ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 23 ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਨੰਗਲ, ਤਲਵਾੜਾ ਅਤੇ ਨਾਲ ਲੱਗਦੇ ਕਸਬਿਆਂ ਦੀ ਵਾਧੂ (ਸਰਪਲੱਸ) ਜ਼ਮੀਨ ਦੇ ਮਾਲਕੀ ਅਧਿਕਾਰ ਸਬੰਧਤ ਦੁਕਾਨਦਾਰਾਂ, ਵਸਨੀਕਾਂ ਅਤੇ ਹੋਰ ਕਾਬਜ਼ਕਾਰਾਂ ਨੂੰ ਦੇਵੇਗੀ ਕਿਉਂਕਿ ਇਹ ਜ਼ਮੀਨ ਬੀ.ਬੀ.ਐਮ.ਬੀ. ਦੀ ਨਹੀਂ ਸਗੋਂ ਸਿਰਫ਼ ਪੰਜਾਬ ਦੀ ਹੈ। ਇਸ ਫੈਸਲੇ ਨਾਲ ਇਲਾਕੇ ਦੇ ਹਜ਼ਾਰਾਂ ਪਰਿਵਾਰਾਂ ‘ਤੇ ਦਹਾਕਿਆਂ ਤੋਂ ਲਟਕਦੀ ਤਲਵਾਰ ਖ਼ਤਮ ਹੋ ਜਾਵੇਗੀ ਕਿਉਂਕਿ ਜਲ ਸਰੋਤ ਵਿਭਾਗ ਨੇ 800 ਏਕੜ ਤੋਂ ਵੱਧ ਅਜਿਹੀ ਜ਼ਮੀਨ ਸਬੰਧੀ ਬੀ.ਬੀ.ਐਮ.ਬੀ. ਨਾਲ ਰਸਮੀ ਰਾਬਤਾ ਸ਼ੁਰੂ ਵੀ ਕਰ ਦਿੱਤਾ ਹੈ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਬਜ਼ੁਰਗਾਂ ਨੇ ਜ਼ਮੀਨਾਂ ਵੀ ਦਿੱਤੀਆਂ ਅਤੇ ਆਪਣੇ ਹੱਥੀਂ ਕੰਮ ਵੀ ਕੀਤਾ ਤਾਂ ਜੋ ਇੱਕ ਨਵੇਂ ਆਜ਼ਾਦ ਭਾਰਤ ਨੂੰ ਪਾਣੀ ਅਤੇ ਬਿਜਲੀ ਮਿਲ ਸਕੇ। ਉਨ੍ਹਾਂ ਇਹ ਸ਼ਹਿਰ ਬਣਾਉਣ ਵਿੱਚ ਵੀ ਅਹਿਮ ਯੋਗਦਾਨ ਪਾਇਆ। ਫਿਰ ਵੀ ਪਿਛਲੇ 50 ਸਾਲਾਂ ਤੋਂ ਵੱਧ ਸਮੇਂ ਤੋਂ ਇਸ ਪ੍ਰੋਜੈਕ...








