Tuesday, October 27
Shadow

Breaking News

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ ‘ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ ‘ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਦੀ ਰਾਖੀ ਲਈ ਵੀ ਪੂਰੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕਰ ਰਹੀ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਥੇਬੰਦੀਆਂ ਨਾਲ ਮੀਟਿੰਗ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਹਰ ਮੁੱਦੇ ਅਤੇ ਸੁਝਾਅ ਨੂੰ ਬੜੇ ਧਿਆਨ ਅਤੇ ਗੰਭੀਰਤਾ ਨਾਲ ਸੁਣਿਆ। ਇਹ ਮੀਟਿੰਗ ਆਪਸੀ ਵਿਸ਼ਵਾਸ, ਸੁਖਾਵੇਂ ਮਾਹੌਲ ਅਤੇ ਉਸਾਰੂ ਵਿਚਾਰ-ਵਟਾਂਦਰੇ ਵਿੱਚ ਸੰਪੰਨ ਹੋਈ, ਜਿਸ ਨੇ ਸਰਕਾਰ ਅਤੇ ਆਂਗਣਵਾੜੀ ਕਰਮਚਾਰੀਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ। ਡਾ. ਬਲਜੀਤ ਕੌਰ ਨ...
ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

Breaking News, Crime news
ਚੰਡੀਗੜ੍ਹ/ਅੰਮ੍ਰਿਤਸਰ, 13 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਪੰਜ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਪਿਸਤੌਲ, 4.409 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਬੀਰ ਸਿੰਘ (23), ਗਗਨਪ੍ਰੀਤ ਸਿੰਘ ਉਰਫ਼ ਗਗਨ (31) ਅਤੇ ਸੌਰਵ ਸਿੰਘ ਉਰਫ਼ ਬਹਾਦਰ (23) ਸਾਰੇ ਵਾਸੀ ਅੰਮ੍ਰਿਤਸਰ; ਵਿਸ਼ਾਲ ਸਿੰਘ ਉਰਫ਼ ਟਿਬਰੂ (22) ਅਤੇ ਰਸ਼ਪਾਲ ਸਿੰਘ ਉਰਫ਼ ਬੱਬਾ (44) ਦੋਵੇਂ ਵਾਸੀ ਪਿੰਡ ਨੂਰਪੁਰ, ਲੋਪੋਕੇ; ਵੀਰਪਾਲ ਸਿੰਘ ਉਰਫ਼ ਬਿੱਲਾ (19) ਵਾਸੀ ਪਿੰਡ ਮਾੜੀ ਮੇਘਾ...
ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਕਪੂਰਥਲਾ, 13 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਖ਼ਤ ਜਵਾਬ ਦਿੰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਕੇਂਦਰ ਅਤੇ ਗੁਜਰਾਤ ਦੋਵਾਂ ਥਾਵਾਂ `ਤੇ ਸੱਤਾ ਵਿੱਚ ਹੋਣ ਦੇ ਬਾਵਜੂਦ ਨਸ਼ਾ ਤਸਕਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਆਪਣੀ ਅਸਫ਼ਲਤਾ ਬਾਰੇ ਸਪੱਸ਼ਟ ਕਰੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਲੋਕ ਆਪਣੇ ਸੂਬਿਆਂ ਵਿੱਚ ਇਸ ਸਮੱਸਿਆ ਨੂੰ ਹੱਲ ਕਰਨ ਵਿੱਚ ਨਾਕਾਮ ਰਹੇ, ਉਨ੍ਹਾਂ ਨੂੰ ਪੰਜਾਬ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਆਪਣਾ ਰਿਕਾਰਡ ਦੇਖਣਾ ਚਾਹੀਦਾ ਹੈ। ਇੱਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਇਸ ਸਮੱਸਿਆ ਨਾਲ ਨਜਿੱਠਣ ਵਿੱਚ ਆਪਣੀ ਨਾਕਾਮੀ ਦਾ ਜਵਾਬ ਦੇਣਾ ਚਾਹੀਦਾ ਹੈ। ਮੈਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਸਪੱਸ਼ਟ ਕਰੇ ਕਿ ਕੇਂਦਰ ਅਤੇ ਗੁਜਰਾਤ ਦੋਵਾ...
ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਕਪੂਰਥਲਾ, 13 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਆਪਣੇ ਪੈਰਾਂ ਤੇ ਖੜ੍ਹੇ ਹੋਣ ਦੇ ਯੋਗ ਬਣਾਉਣ ਲਈ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਕਰ ਰਹੀ ਹੈ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ। ਉਨ੍ਹਾਂ ਇਸ ਗੱਲਤੇ ਜ਼ੋਰ ਦਿੱਤਾ ਕਿ ਸਾਡਾ ਮੁੱਖ ਟੀਚਾ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀਆਂ ਦੇਣ ਵਾਲੇ ਬਣਾਉਣਾ ਹੈ। ਇੱਥੇ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ 14ਵੇਂ ਕਨਵੋਕੇਸ਼ਨ ਸਮਾਰੋਹ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਨ ਦੇ ਨਾਲ-ਨਾਲ ਮੈਰਿਟ ਦੇ ਆਧਾਰ `ਤੇ 70,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਅਤੇ ਰੋਜ਼ਗਾਰ ਦੀ ਕੀਤੀ ਗਈ ਅਣਦੇਖੀ ਨੇ ਹੀ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਮੌਕਿਆਂ ਦੀ ਭਾਲ ਕਰਨ ਲਈ ਮਜਬੂਰ ਕੀਤਾ ਸੀ। ਮੁੱਖ ਮੰਤਰੀ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਚਾਰ ਸਾਲਾਂ ਦੀਆਂ ਲਗਾਤਾਰ ਕੋਸ਼ਿਸ਼ਾਂ ਨੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਨੰਬਰਤੇ ਪਹੁੰਚਾ ਦਿੱਤਾ ਹੈ ਅਤੇ ਉਨ੍ਹਾਂ ਨੌਜਵਾਨਾਂ ਨੂੰ ਸੂਬ...
ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

Breaking News
ਚੰਡੀਗੜ੍ਹ 12 ਅਕਤੂਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਪੁਲਿਸ ਕਰਮਚਾਰੀ ਜੁੱਤੀਆਂ ਪਾ ਕੇ ਪਵਿੱਤਰ ਅਸਥਾਨ ਵਿੱਚ ਕਿਵੇਂ ਦਾਖਲ ਹੋ ਸਕਦੇ ਹਨ ਅਤੇ ਲੋਕਾਂ ਨੂੰ ਧੱਕੇ ਨਾਲ ਬਾਹਰ ਕਿਵੇਂ ਕੱਢ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਦੀ ਨਜ਼ਰਬੰਦੀ ਅਤੇ ਇਸ ਤਰੀਕੇ ਨੇ ਸਰਕਾਰ ਦੇ ਰਵੱਈਏ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੁੱਪ 'ਤੇ ਵੀ ਸਵਾਲ ਉਠਾਏ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਚੁੱਕਣ ਅਤੇ ਭਾਜਪਾ ਲੀਡਰਸ਼ਿਪ ਤੋਂ ਜਵਾਬਦੇਹੀ ਦੀ ਮੰਗ ਕੀਤੀ, ਕਿਉਂਕਿ ਉਨ੍ਹਾਂ ਅਨੁਸਾਰ ਇਸ ਘਟਨਾ ਨੇ ਆ...
ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸੰਗਰੂਰ; 12 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਤਾਂ ਜੋ ਆਲਮੀ ਪੱਧਰ ਦੇ ਖਿਡਾਰੀ ਤਿਆਰ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹੇ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸ਼ਟਰੀ ਤਗਮੇ ਜਿੱਤਦੇ ਹਨ ਅਤੇ ਧੂਰੀ ਵਿਖੇ ਇੱਕ ਨਵਾਂ ਵਿਸ਼ਵ-ਪੱਧਰੀ ਸਕੇਟਿੰਗ ਟਰੈਕ ਵੀ ਤਿਆਰ ਕੀਤਾ ਜਾ ਰਿਹਾ ਹੈ। ਪਿਛਲੀਆਂ ਸਰਕਾਰਾਂ ਵੱਲੋਂ ਖੇਡਾਂ ਪ੍ਰਤੀ ਵਰਤੀ ਗਈ ਅਣਗਹਿਲੀ ਦੇ ਉਲਟ ਆਪਣੀ ਸਰਕਾਰ ਵੱਲੋਂ ਖੇਡਾਂ ਨੂੰ ਦਿੱਤੀ ਜਾ ਰਹੀ ਤਰਜੀਹ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ 1,790 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ ਨੂੰ ਉਜਾਗਰ ਕੀਤਾ ਅਤੇ ਵਾਅਦਾ ਕੀਤਾ ਕਿ ਕਿਸੇ ਵੀ ਖਿਡਾਰੀ ਨੂੰ ਸਹੂਲਤਾਂ ਜਾਂ ਸਾਧਨਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਪੰਜਾਬ ਦੀ ਖੇਡ ਵਿਰਾਸਤ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਭਾਰਤ ਦੀਆਂ ਕ੍ਰਿਕਟ, ਹਾਕੀ ਅਤੇ ਫੁੱਟਬਾਲ ਟੀਮਾਂ ਦੇ ਕਪਤਾਨ ਪੰਜਾਬੀ ਹਨ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਖੇਡਾਂ ਅਤੇ ਪੜ੍ਹਾਈ ਦਰਮਿਆਨ ਸੰਤੁਲਨ ਬਣਾਉਣ ...
ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

Breaking News
ਚੰਡੀਗੜ੍ਹ; 12 ਅਕਤੂਬਰ, 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਇਆ ਜਾਵੇਗਾ ਕਿਉਂਕਿ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਇਸ ਮਾਮਲੇ ਨੂੰ ਅਣਮਿੱਥੇ ਸਮੇਂ ਲਈ ਅਣ-ਸੁਲਝਿਆ ਨਹੀਂ ਰਹਿਣ ਦਿੱਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਕੇਂਦਰ ਅਤੇ ਰਾਜਪਾਲ ਨੂੰ ਭਰੋਸਾ ਦਿਵਾਇਆ ਸੀ ਕਿ ਜੇਕਰ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਂਦੀ ਹੈ ਤਾਂ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਬਰਕਰਾਰ ਰੱਖੀ ਜਾਵੇਗੀ ਪਰ ਕੇਂਦਰ ਨੇ ਅਜੇ ਤੱਕ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਉਹ ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਦੀ ਪੈਰੋਲ ਦੇ ਮੁੱਦੇ ਨੂੰ ਪੰਜਾਬ ਦੇ ਰਾਜਪਾਲ ਜੋ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ, ਕੋਲ ਉਠਾਉਣਗੇ। ਉਨ੍ਹਾਂ ਨੇ ਸਿੱਖ ਜਥੇਬੰਦੀਆਂ ਨੂੰ ਆਪਣਾ ਸੰਘਰਸ਼ ਸ਼ਾਂਤਮਈ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਜਾਰੀ ਰੱਖਣ ਦੀ ਅਪੀਲ ਵੀ ਕੀਤੀ। ਆਪਣੇ 'ਐਕਸ' ਅਕਾਊਂਟ 'ਤੇ ਜਾਣਕਾਰੀ ਦਿੰਦਿ...
ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

Breaking News
ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ ਅਤੇ ਆਜ਼ਾਦੀ ਘੁਲਾਟੀਏ ਵਿਭਾਗ ਦੇ ਮੰਤਰੀ ਮੋਹਿੰਦਰ ਭਗਤ ਨੇ ਹਾਲ ਹੀ ਵਿੱਚ ਡੇਰਾਬੱਸੀ ਦੇ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ, ਮੰਤਰੀ ਮੋਹਿੰਦਰ ਭਗਤ ਨੇ ਵਿਦਿਆਰਥੀਆਂ ਦੇ ਹੁਨਰ, ਆਤਮਵਿਸ਼ਵਾਸ ਅਤੇ ਰਚਨਾਤਮਕਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ, ਸਖ਼ਤ ਮਿਹਨਤ ਕਰਨ ਅਤੇ ਆਪਣੇ ਟੀਚਿਆਂ ਪ੍ਰਤੀ ਸਮਰਪਿਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਸਿੱਖਿਆ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ, ਕਦਰਾਂ-ਕੀਮਤਾਂ ਨੂੰ ਕਾਇਮ ਰੱਖਣਾ ਚਾਹੀਦਾ ਹੈ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਵਾਲੇ ਜ਼ਿੰਮੇਵਾਰ ਨਾਗਰਿਕ ਬਣਨਾ ਚਾਹੀਦਾ ਹੈ। ਮੰਤਰੀ ਨੇ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀ ਰਚਨਾਤਮਕਤਾ, ਆਤਮ-ਵਿਸ਼ਵਾਸ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਪ੍ਰਗਟਾਉਣ ਲਈ ਮੰਚ ਪ੍ਰਦਾਨ ਕਰਨ ਸਬ...
ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

Breaking News
ਧੂਰੀ; 11 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ, ਜੋ ਦਿਨ-ਰਾਤ ਲੋਕਾਂ ਲਈ ਕੰਮ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਦੇ ਕੰਮਾਂ ਨੇ ਉਨ੍ਹਾਂ ਦੀ ਸਰਕਾਰ ਦਾ ਲੋਕਾਂ ਵਿੱਚ ਵਿਸ਼ਵਾਸ ਬਣਾਇਆ ਹੈ। ਕਿਸਾਨਾਂ ਲਈ ਦਿਨ ਵੇਲੇ ਬਿਜਲੀ ਅਤੇ ਨਹਿਰੀ ਪਾਣੀ, ਸਰਕਾਰੀ ਸਕੀਮਾਂ ਰਾਹੀਂ ਹਰ ਪਰਿਵਾਰ ਲਈ 15,000 ਰੁਪਏ ਦੀ ਮਹੀਨਾਵਾਰ ਬੱਚਤ ਅਤੇ ਝੋਨੇ ਦੀ ਖਰੀਦ ਦੀ ਤੁਰੰਤ ਅਦਾਇਗੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਰਿਕਾਰਡ ਆਪਣੇ-ਆਪ ਬੋਲਦਾ ਹੈ। ਭਾਜਪਾ ਅਤੇ ਹੋਰ ਵਿਰੋਧੀਆਂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਅਕਸ ਖਰਾਬ ਕਰਨ ਦੀਆਂ ਘਟੀਆ ਕੋਸ਼ਿਸ਼ਾਂ ਅਤੇ ਉਨ੍ਹਾਂ ਦੀ ਇਮਾਨਦਾਰੀ ਨੂੰ ਢਾਹ ਲਾਉਣ ਦੀਆਂ ਕੋਝੀਆਂ ਚਾਲਾਂ ਨਾਕਾਮ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ 'ਤੇ ਛਾਪੇਮਾਰੀ ਤੋਂ ਬਾਅਦ ਸੀ.ਬੀ.ਆਈ. ਖਾਲੀ ਹੱਥ ਪਰਤੀ ਸੀ। ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦੇ ਦਰਵਾਜ਼ੇ ਪੰਜਾਬ ਦੇ ਲੋਕਾਂ ...
ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

Breaking News
*ਚੰਡੀਗੜ੍ਹ, 11 ਅਕਤੂਬਰ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸ਼ਿਕੰਜਾ ਹੋਰ ਕੱਸ ਦਿੱਤਾ ਹੈ ਅਤੇ ਮਾਈਨਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਗ਼ੈਰਕਾਨੂੰਨੀ ਮਾਈਨਿੰਗ ਵਿਰੁੱਧ ਮੁਹਿੰਮ ਤਹਿਤ ਮਾਈਨਿੰਗ ਅਧਿਕਾਰੀਆਂ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਰਾਤ ਸਮੇਂ ਕਾਰਵਾਈ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਚਮਕੌਰ ਸਾਹਿਬ ਖੇਤਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਦੇ ਕੰਮ ਵਿੱਚ ਵਰਤੇ ਜਾ ਰਹੇ ਪੰਜ ਵਾਹਨਾਂ ਤੇ ਮਸ਼ੀਨਾਂ ਨੂੰ ਜ਼ਬਤ ਕੀਤਾ ਗਿਆ ਹੈ। ਸ੍ਰੀ ਚਮਕੌਰ ਸਾਹਿਬ ਥਾਣੇ ਵਿੱਚ ਦਰਜ ਮਾਮਲੇ ਤਹਿਤ ਕੀਤੀ ਗਈ ਕਾਰਵਾਈ ਦੌਰਾਨ ਜ਼ਬਤ ਕੀਤੇ ਵਾਹਨਾਂ ਵਿੱਚ ਬੈਕਹੋ ਲੋਡਰ ਸਮੇਤ ਤਿੰਨ ਜੇ.ਸੀ.ਬੀ. ਮਸ਼ੀਨਾਂ ਅਤੇ ਦੋ ਟਿੱਪਰ ਸ਼ਾਮਲ ਹ...