ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 21 ਮਾਰਚ:ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਾਸ਼ੀਆਗ੍ਰਸਤ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਹੋਇਆ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਮੌਜੂਦਾ ਵਿੱਤੀ ਸਾਲ ਦੌਰਾਨ 1,91,429 ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ₹219 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਮਾਨ ਸਰਕਾਰ ਦੀ ਅਨੁਸੂਚਿਤ ਜਾਤੀਆਂ ਅਤੇ ਹੋਰ ਪਿੱਛੜੇ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਸਕੀਮ ਦੇ ਮਨੁੱਖੀ ਪੱਖ ਨੂੰ ਉਜਾਗਰ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਪੋਸਟ ਮੈਟ੍ਰਿਕ ਸਕਾਲਰਸ਼ਿਪ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਹਜ਼ਾਰਾਂ ਪਰਿਵਾਰਾਂ ਲਈ ਉਮੀਦ ਦੀ ਇੱਕ ਕਿਰਨ ਹੈ। ਕਈ ਘਰਾਂ ਲਈ ...








