ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ
ਚੰਡੀਗੜ੍ਹ; 20 ਅਪ੍ਰੈਲ: ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ ਕਤਾਰ ‘ਚ ਖੜ੍ਹਾ ਕਰਨ ਲਈ ਮਹੱਤਵਪੂਰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਟੋਮੋਟਿਵ ਅਤੇ ਸਕਿਓਰ ਕੁਨੈਕਟੀਵਿਟੀ ਸੈਮੀਕੰਡਕਟਰ ਸਲਿਊਸ਼ਨਜ਼ ਦੇ ਖੇਤਰ ਵਿੱਚ ਗਲੋਬਲ ਲੀਡਰ ਅਤੇ ਬਹੁਕੌਮੀ ਤਕਨਾਲੋਜੀ ਮੋਹਰੀ ਕੰਪਨੀ ਐਨ.ਐਕਸ.ਪੀ. ਸੈਮੀਕੰਡਕਟਰਜ਼ ਨੂੰ ਮੋਹਾਲੀ ਵਿੱਚ ਇੱਕ ਖੋਜ ਅਤੇ ਵਿਕਾਸ (ਆਰ ਐਂਡ ਡੀ) ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਦੀ ਪੜਚੋਲ ਕਰਨ ਦਾ ਸੱਦਾ ਦਿੱਤਾ ਹੈ।
ਇਹ ਕਦਮ ਇਲੈਕਟ੍ਰਾਨਿਕਸ ਸਿਸਟਮ ਡਿਜ਼ਾਇਨ, ਆਈਟੀ ਅਤੇ ਅਤਿ ਆਧੁਨਿਕ ਮੋਬਿਲਟੀ ਸਲਿਊਸ਼ਨਜ਼ ਵਿੱਚ ਮੋਹਾਲੀ ਦੀ ਮੁੱਖ ਕੇਂਦਰ ਵਜੋਂ ਉੱਭਰ ਰਹੀ ਸਥਿਤੀ ਦਾ ਲਾਭ ਉਠਾ ਕੇ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ, ਆਪਣੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਅਤੇ ਸੂਬੇ ਨੂੰ ਗਲੋਬਲ ਸੈਮੀਕੰਡਕਟਰ ਵੈਲਯੂ ਚੇਨ ਵਿੱਚ ਸ਼ਾਮਲ ਕਰਨ ਲਈ ਪੰਜਾਬ ਸਰਕਾਰ ਦੀ ਕੇਂਦਰਿਤ ਰਣਨੀਤੀ ਦਾ ਹਿੱਸਾ ਹੈ।
ਐਨ.ਐਕਸ.ਪੀ. ਸੈਮੀਕੰਡਕਟਰਜ਼ ਨੀਦਰਲੈਂਡ ਦੇ ਕਾਰਜਕਾਰੀ ਡਾਇਰੈਕਟਰ ਅਤੇ ਕੰਟਰੀ ਮੈਨੇਜਰ ਮੌਰਿਸ ਗੇਰੇਟਸ ਅਤੇ ਐਨ.ਐ...








