Monday, August 3
Shadow

Breaking News

ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁਦਾ ਸੰਭਾਲਿਆ

ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁਦਾ ਸੰਭਾਲਿਆ

Breaking News
ਚੰਡੀਗੜ੍ਹ, 13 ਮਈ:–ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇੱਥੇ ਮਿਊਂਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਵਿਭਾਗ ਦਾ ਕਾਰਜ ਭਾਰ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਅਗਵਾਈ ਕਰ ਰਹੇ ਨੌਜਵਾਨ ਮੰਤਰੀ ਦਾ ਸਥਾਨਕ ਸਰਕਾਰਾਂ ਦੇ ਪ੍ਰਬੰਧਕੀ ਸਕੱਤਰ ਸ੍ਰੀ ਮਨਜੀਤ ਸਿੰਘ ਬਰਾੜ, ਵਿਸ਼ੇਸ਼ ਸਕੱਤਰ ਸ੍ਰੀਮਤੀ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਨਿੱਘਾ ਸਵਾਗਤ ਕੀਤਾ। ਅਹੁਦਾ ਸੰਭਾਲਣ ਉਪਰੰਤ ਸ. ਬੈਂਸ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਬੁਲਾਈ ਅਤੇ ਉਨ੍ਹਾਂ ਨੂੰ ਰਹਿੰਦ-ਖੂੰਹਦ ਪ੍ਰਬੰਧਨ, ਬੁਨਿਆਦੀ ਢਾਂਚੇ ...
ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

Breaking News
ਚੰਡੀਗੜ੍ਹ, 13 ਮਈ: ਪੰਜਾਬ ਸਰਕਾਰ ਦੇ ਐਨਆਰਆਈ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ “ਆਨਲਾਈਨ ਮਿਲਣੀ” ਕਰਕੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸੁਣੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਆਨਲਾਈਨ ਮਿਲਣੀ ਦੌਰਾਨ ਜ਼ਮੀਨ-ਜਾਇਦਾਦੀ ਵਿਵਾਦਾਂ, ਵਿਆਹ ਸੰਬੰਧੀ ਮਾਮਲਿਆਂ, ਧੋਖਾਧੜੀ, ਕਬਜ਼ਿਆਂ ਅਤੇ ਡਰਾਉਣ-ਧਮਕਾਉਣ ਨਾਲ ਸਬੰਧਤ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਦਰਜ ਕਰਕੇ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਐਨ.ਆਰ.ਆਈ ਪੰਜਾਬੀ ਭਾਈਚਾਰੇ ਨੂੰ ਇਨਸਾਫ਼, ਸੁਰੱਖਿਆ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਨ...
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

Breaking News
ਚੰਡੀਗੜ੍ਹ, 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਗਤੀਸ਼ੀਲ ਸੋਚ ਮੁਤਾਬਕ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੀ ਪਹੁੰਚ ਵਿੱਚ ਹੋਰ ਵਿਸਥਾਰ ਕਰਨ ਦੇ ਉਦੇਸ਼ ਨਾਲ ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਥਾਪਤ ਕੀਤੀ ਵੇਰਕਾ ਦੀ ਇੱਕ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੁੱਖ ਸਕੱਤਰ ਨੇ ਕਿਹਾ ਕਿ ਇਹ ਅਤਿ-ਆਧੁਨਿਕ ਵੈਂਡਿੰਗ ਮਸ਼ੀਨਾਂ ਦੁੱਧ ਟੈਟਰਾਪੈਕ ਫਲੇਵਰਡ ਮਿਲਕ ਬੇਵਰਿਜ, ਵੱਖ-ਵੱਖ ਪ੍ਰਕਾਰ ਦੀ ਲੱਸੀ, ਫਲਾਂ ਦੇ ਜੂਸ, ਮਿਨਰਲ ਵਾਟਰ, ਆਈਸ-ਕ੍ਰੀਮ ਆਦਿ ਨੂੰ ਸੁਵਿਧਾਜਨਕ ਅਤੇ ਖਪਤਕਾਰ-ਪੱਖੀ ਢੰਗ ਨਾਲ ਪ੍ਰਦਾਨ ਕਰਨਗੀਆਂ ਜਿਸ ਨਾਲ ਵੇਰਕਾ, ਸੋਹਣਾ ਅਤੇ ਫਾਈਵ ਰਿਵਰਜ਼ ਬ੍ਰਾਂਡ ਦੀ ਭਰੋਸੇਯੋਗ ਮੌਜੂਦਗੀ ਅਤੇ ਪਹੁੰਚਯੋਗਤਾ ਵਿੱਚ ਵਾਧਾ ਹੋਵੇਗਾ। ਮਿਲਕਫੈੱਡ ਵੱਲੋਂ ਪ੍ਰਮੁੱਖ ਜਨਤਕ ਸਥਾਨਾਂ 'ਤੇ ਖਪਤਕਾਰਾਂ ਨੂੰ ਤਾਜ਼ੇ, ਸਾਫ਼-ਸੁਥਰੇ ਅਤੇ ਆਸਾਨੀ ਨਾਲ ਵੇਰਕਾ ਉਤਪਾਦ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅਤਿ-ਆਧੁਨਿਕ ਵੈਂਡਿੰਗ ਮਸ਼ੀਨਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਇਸ ਅਹਿਮ ਮੌਕੇ 'ਤੇ ...
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

Breaking News
ਚੰਡੀਗੜ੍ਹ, 12 ਮਈ: ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ` ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸ਼ਾਨਦਾਰ ਤਬਦੀਲੀ ਲਿਆਂਦੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਨੇ ਨਾ ਸਿਰਫ਼ ਪ੍ਰਭਾਵਸ਼ਾਲੀ 94.52 ਪਾਸ ਫੀਸਦ ਦਰਜ ਕੀਤੀ, ਸਗੋਂ ਮੈਰਿਟ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਲੜਕੀਆਂ ਦੇ ਵਧਦੇ ਦਬਦਬੇ ਨੂੰ ਵੀ ਦਰਸਾਇਆ ਹੈ। ਇਸ ਪ੍ਰੀਖਿਆ ਵਿੱਚ 2,54,744 ਵਿਦਿਆਰਥੀ ਪਾਸ ਹੋਏ, ਕੁੜੀਆਂ ਨੇ ਪਹਿਲੇ ਤਿੰਨ ਸਥਾਨਾਂ ਵਿੱਚੋਂ ਦੋ ਸਥਾਨ ਪ੍ਰਾਪਤ ਕੀਤੇ, ਜਦੋਂ ਕਿ ਸਰਕਾਰੀ ਸਕੂਲਾਂ ਦੇ 88 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ, ਜੋ ‘ਆਪ` ਸਰਕਾਰ ਦੇ ਆਧੁਨਿਕ ਕਲਾਸਰੂਮਾਂ, ਅਧਿਆਪਕ ਸਿਖਲਾਈ ਅਤੇ ਬਰਾਬਰ ਵਿੱਦਿਅਕ ਮੌਕਿਆਂ `ਤੇ ਧਿਆਨ ਕੇਂਦਰਿਤ ਕਰਨ ਦੁਆਰਾ ਲਿਆਂਦੇ ਗਏ ਵਿਆਪਕ ਬਦਲਾਅ ਨੂੰ ਦਰਸਾਉਂਦਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਤਿੰਨ ਵਿਦਿਆਰਥੀਆਂ ਨੂੰ ਪੰਜਾਬ ਦੀ ‘ਸਿੱਖਿਆ ਕ੍ਰਾਂਤੀ` ਦਾ ਸਬੂਤ ਦੱਸਦੇ ਹੋਏ ਕਿਹਾ ਕਿ ਪੰਜ...
ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

Breaking News
*ਚੰਡੀਗੜ੍ਹ, 12 ਮਈ:*ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਸ੍ਰੀ ਅਰੋੜਾ ਪਹਿਲਾਂ ਹੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨਾਲੋਜੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਰਗੇ ਮੁੱਖ ਵਿਭਾਗ ਦਾ ਚਾਰਜ ਸੰਭਾਲ ਰਹੇ ਹਨ। ਅਹੁਦਾ ਸੰਭਾਲਣ ਉਪਰੰਤ ਸ੍ਰੀ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਲਾਲ ਫੀਤਾਸ਼ਾਹੀ ਨੂੰ ਖ਼ਤਮ ਕਰਕੇ ਅਤੇ ਟਿਕਾਊ ਉਦਯੋਗਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਦੇ ਨਾਲ-ਨਾਲ ਹਰੇਕ ਉਦਯੋਗਿਕ ਵਿਸਥਾਰ ਵਿੱਚ ਸਥਾਨਕ ਲੋਕਾਂ ਨੂੰ ਨੌਕਰੀਆਂ ਮਿਲਣਾ ਯਕੀਨੀ ਬਣਾਉਣਾ ਹੈ। ਇਸ ਦੇ ਨਾਲ ਹੀ ਉਦਯੋਗਿਕ ਨੀਤੀ, ਕੁਦਰਤੀ ਊਰਜਾ, ਹੁਨਰ ਵਿਕਾਸ ਅਤੇ ਸ਼ਾਸਨ ਸਬੰਧੀ ਸੁਧਾਰ...
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਸ੍ਰੀ ਮੁਕਤਸਰ ਸਾਹਿਬ, 11 ਮਈ 2026*- ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਤੇ ਸਨੇਹ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਪਾਸੋਂ ਆਸ਼ੀਰਵਾਦ, ਸਿਰੋਪੇ ਅਤੇ ਚਿੱਤਰ ਪ੍ਰਾਪਤ ਕੀਤੇ। ਲੋਕਾਂ ਦੇ ਉਤਸ਼ਾਹ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੁੱਟ ਪਾਊ ਰਾਜਨੀਤੀ 'ਤੇ ਤਿੱਖਾ ਹਮਲਾ ਬੋਲਦੇ ਹੋਏ ਐਲਾਨ ਕੀਤਾ ਕਿ ਸਿਆਸੀ ਲਾਭ ਲਈ ਪੰਜਾਬ ਦੀ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਦੇ ਵੀ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਚਿਤਾਵਨੀ ਦਿੰਦੇ ਹੋਏ ਕਿ ਪੰਜਾਬ ਵਿਰੋਧੀ ਤਾਕਤਾਂ ਫਿਰਕੂ ਧਰੁਵੀਕਰਨ ਰਾਹੀਂ ਸੂਬੇ ਨੂੰ ਕਾਲੇ ਦਿਨਾਂ ਵਿੱਚ ਵਾਪਸ ਖਿੱਚਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਮਿੱਟੀ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਸਭ ਕੁਝ ਪੈਦਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਡਰ ਅਤੇ ਫੁੱਟ ਫੈਲਾਉਣ ਦੀ ਹਰ ਕੋਸ਼ਿਸ਼ ਨੂੰ ਇੱਕਜੁੱਟ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

Breaking News
ਚੰਡੀਗੜ੍ਹ/ਐਸਏਐਸ ਨਗਰ, 11 ਮਈ:–ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਮੋਹਾਲੀ ਦੇ 30 ਵਿੱਚੋਂ 25 ਕੈਡਿਟਾਂ ਨੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿਖੇ 157ਵੇਂ ਕੋਰਸ ਲਈ ਐਨਡੀਏ (1) ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ। ਯੂਪੀਐਸਸੀ ਵੱਲੋਂ ਐਲਾਨੇ ਨਤੀਜਿਆਂ ਵਿੱਚ ਪ੍ਰਾਪਤ ਕੀਤੀ ਸ਼ਾਨਦਾਰ 83 ਫ਼ੀਸਦ ਦੀ ਸਫਲਤਾ ਦਰ ਇਹ ਦਰਸਾਉਂਦੀ ਹੈ ਕਿ ਸੰਸਥਾ ਨੇ ਆਪਣੇ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਸਫਲਤਾ ਦਰ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਹੁਣ ਇਹ 25 ਕੈਡੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਦੇਣਗੇ ਜੋ ਕਿ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਦਾਖਲੇ ਦਾ ਆਖਰੀ ਸਕ੍ਰੀਨਿੰਗ ਪੜਾਅ ਹੈ। ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਐਸਐਸਬੀ ਇੰਟਰਵਿਊ ਅਤੇ ਅਗਲੇਰੀ ਸਿਖਲਾਈ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਕੈਡਿਟ ਪੰਜਾਬ ਦਾ ਮਾਣ ਹਨ। ਉਨ੍ਹਾਂ ਦੀ ਸਖ਼ਤ ਮਿਹਨਤ ਅਤੇ...
10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 11 ਮਈ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਸਿੱਖਿਆ ਸੁਧਾਰਾਂ ਸਦਕਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਆਪਣੇ ਸ਼ਹਿਰੀ ਸਕੂਲਾਂ ਦੇ ਜਮਾਤੀਆਂ ਨੂੰ ਪਛਾੜ ਦਿੱਤਾ ਹੈ। ਪੇਂਡੂ ਖੇਤਰਾਂ ਵਿੱਚ ਪਾਸ ਦਰ 95.35% ਦਰਜ ਕੀਤੀ ਗਈ ਹੈ ਜਦੋਂਕਿ ਸ਼ਹਿਰੀ ਖੇਤਰਾਂ ਵਿੱਚ ਇਹ 92.98% ਰਹੀ ਹੈ। ਇੱਥੇ ਅੱਜ ਵੇਰਵੇ ਸਾਂਝੇ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਨਤੀਜੇ ਦੀ ਸ਼ਲਾਘਾ ਕਰਦਿਆਂ ਇਸਨੂੰ ਜ਼ਮੀਨੀ ਪੱਧਰ 'ਤੇ 'ਸਿੱਖਿਆ ਕ੍ਰਾਂਤੀ' ਦੇ ਅਮਲ ਵਿੱਚ ਆਉਣ ਦਾ ਸਬੂਤ ਦੱਸਿਆ। ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫ਼ਰੀਦਕੋਟ) ਦੀ ਵਿਦਿਆਰਥਣ ਹਰਲੀਨ ਸ਼ਰਮਾ ਨੇ 650 ਵਿੱਚੋਂ 646 ਅੰਕ (99.38%) ਪ੍ਰਾਪਤ ਕਰਕੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਬੇਹੱਦ ਸਖ਼ਤ ਮੁਕਾਬਲੇ ਵਿੱਚ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਨੌਲੀ ਬਸੀ (ਰੂਪਨਗਰ) ਦੇ ਮਨੀਮਹੇਸ਼ ਸ਼ਰਮਾ ਨੇ 650 ਵਿੱਚੋਂ 645 ਅੰਕ (99.23%) ਹਾਸਲ ਕਰਕੇ...
ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

Breaking News
ਚੰਡੀਗੜ੍ਹ 11 ਮਈ 2026: ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7ਏ ਅਤੇ ਪੰਜਾਬ ਨਗਰ ਨਿਗਮ ਚੋਣ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/75  ਅਤੇ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/76 ਮਿਤੀ 11-05-2026 ਮੁਤਾਬਕ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਚੋਣ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ।ਚੋਣ ਸ਼ਡਿਊਲ ਮੁਤਾਬਕ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 13.05.2026 (ਬੁੱਧਵਾਰ) (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਤੋਂ ਸ਼ੁਰੂ ਹੋਵੇਗੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16.05.20265 (ਸ਼ਨੀਵਾਰ) ਹੋਵੇਗੀ। ਇਹ ਨਾਮਜ਼ਦਗੀਆਂ ਇਸ ਉਦੇਸ਼ ਲਈ ਮਨੋਨੀਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਜਾਂਚ 18.05.2026 (ਸੋਮਵਾਰ) ਨੂੰ ਹੋਵੇਗੀ। ਨ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

Breaking News
ਸੰਗਰੂਰ, 11 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਖੁਰਾਣਾ ਵਿਖੇ ਸਥਿਤ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲਾਗੂ ਕਰਨ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਸਖ਼ਤ ਕਾਨੂੰਨ ਬਣਨ ਨਾਲ ਪੰਥ ਕਾਫ਼ੀ ਰਾਹਤ ਅਤੇ ਸੰਤੁਸ਼ਟੀ ਮਹਿਸੂਸ ਕਰ ਰਿਹਾ ਹੈ, ਜੋ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਹਿੰਮਤ ਨਾ ਕਰੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਦੀ ਅਗਵਾਈ ਵਾਲੇ ਕੇਂਦਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਵਾਸੀ ਸਭ ਦੇਖ ਰਹੇ ਹਨ ਕਿ ਕਿਵੇਂ ਭਾਰਤ ਦੇ ਫੈਸਲੇ ਵ੍ਹਾਈਟ ਹਾਊਸ ਤੋਂ ਲਏ ਜਾ ਰਹੇ ਹਨ ਅਤੇ ਕਿਵੇਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਕੀਤੀ ਜਾ ਰਹੀ ਹੈ। ਇਹ ਆਖਦਿਆਂ ਕਿ ਕਿ ਪੰਜਾਬੀ ਕਦੇ ਵੀ ਦਬਾਅ ਦੀਆਂ ਚਾਲਾਂ ਅੱਗੇ ਨਾ ਝੁਕੇ ਹਨ ਤੇ ਨਾ ਹੀ ਕਦੇ ਝੁਕਣਗੇ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਲੋਕਤੰਤਰ ਦੀ ਆਵਾਜ਼ ਨੂ...