਰ ਤੌਰ ‘ਤੇ ਬੀਮਾਰ ਨਵਜਾਤ ਸ਼ਿਸ਼ੂਆਂ ਦੇ ਇਲਾਜ ਨੂੰ ਪਰਿਵਾਰਾਂ ਲਈ ਬਿਨਾਂ ਕਿਸੇ ਆਰਥਿਕ ਬੋਝ ਦੇ ਆਸਾਨ ਬਣਾ ਰਹੀ ਹੈ। ਭਾਰਤ ਦੇ ਰਾਸ਼ਟਰੀ ਪਰਿਵਾਰ ਸਿਹਤ ਸਰਵੇਖਣ (ਨੇਸ਼ਨਲ ਫੈਮਿਲੀ ਹੈਲਥ ਸਰਵੇ-5) ‘ਤੇ ਆਧਾਰਿਤ ਇੱਕ ਮਹੱਤਵਪੂਰਨ ਅਧਿਐਨ ਅਨੁਸਾਰ, ਦੇਸ਼ ਵਿੱਚ ਲਗਭਗ ਹਰ ਦੋ ਵਿੱਚੋਂ ਇੱਕ ਗਰਭਾਵਸਥਾ ਹਾਈ-ਰਿਸਕ ਸ਼੍ਰੇਣੀ ਵਿੱਚ ਆਉਂਦੀ ਹੈ। ਕਾਰਕ ਜਿਵੇਂ ਕਿ ਸਿੱਖਿਆ ਦੀ ਘਾਟ, ਗਰੀਬੀ, ਦੋ ਗਰਭਾਂ ਦੇ ਵਿਚਕਾਰ ਘੱਟ ਅੰਤਰਾਲ, ਪਿਛਲੀਆਂ ਪ੍ਰਸਵ ਜਟਿਲਤਾਵਾਂ ਅਤੇ ਪਹਿਲਾਂ ਹੋਈਆਂ ਸਿਜੇਰੀਅਨ ਡਿਲਿਵਰੀਆਂ ਮਾਂ ਅਤੇ ਬੱਚੇ ਦੋਵਾਂ ਲਈ ਜੋਖਮ ਪੈਦਾ ਕਰਦੀਆਂ ਹਨ। ਖੋਜਕਰਤਾਵਾਂ ਦਾ ਕਹਿਣਾ ਹੈ ਕਿ ਸਮਾਜਿਕ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀਆਂ ਮਹਿਲਾਵਾਂ ਸਭ ਤੋਂ ਵੱਧ ਜੋਖਮ ਦਾ ਸਾਹਮਣਾ ਕਰਦੀਆਂ ਹਨ, ਜਿਸ ਨਾਲ ਮਾਤਰਤਵ ਸਿਹਤ ਸੇਵਾਵਾਂ ਅਤੇ ਜਾਗਰੂਕਤਾ ਪ੍ਰੋਗਰਾਮ...
ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

Breaking News
ਚੰਡੀਗੜ੍ਹ, 24 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਇਤਿਹਾਸ ਵਿੱਚ ਵੱਡੇ ਖੇਡ ਸਮਾਗਮ ਦੌਰਾਨ ਮਹਾਰਾਜਾ ਰਣਜੀਤ ਸਿੰਘ ਐਵਾਰਡ ਜੇਤੂ 87 ਖਿਡਾਰੀਆਂ ਅਤੇ 1,070 ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡਾਂ ਤੋਂ ਲੈ ਕੇ ਅੰਤਰਰਾਸ਼ਟਰੀ ਖੇਡ ਮੈਦਾਨਾਂ ਤੱਕ ਸੂਬੇ ਵਿੱਚ ਖੇਡਾਂ ਲਈ ਵਿਆਪਕ ਐਲਾਨ ਕੀਤਾ। ਪੰਜਾਬ ਨੂੰ ਉੱਭਰਦੀ ਖੇਡ ਸ਼ਕਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਾ ਸਿਰਫ਼ ਓਲੰਪਿਕ ਅਤੇ ਏਸ਼ੀਆਈ ਖੇਡਾਂ ਦੇ ਮੈਡਲ ਜੇਤੂਆਂ ਨੂੰ 1-1 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਸਗੋਂ 9 ਖਿਡਾਰੀਆਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਪਹਿਲੀ ਵਾਰ ਟੂਰਨਾਮੈਂਟ ਦੀ ਤਿਆਰੀ ਲਈ 220 ਖਿਡਾਰੀਆਂ ਨੂੰ 8.61 ਕਰੋੜ ਰੁਪਏ ਦੀ ਸਿੱਧੇ ਬੈਂਕ ਖਾਤਿਆਂ ਰਾਹੀਂ ਵਿੱਤੀ ਸਹਾਇਤਾ ਦਿੱਤੀ ਗਈ।ਅੱਜ ਇੱਥੇ ਸੈਕਟਰ-35 ਵਿੱਚ ਮਿਊਂਸਪਲ ਭਵਨ ਵਿਖੇ ਸਮਾਗਮ ਦੌਰਾਨ ਖੇਡਾਂ ਦੇ ਖੇਤਰ ਵਿੱਚ ਨਿਰਣਾਇਕ ਬਦਲਾਅ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2026-27 ਲਈ 1,763 ਕ...
ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਦੋਸ਼ੀ 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ  ਸਮੇਤ ਕਾਬੂ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਦੋਸ਼ੀ 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ  ਸਮੇਤ ਕਾਬੂ

Breaking News, Crime news
ਚੰਡੀਗੜ੍ਹ/ਫਿਰੋਜ਼ਪੁਰ, 24 ਮਈ:-ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਆਪਣੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਚਾਰ ਦੋਸ਼ੀਆਂ ਨੂੰ 28.12 ਕਿਲੋਗ੍ਰਾਮ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਬਗੀਚਾ ਸਿੰਘ ਅਤੇ ਭੁਪਿੰਦਰ ਸਿੰਘ ਦੋਵੇਂ ਵਾਸੀ ਪਿੰਡ ਬੋਘੀ ਵਾਲਾ, ਗੁਰੂ ਹਰ ਸਹਾਏ; ਸਾਜਨ, ਵਾਸੀ ਪਿੰਡ ਅਰਾਈਆਂ ਵਾਲਾ; ਅਤੇ ਛਿੰਦਰਪਾਲ ਸਿੰਘ ਉਰਫ਼ ਰਿੰਕੂ ਵਾਸੀ ਲੱਖਾ ਸਿੰਘ ਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਦੀ ਇਹ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮ ਨੇ ਮੁਲਜ਼ਮਾਂ ਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕਰ ਲਈ ਹੈ, ਜਿਸਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਦੇ ਵਿਦੇਸ਼ੀ ਤਸਕਰਾਂ ਅਤੇ ਹੈਂਡਲਰ...
ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ, 24 ਮਈ 2026:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ ਅੱਜ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਆਗਾਮੀ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ। ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਝੋਨੇ ਦੇ ਸੀਜ਼ਨ ਲਈ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਇਹ ਸਮਾਂ ਸਾਰਣੀ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਅਤੇ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਖੇ ਲਾਗੂ ਹੋਵੇਗਾ। ਇਸ ਦੇ ਨਾਲ ਹੀ 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾ...
ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

Breaking News
ਚੰਡੀਗੜ੍ਹ, 24 ਮਈ:-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਕਿ ਸੂਬੇ ਨੇ ਸਾਲ 2026-27 ਦੇ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਧੀਨ ਲਿਆਉਣ ਦਾ ਟੀਚਾ ਮਿਥਿਆ ਹੈ ਅਤੇ ਇਸ ਮਕਸਦ ਲਈ 40 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਪਾਣੀ ਬਚਾਉਣ ਵਾਲੀ ਡੀ.ਐਸ.ਆਰ. ਸਕੀਮ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2025 ਦੇ ਸਾਉਣੀ ਸੀਜ਼ਨ ਦੌਰਾਨ 23,410 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਈ, ਜਿਸ ਤਹਿਤ 2,35,899 ਏਕੜ ਰਕਬਾ ਕਵਰ ਕੀਤਾ ਗਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਯੋਗ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ 35.38 ਕਰੋੜ ਰੁਪ...
ਭਗਵੰਤ ਮਾਨ ਅਤੇ ਕੇਜਰੀਵਾਲ ਨੇ ਕੀਤੀ ਸੰਜੀਵ ਅਰੋੜਾ ਨਾਲ ਜੇਲ ਵਿਚ ਮੁਲਾਕਾਤ

ਭਗਵੰਤ ਮਾਨ ਅਤੇ ਕੇਜਰੀਵਾਲ ਨੇ ਕੀਤੀ ਸੰਜੀਵ ਅਰੋੜਾ ਨਾਲ ਜੇਲ ਵਿਚ ਮੁਲਾਕਾਤ

Breaking News
ਚੰਡੀਗੜ੍ਹ, 23 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਸਾਬਕਾ ਸਨਅਤ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੂੰ ਈ ਡੀ ਵਲੋਂ ਗ੍ਰਿਫਤਾਰ ਕਰਨ ਪਿਛੋਂ ਜੇਲ ਭੇਜੇ ਜਾਣ ਪਿਛੋਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸ੍ਰੀ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕਰਨ ਲਈ ਜੇਲ ਵਿਚ ਗਏ।ਤੁਹਾਨੂੰ ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਇਨਫੋਰਸਮੈਂਟ ਦੀ ਟੀਮ ਨੇ ਸ੍ਰੀ ਸੰਜੀਵ ਅਰੋੜਾ ਦੇ ਵੱਖ ਵੱਖ ਕਾਰੋਬਾਰਾਂ 'ਤੇ ਛਾਪੇ ਮਾਰਨ ਪਿਛੋਂ ਪਰਚਾ ਦਰਜ ਕੀਤਾ ਸੀ ਅਤੇ ਸੰਜੀਵ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਸੀ। ਉਦੋਂ ਤੋਂ ਹੁਣ ਤੱਕ ਸ੍ਰੀ ਸੰਜੀਵ ਅਰੋੜਾ ਜੇਲ ਵਿਚ ਹਨ। ਅੱਜ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੁਲਾਕਾਤ ਕਰਕੇ ਸੰਜੀਵ ਅਰੋੜਾ ਨੂੰ ਹੌਸਲਾ ਦਿੱਤਾ ਅਤੇ ਯਕੀਨ ਦਿਵਾਇਆ ਕਿ ਪੂਰੀ ਆਮ ਆਦਮੀ ਪਾਰਟੀ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਸਰਕਾਰ ਦੀ ਧੱਕੇਸ਼ਾਹੀ ਅੱਗੇ ਆਮ ਆਦਮੀ ਪਾਰਟੀ ਕਿਸ...