Monday, August 3
Shadow

Breaking News

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

Breaking News
ਚੰਡੀਗੜ੍ਹ, 28 ਮਾਰਚ, 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨੇ ਅੰਮ੍ਰਿਤਸਰ ਵਿੱਚ ਇੱਕ ਵਿਸ਼ਵ ਪੱਧਰੀ ਪ੍ਰਾਹੁਣਚਾਰੀ ਪ੍ਰੋਜੈਕਟ ਦੇ ਵਿਕਾਸ ਲਈ ਐਮ.ਓ.ਯੂ. 'ਤੇ ਹਸਤਾਖਰ ਕੀਤੇ ਹਨ, ਜੋ ਪੰਜਾਬ ਦੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਵੇਗਾ।   ਇਸ ਸਮਝੌਤੇ 'ਤੇ ਦੋਵਾਂ ਧਿਰਾਂ ਦੇ ਸੀਨੀਅਰ ਪ੍ਰਤੀਨਿਧੀਆਂ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ, ਜਿਨ੍ਹਾਂ ਵਿੱਚ ਕਾਰਪੋਰੇਟ ਅਤੇ ਕਾਨੂੰਨੀ ਮਾਮਲੇ, ਓਬਰਾਏ ਗਰੁੱਪ ਦੇ ਪ੍ਰਧਾਨ ਸ੍ਰੀ ਆਰ. ਸ਼ੰਕਰ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਡਾ. ਸ਼ਾਹਬਾਜ਼ ਸਿੰਘ, ਡਾ. ਅਵਤਾਰ ਸਿੰਘ ਅਤੇ ਡਾ. ਅਮਨਦੀਪ ਕੌਰ ਸ਼ਾਮਲ ਸਨ। ਸਮਝੌਤੇ ‘ਤੇ ਹਸਤਾਖਰ ਸਬੰਧੀ ਰੱਖੇ ਇਸ ਸਮਾਰੋਹ ਵਿੱਚ ਪ੍ਰਸ਼ਾਸਕੀ ਸਕੱਤਰ, ਉਦਯੋਗ ਅਤੇ ਵਣਜ, ਪੰਜਾਬ  ਸ. ਗੁਰਕਿਰਤ ਕਿਰਪਾਲ ਸਿੰਘ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਆਉਣ ਵਾਲਾ 150 ਕਮਰਿਆਂ ਵਾਲਾ ਪ੍ਰੋਜੈਕਟ ਓਬਰਾਏ ਗਰੁੱਪ ਦੇ ਟ੍ਰਾਈਡੈਂਟ ਬ੍ਰਾਂਡ ਤਹਿਤ ਵਿਕਸਤ ਕੀਤਾ ...
140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਤੋਂ ਪੈਟਰੋਲ, ਡੀਜ਼ਲ ਤੇ ਡੀ.ਏ.ਪੀ. ਖਾਦ ਦੀ ਵਧੀ ਹੋਈ ਅਤੇ ਨਿਰਵਿਘਨ ਸਪਲਾਈ ਤੁਰੰਤ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ 140 ਲੱਖ ਮੀਟਰਿਕ ਟਨ ਕਣਕ ਦੀ ਵਾਢੀ ਲਈ ਤਿਆਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਤੇਲ ਦੀ ਉਪਲਬਧਤਾ ਵਿੱਚ ਕਿਸੇ ਵੀ ਤਰ੍ਹਾਂ ਦਾ ਅੜਿੱਕਾ ਕੌਮੀ ਖੁਰਾਕ ਸੁਰੱਖਿਆ ਨੂੰ ਸਿੱਧੇ ਤੌਰ 'ਤੇ ਪ੍ਰਭਾਵਤ ਕਰ ਸਕਦਾ ਹੈ। ਕਿਸੇ ਚੀਜ਼ ਦੀ ਕਮੀ ਨਾ ਹੋਣ ਅਤੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਾਢੀ ਦੇ ਕੰਮ ਅਤੇ ਅਨਾਜ ਦੀ ਢੋਆ-ਢੁਆਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੇਂਦਰ ਵੱਲੋਂ ਸਮੇਂ ਸਿਰ ਕਾਰਵਾਈ ਜ਼ਰੂਰੀ ਹੈ ਕਿਉਂਕਿ ਪੰਜਾਬ 181 ਲੱਖ ਮੀਟਰਿਕ ਟਨ ਕਣਕ ਅਤੇ 139 ਲੱਖ ਮੀਟਰਿਕ ਟਨ ਝੋਨੇ ਨਾਲ ਦੇਸ਼ ਦੀ ਸਹਾਇਤਾ ਲਈ ਤਿਆਰ ਹੈ। ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ੁੱਕਰਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਾਲ ਇੱਕ ਵਰਚੁਅਲ ਮੀਟਿੰਗ ਦੌਰਾਨ ਮੈਂ ਦੱਸਿਆ ਕਿ ਪੰਜਾਬ ...
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ

Breaking News
ਚੰਡੀਗੜ੍ਹ, 27 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਕੇ ਇੱਕ ਮਾਪਦੰਡ ਸਥਾਪਤ ਕੀਤਾ ਹੈ ਅਤੇ 8 ਜਨਵਰੀ, 2026 ਤੋਂ ਇਸ ਯੋਜਨਾ ਦੀ ਸ਼ੁਰੂਆਤ ਤੋਂ ਤਿੰਨ ਮਹੀਨਿਆਂ ਦੇ ਅੰਦਰ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕਰਕੇ ਅਤੇ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ ਦੇ ਕੇ ਦੇਸ਼ ਭਰ ਵਿੱਚ ਇਕ ਮਸਾਲ ਕਾਇਮ ਕੀਤੀ ਹੈ। ਲਾਗੂਕਰਨ ਦੇ ਪੈਮਾਨੇ ਅਤੇ ਗਤੀ ਬਾਰੇ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਇਹ ਯੋਜਨਾ ਤੇਜ਼ੀ ਨਾਲ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਲਈ ਅਸਲ ਵਿੱਤੀ ਰਾਹਤ ਅਤੇ ਸਿਹਤ ਸੰਭਾਲ ਪ੍ਰਦਾਨ ਕਰਦੀ ਹੈ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਇਸ ਯੋਜਨਾ ਤਹਿਤ ਹੁਣ ਤੱਕ 30,51,325 ਲਾਭਪਾਤਰੀ ਰਜਿਸਟਰ ਹੋਏ ਹਨ ਅਤੇ ਇਲਾਜ ਲਈ 1,77,097 ਮੁਫ਼ਤ ਇਲਾਜਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਲਾਜ ਦੀ ਕੁੱਲ ਪ੍ਰਵਾਨਿਤ ਲਾਗਤ 29...
ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 27 ਮਾਰਚ 2026 ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਕਰ ਵਿਭਾਗ ਨੇ ਤੰਬਾਕੂ ਟੈਕਸ ਚੋਰੀ ਨੂੰ ਨੱਥ ਪਾਉਣ ਲਈ ਪੰਜਾਬ ਭਰ ਵਿੱਚ ਵੱਡੇ ਪੱਧਰ 'ਤੇ ਤਾਲਮੇਲ ਵਾਲੀ ਇਨਫੋਰਸਮੈਂਟ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਲਗਭਗ 1.5 ਕਰੋੜ ਰੁਪਏ ਦੇ ਬਿਨਾਂ ਹਿਸਾਬ ਵਾਲੇ (ਅਣ-ਅਕਾਊਂਟਿਡ) ਸਾਮਾਨ ਦਾ ਪਤਾ ਲਗਾਇਆ ਗਿਆ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਸਿਗਰਟਾਂ, ਬੀੜੀਆਂ ਅਤੇ ਇਸ ਨਾਲ ਸਬੰਧਿਤ ਹੋਰ ਤੰਬਾਕੂ ਉਤਪਾਦਾਂ 'ਤੇ ਟੈਕਸ ਦਰਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਤੋਂ ਬਾਅਦ, ਵਿਭਾਗ ਨੂੰ ਇਸ ਖੇਤਰ ਵਿੱਚ ਟੈਕਸ ਚੋਰੀ ਦੀਆਂ ਗਤੀਵਿਧੀਆਂ ਵਧਣ ਬਾਰੇ ਜਾਣਕਾਰੀ ਮਿਲੀ ਸੀ। ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਜਲੰਧਰ ਆਧਾਰਿਤ ਚਾਰ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟਸ ਦੀਆਂ ਟੀਮਾਂ ਨੂੰ ਹਰਕਤ ਵਿੱਚ ਲਿਆਂਦਾ ਗਿਆ। ਇਹਨਾਂ ਯੂਨਿਟਾਂ ਨੇ ਅੱਠ ਵੱਖ-ਵੱਖ ਥਾਵਾਂ 'ਤੇ ਇੱਕੋ ਸਮੇਂ ਚੈਕਿੰਗ ਕੀਤੀ, ਜਿਨ੍ਹਾਂ ...
ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

Breaking News
*ਚੰਡੀਗੜ੍ਹ/ਲਹਿਰਾਗਾਗਾ, 27 ਮਾਰਚ:* ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ 20.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖ ਕੇ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਸ਼ੁਭ ਆਰੰਭ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕਰਨਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਨਵੀਂ ਇਮਾਰਤ ਦੇ ਤਿਆਰ ਹੋਣ ਨਾਲ ਵਿਦਿਆਰਥਣਾਂ ਨੂੰ ਸੁਰੱਖਿਅਤ ਅਤੇ ਪ੍ਰੇਰਣਾਦਾਇਕ ਪੜ੍ਹਾਈ ਦਾ ਮਾਹੌਲ ਪ੍ਰਾਪਤ ਹੋਵੇਗਾ, ਜੋ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਹੋਰ ਦੱਸਿਆ ਕਿ ਪਹਿਲਾਂ ਇਸ ਸਕੂਲ ਦੀ ਥਾਂ ਬਹੁਤ ਘੱਟ ਸੀ ਅਤੇ ਮੌਜੂਦਾ ਇਮਾਰਤ ਦੇ ਕਈ ਹਿੱਸੇ ਅਸੁਰੱਖਿਅਤ ਐਲਾਨੇ ਗਏ ਸਨ, ਜਿਸ ਨਾਲ ਵਿਦਿਆਰਥਣਾਂ ਅਤੇ ਸਟਾਫ ਲਈ ਮੁਸ਼ਕਲਾਂ ਪੈਦਾ ਹੋ ਰਹੀਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ...
ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ; ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ; ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

Breaking News
ਚੰਡੀਗੜ੍ਹ, 27 ਮਾਰਚ: ਪੰਜਾਬ ਸਰਕਾਰ ਵਿੱਚ ਨਵੇਂ ਜੇਲ੍ਹ ਮੰਤਰੀ ਵਜੋਂ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਤੋਂ ਇਲਾਵਾ ਉਹ ਐਨ.ਆਰ.ਆਈ. ਅਤੇ ਸੰਸਦੀ ਮਾਮਲੇ ਆਦਿ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ। ਚਾਰਜ ਸੰਭਾਲਣ ਤੋਂ ਬਾਅਦ ਡਾ. ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇ ਕੇ, ਜੋ ਭਰੋਸਾ ਜਤਾਇਆ ਹੈ, ਉਹ ਉਸ ‘ਤੇ ਖਰੇ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ। ਇਸ ਮੌਕੇ ਉਨ੍ਹਾਂ ਨੇ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ, ਜਿਸ ਵਿੱਚ ਵਿਭਾਗ ਦੇ ਚੱਲ ਰਹੇ ਕੰਮਾਂ, ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਜੇਲ੍ਹ ਵਿਭਾਗ ਨੂੰ ਹੋਰ ਸੁਧਾਰਿਆ ਜਾਵੇਗਾ ਅਤੇ ਕੈਦੀਆਂ ਲਈ ਬਿਹਤਰ ਸੁਵਿਧਾਵਾਂ ਅਤੇ ਸੁਧਾਰਾਤਮਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਕਦਮ ਚੁੱਕੇ ਜਾਣਗੇ। ਉਨ੍ਹਾ...
ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ ‘ਤੇ ਜ਼ੋਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ ‘ਤੇ ਜ਼ੋਰ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 27 ਮਾਰਚ-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਰਾਜ ਵਪਾਰੀ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਸੂਬਾ ਪੱਧਰੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਇੱਕ ਸਖ਼ਤ, ਜਵਾਬਦੇਹ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਹੱਲ ਪ੍ਰਦਾਨ ਕਰਨ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ। ਪੰਜਾਬ ਭਰ ਵਿੱਚ ਹੋਈਆਂ 256 ਮੀਟਿੰਗਾਂ ਦੀ ਪ੍ਰਗਤੀ ਅਤੇ 1,386 ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ, ਵਿੱਤ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਰਕਾਰ ਨੇ ਵਪਾਰੀ ਭਾਈਚਾਰੇ ਨਾਲ ਇੱਕ ਢਾਂਚਾਗਤ ਗੱਲਬਾਤ ਨੂੰ ਸੰਸਥਾਗਤ ਰੂਪ ਦਿੱਤਾ ਹੈ, ਐਸ.ਓ.ਪੀ. ਦੀ ਸਖ਼ਤ ਪਾਲਣਾ ਨੂੰ ਲਾਗੂ ਕੀਤਾ ਹੈ ਅਤੇ ਹਰ ਪੱਧਰ 'ਤੇ ਸਪੱਸ਼ਟ ਪ੍ਰਸ਼ਾਸਕੀ ਜ਼ਿੰਮੇਵਾਰੀ ਤੈਅ ਕਰਦੇ ਹੋਏ ਮਸਲਿਆਂ ਦੇ ਜ਼ਮੀਨੀ ਪੱਧਰ 'ਤੇ ਤੁਰੰਤ ਹੱਲ ਨੂੰ ਯਕੀਨੀ ਬਣਾਉਣ ਲਈ ਤਿੰਨ-ਪੱਧਰੀ ਪੀ.ਐਸ.ਟੀ.ਸੀ. ਢਾਂਚੇ ਨੂੰ ਸਰਗਰਮ ਕੀਤਾ ਹੈ। ਮੀਟਿੰਗ ਦਾ ਮੁੱਖ ਕੇਂਦਰ ਸ਼ਿਕਾਇਤਾਂ ਦੀ ਮਾਸਟਰ ਸੂਚੀ ਦੀ ਡੂੰਘਾਈ ਨਾਲ ਸਮ...
ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

Breaking News
ਚੰਡੀਗੜ੍ਹ, 26 ਮਾਰਚ 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ, ਪਾਰਟੀ ਨੇ ਬੁੱਧਵਾਰ ਨੂੰ ਸੂਬਾ ਪੱਧਰੀ ਮੁਹਿੰਮ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ” ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਰਾਹੀਂ ਸਰਕਾਰ ਦੇ ਕੰਮਾਂ ਦਾ ਰਿਕਾਰਡ ਸਿੱਧਾ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਦੇ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੇ ਇੱਕੋ ਦਿਨ ਵਿੱਚ ਕਰੀਬ 1,000 ਪਿੰਡਾਂ ਅਤੇ ਵਾਰਡਾਂ ਦਾ ਦੌਰਾ ਕੀਤਾ, ਨਾਗਰਿਕਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ 'ਤੇ ਚਾਨਣਾ ਪਾਇਆ। ਇਸ ਮੁਹਿੰਮ ਵਿੱਚ ਜਨਤਾ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ਾਸਨ ਅਤੇ ਭਲਾਈ ਸਕੀਮਾਂ ਪ੍ਰਤੀ ਤਸੱਲੀ ਪ੍ਰਗਟਾਈ। ਕੈਬਨਿਟ ਮੰਤਰੀ ਡਾ. ਰਵਜੋਤ ਨੇ ਸ਼ਾਮ ਚੌਰਾਸੀ ਵਿੱਚ ਲੋਕਾਂ ਨਾਲ ਸੰਵਾਦ ਕਰਦਿਆਂ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਚਰਚਾ ਹੈ। ਭਾਰਤ ਸਰਕਾਰ ਦੇ ਸ...
ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ – ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ – ਕੈਬਨਿਟ ਮੰਤਰੀ ਸੰਜੀਵ ਅਰੋੜਾ

Breaking News
ਚੰਡੀਗੜ੍ਹ 26 ਮਾਰਚ, 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਰਾਭਾ ਨਗਰ ਵਿਖੇ ਇੱਕ ਨੁੱਕੜ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਚਾਰ ਸਾਲਾ ਰਿਪੋਰਟ ਕਾਰਡ ਪੇਸ਼ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਵਿਕਾਸ ਵੱਲ ਵਧ ਰਿਹਾ ਹੈ ਅਤੇ ਜਲਦ ਹੀ ਰੰਗਲਾ ਪੰਜਾਬ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੇ ਪਿਛਲੇ ਚਾਰ ਸਾਲਾਂ ਦੌਰਾਨ ਇਤਿਹਾਸਕ ਅਤੇ ਬੇਮਿਸਾਲ ਪ੍ਰਗਤੀ ਹਾਸਲ ਕੀਤੀ ਹੈ, ਜਿਸਦੀ ਕਦੇ ਕਲਪਨਾ ਵੀ ਨਹੀਂ ਕੀਤੀ ਗਈ ਸੀ ਅਤੇ ਨਾ ਹੀ ਪਿਛਲੇ 70 ਸਾਲਾਂ ਵਿੱਚ ਅਜਿਹਾ ਹੋਇਆ ਸੀ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਭਾਰਤ ਸਰਕਾਰ ਵੱਲੋਂ ਸੜਕ ਸੁਰੱਖਿਆ, ਸਿੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਨੰਬਰ 1 ਸੂਬੇ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਜਦੋਂ ਸੂਬੇ ਨੇ ਇਨ੍ਹਾਂ ਮੁੱਖ ਖੇਤਰਾਂ ਵਿੱਚ ਅਜਿਹੀ ਮਾਨਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਹਰ ਕੋਈ ਹੁਣ ਇਸ ਬਾਰੇ ਗੱਲ...
ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

Breaking News, Crime news
ਚੰਡੀਗੜ੍ਹ/ਜਲੰਧਰ, 26 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਉੱਤਰ ਪ੍ਰਦੇਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ 7.65 ਐਮਐਮ 10 ਦੇਸੀ ਪਿਸਤੌਲ ਅਤੇ 20 ਮੈਗਜ਼ੀਨ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਲੇਸ਼ ਕੁਮਾਰ ਉਰਫ ਸੌਰਵ ਕੁਮਾਰ ਉਰਫ ਨੰਨੂ ਵਾਸੀ ਪਿੰਡ ਪਾਂਦਾਪੁਰ, ਅਲੀਗੜ੍ਹ, ਯੂ.ਪੀ. ਅਤੇ ਅਮਿਤ ਚਾਹਰ ਵਾਸੀ ਪਿੰਡ ਬਸੇਰੀ ਚਾਹਰ ਆਗਰਾ, ਯੂ.ਪੀ. ਵਜੋਂ ਹੋਈ ਹੈ। ਇਹ ਘਟਨਾ ਬੀਕੇਆਈ ਦੇ ਦੋ ਕਾਰਕੁੰਨਾਂ ਸੁਖਵਿੰਦਰ ਉਰਫ਼ ਸੰਨੀ ਅਤੇ ਰਾਵਲ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰ ਜੱਸੀ ਕੁਲਮ ਦੇ ਨਿਰਦੇਸ਼ਾਂ 'ਤੇ ਬਲਾਚੌਰ ਨੇੜੇ ਤਿੰਨ ਗ੍ਰਨੇਡ ਅਤੇ ਇੱਕ ਆਈਈਡੀ ਖਰੀਦ...