ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾਸ਼ਾਹੀ ਅਤੇ ਗਲਤ ਫੈਸਲਿਆਂ ਨੂੰ ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ: ਬਰਿੰਦਰ ਗੋਇਲ
ਚੰਡੀਗੜ੍ਹ, 16 ਮਈ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੀ ਸਥਾਪਨਾ ਦੇ 50 ਸਾਲ ਪੂਰੇ ਹੋਣ 'ਤੇ ਪੰਚਕੂਲਾ ਵਿਖੇ ਆਯੋਜਿਤ ਮੀਟਿੰਗ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਸੂਬੇ ਦੇ ਹਿੱਤਾਂ ਅਤੇ ਅਧਿਕਾਰਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਸਾਹਮਣੇ ਬਹੁਤ ਹੀ ਸੰਜੀਦਗੀ ਅਤੇ ਦ੍ਰਿੜਤਾ ਨਾਲ ਪੰਜਾਬ ਦਾ ਪੱਖ ਰੱਖਿਆ। ਮੀਟਿੰਗ ਤੋਂ ਬਾਅਦ ਜਾਰੀ ਇੱਕ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿੱਚ ਬਹੁਤ ਹੀ ਨਿਮਰਤਾ ਅਤੇ ਸਤਿਕਾਰ ਨਾਲ ਪੰਜਾਬ ਦੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ, ਪਰ ਨਾਲ ਹੀ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਪੰਜਾਬ ਆਪਣੇ ਅਧਿਕਾਰਾਂ 'ਤੇ ਕਿਸੇ ਵੀ ਤਰ੍ਹਾਂ ਦਾ ਡਾਕਾ ਨਹੀਂ ਪੈਣ ਦੇਵੇਗਾ।
ਮੀਟਿੰਗ ਦੌਰਾਨ ਆਪਣੀ ਪਹਿਲੀ ਅਤੇ ਮੁੱਖ ਚਿੰਤਾ ਜ਼ਾਹਰ ਕਰਦਿਆਂ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਬੀਬੀਐਮਬੀ ਦੀ ਸਥਾਪਨਾ ਦੇ ਸਮੇਂ ਤੋਂ ਹੀ ਇਹ ਵਿਵਸਥਾ ਰਹੀ ਹੈ ਕਿ ਇਸ ਵਿੱਚ ਪਾਵਰ (ਬਿਜਲੀ) ਦਾ ਮੈਂਬਰ ਪੰਜਾਬ ਤੋਂ ਅਤੇ ਇਰੀਗੇਸ਼ਨ (ਸਿੰਚਾਈ) ਦਾ ਮੈਂਬਰ ਹਰਿਆਣਾ ਤੋਂ ਨਿਯੁਕਤ ਹੁੰਦਾ ਆਇਆ ਹੈ। ਇਹ 50&n...








