Sunday, August 2
Shadow

Breaking News

ਸਾਡੇ ਬਜ਼ੁਰਗ, ਸਾਡਾ ਮਾਣ: ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 1,423.33 ਕਰੋੜ ਰੁਪਏ ਜਾਰੀ — ਡਾ. ਬਲਜੀਤ ਕੌਰ

ਸਾਡੇ ਬਜ਼ੁਰਗ, ਸਾਡਾ ਮਾਣ: ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 1,423.33 ਕਰੋੜ ਰੁਪਏ ਜਾਰੀ — ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 19 ਜੁਲਾਈ: ਸੀਨੀਅਰ ਨਾਗਰਿਕਾਂ ਦੀ ਮਾਣ-ਮਰਿਆਦਾ, ਵਿੱਤੀ ਸੁਰੱਖਿਆ ਅਤੇ ਸਤਿਕਾਰਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ 1,423.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਪੱਕਾ ਵਿਸ਼ਵਾਸ ਹੈ ਕਿ ਸਾਡੇ ਬਜ਼ੁਰਗ ਸਾਡੇ ਪਰਿਵਾਰਾਂ ਦਾ ਸਰਮਾਇਆ ਅਤੇ ਸਮਾਜ ਦੀ ਮਜ਼ਬੂਤ ਨੀਂਹ ਹਨ, ਅਤੇ ਉਨ੍ਹਾਂ ਦੀ ਸੁਰੱਖਿਅਤ ਤੇ ਸਨਮਾਨਜਨਕ ਜ਼ਿੰਦਗੀ ਯਕੀਨੀ ਬਣਾਉਣਾ ਸਰਕਾਰ ਦਾ ਮੁਢਲਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਲਗਭਗ 23.77 ਲੱਖ ਸੀਨੀਅਰ ਨਾਗਰਿਕ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਲੈ ਰਹੇ ਹਨ, ਜਿਸ ਸਦਕਾ ਇਹ ਪੰਜਾਬ ਦੀਆਂ ਸਭ ਤੋਂ ਵੱਡੀਆਂ ...
ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

Breaking News
*ਚੰਡੀਗੜ੍ਹ, 18 ਜੁਲਾਈ 2026* ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਰਾਜ ਦੀਆਂ ਯੋਗ ਮਹਿਲਾਵਾਂ ਨੂੰ ਅਜਿਹੇ ਸਮੇਂ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ, ਜਦੋਂ ਵਧਦੇ ਘਰੇਲੂ ਖ਼ਰਚੇ, ਕਾਲਜਾਂ ਵਿੱਚ ਦਾਖ਼ਲੇ ਦੀ ਵਧਦੀ ਲਾਗਤ ਅਤੇ ਮਹਿੰਗਾਈ ਪਰਿਵਾਰਾਂ ਦੇ ਬਜਟ ’ਤੇ ਲਗਾਤਾਰ ਦਬਾਅ ਵਧਾ ਰਹੇ ਹਨ। 25 ਜੂਨ 2026 ਤੱਕ ਰਜਿਸਟ੍ਰੇਸ਼ਨ ਪੂਰੀ ਕਰਨ ਵਾਲੀਆਂ ਲਗਭਗ 33 ਲੱਖ ਮਹਿਲਾ ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ ਵਿੱਚ ਸਹਾਇਤਾ ਰਾਸ਼ੀ ਸਿੱਧੀ ਭੇਜੀ ਜਾ ਚੁੱਕੀ ਹੈ, ਜਦਕਿ ਬਾਕੀ ਯੋਗ ਮਹਿਲਾਵਾਂ ਨੂੰ ਇਹ ਰਕਮ 1 ਅਗਸਤ ਨੂੰ ਮਿਲੇਗੀ। ਹੁਣ ਤੱਕ ਲਗਭਗ 70 ਲੱਖ ਮਹਿਲਾਵਾਂ ਇਸ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾ ਚੁੱਕੀਆਂ ਹਨ। ਯੋਜਨਾ ਦੇ ਲਾਭਪਾਤਰੀਆਂ ਦੇ ਪ੍ਰੋਫ਼ਾਈਲ ਤੋਂ ਪਤਾ ਲੱਗਦਾ ਹੈ ਕਿ ਇਹ ਸਹਾਇਤਾ ਉਨ੍ਹਾਂ ਮਹਿਲਾਵਾਂ ਤੱਕ ਪਹੁੰਚ ਰਹੀ ਹੈ, ਜੋ ਜੀਵਨ ਦੇ ਉਸ ਪੜਾਅ ਵਿੱਚ ਹਨ ਜਦੋਂ ਆਰਥਿਕ ਜ਼ਿੰਮੇਵਾਰੀਆਂ ਸਭ ਤੋਂ ਵੱਧ ਹੁੰਦੀਆਂ ਹਨ। ਕੁੱਲ ਲਾਭਪਾਤਰੀਆਂ ਵਿੱਚੋਂ 36–45 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਦੀ ਹਿੱਸੇਦਾਰੀ 25.2 ਫ਼ੀਸਦੀ ਅਤੇ 46–59 ਸਾਲ ਉਮਰ ਵਰਗ...
ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਅਸਲ ਮੁੱਦਿਆਂ ਦਾ ਜਵਾਬ ਦੇਣ ਵਿੱਚ ਨਾਕਾਮ ਰਹੇ, ਸਿਰਫ ਝੂਠੇ ਦੋਸ਼ ਲਾਏ: ਬਲਤੇਜ ਪੰਨੂ

ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਅਸਲ ਮੁੱਦਿਆਂ ਦਾ ਜਵਾਬ ਦੇਣ ਵਿੱਚ ਨਾਕਾਮ ਰਹੇ, ਸਿਰਫ ਝੂਠੇ ਦੋਸ਼ ਲਾਏ: ਬਲਤੇਜ ਪੰਨੂ

Breaking News
*ਚੰਡੀਗੜ੍ਹ 18 ਜੁਲਾਈ, 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਪੰਜਾਬ ਦੌਰਾ ਝੂਠੇ ਦੋਸ਼ਾਂ ਨਾਲ ਭਰਿਆ ਇੱਕ ਸਿਆਸੀ ਡਰਾਮੇ ਤੋਂ ਇਲਾਵਾ ਕੁਝ ਨਹੀਂ ਸੀ, ਜਦਕਿ ਉਹ ਉਨ੍ਹਾਂ ਸਵਾਲਾਂ ਦੇ ਜਵਾਬ ਦੇਣ ਵਿੱਚ ਨਾਕਾਮ ਰਹੇ ਜੋ ਪੰਜਾਬ ਦੇ ਲੋਕਾਂ ਲਈ ਸਭ ਤੋਂ ਵੱਧ ਮਾਇਨੇ ਰੱਖਦੇ ਹਨ। ਇੱਕ ਵੀਡੀਓ ਸੰਦੇਸ਼ ਵਿੱਚ, 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆਏ, ਪੰਜਾਬ ਸਰਕਾਰ 'ਤੇ ਬੇਬੁਨਿਆਦ ਦੋਸ਼ ਲਾਏ ਅਤੇ ਸੂਬੇ ਦੀਆਂ ਗੰਭੀਰ ਸਮੱਸਿਆਵਾਂ ਵਿੱਚੋਂ ਕਿਸੇ ਦਾ ਵੀ ਹੱਲ ਕੀਤੇ ਬਿਨਾਂ ਵਾਪਸ ਚਲੇ ਗਏ। ਉਨ੍ਹਾਂ ਕਿਹਾ, "ਪ੍ਰਧਾਨ ਮੰਤਰੀ ਕੋਲ ਪੰਜਾਬ ਲਈ ਕੋਈ ਜਵਾਬ ਨਹੀਂ ਸੀ। ਉਨ੍ਹਾਂ ਨੇ ਸਿਰਫ਼ ਦੋਸ਼ ਅਤੇ ਸਿਆਸੀ ਬਿਆਨਬਾਜ਼ੀ ਦੁਹਰਾਈ, ਪਰ ਲੋਕਾਂ ਨੂੰ ਪ੍ਰਭਾਵਿਤ ਕਰਨ ਵਾਲੇ ਅਸਲ ਮੁੱਦਿਆਂ 'ਤੇ ਉਹ ਪੂਰੀ ਤਰ੍ਹਾਂ ਚੁੱਪ ਰਹੇ।" ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ 'ਤੇ ਪ੍ਰਧਾਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਪੂਰੀ ਤਰ੍ਹਾਂ ਫਲਾਪ, ਪੰਜਾਬ ਨੂੰ ਕੁਝ ਵੀ ਦਿੱਤੇ ਬਿਨਾਂ ਮੁੜੇ: ਕੁਲਦੀਪ ਸਿੰਘ ਧਾਲੀਵਾਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਪੂਰੀ ਤਰ੍ਹਾਂ ਫਲਾਪ, ਪੰਜਾਬ ਨੂੰ ਕੁਝ ਵੀ ਦਿੱਤੇ ਬਿਨਾਂ ਮੁੜੇ: ਕੁਲਦੀਪ ਸਿੰਘ ਧਾਲੀਵਾਲ

Breaking News
ਅਮ੍ਰਿਤਸਰ 18 ਜੁਲਾਈ, 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਪੰਜਾਬ ਦੌਰੇ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ 'ਫਲਾਪ ਸ਼ੋਅ' ਕਰਾਰ ਦਿੱਤਾ ਹੈ। ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਦੌਰਾ ਪੰਜਾਬ ਲਈ ਨਾ ਸਿਰਫ਼ ਨਿਰਾਸ਼ਾਜਨਕ ਰਿਹਾ, ਸਗੋਂ ਉਨ੍ਹਾਂ ਵੱਲੋਂ ਕੀਤੀ ਗਈ ਬਿਆਨਬਾਜ਼ੀ ਖੋਖਲੀ ਅਤੇ ਜਨਤਾ ਨੂੰ ਗੁੰਮਰਾਹ ਕਰਨ ਵਾਲੀ ਸੀ। ਸ਼ਨੀਵਾਰ ਨੂੰ 'ਆਪ' ਆਗੂ ਗੁਰਪ੍ਰਤਾਪ ਸਿੰਘ ਨਾਲ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਸਿੱਧੇ ਤੌਰ 'ਤੇ ਭਾਜਪਾ 'ਤੇ ਹਮਲਾ ਕਰਦਿਆਂ ਕਿਹਾ ਕਿ ਜੋ ਲੋਕ ਰਾਮ ਮੰਦਰ ਵਰਗੇ ਪਵਿੱਤਰ ਅਸਥਾਨ ਦੇ ਨਾਂ 'ਤੇ ਚੰਦਾ ਚੋਰੀ ਕਰ ਸਕਦੇ ਹਨ, ਉਹ ਦੇਸ਼ ਪ੍ਰਤੀ ਕਦੇ ਵੀ ਇਮਾਨਦਾਰ ਨਹੀਂ ਹੋ ਸਕਦੇ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਰਾਮ ਮੰਦਰ ਨਿਰਮਾਣ ਦੇ ਨਾਂ 'ਤੇ ਦੇਸ਼ ਭਰ ਦੇ ਲੋਕਾਂ ਦੀ ਆਸਥਾ ਨਾਲ ਖਿਲਵਾੜ ਕਰਕੇ ਸਰੇਆਮ ਚੰਦਾ ਚੋਰੀ ਕੀਤੀ ਹੈ। ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਿਰਫ਼ ਆਪਣੇ ਚਹੇਤੇ ਉਦ...
ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

Breaking News
ਚੰਡੀਗੜ੍ਹ, 18 ਜੁਲਾਈ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖ ਕੇ ਨਵੀਂ ਸ਼ੁਰੂ ਕੀਤੀ ਗਈ ਵੀਬੀ-ਜੀ ਰਾਮ ਜੀ (ਵਿਕਸਿਤ ਭਾਰਤ ਗਾਰੰਟੀ ਫਾਰ ਰੋਜਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਅਧੀਨ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਅਤੇ ਉਨ੍ਹਾਂ ਲਈ ਨੌਕਰੀ ਦੀ ਸੁਰੱਖਿਆ ਬਾਬਤ ਗਰੰਟੀ ਦੇਣ ਵਾਲੀ ਦੇਸ਼ ਵਿਆਪੀ ਨੀਤੀ ਬਣਾਉਣ ਦੀ ਅਪੀਲ ਕੀਤੀ। ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕੇਂਦਰ ਵੱਲੋਂ ਨਵੀਂ ਯੋਜਨਾ ਦਾ ਵਿੱਤੀ ਬੋਝ ਸੂਬਿਆਂ ’ਤੇ ਪਾਉਣ ਦੇ ਫੈਸਲੇ ਅਤੇ ਕਰਮਚਾਰੀਆਂ ਦੇ ਭਵਿੱਖ ਨੂੰ ਹਨੇਰੇ ਵੱਲ ਲਿਜਾਣ ’ਤੇ ਸਵਾਲ ਉਠਾਉਂਦਿਆਂ ਬਕਾਇਆ ਤਨਖਾਹਾਂ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕਰਮਚਾਰੀਆਂ ਨੇ ਲਗਭਗ ਦੋ ਦਹਾਕਿਆਂ ਤੋਂ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਤਨਦੇਹੀ ਨਾਲ ਲਾਗੂ ਕੀ...
ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਔਰਤਾਂ ਨੂੰ 3,000 ਰੁਪਏ ਮਿਲੇ; ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ: ਅਰਵਿੰਦ ਕੇਜਰੀਵਾਲ

ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਔਰਤਾਂ ਨੂੰ 3,000 ਰੁਪਏ ਮਿਲੇ; ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ: ਅਰਵਿੰਦ ਕੇਜਰੀਵਾਲ

Breaking News
ਪਠਾਨਕੋਟ; 17 ਜੁਲਾਈ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇੱਥੇ 'ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ' ਭਜਨ ਸੰਧਿਆ ਵਿੱਚ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਹਰ ਧਰਮ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ 'ਆਪ' ਮੁਖੀ ਨੇ ਕਿਹਾ ਕਿ ਪੰਜਾਬ ਸਾਰੇ ਧਰਮਾਂ ਦੀ ਅਮੀਰ ਅਧਿਆਤਮਿਕ ਵਿਰਾਸਤ ਦੇ ਨਾਲ-ਨਾਲ ਸਨਾਤਨ ਪਰੰਪਰਾਵਾਂ ਨੂੰ ਮਨਾਉਣ ਦੇ ਯਤਨਾਂ ਦਾ ਗਵਾਹ ਬਣ ਰਿਹਾ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਮੁਖੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸ਼ਾਨੋ-ਸ਼ੌਕਤ ਨਾਲ ਮਨਾਉਣ, ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਚੱਲ ਰਹੀਆਂ ਤਿਆਰੀਆਂ/ਜਸ਼ਨਾਂ, 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੇ ਵਿਸਥਾਰ ਅਤੇ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਦੇ ਪੁਨਰ-ਵਿਕਾਸ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਵਿੱਚ 'ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ' ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਲੋਕ ਖ਼ੁਸ਼ੀ ...
ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

Breaking News
*ਚੰਡੀਗੜ੍ਹ 17 ਜੁਲਾਈ ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ “ਧਰਮ ਯੁੱਧ ਮੋਰਚਾ” ਸ਼ੁਰੂ ਕਰਨ ਦੇ ਐਲਾਨ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅਕਾਲੀ ਦਲ ਨੇ ਇੱਕ ਵਾਰ ਫਿਰ ਆਪਣੀ ਧੋਖੇਬਾਜ਼ੀ ਦੀ ਰਾਜਨੀਤੀ ਨੂੰ ਜੱਗ ਜ਼ਾਹਰ ਕਰ ਦਿੱਤਾ ਹੈ, ਕਿਉਂਕਿ ਚਰਚਿਤ ਅੰਦੋਲਨ ਹੁਣ ਚੁੱਪ-ਚਾਪ ਖਤਮ ਹੁੰਦਾ ਨਜ਼ਰ ਆ ਰਿਹਾ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਲਗਭਗ ਇੱਕ ਮਹੀਨਾ ਪਹਿਲਾਂ, ਸੁਖਬੀਰ ਸਿੰਘ ਬਾਦਲ ਨੇ ਨਾਟਕੀ ਢੰਗ ਨਾਲ ਐਲਾਨ ਕੀਤਾ ਸੀ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ, ਅਕਾਲੀ ਦਲ 19 ਜੁਲਾਈ ਨੂੰ ਧਰਮ ਯੁੱਧ ਮੋਰਚਾ ਸ਼ੁਰੂ ਕਰੇਗਾ। ਹਾਲਾਂਕਿ, ਸਿਰਫ ਦੋ ਦਿਨ ਬਾਕੀ ਰਹਿਣ ਦੇ ਬਾਵਜੂਦ, ਪਾਰਟੀ ਨੇ ਨਾ ਤਾਂ ਕੋਈ ਤਿਆਰੀ ਕੀਤੀ ਹੈ ਅਤੇ ਨਾ ਹੀ ਕੋਈ ਪ੍ਰੋਗਰਾਮ ਦਾ ਐਲਾਨ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਜੋ ਲੋਕ ਪੀਜ਼ਾ ਅਤੇ ਕੋਕ ਖਾ ਕੇ ਵੱਡੇ ਹੋਏ ਹਨ, ਉਹ ਹੁਣ...
ਸ੍ਰੀ ਰਾਮ ਮੰਦਰ ਚੰਦਾ-ਚੋਰੀ ਕਰਨ ਵਾਲਿਆਂ ਦਾ ਸਭ ਤੋਂ ਵੱਡਾ ਆਗੂ ਪੰਜਾਬ ਆ ਕੇ ਲੋਕਾਂ ਨੂੰ ਇਮਾਨਦਾਰੀ ਦੇ ਭਾਸ਼ਣ ਦੇ ਰਿਹਾ ਹੈ: ਅਰਵਿੰਦ ਕੇਜਰੀਵਾਲ

ਸ੍ਰੀ ਰਾਮ ਮੰਦਰ ਚੰਦਾ-ਚੋਰੀ ਕਰਨ ਵਾਲਿਆਂ ਦਾ ਸਭ ਤੋਂ ਵੱਡਾ ਆਗੂ ਪੰਜਾਬ ਆ ਕੇ ਲੋਕਾਂ ਨੂੰ ਇਮਾਨਦਾਰੀ ਦੇ ਭਾਸ਼ਣ ਦੇ ਰਿਹਾ ਹੈ: ਅਰਵਿੰਦ ਕੇਜਰੀਵਾਲ

Breaking News
ਚੰਡੀਗੜ੍ਹ; 17 ਜੁਲਾਈ- ਆਮ ਆਦਮੀ ਪਾਰਟੀ (ਆਪ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਹੈ ਕਿ ਗੰਭੀਰ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ, ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਝੂਠ ਨਾਲ ਗੁੰਮਰਾਹ ਕਰਨ ਅਤੇ ਇਮਾਨਦਾਰੀ ਦੇ ਭਾਸ਼ਣ ਦੇਣ ਨੂੰ ਤਰਜੀਹ ਦਿੱਤੀ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ੍ਰੀ ਰਾਮ ਮੰਦਰ ਚੰਦਾ ਚੋਰੀ ਵਿੱਚ ਸ਼ਾਮਲ ਲੋਕਾਂ ਦਾ ਸਭ ਤੋਂ ਵੱਡਾ ਆਗੂ ਅੱਜ ਪੰਜਾਬ ਵਿੱਚ ਇਮਾਨਦਾਰੀ ਦਾ ਪਾਠ ਪੜ੍ਹਾਉਣ ਆਇਆ ਹੈ। ਪਾਰਟੀ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਸ੍ਰੀ ਰਾਮ ਮੰਦਰ ਚੰਦਾ ਚੋਰੀ, ਗੁਜਰਾਤ ਦੀ ਮੁੰਦਰਾ ਬੰਦਰਗਾਹ ਰਾਹੀਂ ਵਾਰ-ਵਾਰ ਨਸ਼ਿਆਂ ਦੀ ਬਰਾਮਦਗੀ ਅਤੇ ਕੇਂਦਰ ਵੱਲੋਂ ਪੰਜਾਬ ਦੇ ਰਹਿੰਦੇ ਕਰੀਬ 50,000 ਕਰੋੜ ਰੁਪਏ ਦੇ ਬਕਾਏ ਬਾਰੇ ਸਵਾਲਾਂ ਦੇ ਜਵਾਬ ਦੇਣ। 'ਆਪ' ਨੇ ਦਾਅਵਾ ਕੀਤਾ ਕਿ ਭਾਜਪਾ ਨੂੰ ਪੰਜਾਬ ਬਾਰੇ ਗੱਲ ਕਰਨ ਦਾ ਕੋਈ ਅਧਿਕਾਰ ਨਹੀਂ ਹੈ, ਕਿਉਂਕਿ ਇਹ ਭਾਜਪਾ ਦੀ ਆਪਣੀ ਡਬਲ ਇੰਜਣ ਸਰਕਾਰ ਸੀ ਜਿਸ ਨੇ 2014 ਤੋਂ 2017 ਦਰਮਿਆਨ ਸੂਬੇ ਨੂੰ ਬਰਬਾਦ ਕੀਤਾ ਸੀ। ਪਾਰਟੀ ਨੇ ਪ੍ਰਧਾਨ ਮੰਤਰੀ 'ਤੇ ਪੰ...
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

Breaking News
ਚੰਡੀਗੜ੍ਹ, 17 ਜੁਲਾਈ : ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ) ਦਾ ਘਰ-ਘਰ ਗਣਨਾ ਪੜਾਅ ਮੌਜੂਦਾ ਸਮੇਂ ਸੂਬੇ ਭਰ ਵਿੱਚ ਚੱਲ ਰਿਹਾ ਹੈ ਅਤੇ ਇਹ 3 ਅਗਸਤ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ, ਸੂਬੇ  ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 19 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰਾਂ ਨੂੰ ਆਪਣੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਸਹੂਲਤ ਮਿਲੇਗੀ। ਸੂਬੇ ਦੇ ਵੋਟਰਾਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ, ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈਏਐਸ ਨੇ ਵੋਟਰਾਂ ਨੂੰ ਅਪੀਲ ਕੀਤੀ, "ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ  ਤੁਰੰਤ ਆਪਣੇ ਬੂਥ ਲੈਵਲ ਅਫ਼ਸਰ (ਬੀਐਲਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਜਾਓ। ਹਰੇਕ ਯੋਗ ਵੋਟਰ ਦਾ ਨਾਮ 13 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਯਕੀਨੀ ਬ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

Breaking News
ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ: ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਜ਼ਰੂਰੀ ਖੁਰਾਕ ਸਪਲਾਈ ਨੂੰ ਹੋਰ ਵੀ ਪਹੁੰਚਯੋਗ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 2,800 ਨਵੇਂ ਰਾਸ਼ਨ ਡਿਪੂ ਧਾਰਕਾਂ ਨੂੰ ਲਾਇਸੈਂਸ ਸੌਂਪੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੂਬੇ ਭਰ ਦੇ ਲੋਕਾਂ ਨੂੰ ਰਾਸ਼ਨ ਉਹਨਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਇਆ ਜਾ ਸਕੇ। ਇਸ ਕਦਮ ਨਾਲ ਲਗਭਗ 5.5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਲਾਭ ਹੋਵੇਗਾ, ਜਿਨ੍ਹਾਂ ਨੂੰ ਹੁਣ ਆਪਣਾ ਮਹੀਨਾਵਾਰ ਰਾਸ਼ਨ ਲੈਣ ਲਈ ਲੰਬੀ ਦੂਰੀ ਤੈਅ ਨਹੀਂ ਕਰਨੀ ਪਵੇਗੀ ਜਾਂ ਕੰਮ ਛੱਡਣਾ ਨਹੀਂ ਪਵੇਗਾ। ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਇੰਟਰਵਿਊ-ਅਧਾਰਤ ਚੋਣ ਪ੍ਰਕਿਰਿਆ ਰਾਹੀਂ ਨਵੇਂ ਡਿਪੂ ਅਲਾਟ ਕੀਤੇ ਹਨ, ਜਿਸ ਨਾਲ ਸਮਾਜ ਦੇ ਸਾਰੇ ਵਰਗਾਂ, ਜਿਨ੍ਹਾਂ ਵਿੱਚ ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.), ਸਾਬਕਾ ਸੈਨਿਕ, ਆਜ਼ਾਦੀ ਘੁਲਾਟੀਆਂ, ਦਿਵਿਆਂਗ ਵਿਅਕਤੀਆਂ ਅਤੇ ਦੰਗਾ ਪੀੜਤ ਪਰਿਵਾਰ ਸ਼ਾਮਲ ਹਨ, ਲਈ ਪ੍ਰਤੀਨਿਧਤਾ ਯਕੀਨੀ ਬ...