ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ
ਸੰਗਰੂਰ, 2 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਹਜ਼ਾਰਾਂ ਲੋਕਾਂ ਨੂੰ ਮਿਆਰੀ ਡਾਕਰਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ 15 ਪਿੰਡਾਂ ਦੇ ਲਗਪਗ 50 ਹਜ਼ਾਰ ਵਾਸੀਆਂ ਨੂੰ ਲਾਭ ਪਹੁੰਚਾਏਗਾ, ਸਗੋਂ ਨੇੜਲੇ ਖੇਤਰਾਂ ਦੀ ਲਗਪਗ 35 ਤੋਂ 40 ਹਜ਼ਾਰ ਆਬਾਦੀ ਲਈ ਕਿਫਾਇਤੀ ਅਤੇ ਮਿਆਰੀ ਇਲਾਜ ਵੀ ਮੁਹੱਈਆ ਕਰਵਾਏਗਾ।
ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਸਪਤਾਲ ਵਿੱਚ ਉਪਲਬਧ ਸਹੂਲਤਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਂਦਿਆਂ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਵੀ ਗੱਲਬਾਤ ਕੀਤੀ।
ਹਸਪਤਾਲਾਂ ਦੀ ਇਸ ਬਦਲਦੀ ਨੁਹਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਸਹੂਲਤਾਂ ਦੀ ਘਾਟ...








