Sunday, August 2
Shadow

Breaking News

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 9 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਦੇ ਐਲਾਨ 'ਤੇ ਵਿਰੋਧੀ ਪਾਰਟੀਆਂ ਵੱਲੋਂ ਦਿਖਾਈ ਜਾ ਰਹੀ ਨਿਰਾਸ਼ਾ ਸਾਲ 2027 ਵਿੱਚ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿੱਚ ਸੱਤਾ ਵਾਪਸੀ ਦੇ ਡਰ ਨੂੰ ਸਪੱਸ਼ਟ ਤੌਰ 'ਤੇ ਦਰਸਾਉਂਦੀ ਹੈ। ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵਰਗੀਆਂ ਪਾਰਟੀਆਂ ਨੇ ਆਪਣੇ ਚੋਣ ਵਾਅਦਿਆਂ ਨੂੰ ਨਜ਼ਰਅੰਦਾਜ਼ ਕਰਕੇ ਲੋਕਾਂ ਨਾਲ ਵਾਰ-ਵਾਰ ਧੋਖਾ ਕੀਤਾ ਹੈ, ਉੱਥੇ 'ਆਪ' ਸਰਕਾਰ ਨੇ ਆਪਣੇ ਮੈਨੀਫੈਸਟੋ ਨੂੰ ਪਵਿੱਤਰ ਦਸਤਾਵੇਜ਼ ਮੰਨਿਆ ਹੈ ਅਤੇ ਸਿਰਫ਼ ਚਾਰ ਸਾਲਾਂ ਦੇ ਅੰਦਰ ਆਮ ਲੋਕਾਂ ਲਈ ਹਰ ਗਰੰਟੀ ਨੂੰ ਪੂਰਾ ਕੀਤਾ ਹੈ।‘ਮੁੱਖ ਮੰਤਰੀ ਮਾਵਾਂ ਧੀਆ ਸਤਿਕਾਰ ਯੋਜਨਾ’, ਮੁਫ਼ਤ ਬਿਜਲੀ, ਮੁਫ਼ਤ ਬੱਸ ਯਾਤਰਾ, 10 ਲੱਖ ਰੁਪਏ ਦੀ ਸਿਹਤ ਯੋਜਨਾ ਤਹਿਤ ਮੁਫ਼ਤ ਇਲਾਜ, 63,943 ਨੌਜਵਾਨਾਂ ਦੀ ਪਾਰਦਰਸ਼ੀ ਭਰਤੀ ਅਤੇ ਬੁਨਿਆਦੀ ਢਾਂਚੇ ਤੇ ਉਦਯੋਗ ਵਿੱਚ ਵੱਡੇ ਨਿਵੇਸ਼ ਵਰਗੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦੇ ਹੋ...
ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ

ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ

Breaking News
*ਚੰਡੀਗੜ੍ਹ, 9 ਮਾਰਚ:*ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪ੍ਰਗਤੀਸ਼ੀਲ, ਦੂਰਦਅੰਦੇਸ਼ ਅਤੇ ਲੋਕਪੱਖੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ 'ਚ ਕੀਤੇ ੳਪਬੰਧਾਂ ਨਾਲ ਜਿੱਥੇ ਪੀਣ ਵਾਲੇ ਪਾਣੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ, ਉਥੇ ਸੂਬੇ ਭਰ ਵਿੱਚ ਪਾਰਦਰਸ਼ੀ ਸ਼ਾਸਨ ਵਧੇਰੇ ਯਕੀਨੀ ਬਣੇਗਾ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਵਿੱਤੀ ਸਾਲ 2026-27 ਵਿੱਚ 1487 ਕਰੋੜ ਰੁਪਏ ਦੇ ਬਜਟ ਦਾ ਪ੍ਰਸਤਾਵ ਰੱਖਿਆ ਹੈ ਤਾਂ ਜੋ ਪੰਜਾਬ ਭਰ ਵਿੱਚ ਲੋਕਾਂ ਦੀ ਸਵੱਛ ਤੇ ਸੁਰੱਖਿਅਤ ਪੀਣ ਵਾਲੇ ਪਾਣੀ ਤੱਕ ਪਹੁੰਚ ਨੂੰ ਹੋਰ ਵਧਾਇਆ ਜਾ ਸਕੇ ਅਤੇ ਸਾਫ਼-ਸਫ਼ਾਈ ਸਬੰਧੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ 11 ਵੱਡੇ ਨਹਿਰੀ ਪਾਣੀ ਪ੍ਰਾਜੈਕਟਾਂ ਨੂੰ ਪੂਰਾ ਅਤੇ ਚਾਲੂ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ ...
ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਸਿੰਚਾਈ ਨੈੱਟਵਰਕ ਨੂੰ ਮਜ਼ਬੂਤੀ ਦੇਣ ਸਣੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਨੂੰ ਯਕੀਨੀ ਬਣਾਏਗਾ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਸਿੰਚਾਈ ਨੈੱਟਵਰਕ ਨੂੰ ਮਜ਼ਬੂਤੀ ਦੇਣ ਸਣੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਨੂੰ ਯਕੀਨੀ ਬਣਾਏਗਾ: ਬਰਿੰਦਰ ਕੁਮਾਰ ਗੋਇਲ

Breaking News
*ਚੰਡੀਗੜ੍ਹ, 9 ਮਾਰਚ:*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਅਗਾਂਹਵਧੂ ਅਤੇ ਕਿਸਾਨ ਭਲਾਈ ‘ਤੇ ਕੇਂਦਰਤ ਕਰਾਰ ਦਿੰਦਿਆਂ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬਜਟ ਵਿੱਚ ਪੇਸ਼ ਕੀਤੀ ਗਈ ਭਵਿੱਖੀ ਰੂਪ-ਰੇਖਾ ਸਿੰਚਾਈ ਸੁਧਾਰਾਂ ਨੂੰ ਹੋਰ ਮਜ਼ਬੂਤੀ ਦੇਣ ਅਤੇ ਮਾਈਨਿੰਗ ਸੈਕਟਰ ‘ਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਵਧੇਰੇ ਮਹੱਤਵਪੂਰਨ ਸਿੱਧ ਹੋਵੇਗੀ। ਬਜਟ ਵਿੱਚ ਪਾਣੀ ਪ੍ਰਬੰਧਨ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵੱਲ ਧਿਆਨ ਕੇਂਦਰਿਤ ਕਰਨ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਤਿੰਨ ਸਾਲਾਂ ਦੇ ਅੰਦਰ ਨਹਿਰੀ ਸਿੰਚਾਈ ਸਮਰੱਥਾ ਨੂੰ ਦੁੱਗਣਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਨਹਿਰੀ ਸਿੰਚਾਈ ਹੇਠ ਰਕਬਾ ਜੋ ਸਾਲ 2022 ਵਿੱਚ 2.23 ਮਿਲੀਅਨ ਏਕੜ ਸੀ, ਅਪ੍ਰੈਲ 2026 ਤੱਕ ਵਧ ਕੇ 5.3 ਮਿਲੀਅਨ ਏਕੜ ਹੋ ਜਾਵੇਗਾ। ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਲ ਸਰੋਤ ਖੇਤਰ ਲਈ ਸਾਲ 2026-27 ਵਾਸਤੇ 2971 ਕਰੋੜ ਰੁਪਏ ਦੇ ਬਜਟ ਉਪਬੰਧ ਦਾ ਪ੍ਰਸ...
ਆਪ ਸਰਕਾਰ ਪੰਜਾਬ ਵਿੱਚ ‘ਡਰੱਗ ਮਨੀ’ ਨਾਲ ਵੱਡੀਆਂ ਜਾਇਦਾਦਾਂ ਨਹੀਂ ਉਸਾਰਨ ਦੇਵੇਗੀ: ਹਰਪਾਲ ਸਿੰਘ ਚੀਮਾ

ਆਪ ਸਰਕਾਰ ਪੰਜਾਬ ਵਿੱਚ ‘ਡਰੱਗ ਮਨੀ’ ਨਾਲ ਵੱਡੀਆਂ ਜਾਇਦਾਦਾਂ ਨਹੀਂ ਉਸਾਰਨ ਦੇਵੇਗੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 9 ਮਾਰਚ:ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਬਿਆਨ ਦਿੰਦਿਆਂ ਪੰਜਾਬ ਸਰਕਾਰ ਦੀ ਨਸ਼ਾ ਤਸਕਰੀ ਵਿਰੁੱਧ ਬੇਮਿਸਾਲ ਕਾਰਵਾਈ ਬਾਰੇ ਵਿਆਪਕ ਜਾਣਕਾਰੀ ਦਿੱਤੀ। ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਉਠਾਏ ਇੱਕ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਤੋਂ ਜਾਰੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਸਫ਼ਲਤਾ ਬਾਰੇ ਦੱਸਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 1 ਮਾਰਚ, 2025 ਤੋਂ 28 ਫਰਵਰੀ, 2026 ਤੱਕ 'ਆਪ' ਸਰਕਾਰ ਨੇ ਸਖ਼ਤੀ ਨਾਲ ਲਾਗੂਕਰਨ, ਭਾਈਚਾਰਕ ਸ਼ਮੂਲੀਅਤ ਅਤੇ ਰੋਕਥਾਮ ਗਤੀਵਿਧੀਆਂ ਰਾਹੀਂ ਨਸ਼ਿਆਂ ਦੇ ਕਾਰੋਬਾਰ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ 36,178 ਐਫਆਈਆਰਜ਼ ਦਰਜ ਕਰਕੇ 47,902 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। 'ਆਪ' ਸਰਕਾਰ ਵੱਲੋਂ ਨਸ਼ਿਆਂ ਦੀ ਸਮੁੱਚੀ ਸਪਲਾਈ ਚੇਨ ਨੂੰ ਤੋੜਨ ਬਾਰੇ ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਕੁੱਲ ...
ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ, ਜਿਸ ਤਹਿਤ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ ਭਾਈਚਾਰਿਆਂ ਨਾਲ ਸਬੰਧਤ ਔਰਤਾਂ ਨੂੰ 1,500 ਪ੍ਰਾਪਤ ਮਿਲਣਗੇ, ਜਿਸ ਲਈ ਬਜਟ ਵਿੱਚ 9,300 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਇਸਨੂੰ ਮਹਿਲਾਵਾਂ ਦੀ ਵਿੱਤੀ ਸੁਤੰਤਰਤਾ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਦਾ "ਸਾਰੀਆਂ ਗਰੰਟੀਆਂ ਪੂਰੀਆਂ" ਬਜਟ ਚੋਣ ਵਾਅਦਿਆਂ ਨੂੰ ਪੂਰਾ ਕਰਨ ਸਬੰਧੀ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸਦੇ ਨਾਲ ਹੀ ਬਜਟ ਵਿੱਚ ਸੂਬੇ ਭਰ ਦੀਆਂ ਔਰਤਾਂ ਨੂੰ ਸਸ਼ਕਤ ਬਣਾਉਣ ਅਤੇ ਹਰ ਇੱਕ ਪੰਜਾਬੀ ਪਰਿਵਾਰ ਨੂੰ ਸਮਰਥਨ ਦੇਣ ਲਈ ਮੁਫਤ ਬੱਸ ਯਾਤਰਾ, ਮੁਫਤ ਬਿਜਲੀ ਅਤੇ ਨਕਦੀ ਰਹਿਤ ਸ...
ਪੰਜਾਬ ਦਾ ਬਜਟ ਖੇਤੀਬਾੜੀ ਖੇਤਰ ‘ਚ ਖੁਸ਼ਹਾਲੀ ਦੇ ਬੀਜ ਬੀਜੇਗਾ: ਗੁਰਮੀਤ ਖੁੱਡੀਆਂ

ਪੰਜਾਬ ਦਾ ਬਜਟ ਖੇਤੀਬਾੜੀ ਖੇਤਰ ‘ਚ ਖੁਸ਼ਹਾਲੀ ਦੇ ਬੀਜ ਬੀਜੇਗਾ: ਗੁਰਮੀਤ ਖੁੱਡੀਆਂ

Breaking News
ਚੰਡੀਗੜ੍ਹ, 8 ਮਾਰਚ: ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਵਿੱਤੀ ਵਰ੍ਹੇ 2026-27 ਦੇ ਬਜਟ ‘ਤੇ ਬੋਲਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਅਰਥਵਿਵਸਥਾ ਦੀ ਮਜ਼ਬੂਤੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਇਸਨੂੰ ਕਿਸਾਨ ਭਾਈਚਾਰੇ ਦੀ ਖੁਸ਼ਹਾਲੀ ਦਾ ਦਸਤਾਵੇਜ਼ ਦੱਸਿਆ। ਉਨ੍ਹਾਂ ਕਿਹਾ ਕਿ ਇਹ ਬਜਟ ਦੇਸ਼ ਦੀ ਖੁਰਾਕ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਭਾਵ ਕਿਸਾਨ ਭਾਈਚਾਰੇ ਦੀ ਭਲਾਈ ‘ਤੇ ਪੂਰੀ ਤਰ੍ਹਾਂ ਕੇਂਦਰਤ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੌਮੀ ਖੁਰਾਕ ਸੁਰੱਖਿਆ ਵਿੱਚ ਸੂਬੇ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2026-27 ਦੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 15,377 ਕਰੋੜ ਰੁਪਏ ਦੀ ਬਜਟ ਅਲਾਟਮੈਂਟ ਇਸ ਯੋਗਦਾਨ ਨੂੰ ਕਾਇਮ ਰੱਖਣ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਜਟ ਖੇਤੀਬਾੜੀ ਸਥਿਰਤਾ ਤੇ ਟਿਕਾਊ ਵਿਕਾਸ ਦੀ ਮਜ਼ਬੂਤੀ, ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਭਲਾਈ ਨੂ...
ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਲਈ ਸਰਕਾਰ ਦਾ 10 ਸਾਲਾ ਰੋਡਮੈਪ ਤਿਆਰ : ਮੋਹਿੰਦਰ ਭਗਤ

ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਲਈ ਸਰਕਾਰ ਦਾ 10 ਸਾਲਾ ਰੋਡਮੈਪ ਤਿਆਰ : ਮੋਹਿੰਦਰ ਭਗਤ

Breaking News
ਚੰਡੀਗੜ੍ਹ, 8 ਮਾਰਚ:ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਲਈ ਕੀਤੀਆਂ ਘੋਸ਼ਣਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇ 10 ਸਾਲਾਂ ਦਾ ਵਿਸ਼ੇਸ਼ ਰੋਡਮੈਪ ਤਿਆਰ ਕੀਤਾ ਗਿਆ ਹੈ। ਇਸ ਨਾਲ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਮਿਲੇਗੀ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੀ ਸਹਾਇਤਾ ਨਾਲ ਲਗਭਗ 1300 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਅਗਲੇ 10 ਸਾਲਾਂ ਵਿੱਚ ਸੁਰੂ ਕੀਤੇ ਜਾਣਗੇ ।  ਉਨ੍ਹਾ ਕਿਹਾ ਕਿ ਇਹਨਾਂ ਪ੍ਰੋਜੈਕਟ ਦਾ ਮਕਸਦ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀ ਬਾਗ਼ਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਤੋਂ ਇਲਾਵਾ ਮੰਤਰੀ ਸ੍ਰੀ ਭਗਤ ਨੇ ਪੰਜਾਬ ਦੇ ਬਜਟ ਵਿੱਚ ਮਹਿਲਾਵਾਂ ਦੀ ਭਲਾਈ ਲਈ ਕੀਤੀਆਂ ਘੋਸ਼ਣਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵੱ...
ਪੰਜਾਬ ਬਜਟ 2026-27: ਪੇਂਡੂ ਵਿਕਾਸ ਅਤੇ ਸੈਰ-ਸਪਾਟੇ ਨੂੰ ਵੱਡਾ ਹੁਲਾਰਾ

ਪੰਜਾਬ ਬਜਟ 2026-27: ਪੇਂਡੂ ਵਿਕਾਸ ਅਤੇ ਸੈਰ-ਸਪਾਟੇ ਨੂੰ ਵੱਡਾ ਹੁਲਾਰਾ

Breaking News
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸੈਰ-ਸਪਾਟਾ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਸੂਬੇ ਦੇ ਬਜਟ ਵਿੱਚ ਪੇਂਡੂ ਖੇਤਰਾਂ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਹਿਮ ਪੇਂਡੂ ਭਲਾਈ ਸਕੀਮਾਂ ਲਈ ਢੁਕਵੇਂ ਬਜਟ ਪ੍ਰਬੰਧ ਕੀਤੇ ਹਨ। ਮੰਤਰੀ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਲਈ ਬਜਟ ਵਿੱਚ ਵਾਧਾ ਕਰਨ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਕਿਉਂਕਿ ਪੰਜਾਬ ਸਰਕਾਰ ਧਾਰਮਿਕ ਸਮਾਗਮਾਂ ਨੂੰ ਡੂੰਘੀ ਸ਼ਰਧਾ ਨਾਲ ਮਨਾਉਣ ਦੇ ਨਾਲ-ਨਾਲ ਪੰਜਾਬੀਆਂ ਦੀਆਂ ਧਾਰਮਿਕ ਭਾਵਨਾਵਾਂ ਪ੍ਰਤੀ ਵੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ। ਪੇਂਡੂ ਵਿਕਾਸ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਸੌਂਦ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਜਨ-ਜੀਵਨ ਨੂੰ ਮਜ਼ਬੂਤ ਕਰਨ, ਪਿੰਡਾਂ ਵਿੱਚ ਸਥਾਈ ਅਸਾਸੇ ਬਣਾਉਣ ਅਤੇ ਸੂਬੇ ਵਿੱਚ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਮੰਤਰੀ ਨੇ...
ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

Breaking News
ਚੰਡੀਗੜ੍ਹ, 8 ਮਾਰਚ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੁੱਲ 2,60,437 ਕਰੋੜ ਰੁਪਏ ਦੇ ਬਜਟ ਪ੍ਰਸਤਾਵ ਨਾਲ ਸਾਲ 2026-27 ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ (ਆਪ) ਸਰਕਾਰ ਦਾ ਪੰਜਵਾਂ ਬਜਟ ਪੇਸ਼ ਕੀਤਾ। ਬਜਟ ਵਿੱਚ ਅਨੁਮਾਨਤ 10 ਫੀਸਦ ਵਿਕਾਸ ਦਰ ਦੇ ਨਾਲ ਸੂਬੇ ਦੀ ਜੀਐਸਡੀਪੀ ਲਈ 9,80,635 ਕਰੋੜ ਦਾ ਅਨੁਮਾਨ ਲਾਇਆ ਗਿਆ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਪੇਸ਼ ਕੀਤੇ ਗਏ ਬਜਟ ਵਿੱਚ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਹੈ, ਜਿਸ ਤਹਿਤ ਆਮ ਵਰਗ ਨਾਲ ਸਬੰਧ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਦਲਿਤ ਵਰਗ ਨਾਲ ਸਬੰਧਤ ਔਰਤਾਂ ਨੂੰ 1,500 ਪ੍ਰਤੀ ਮਹੀਨਾ ਮਿਲਣਗੇ। ਇਸ ਦੇ ਨਾਲ ਹੀ ਸਿੱਖਿਆ, ਸਿਹਤ ਸੰਭਾਲ, ਖੇਤੀਬਾੜੀ, ਬੁਨਿਆਦੀ ਢਾਂਚਾ ਅਤੇ ਸਮਾਜਿਕ ਭਲਾਈ ਲਈ ਬਜਟ ਵਿੱਚ ਵਿਸ਼ੇਸ਼ ਉਪਬੰਧ ਕੀਤੇ ਗਏ ਹਨ। ਇਸ ਬਜਟ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਦਿੱਤੀਆਂ ਸਾਰੀਆਂ ਮੁੱਖ ਚੋਣ ਗਰੰਟੀਆਂ ਪੂਰੀਆਂ ਵਾਲੇ ਬਜਟ ਵਜੋਂ ਦਰਸਾਇਆ ਹੈ। ਬਜਟ ਪੇਸ਼ ਕਰਦਿਆਂ ਵ...
ਪੰਜਾਬ ਬਜਟ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: ਲਾਲਜੀਤ ਸਿੰਘ ਭੁੱਲਰ

ਪੰਜਾਬ ਬਜਟ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: ਲਾਲਜੀਤ ਸਿੰਘ ਭੁੱਲਰ

Breaking News
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਆਵਾਜਾਈ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਬਜਟ 2026–27 ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਬਜਟ ਨਾਲ ਸੂਬੇ ਦੀ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤੀ ਮਿਲੇਗੀ ਅਤੇ ਜੇਲ੍ਹਾਂ ਪ੍ਰਬੰਧ ਵਿੱਚ ਸੁਧਾਰ ਹੋਵੇਗਾ। ਸ. ਭੁੱਲਰ ਨੇ ਅੱਜ ਇਥੇ ਜਾਰੀ ਕੀਤੇ ਬਿਆਨ ਵਿੱਚ ਕਿਹਾ ਕਿ ਇਹ ਬਜਟ ਜਿੱਥੇ ਵਿਭਿੰਨ ਖੇਤਰਾਂ ਵਿੱਚ ਹੋਰ ਵੱਧ ਤਰੱਕੀ ਲਈ ਮਜ਼ਬੂਤੀ ਪ੍ਰਦਾਨ ਕਰੇਗਾ, ਉੱਥੇ ਹੀ ਆਵਾਜਾਈ ਅਤੇ ਜੇਲ੍ਹ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸੁਧਾਰ ਮੁਹਿੰਮਾਂ ਨੂੰ ਮਹੱਤਵਪੂਰਨ ਸਹਿਯੋਗ ਦੇਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਦਾ ਹੀ ਪਾਰਦਰਸ਼ਤਾ, ਕੁਸ਼ਲਤਾ ਅਤੇ ਲੋਕ-ਭਲਾਈ ’ਤੇ ਧਿਆਨ ਦਿੱਤਾ ਹੈ ਅਤੇ ਬਜਟ ਵਿੱਚ ਕੀਤੇ ਪ੍ਰਾਵਧਾਨ ਇਸ ਬਦਲਾਅ ਨੂੰ ਤੇਜ਼ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ। ਸ. ਭੁੱਲਰ ਨੇ ਆਵਾਜਾਈ ਵਿਭਾਗ ਦੀ ਪ੍ਰਗਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਸੂਬੇ ਦੀ ਪਬਲਿਕ ਟ੍ਰਾਂਸਪ...