ਅੰਮ੍ਰਿਤਸਰ ਮੁਕਾਬਲੇ ਵਿੱਚ ਭਗਵਾਨਪੁਰੀਆ ਦਾ ਸ਼ੂਟਰ ਜ਼ਖਮੀ; ਦੋ ਗ੍ਰਿਫ਼ਤਾਰ: ਕਤਲ ਕਰਨ ਜਾ ਰਹੇ ਸਨ; ਵਿਦੇਸ਼ ਤੋਂ ਕੰਮ ਕਰ ਰਹੇ ਗੈਂਗਸਟਰ ਅੰਕੁਸ਼ ਬਾਹਮਣ ਨੇ ਰਚੀ ਸੀ ਸਾਜ਼ਿਸ਼
ਅੰਮ੍ਰਿਤਸਰ: ਜ਼ਿਲ੍ਹਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਟਾਰਗੇਟ ਕਿਲਿੰਗ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਸਰਗਰਮ ਸ਼ੂਟਰ ਵੀ ਸ਼ਾਮਲ ਹੈ। ਕਾਰਵਾਈ ਦੌਰਾਨ ਮੁਲਜ਼ਮਾਂ ਨੇ ਪੁਲਿਸ ਪਾਰਟੀ ’ਤੇ ਫਾਇਰਿੰਗ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਸਵੈ-ਰੱਖਿਆ ਤਹਿਤ ਕਾਰਵਾਈ ਕੀਤੀ। ਇਸ ਦੌਰਾਨ ਇੱਕ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ ਅਤੇ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ।
ਪੁਲਿਸ ਵੱਲੋਂ ਸ਼ੱਕੀਆਂ ਨੂੰ ਰੋਕਣ ਦੀ ਕੀਤੀ ਸੀ ਕੋਸ਼ਿਸ਼
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਥਾਣਾ ਇਸਲਾਮਾਬਾਦ ਅਧੀਨ ਫਤਿਹਪੁਰ ਇਲਾਕੇ ਵਿੱਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਬ-ਇੰਸਪੈਕਟਰ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਇਲਾਕੇ ਵਿੱਚ ਆਮ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਰੁਕਣ ਦਾ...








