Sunday, August 2
Shadow

Breaking News

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

Breaking News
ਚੰਡੀਗੜ੍ਹ/ਪਟਿਆਲਾ, 23 ਜੁਲਾਈ:           ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਰੰਭੀ ਯੂਨੀਵਰਸਲ ਹੈਲਥ ਸਕੀਮ 'ਮੁੱਖ ਮੰਤਰੀ ਸਿਹਤ ਯੋਜਨਾ' ਆਪਣੇ ਕੇਵਲ ਸਾਢੇ 6 ਮਹੀਨਿਆਂ 'ਚ ਹੀ 5.12 ਲੱਖ ਲੋਕਾਂ ਨੂੰ 914 ਕਰੋੜ ਰੁਪਏ ਤੋਂ ਵੱਧ ਦਾ ਨਕਦ ਰਹਿਤ ਮੁਫ਼ਤ ਇਲਾਜ ਮੁਹੱਈਆ ਕਰਵਾਕੇ ਪੰਜਾਬੀਆਂ ਲਈ ਵਰਦਾਨ ਸਾਬਤ ਹੋਈ ਹੈ।ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਮੌਕੇ ਅੰਕੜੇ ਜਾਰੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ ਕੀਤੇ ਗਏ ਹਨ ਅਤੇ ਇਸ ਯੋਜਨਾ ਨੇ ਮਰੀਜ਼ਾਂ ਨੂੰ ਬਗੈਰ ਵਿੱਤੀ ਬੋਝ ਤੋਂ ਜੀਵਨ-ਰੱਖਿਅਕ ਅਤੇ ਮਹਿੰਗੇ ਇਲਾਜ ਪ੍ਰਾਪਤ ਕਰਨ ਦੇ ਯੋਗ ਬਣਾਇਆ ਹੈ। ਉਨ੍ਹਾਂ ਨੇ ਹਰੇਕ ਯੋਗ ਪਰਿਵਾਰ ਤੱਕ ਵਿੱਤੀ ਤੰਗੀ ਤੋਂ ਬਿਨਾਂ ਗੁਣਵੱਤਾ ਵਾਲੀ ਸਿਹਤ ਸੰਭਾਲ ਪਹੁੰਚ ਯਕੀਨੀ ਬਣਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ।ਸਿਹਤ ਮੰਤਰੀ ਨੇ ਦੱਸਿਆ ਕਿ ਯੋਗ ਪਰਿਵਾਰਾਂ ਲਈ ਮੁਫ਼ਤ, ਨਕਦ ਰਹਿਤ ਅਤੇ ਗੁਣਵੱਤਾ ਵਾਲ...
ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਹਰਜੋਤ ਸਿੰਘ ਬੈਂਸ

ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 23 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਕਾਦਮਿਕ ਸੈਸ਼ਨ 2026-27 ਲਈ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ 'ਤੇ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ। ਇਸ ਕਦਮ ਦਾ ਉਦੇਸ਼ ਡਿਜੀਟਲ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਬਣਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਦਸਤਾਵੇਜ਼ਾਂ ਸਬੰਧੀ ਦੇਰੀ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਦਾਖਲਾ ਲੈਣ ਵਿੱਚ ਕੋਈ ਦਿੱਕਤ ਨਾ ਆਵੇ । ਇਸ ਰਾਹਤ ਬਾਰੇ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 8ਵੀਂ ਜਮਾਤ ਦੇ ਵਿਦਿਆਰਥੀਆਂ, ਜਿਨ੍ਹਾਂ ਕੋਲ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਨਹੀਂ ਹੈ, ਨੂੰ ਦਸਤਾਵੇਜ਼ ਪ੍ਰਾਪਤ ਕਰਨ ਅਤੇ ਇਸ ਨੂੰ ਪੋਰਟਲ 'ਤੇ ਅਪਡੇਟ ਕਰਨ ਲਈ 30 ਅਕਤੂਬਰ, 2026 ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸੇ ਤਰ੍ਹਾਂ, 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਲੋੜੀਂਦੇ ਸੁਧਾਰ ਅਤੇ ਇਸ ਨੂੰ ਅਪਡੇਟ ਕਰਨ ਲਈ ਅਗਲੇ ਅਕਾਦਮਿਕ ਸੈਸ਼ਨ ਤੱਕ ਦ...
ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ ‘ਤੇ ਜਾਰੀ

ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ ‘ਤੇ ਜਾਰੀ

Breaking News
*ਚੰਡੀਗੜ੍ਹ/ਮੋਗਾ, 23 ਜੁਲਾਈ:* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜ਼ਮੀਨਾਂ ਨੂੰ ਨਹਿਰੀ ਪਾਣੀ ਨਾਲ ਜੋੜਨ ਲਈ ਇਤਿਹਾਸਕ ਉਪਰਾਲੇ ਕਰ ਰਹੀ ਹੈ। ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ ਨਹਿਰਾਂ, ਖਾਲਿਆਂ ਅਤੇ ਪਾਈਪਲਾਈਨ ਨੈੱਟਵਰਕ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਖੇਤੀਯੋਗ ਰਕਬੇ ਨੂੰ ਨਹਿਰੀ ਸਿੰਚਾਈ ਹੇਠ ਲਿਆਂਦਾ ਜਾ ਸਕੇ ਅਤੇ ਕਿਸਾਨਾਂ ਦੀ ਟਿਊਬਵੈੱਲਾਂ ਉੱਤੇ ਨਿਰਭਰਤਾ ਘਟਾਈ ਜਾ ਸਕੇ। ਇਸੇ ਕੜੀ ਤਹਿਤ ਪੂਰੇ ਪੰਜਾਬ ਸਮੇਤ ਮੋਗਾ ਜ਼ਿਲ੍ਹੇ ਦੇ ਹਲਕਾ ਨਿਹਾਲ ਸਿੰਘ ਵਾਲਾ ਅਧੀਨ ਵੱਖ-ਵੱਖ ਪਿੰਡਾਂ ਵਿੱਚ ਨਹਿਰੀ ਪਾਣੀ ਪਹੁੰਚਾਉਣ ਲਈ ਖਾਲਿਆਂ ਦੀ ਉਸਾਰੀ ਅਤੇ ਪਾਈਪਲਾਈਨ ਵਿਛਾਉਣ ਦੇ ਕੰਮ ਤੇਜ਼ੀ ਨਾਲ ਜਾਰੀ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਵੱਲੋਂ ਅੱਜ ਨਿਹਾਲ ਸਿੰਘ ਵਾਲਾ ਦੇ ਵੱਖ ਵੱਖ ਪਿੰਡਾਂ ਵਿੱਚ ਨਹਿਰੀ ਪਾਣੀ ਦੇ 83.64 ਕਰੋੜ ਦੀ ਲਾਗਤ ਵਾਲੇ ਪ੍ਰਜੋਕੈਟਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਲਗਭਗ 316 ਕਿਲੋਮੀਟਰ ਲੰਬੇ ਖਾਲਿਆਂ ਅਤੇ ਪਾਈਪਲ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼

Breaking News
ਚੰਡੀਗੜ੍ਹ, 23 ਜੁਲਾਈ 2026  ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ, ਦੋ ਆਂਗਣਵਾੜੀ ਯੂਨੀਅਨਾਂ ਅਤੇ ਇੱਕ ਆਊਟਸੋਰਸਡ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਸੈਸ਼ਨਾਂ ਦੌਰਾਨ ਵਿੱਤ ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਉਹ ਤਨਖਾਹ ਦੇਣ ਵਾਲੇ ਬੈਂਕਾਂ ਨਾਲ ਤਾਲਮੇਲ ਕਰਕੇ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ। ਇਹ ਵਿਸਤ੍ਰਿਤ ਮੀਟਿੰਗਾਂ ਸੂਬਾ ਸਰਕਾਰ ਦੀ ਆਪਣੇ ਮੁਲਾਜ਼ਮਾਂ ਨਾਲ ਸਿੱਧੇ ਤੌਰ 'ਤੇ ਜੁੜਨ ਅਤੇ ਉਨ੍ਹਾਂ ਦੀਆਂ ਪ੍ਰਸ਼ਾਸਨਿਕ ਅਤੇ ਵਿੱਤੀ ਸ਼ਿਕਾਇਤਾਂ ਦੇ ਜਲਦੀ ਤੇ ਸੁਖਾਵੇਂ ਹੱਲ ਲੱਭਣ ਦੀ ਸਮਰਪਣ ਭਾਵਨਾ ਨੂੰ ਉਜਾਗਰ ਕਰਦੀਆਂ ਹਨ। ਇਨ੍ਹਾਂ ਸਾਰਥਕ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਚਿੰਤਾਵਾਂ ਨੂੰ ਹਮਦਰਦੀ ਨਾਲ ਸੁਣਿਆ ਅਤ...
ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

Breaking News
*ਚੰਡੀਗੜ੍ਹ, 22 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਚੱਲ ਰਹੀ ਬੱਸ 'ਤੇ ਹੋਏ ਹਮਲੇ ਦੀ ਪੁਰਜ਼ੋਰ ਨਿੰਦਾ ਕੀਤੀ ਹੈ। ਪਾਰਟੀ ਨੇ ਕਿਹਾ ਕਿ ਇਹ ਘਟਨਾ ਕਾਂਗਰਸੀ ਵਰਕਰਾਂ ਵਲੋਂ ਅੰਜਾਮ ਦਿੱਤੀ ਗਈ ਹੈ, ਜੋ ਇਸ ਜਨ ਭਲਾਈ ਪਹਿਲਕਦਮੀ ਦੀ ਵਧਦੀ ਲੋਕਪ੍ਰਿਯਤਾ ਅਤੇ ਸਫਲਤਾ ਤੋਂ ਬੌਖਲਾ ਗਏ ਹਨ। 'ਆਪ'ਆਗੂ ਸ਼ਮਿੰਦਰ ਸਿੰਘ ਖਿੰਡਾ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸੂਬੇ ਦੀਆਂ ਸਭ ਤੋਂ ਸਫਲ ਜਨ ਭਲਾਈ ਸਕੀਮਾਂ ਵਿੱਚੋਂ ਇੱਕ ਵਜੋਂ ਉੱਭਰੀ ਹੈ, ਜਿਸ ਨਾਲ ਲੱਖਾਂ ਲੋਕਾਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ। ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਧਿਰਾਂ ਤੋਂ ਭਗਵੰਤ ਮਾਨ ਸਰਕਾਰ ਦੀਆਂ ਭਲਾਈ ਯੋਜਨਾਵਾਂ ਦੀ ਸਫਲਤਾ ਬਰਦਾਸ਼ਤ ਨਹੀਂ ਹੋ ਰਹੀ। ਜਦੋਂ ਆਪ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਵਿਰੋਧੀ ਧਿਰ ਦਾ ਦਾਅਵਾ ਸੀ ਕਿ ਇਹ ਤਿੰਨ ਮਹੀਨੇ ...
ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

Breaking News
*ਚੰਡੀਗੜ੍ਹ/ਮੋਗਾ, 22 ਜੁਲਾਈ:* ਪੰਜਾਬ ਸਰਕਾਰ ਵੱਲੋਂ ਹਰ ਖੇਤ ਵਿੱਚ ਨਹਿਰੀ ਪਾਣੀ ਪਹੁੰਚਾਉਣ ਦੇ ਯਤਨਾਂ ਤਹਿਤ ਮੋਗਾ ਜ਼ਿਲ੍ਹਾ ਅੱਜ ਇਤਿਹਾਸ ਦਾ ਗਵਾਹ ਬਣਿਆ ਜਦ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਵੱਲੋਂ ਜ਼ਿਲ੍ਹੇ ਵਿੱਚ 105.49 ਕਰੋੜ ਰੁਪੈ ਦੇ ਸਿੰਚਾਈ ਪ੍ਰਾਜੈਕਟ ਲੋਕ ਅਰਪਿਤ ਕੀਤੇ ਗਏ । ਇਨ੍ਹਾਂ ਵਿੱਚ ਮੁੱਖ ਤੌਰ ‘ਤੇ ਮੋਗਾ , ਬਾਘਾਪੁਰਾਣਾ ਤੇ ਧਰਮਕੋਟ ਹਲਕੇ ਵਿੱਚ ਸਿੰਚਾਈ ਪ੍ਰਾਜੈਕਟਾਂ ਦਾ ਸ੍ਰੀ ਗੋਇਲ਼ ਵਲੋਂ ਉਦਘਾਟਨ ਕੀਤਾ ਗਿਆ, ਜਿਸ ਵਿੱਚ ਮੁੱਖ ਤੌਰ ‘ਤੇ ਸੂਇਆਂ / ਰਜਬਾਹਿਆਂ ਦੀ ਕੰਕਰੀਟ ਲਾਇਨਿੰਗ , ਜ਼ਮੀਨਦੋਜ਼ ਪਾਈਪਾਂ ਰਾਹੀੰ ਸਿੰਚਾਈ ਦੇ ਪ੍ਰਾਜੈਕਟ ਮੁੱਖ ਰੂਪ ਵਿੱਚ ਸ਼ਾਮਲ ਹਨ । ਉਨ੍ਹਾਂ ਅੱਜ ਮੋਗਾ ਦੇ ਪਿੰਡ ਝੰਡੇਆਣਾ , ਬਾਘਾਪੁਰਾਣਾ ਦੇ ਪਿੰਡ ਸੁਖਾਨੰਦ , ਸਾਹੋਕੇ ਤੇ ਧਰਮਕੋਟ ਹਲਕੇ ਦੇ ਪਿੰਡ ਨੂਰਪੁਰ ਹਕੀਮਾਂ ਵਿਖੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ । ਇਨ੍ਹਾਂ ਪ੍ਰਾਜੈਕਟਾਂ ਨਾਲ ਮੋਗਾ ਜ਼ਿਲ੍ਹੇ ਦੇ ਲਗਭਗ 94 ਪਿੰਡਾਂ ਨੂੰ ਸਿੱਧਾ ਲਾਭ ਮਿਲੇਗਾ ਜਿਨ੍ਹਾਂ ਦਾ 20085 ਏਕੜ ਹੋਰ ਰਕਬਾ ਨਹਿਰੀ ਪਾਣੀ ਦੀ ਸਿੰਚਾਈ ਹੇਠ ਆ ਜਾਵੇਗਾ ਉਨ੍ਹਾਂ ਕਿਹਾ ਕਿ ਪੰਜਾਬ ਦੇ...
ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

Breaking News
ਚੰਡੀਗੜ੍ਹ, 22 ਜੁਲਾਈ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ   ਕੰਮ ਕਰਵਾਏ ਜਾ ਰਹੇ ਹਨ। ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ  ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਕੀਤਾ।  ਮਿੱਥੇ ਸਮੇ ਵਿੱਚ ਕੰਮਾਂ ਨੂੰ ਮੁਕੰਮਲ ਕਰਨ ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਨਸੂਨ ਸੀਜ਼ਨ ਦੌਰਾਨ ਵਿਭਾਗ ਅਧੀਨ ਆਉਂਦੀਆਂ ਸੜਕਾਂ ਦਾ ਲਗਾਤਾਰ...
ਪਸ਼ੂਆਂ ਦੀ ਸੁਰੱਖਿਅਤ ਆਵਾਜਾਈ ਲਈ ਪ੍ਰਧਾਨ ਮੰਤਰੀ ਦੇ ਫੌਰੀ ਦਖਲ ਦੀ ਲੋੜ: ਕੁਲਤਾਰ ਸਿੰਘ ਸੰਧਵਾਂ

ਪਸ਼ੂਆਂ ਦੀ ਸੁਰੱਖਿਅਤ ਆਵਾਜਾਈ ਲਈ ਪ੍ਰਧਾਨ ਮੰਤਰੀ ਦੇ ਫੌਰੀ ਦਖਲ ਦੀ ਲੋੜ: ਕੁਲਤਾਰ ਸਿੰਘ ਸੰਧਵਾਂ

Breaking News
ਚੰਡੀਗੜ੍ਹ, 22 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਰਾਜਸਥਾਨ ਵਿੱਚ ਚੱਲ ਰਹੇ ਅਨਿਯਮਿਤ ਮਾਨਸੂਨ ਸੰਕਟ ਦੇ ਸਬੰਧ ਵਿੱਚ ਅਰਧ-ਸਰਕਾਰੀ ਪੱਤਰ ਲਿਖਿਆ ਜਿਸ ਕਾਰਨ ਰਾਜ ਭਰ ਵਿੱਚ ਖੇਤੀਬਾੜੀ, ਫਸਲਾਂ ਅਤੇ ਪਸ਼ੂਧਨ ਪ੍ਰਭਾਵਿਤ ਹੋ ਰਹੇ ਹਨ, ਜਿਸ ਵਿੱਚ ਜੈਸਲਮੇਰ ਜ਼ਿਲ੍ਹੇ ਅਤੇ ਨੇੜੇ-ਤੇੜੇ ਦੇ ਅਰਧ-ਸੁੱਕੇ ਇਲਾਕਿਆਂ ਤੋਂ ਖਾਸ ਤੌਰ ’ਤੇ ਸੰਕਟ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਜਿਵੇਂ ਕਿ ਵੱਡੇ ਪੱਧਰ ’ਤੇ ਰਿਪੋਰਟ ਕੀਤੀ ਗਈ ਹੈ, 2026 ਦਾ ਮਾਨਸੂਨ ਕਾਫ਼ੀ ਦੇਰੀ ਨਾਲ ਆਇਆ ਹੈ, ਜਿਸਦੇ ਨਤੀਜੇ ਵਜੋਂ ਭਾਰਤ ਦੇ ਇੱਕ ਵੱਡੇ ਹਿੱਸੇ ਵਿੱਚ ਹਾਲ ਹੀ ਦੇ ਇਤਿਹਾਸ ਵਿੱਚ ਸਭ ਤੋਂ ਸੁੱਕੇ ਜੂਨ ਮਹੀਨਿਆਂ ਵਿੱਚੋਂ ਇੱਕ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ, ਖਾਸ ਕਰਕੇ ਜੈਸਲਮੇਰ ਅਤੇ ਬਾੜਮੇਰ ਦੇ ਖੁਸ਼ਕ ਤੇ ਸੁੱਕੇ ਜ਼ਿਲ੍ਹੇ ਬਹੁਤ ਜ਼ਿਆਦਾ ਪ੍ਰਭਾਵਿਤ ਹੋਏ ਹਨ। ਪਿਛਲੇ ਦੋ ਸਾਲਾਂ ਵਿੱਚ ਘੱਟ ਬਾਰਿਸ਼ ਕਾਰਨ ਚਾਰੇ ਅਤੇ ਪਾਣੀ ਦੀ ਭਾਰੀ ਕਮੀ ਹੋ ਗਈ ਹੈ, ਜਿਸ ਨਾਲ ਨਾਲ ਕੇਵਲ  ਲੱਖਾਂ ਪਸ਼ੂਆਂ ਲਈ ਸਗੋਂ ਰੋਜ਼ੀ-ਰੋਟੀ ਲਈ...
ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ ‘ਤੇ ਜ਼ੋਰ

ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ ‘ਤੇ ਜ਼ੋਰ

Breaking News
*ਚੰਡੀਗੜ੍ਹ, 22 ਜੁਲਾਈ:* ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੌਜੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪਾਰਦਰਸ਼ੀ ਅਤੇ ਸੁਰੱਖਿਅਤ ਡਿਜੀਟਲ ਸ਼ਾਸਨ ਯਕੀਨੀ ਬਣਾਉਣ ਦੇ ਮੱਦੇਨਜ਼ਰ ਸੂਬੇ ਦੇ ਸਮੂਹ ਸਰਕਾਰੀ ਵਿਭਾਗਾਂ ਵਿੱਚ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਸਥਾਪਤ ਕਰਨ ਦੀ ਫ਼ੌਰੀ ਲੋੜ ’ਤੇ ਜ਼ੋਰ ਦਿੱਤਾ। ਇੱਥੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੌਜੀ ਵਿਭਾਗ ਵੱਲੋਂ ਕਰਵਾਈ ਗਈ ‘‘ਰਾਜ ਦੇ ਡਾਟਾ ਲਈ ਸਾਈਬਰ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰਨਾ" ਵਿਸ਼ੇ ਸਬੰਧੀ ਸੂਬਾ ਪੱਧਰੀ ਕੰਸਲਟੇਟਿਵ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਤਕਨਾਲੋਜੀ ਨੂੰ ਦੋਧਾਰੀ ਤਲਵਾਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਤਕਨਾਲੌਜੀ ਜਿੱਥੇ ਅਥਾਹ ਲਾਭ ਪ੍ਰਦਾਨ ਕਰਦੀ ਹੈ, ਉੱਥੇ ਇਸ ਨਾਲ ਜੁੜੇ ਗੰਭੀਰ ਖ਼ਤਰਿਆਂ ਦੇ ਮੱਦੇਨਜ਼ਰ ਡਾਟਾ ਦਾ ਸਮਝਦਾਰੀ ਨਾਲ ਪ੍ਰਬੰਧਨ ਕਰਨਾ ਵੀ ਬੇਹੱਦ ਜ਼ਰੂਰੀ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ, “ਡਾਟਾ ਹੁਣ ਇੱਕ ਨਵੀਂ ਜਨਤਕ ਸੰਪਤੀ ਹੈ ਅਤੇ ਨਾਗਰਿਕਾਂ ਦੇ ਰਿਕਾਰਡਾਂ ਤੇ ਸਰਕਾਰੀ ਡਾਟਾਬੇਸ ਦੀ ਸੁਰੱਖਿਆ ਡਿਜੀਟਲ ਸ਼ਾਸਨ ਵਿੱਚ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਬੁਨ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

Breaking News
*ਚੰਡੀਗੜ੍ਹ, 21 ਜੁਲਾਈ: * ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ ਹਰ ਲੋੜਵੰਦ ਪਰਿਵਾਰ ਤੱਕ ਭਲਾਈ ਯੋਜਨਾਵਾਂ ਪਹੁੰਚਾਉਣ ਵੱਲ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ 'ਨਾ ਕੈਸ਼, ਨਾ ਫਾਰਮਾਇਸ਼' ਦੇ ਸਿਧਾਂਤ 'ਤੇ ਪਾਰਦਰਸ਼ੀ ਤੇ ਤਕਨਾਲੋਜੀ-ਅਧਾਰਿਤ ਪ੍ਰਣਾਲੀ ਤਹਿਤ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰੇਗੀ।ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਪਰਿਵਾਰ ਦੇ ਨਵੇਂ ਮੈਂਬਰਾਂ ਦੇ ਨਾਮ ਜੋੜਨ ਲਈ ਅਰਜ਼ੀਆਂ 22 ਜੁਲਾਈ ਤੋਂ ਸ਼ੁਰੂ ਹੋਣਗੀਆਂ, ਜਿਸ ਵਿੱਚ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਪਹਿਲ ਦਿੱਤੀ ਜਾਵੇਗੀ। ਕੁੱਲ ਲਾਭਪਾਤਰੀਆਂ ਵਿੱਚੋਂ 7 ਲੱਖ ਰਾਸ਼ਨ ਕਾਰਡ ਨਵੇਂ ਯੋਗ ਪਰਿਵਾਰਾਂ ਨੂੰ ਜਾਰੀ ਕੀਤੇ ਜਾਣਗੇ, ਜਦਕਿ 3 ਲੱਖ ਈ-ਸ਼੍ਰਮ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਲਿਆਂਦਾ ਜਾਵੇਗਾ। ਸੂਬੇ ਵਿੱਚ ਖੁਰਾਕ ਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਦਿਆਂ ਹਰੇਕ ਨਵੇਂ ਲਾਭਪਾਤਰੀ ਨੂੰ 5 ਕਿੱਲੋ ਕਣਕ ਦੇ ਨਾਲ 'ਮੇਰੀ ਰਸੋਈ ਪੌਸ਼ਟਿਕ ਕਿੱਟ' ਵੀ ਦਿੱ...