Sunday, August 2
Shadow

Breaking News

ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ

ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ, ਸਵੱਛਤਾ ਅਤੇ ਸਨਮਾਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਲੋਕ-ਕੇਂਦਰਿਤ ਕਦਮ ਚੁੱਕੇ ਜਾ ਰਹੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੰਦਿਆਂ ਦੱਸਿਆ ਕਿ ਗਰੀਬ ਅਤੇ ਲੋੜਵੰਦ ਮਹਿਲਾਵਾਂ ਨੂੰ ਮੁਫ਼ਤ ਸੈਨਟਰੀ ਪੈਡ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਹੋਰ ਸੁਰੱਖਿਅਤ, ਸਿਹਤਮੰਦ ਅਤੇ ਸਨਮਾਨਤ ਬਣਾਇਆ ਜਾ ਰਿਹਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਲਗਭਗ ₹28 ਕਰੋੜ ਦੀ ਲਾਗਤ ਨਾਲ 7.37 ਕਰੋੜ ਤੋਂ ਵੱਧ ਸੈਨਟਰੀ ਪੈਡ ਮੁਫ਼ਤ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲ ਮਹਿਲਾਵਾਂ ਵਿੱਚ ਮਹਾਵਾਰੀ ਸਫ਼ਾਈ ਬਾਰੇ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਮਹਿਲਾਵਾਂ ਦੀ ਸਿਹਤ ਸੁਰੱਖਿਆ ਨੂੰ ਵੀ ਮਜ਼ਬੂਤ ਕਰ ਰਹੀ ਹੈ, ਖ਼ਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਵਿੱਚ। ਉਨ੍ਹਾਂ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੀਆਂ 13.65 ਲੱਖ ਤੋਂ...
10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

Breaking News
ਚੰਡੀਗੜ੍ਹ, 25 ਮਾਰਚ 2026 : ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਮਨ ਅਰੋੜਾ ਨੇ ਬੁੱਧਵਾਰ ਨੂੰ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਸੂਬਾ ਪੱਧਰੀ ਵੱਡੀ ਜਨਤਕ ਮੁਹਿੰਮ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਸੂਬੇ ਦੇ ਪ੍ਰਮੁੱਖ ਖੇਤਰਾਂ ਦੀ ਨੁਹਾਰ ਬਦਲਦੇ ਹੋਏ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਸ਼ਾਸਨ ਪ੍ਰਦਾਨ ਕੀਤਾ ਹੈ। 'ਆਪ' ਪੰਜਾਬ ਪ੍ਰਧਾਨ ਨੇ ਦੱਸਿਆ ਕਿ ਇਹ ਮੁਹਿੰਮ ਅਗਲੇ 10 ਦਿਨਾਂ ਵਿੱਚ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਰਾਹੀਂ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਤੱਕ ਪਹੁੰਚਾਏਗੀ। ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਲਕੇ ਤੋਂ ਇੱਕ ਵਿਸ਼ਾਲ ਜਨਤਕ ਮੁਹਿੰਮ ਸ਼ੁਰੂ ਹੋਵੇਗੀ ਜਿਸ ਤਹਿਤ ਅਗਲੇ 10 ਦਿਨਾਂ ਵਿੱਚ ਪੂਰੇ ਪੰਜਾਬ ਵਿੱਚ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹ ਮੁਹਿੰਮ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੀ ਪ੍ਰਤੀਕ ਹੈ, ਜਿਸ ਨੇ ਅਰਵਿੰਦ ਕੇਜਰੀਵਾਲ ਦੀ ਵਿਚਾਰਧਾਰਕ ਅਗਵਾਈ ਹੇਠ ਬੇਮਿਸਾਲ, ਪਾਰਦਰਸ਼ੀ...
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 25 ਮਾਰਚ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਅੱਜ ਪੰਜਾਬ ਭਰ ਦੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਦੀਆਂ ਲੰਬਿਤ ਮੰਗਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਆਪਣੇ ਦਫ਼ਤਰ ਵਿਖੇ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਨੇ ਮੈਰੀਟੋਰੀਅਸ ਸਕੂਲ ਟੀਚਰਜ਼ ਯੂਨੀਅਨ, ਅਧਿਆਪਕ ਇਨਸਾਫ਼ ਕਮੇਟੀ, ਫਾਇਰ ਬ੍ਰਿਗੇਡ ਆਊਟਸੋਰਸ ਇੰਪਲਾਈਜ਼ ਯੂਨੀਅਨ, ਫਾਇਰ ਬ੍ਰਿਗੇਡ ਕੰਟਰੈਕਟ ਇੰਪਲਾਈਜ਼ ਯੂਨੀਅਨ ਅਤੇ ਜੰਗਲਾਤ ਵਰਕਰਜ਼ ਯੂਨੀਅਨ ਸਮੇਤ ਕਈ ਯੂਨੀਅਨਾਂ ਦੇ ਵਫ਼ਦਾਂ ਨਾਲ ਸਿੱਧੀ ਗੱਲਬਾਤ ਕੀਤੀ। ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਦੇ ਮਸਲਿਆਂ 'ਤੇ ਵਿਸਤ੍ਰਿਤ ਚਰਚਾ ਕੀਤੀ ਅਤੇ ਇਹ ਯਕੀਨੀ ਬਣਾਉਣ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਵਿਚਾਰਿਆ ਅਤੇ ਹੱਲ ਕੀਤਾ ਜਾਵੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ...
ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਦੇ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਲਈ ਵਰਦਾਨ ਸਾਬਤ ਹੋਈ-ਡਾ. ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਦੇ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਲਈ ਵਰਦਾਨ ਸਾਬਤ ਹੋਈ-ਡਾ. ਬਲਬੀਰ ਸਿੰਘ

Breaking News
ਚੰਡੀਗੜ੍ਹ /ਪਟਿਆਲਾ, 25 ਮਾਰਚ:                   ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਨਿਵੇਕਲੀ ਸਕੀਮ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਅੱਜ ਇੱਥੇ ਪੰਜਾਬ ਸਰਕਾਰ ਦੀਆਂ ਸਿਹਤ ਖੇਤਰ 'ਚ 4 ਸਾਲਾਂ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਤੱਕ 1.60 ਲੱਖ ਲੋਕਾਂ ਨੇ 191 ਕਰੋੜ ਰੁਪਏ ਦਾ ਮੁਫ਼ਤ ਇਲਾਜ ਕਰਵਾਇਆ ਹੈ।ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ ਦੇ ਸਿਹਤ ਮਾਡਲ ਦੀ ਦੇਸ਼ ਦੇ ਬਾਕੀ ਰਾਜਾਂ 'ਚ ਕਾਪੀ ਹੋਣ ਲੱਗੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚਾਰ ਸਾਲਾਂ 'ਚ ਸਿਹਤ, ਸਿੱਖਿਆ ਤੇ ਰੋਜ਼ਗਾਰ ਨੂੰ ਪਹਿਲ ਦਿੱਤੀ, ਜਿਸ ਦੇ ਨਤੀਜੇ ਸਭ ਦੇ ਸਾਹਮਣੇ ਹਨ।ਉਨ੍ਹਾਂ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ...
ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

Breaking News, Crime news
ਚੰਡੀਗੜ੍ਹ/ਅੰਮ੍ਰਿਤਸਰ, 25 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁਨਾਂ ਨੂੰ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਕਲਸੀਆਂ ਖੁਰਦ, ਤਰਨਤਾਰਨ ਅਤੇ ਰਵਿੰਦਰ ਸ਼ਰਮਾ ਵਾਸੀ ਗੁਰਬਖਸ਼ ਨਗਰ, ਨਵਾਂ ਕੋਟ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸੁਜ਼ੂਕੀ ਬ੍ਰੇਜ਼ਾ ਕਾਰ (ਰਜਿਸਟ੍ਰੇਸ਼ਨ ਨੰਬਰ ਪੀਬੀ39ਐਲ7651) ਅਤੇ ਇੱਕ ਮੋਟਰਸਾਈਕਲ ਹੀਰੋ ਪੈਸ਼ਨ (ਰਜਿਸਟ੍ਰੇਸ਼ਨ ਨੰਬਰ ਪੀਬੀ02ਬੀਯੂ2253), ਜਿਸ ਦੀ ਵਰਤੋਂ ਖੇਪਾਂ ਦੀ ਡਿਲਵਰੀ ਲਈ ਕੀਤੀ ਜਾਂਦੀ ਸੀ, ਨੂੰ ਵੀ ਜ਼ਬਤ ਕਰ ਲਿਆ...
40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਭਗਵੰਤ ਸਿੰਘ ਮਾਨ

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 24 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਦੇ ਤਹਿਤ ਅੱਜ ਖੇਡ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ‘ਆਪ’ ਸਰਕਾਰ ਦੀ ਖੇਡ ਕ੍ਰਾਂਤੀ ਨਾਲ ਖੇਡ ਖੇਤਰ ਦੀ ਨੁਹਾਰ ਬਦਲਣ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।ਸਿੰਚਾਈ ਵਿਭਾਗ, ਸਿਹਤ ਵਿਭਾਗ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਰਿਪੋਰਟ ਕਾਰਡ ਪੇਸ਼ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਡਾਂ ਵਿੱਚ ਵੱਡੇ ਸੁਧਾਰਾਂ ਦੀ ਅਗਲੀ ਯੋਜਨਾ ਦਾ ਜ਼ਿਕਰ ਕੀਤਾ। ਇਸ ਯੋਜਨਾ ਤਹਿਤ ਖੇਡ ਬਜਟ 350 ਕਰੋੜ ਰੁਪਏ ਤੋਂ ਵਧਾ ਕੇ 1791 ਕਰੋੜ ਰੁਪਏ ਕੀਤਾ, ਕੋਚਾਂ ਦੀ ਗਿਣਤੀ ਵਿੱਚ 500 ਤੋਂ ਵਧਾ ਕੇ 2458 ਕੀਤੀ ਅਤੇ ਓਲੰਪਿਕ ਦੀ ਤਿਆਰੀ ਲਈ 15 ਲੱਖ ਰੁਪਏ ਅਤੇ ਏਸ਼ੀਆਈ ਖੇਡਾਂ ਦੇ ਐਥਲੀਟਾਂ ਲਈ 8 ਲੱਖ ਰੁਪਏ ਦੀ ਵਿੱਤੀ ਸਹਾਇਤਾ ਸ਼ਾਮਲ ਹੈ।ਇਸ ਦਾ ਵੇਰਵਾ ਦਿੰਦੇ ਹੋਏ ਮੁੱਖ ਮੰਤਰੀ ਨੇ 3100 ਖੇਡ ਮੈਦਾਨਾਂ ਦੇ ਵਿਕਾਸ, 3000 ਜਿੰਮ, 17000 ਖੇਡ ਕਿੱਟਾਂ ਦੀ ਵੰਡ ਅਤੇ "ਖੇਡਾਂ ਵਤਨ ਪੰਜਾਬ ਦੀਆਂ" ਦੇ ਤੇਜ਼ੀ ਨਾਲ ਵਿਸਥਾਰ ਦਾ ਜ਼ਿਕਰ ਕੀਤਾ। ‘ਖੇਡਾਂ ...
ਡਾ. ਬਲਜੀਤ ਕੌਰ ਵੱਲੋਂ ਮਲੋਟ ਵਿੱਚ ₹16.25 ਕਰੋੜ ਦਾ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ

ਡਾ. ਬਲਜੀਤ ਕੌਰ ਵੱਲੋਂ ਮਲੋਟ ਵਿੱਚ ₹16.25 ਕਰੋੜ ਦਾ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ

Breaking News
ਚੰਡੀਗੜ੍ਹ/ਮਲੋਟ, 24 ਮਾਰਚ: ਮਲੋਟ ਹਲਕੇ ਦੀ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੂਤ 2 ਸਕੀਮ ਅਧੀਨ ₹16.25 ਕਰੋੜ ਦੀ ਲਾਗਤ ਨਾਲ ਮਲੋਟ ਸ਼ਹਿਰ ਲਈ ਵਾਟਰ ਸਪਲਾਈ ਪ੍ਰੋਜੈਕਟ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਲਗਭਗ ਇੱਕ ਲੱਖ ਆਬਾਦੀ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਰਹਿੰਦ ਫੀਡਰ ‘ਤੇ ਨਵੀਂ ਪੰਪਿੰਗ ਮਸ਼ੀਨਰੀ ਲਗਾਈ ਜਾਵੇਗੀ ਅਤੇ ਪੁਰਾਣੀ ਤੇ ਲੀਕੇਜ ਕਾਰਨ ਖਰਾਬ ਹੋ ਚੁੱਕੀ 8300 ਮੀਟਰ ਪਾਇਪ ਲਾਈਨ ਨੂੰ ਬਦਲ ਕੇ ਨਵੀਂ ਲਾਈਨ ਵਿਛਾਈ ਜਾਵੇਗੀ। ਇਸ ਦੇ ਨਾਲ ਹੀ ਸ਼ਹਿਰ ਦੇ ਹਰ ਨੁੱਕਰ ਤੱਕ ਪਾਣੀ ਪਹੁੰਚਾਉਣ ਲਈ ਕਰੀਬ 20 ਕਿਲੋਮੀਟਰ ਨਵੀਂ ਪਾਇਪ ਲਾਈਨ ਵੀ ਵਿਛਾਈ ਜਾਵੇਗੀ। ਉਨ੍ਹਾਂ ਨੇ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਲਗਭਗ 3000 ਘਰਾਂ ਨੂੰ ਨਵੇਂ ਹਾਊਸ ਕਨੈਕਸ਼ਨ ਮੁਹੱਈਆ ਕਰਵਾਏ ਜਾਣਗੇ, ਜਿਸ ਨਾਲ ਲੋਕਾਂ ਨੂੰ ਸਾਫ਼ ...
ਲੁਧਿਆਣਾ ਜ਼ਿਲ੍ਹੇ ਵਿੱਚ ਸਫ਼ਾਈ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤੀ ਦੇਣਗੇ ਪ੍ਰਾਜੈਕਟ: ਹਰਦੀਪ ਸਿੰਘ ਮੁੰਡੀਆਂ

ਲੁਧਿਆਣਾ ਜ਼ਿਲ੍ਹੇ ਵਿੱਚ ਸਫ਼ਾਈ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤੀ ਦੇਣਗੇ ਪ੍ਰਾਜੈਕਟ: ਹਰਦੀਪ ਸਿੰਘ ਮੁੰਡੀਆਂ

Breaking News
*ਚੰਡੀਗੜ੍ਹ/ਲੁਧਿਆਣਾ, 24 ਮਾਰਚ:* ਪਿੰਡਾਂ ਦੇ ਬੁਨਿਆਦੀ ਢਾਂਚੇ ਅਤੇ ਲੋਕ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਹਲਕੇ ਲਈ 23.99 ਕਰੋੜ ਰੁਪਏ ਦੇ ਦੋ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ ਇਤਿਹਾਸਕ ਪਿੰਡ ਸ੍ਰੀ ਭੈਣੀ ਸਾਹਿਬ ਲਈ ਮੈਗਾ ਸੀਵਰੇਜ ਯੋਜਨਾ ਅਤੇ ਸਾਹਨੇਵਾਲ ਲਈ ਆਧੁਨਿਕ ਸਬ-ਤਹਿਸੀਲ ਕੰਪਲੈਕਸ ਦੀ ਉਸਾਰੀ ਸ਼ਾਮਲ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਤੇ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸ੍ਰੀ ਭੈਣੀ ਸਾਹਿਬ ਪਿੰਡ ਲਈ 13.36 ਕਰੋੜ ਰੁਪਏ ਦੀ ਸੀਵਰੇਜ ਯੋਜਨਾ ਮਨਜ਼ੂਰ ਕੀਤੀ ਗਈ ਹੈ। ਇਸ ਪ੍ਰਾਜੈਕਟ ਤਹਿਤ 1.80 ਕਿ.ਮੀ. ਲੰਮਾ ਮੁੱਖ ਜਾਂ ਇੰਟਰਸੈਪਟਿੰਗ ਸੀਵਰ ਅਤੇ 18.13 ਕਿ.ਮੀ. ਲੈਟਰਲ ਸੀਵਰ ਨੈੱਟਵਰਕ ਵਿਛਾਇਆ ਜਾਵੇਗਾ ਅਤੇ 670 ਘਰਾਂ ਨੂੰ ਕੁਨੈਕਸਨ ਦਿੱਤੇ ਜਾਣਗੇ। ਇਸ ਦੇ ਨਾਲ ਇੱਕ ਮੁੱਖ ਪੰਪਿੰਗ ਸਟੇਸ਼ਨ ਦੀ ਉਸਾਰੀ ਅਤੇ 1.0 ਐਮ.ਐਲ.ਡੀ. ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਵੀ ਲਗਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿ...
ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 24 ਮਾਰਚ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਵਿੱਚ ਤਰਸ ਦੇ ਅਧਾਰ ‘ਤੇ 14 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਸ਼ਾਮਲ ਹੋਏ ਨਵੇਂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਗਰੁੱਪ ‘ਸੀ’ ਅਤੇ ‘ਡੀ’ ਦੀਆਂ ਇਹ ਨਿਯੁਕਤੀਆਂ ਸੂਬਾ ਸਰਕਾਰ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ, ਜੋ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਦੇਣ ਅਤੇ ਇਨ੍ਹਾਂ ਪਰਿਵਾਰਾਂ ਦੇ ਯੋਗ ਆਸ਼ਰਿਤਾਂ ਨੂੰ ਸਮੇਂ ਸਿਰ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਆਧਾਰਤ ਹੈ। ਉਨ੍ਹਾਂ ਦੱਸਿਆ ਕਿ ਕੁੱਲ 14 ਉਮੀਦਵਾਰਾਂ ਵਿੱਚੋਂ ਦੋ ਨੂੰ ਕਲਰਕ, 9 ਨੂੰ ਸੇਵਾਦਾਰ, ਇੱਕ ਨੂੰ ਸਹਾਇਕ ਸੇਵਾਦਾਰ, ਇੱਕ ਨੂੰ ਜੂਨੀਅਰ ਟੈਕਨੀਸ਼ੀਅਨ ਅਤੇ ਇੱਕ ਨੂੰ ਸਹਾਇਕ (ਤਕਨੀਕੀ) ਵਜੋਂ ਨਿਯੁਕਤ ਕੀਤਾ ਗਿਆ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹਤਾ ਨਾਲ ਵਚਨਬੱਧ ਹੈ ਅਤੇ ਸਮੁੱਚਿਤ ਵਿਕਾਸ ਲਈ ਨਿਰੰਤਰ ਕੰ...
ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਖਟਕੜ ਕਲਾਂ, 23 ਮਾਰਚ 2026: ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਦੇਸ਼ ਨੂੰ ਸ਼ਹੀਦਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਮਾਤ- ਭੂਮੀ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਮਹਾਨ ਇਨਕਲਾਬੀ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਸ਼ਹੀਦਾਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਵਾਲਾ ਰੰਗਲਾ ਪੰਜਾਬ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।ਦੇਸ਼ ਦੇ ਮਹਾਨ ਇਨਕਲਾਬੀਆਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾ ਸਿਰਫ਼ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਨਹੀਂ ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਬੇਇਨਸਾਫ਼ੀ ਵਿਰੁੱਧ ਆਢਾ ਲੈਣ ਵਾਲੇ ਇਰਾਦਿਆਂ ਨੂੰ ਅੱਗੇ ਵਧਾਉਣ ਦਾ ਹੈ। ਉਨ੍ਹਾਂ ਨੇ ਉਨ੍ਹਾਂ ਦੇ ਸੁਪਨਿਆਂ ਦੇ ਪੰਜਾਬ ਅਤੇ ਦੇਸ਼ ਦੀ ਸੇਵਾ ਕਰਨ ਦੇ ਆਪਣੇ ਇਰਾਦੇ ਨੂੰ ਦੁਹਰਾਇਆ, ਨਾਲ ਹੀ ਇਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਭਾਰਤ ਰਤਨ (ਸਭ ਤੋਂ ਉੱਚੇ ਸਨ...