Sunday, August 2
Shadow

Breaking News

ਲੋਕ ਨਿਰਮਾਣ ਵਿਭਾਗ ਵੱਲੋਂ ਬੀਤੇ ਚਾਰ ਸਾਲਾਂ ਵਿੱਚ 1464 ਕਰੋੜ ਰੁਪਏ ਦੀ ਕੀਤੀ ਗਈ ਬਚਤ: ਹਰਭਜਨ ਸਿੰਘ ਈ.ਟੀ.ਓ.

ਲੋਕ ਨਿਰਮਾਣ ਵਿਭਾਗ ਵੱਲੋਂ ਬੀਤੇ ਚਾਰ ਸਾਲਾਂ ਵਿੱਚ 1464 ਕਰੋੜ ਰੁਪਏ ਦੀ ਕੀਤੀ ਗਈ ਬਚਤ: ਹਰਭਜਨ ਸਿੰਘ ਈ.ਟੀ.ਓ.

Breaking News
ਚੰਡੀਗੜ੍ਹ, 5 ਮਾਰਚ:ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਪਾਰਦਰਸ਼ੀ ਟੈਡਰਿੰਗ ਪ੍ਰਣਾਲੀ ਰਾਹੀਂ 1464 ਕਰੋੜ ਰੁਪਏ ਦੀ ਬੀਤੇ ਚਾਰ ਸਾਲ ਵਿੱਚ ਬਚਤ ਕੀਤੀ ਗਈ ਹੈ। ਉਕਤ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ ਆਰੰਭਣ ਤੋਂ ਪਹਿਲਾਂ ਦੀ ਪ੍ਰਕਿਰਿਆ ਨੂੰ ਹੋਰ ਜ਼ਿਆਦਾ ਵਿਗਿਆਨਕ ਅਤੇ ਤਰਕਸੰਗਤ ਬਣਾਉਣ ਸਦਕਾ ਇਹ ਬਚਤ ਸੰਭਵ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 30 ਜੂਨ, 2026 ਤੱਕ ਰਾਜ ਦੀਆਂ 45,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਦਾ ਟੀਚਾ ਮਿੱਥਿਆ ਹੈ। ਜਿਸ ਵਿੱਚ 4700 ਕਿਲੋਮੀਟਰ ਨਵੀਆਂ ਸੜਕਾਂ ਦੇ ਨਿਰਮਾਣ ਦੇ ਨਾਲ-ਨਾਲ ਪੁਰਾਣੀਆਂ ਸੜਕਾਂ ਦੇ ਰੱਖ-ਰਖਾਅ ਅਤੇ ਚੌੜਾਕਰਨ ਦਾ ਕੰਮ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਉਤੇ 16209 ਕਰੋੜ ਰੁਪਏ ਖਰਚ ਆਉਣਗੇ। ਉਨ੍ਹਾਂ ਦੱਸਿਆ ਕਿ ਨਿਰਮਾਣ ਕਾਰਜਾਂ ਵਿੱਚ ਗੁਣਵਤਾ ਨੂੰ ਯਕੀਨੀ ਬਣਾਉਣ ਲਈ ਸੀ.ਐਮ. ਫਲਾਇੰਗ ਸੂਕਐਡ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ...
ਉਦਯੋਗ ਮੰਤਰੀ ਸੰਜੀਵ ਅਰੋੜਾ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ ਅਤੇ ਸਨ ਫਾਰਮਾ ਦੇ ਚੇਅਰਮੈਨ ਦਿਲੀਪ ਸ਼ੰਘਵੀ ਸਮੇਤ ਹੋਰਨਾਂ ਉਦਯੋਗਪਤੀਆਂ ਨਾਲ ਸੂਬੇ ‘ਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ-ਚਰਚਾ

ਉਦਯੋਗ ਮੰਤਰੀ ਸੰਜੀਵ ਅਰੋੜਾ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ ਅਤੇ ਸਨ ਫਾਰਮਾ ਦੇ ਚੇਅਰਮੈਨ ਦਿਲੀਪ ਸ਼ੰਘਵੀ ਸਮੇਤ ਹੋਰਨਾਂ ਉਦਯੋਗਪਤੀਆਂ ਨਾਲ ਸੂਬੇ ‘ਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ-ਚਰਚਾ

Breaking News
ਚੰਡੀਗੜ੍ਹ, 5 ਮਾਰਚ, 2026: ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਵੱਡੇ ਉਦਯੋਗਿਕ ਘਰਾਣਿਆਂ ਨਾਲ ਲੜੀਵਾਰ ਉੱਚ-ਪੱਧਰੀ ਮੀਟਿੰਗਾਂ ਕਰ ਕੇ ਪੰਜਾਬ ਵਿੱਚ ਨਿਵੇਸ਼ ਦੇ ਸੰਭਾਵੀ ਮੌਕਿਆਂ 'ਤੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ 13-15 ਮਾਰਚ 2026 ਤੱਕ ਮੋਹਾਲੀ ਦੀ ਪਲਾਕਸ਼ਾ ਯੂਨੀਵਰਸਿਟੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਆਪਣੀ ਫੇਰੀ ਦੌਰਾਨ ਕੈਬਨਿਟ ਮੰਤਰੀ ਨੇ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ; ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਦੇ ਚੇਅਰਮੈਨ ਦਿਲੀਪ ਸ਼ੰਘਵੀ; ਟਾਟਾ ਪਾਵਰ ਦੇ ਐਮਡੀ ਅਤੇ ਸੀਈਓ ਡਾ. ਪ੍ਰਵੀਰ ਸਿਨਹਾ ਅਤੇ ਐਸਾਰ ਗਰੁੱਪ ਦੇ ਅੰਸ਼ੁਮਨ ਰੁਈਆ ਨਾਲ ਮੁਲਾਕਾਤ ਕੀਤੀ। ਇਨ੍ਹਾਂ ਮੀਟਿੰਗਾਂ ਵਿੱਚ ਉਦਯੋਗਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਨਵਿਆਉਣਯੋਗ ਊਰਜਾ, ਫਾਰਮਾਸਿਊਟੀਕਲ, ਐਡਵਾਂਸਡ ਮੈਨੂਫੈਕਚਰਿੰਗ, ਡਿਜੀਟਲ ਬੁਨਿਆਦੀ ਢਾਂਚਾ ਅਤੇ ਗਰੀਨ ਲੌਜਿਸਟਿਕਸ ਵਰਗੇ ਖੇਤਰਾਂ ਵਿੱਚ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ...
ਭਗਵੰਤ ਮਾਨ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਸੁਧਾਰ, 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀਆਂ ਪੈਨਸ਼ਨਾਂ ਵੰਡੀਆਂ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਸੁਧਾਰ, 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀਆਂ ਪੈਨਸ਼ਨਾਂ ਵੰਡੀਆਂ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 5 ਮਾਰਚ 2026:ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਦਿਆਂ ਔਰਤਾਂ ਅਤੇ ਬੱਚਿਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2022 ਤੋਂ ਸਾਲ 2026 ਵਿਚਕਾਰ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਰਾਹੀਂ ਇਤਿਹਾਸਕ ਪ੍ਰਾਪਤੀਆਂ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਸਮਾਜ ਦੇ ਕਮਜ਼ੋਰ ਵਰਗਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਆਰਥਿਕ ਤੌਰ 'ਤੇ ਕਮਜ਼ੋਰ ਪਿਛੋਕੜ ਵਾਲੇ 5.2 ਲੱਖ ਤੋਂ ਵੱਧ ਪੰਜਾਬੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮ ਵਿੱਚ ਸ਼ਾਮਲ ਕੀਤਾ ਹੈ। ਇਸ ਦੇ ਨਾਲ ਹੀ ਲਗਭਗ 35.7 ਲੱਖ ਬਜ਼ੁਰਗ ਨਾਗਰਿਕਾਂ, ਬੇਸਹਾਰਾ ਤੇ ਵਿਧਵਾ ਔਰਤਾਂ ਅਤੇ ਦਿਵਿਆਗਜਨਾਂ ਨੂੰ 23,102 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਗਈ ਹੈ। ਪਿਛਲੀਆਂ ਸਰਕਾਰਾਂ ਦੌਰਾਨ ਕਈ ਸਾਲਾਂ ਤੋਂ ਚੱਲੀਆਂ ਆ ਰਹੀਆਂ ਪ੍ਰਸ਼ਾਸਕੀ ਅਣਗਹਿਲੀਆਂ ਅਤੇ ਸਹੀ ਨਿਗਰਾਨੀ ਵਿਧੀਆਂ ਵਿੱਚ ...
ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ  ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ

ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ  ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ

Breaking News
ਚੰਡੀਗੜ੍ਹ 4 ਮਾਰਚ 2026: ਪੰਜਾਬ ਵਿਧਾਨ ਸਭਾ ਦੱ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਜਿੰਨਾ ਹੋ ਸਕੇ ਆਪਣੇ ਬੱਚਿਆਂ ਤੋਂ ਮੋਬਾਈਲ ਫੋਨ ਦੂਰ ਰੱਖਣ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਮੋਬਾਈਲ ਫੋਨ ਬੱਚਿਆਂ ਦੀ ਜ਼ਿੰਦਗੀ ਦਾ ਹਿੱਸਾ ਬਣ ਗਏ ਹਨ, ਪਰ ਇਸਦੀ ਬਹੁਤ ਜ਼ਿਆਦਾ ਵਰਤੋਂ ਚਿੰਤਾ ਦਾ ਵਿਸ਼ਾ ਹੈ, ਜਿਸ ਲਈ ਸਾਨੂੰ ਬਹੁਤ ਸਾਵਧਾਨ ਰਹਿਣਾ ਅਤੇ ਬੱਚਿਆਂ 'ਤੇ ਨਜ਼ਰ ਰੱਖਣੀ ਚਾਹੀਦੀ ਹੈ ਕਿਉਂਕਿ ਮੋਬਾਈਲ ਫੋਨ ਬੱਚਿਆਂ ‘ਤੇ ਨੁਕਸਾਨਦੇਹ ਪ੍ਰਭਾਵ ਪਾਉਂਦੇ ਹਨ। ਨੁਕਸਾਨਦੇਹ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੋਬਾਈਲ ਫੋਨ ਬੱਚਿਆਂ ਦੀਆਂ ਅੱਖਾਂ ਅਤੇ ਦਿਮਾਗ 'ਤੇ ਪ੍ਰਭਾਵ ਪਾ ਰਹੇ ਹਨ। ਇਸ ਨਾਲ ਨੀਂਦ ਘੱਟ ਆਉਣਾ ਅਤੇ ਪੜ੍ਹਾਈ ਵਿੱਚ ਇਕਾਗਰਤਾ ਘਟਣ ਵਰਗੀਆਂ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ। ਮੋਬਾਈਲ ਫੋਨ ਦੀ ਲੋੜ ਤੋਂ ਵੱਧ ਵਰਤੋਂ ਪਰਿਵਾਰ ਦੇ ਨਾਲ-ਨਾਲ ਆਊਟਡੋਰ ਗੇਮਾਂ ਤੋਂ ਦੂਰੀ ਦਾ ਕਾਰਨ ਵੀ ਬਣ ਰਹੀ ਹੈ, ਜਿਸਦੇ ਨਤੀਜੇ ਵਜੋਂ ਬੱਚਿਆਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਸਪੀਕਰ ਸੰਧਵਾਂ ਨੇ ਅਪੀਲ ਕਰਦਿਆਂ ਕਿਹਾ ਕਿ ਇਹ ਹਰ ਮ...
ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਐਮਪੀ ਮਲਵਿੰਦਰ ਕੰਗ ਹੋਏ ਨਤਮਸਤਕ

ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਐਮਪੀ ਮਲਵਿੰਦਰ ਕੰਗ ਹੋਏ ਨਤਮਸਤਕ

Breaking News
ਸ੍ਰੀ ਅਨੰਦਪੁਰ ਸਾਹਿਬ, 04 ਮਾਰਚ: ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਖਾਲਸਾ ਪੰਥ ਦਾ ਤਿਉਹਾਰ ਹੋਲਾ-ਮਹੱਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਹੋਲਾ-ਮਹੱਲਾ ਮੌਕੇ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਸ. ਮਲਵਿੰਦਰ ਸਿੰਘ ਕੰਗ ਤਖ਼ਤ ਸ੍ਰੀ ਕੇਸਗੜ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਹੋਲਾ-ਮਹੱਲਾ ਦੀ ਵਧਾਈ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹੋਲਾ-ਮਹੱਲਾ ਇਕ ਧਰਮ ਦਾ ਤਿਉਹਾਰ ਨਹੀਂ ਸਗੋਂ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ ਅਤੇ ਅੱਜ ਦੇਸ਼ ਅਤੇ ਦੁਨੀਆ ਤੋਂ ਲੱਖਾਂ ਦੀ ਗਿਣਤੀ ’ਚ ਸੰਗਤ ਗੁਰੂ ਚਰਨਾਂ ਵਿੱਚ ਮੱਥਾ ਟੇਕ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਤਰੱਕੀ ਅਤੇ ਇਥੋਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਜ਼ਿਆਦਾ ਮਜ਼ਬੂਤ ਕੀਤਾ ਜਾਵੇਗਾ ਅਤੇ ਇਸ ਇਲਾਕੇ ਲਈ ਲੋੜੀਂਦੀਆਂ ਹੋਰ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ...
ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

Breaking News
ਲੁਧਿਆਣਾ, 4 ਮਾਰਚ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਮੋਹਨ ਦਈ ਹਸਪਤਾਲ ਵਿਖੇ ਜ਼ੇਰੇ ਇਲਾਜ ਇੱਕ ਨਸ਼ਾ ਵਿਰੋਧੀ ਕਾਰਕੁਨ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਇਹ ਕਾਰਕੁਨ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ ਜ਼ਖਮੀ ਹੋ ਗਿਆ ਸੀ। ਆਪਣੀ ਫੇਰੀ ਦੌਰਾਨ ਬਲਤੇਜ ਪੰਨੂ ਨੇ ਪੀੜਤ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਬਲਤੇਜ ਪੰਨੂ ਦੇ ਨਾਲ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਲੋਕਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਨਸ਼ਿਆਂ ਦੀ ਅਲਾਮਤ ਦਾ ਦਲੇਰੀ ਨਾਲ ਸਾਹਮਣਾ ਕਰ ਰਹੇ ਹਨ ਅਤੇ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਬੇਨਕਾਬ ਕਰ ਰਹੇ ਹਨ। ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਅਤ...
ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

Breaking News
ਚੰਡੀਗੜ੍ਹ / ਨਵੀਂ ਦਿੱਲੀ, 3 ਮਾਰਚ, 2026 ਮੱਧ ਪੂਰਬ ਦੇ ਵਧ ਰਹੇ ਟਕਰਾਅ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀਆਂ ਦੇ ਫਸ ਜਾਣ ਦੇ ਮੱਦੇਨਜ਼ਰ, ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਆਰ. ਨਾਇਡੂ ਨਾਲ ਮੁਲਾਕਾਤ ਕੀਤੀ ਅਤੇ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਤੁਰੰਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਬਚਾਅ ਉਡਾਣਾਂ, ਵਿਸ਼ੇਸ਼ ਜਹਾਜ਼ ਚਲਾਉਣ ਅਤੇ ਹਵਾਈ ਕਿਰਾਏ ਵਿੱਚ ਕੀਤੇ ਵਾਧੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ, "ਉਡਾਣਾਂ ਨੂੰ ਮੁੜ ਸ਼ੁਰੂ ਕਰਨ ਅਤੇ ਵਿਸ਼ੇਸ਼ ਨਿਕਾਸੀ ਸੇਵਾਵਾਂ ਚਲਾਉਣ ਦੀ ਤੁਰੰਤ ਲੋੜ ਹੈ। ਸਾਡੇ ਲੋਕਾਂ ਨੂੰ ਇਸ ਸੰਕਟ ਵਿੱਚ ਘੜੀ ਵਿੱਚ ਛੱਡਿਆ ਨਹੀਂ ਜਾ ਸਕਦਾ।" ਮੱਧ ਪੂਰਬ ਵਿੱਚ ਚੱਲ ਰਹੇ ਟਕਰਾਅ ਅਤੇ ਖੇਤਰੀ ਅਸਥਿਰਤਾ ਕਾਰਨ ਪੰਜਾਬੀ ਪ੍ਰਵਾਸੀ ਭਾਈਚਾਰਿਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਾਨਣਾ ਪਾਉਂਦਿਆਂ  ਡਾ. ਰਵਜੋਤ ਸਿੰਘ ਨੇ ਕਿਹਾ, "ਪੰਜਾਬ ਦੀ ਆਬਾਦੀ ਦਾ ਇੱਕ ਅਹਿਮ ਹਿੱਸਾ ਵੱਖ-ਵੱਖ ਮੱਧ ਪੂਰਬੀ ਦੇਸ਼ਾਂ ਵਿੱਚ ਰਹਿੰਦਾ ਹੈ ਅਤੇ ਉੱਥੇ ਕੰਮ ਕਰਦਾ ਹੈ। ਕਈ ਨਿਰਧਾਰਤ ਉਡਾਣਾਂ ਦੇ ਰੱ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

Breaking News
ਚੰਡੀਗੜ੍ਹ, 3 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸੰਕਟਗ੍ਰਸਤ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਕਿਹਾ। ਟੈਲੀਫੋਨ 'ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨਾਲ ਸਬੰਧਤ ਅੰਕੜੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ। ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫ਼ੋਨ 'ਤੇ ਗੱਲ ਕੀਤੀ। ਪਰਵਾਸੀ ਭਾਰਤੀ ਮਾਮਲਿਆਂ ਬਾਰੇ ਪੰਜਾਬ ਦੇ ਮੰਤਰੀ ਡਾ. ਰਵਜੋਤ ਸਿੰਘ ਵੀ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਮਿਲਣ ਗਏ ਸਨ। ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਅਰਬ ਦੇਸ਼ਾਂ ਤੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ, ਜਿਸ ਵਿੱਚ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਵੀ ਸ਼ਾਮਲ ਹੈ। ਮੈਂ ਸਾਰੇ ਸਬੰ...
ਸਨਮਾਨ ਅਤੇ ਪਾਰਦਰਸ਼ਤਾ ਨਾਲ ਭਲਾਈ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ : ਡਾ. ਬਲਜੀਤ ਕੌਰ

ਸਨਮਾਨ ਅਤੇ ਪਾਰਦਰਸ਼ਤਾ ਨਾਲ ਭਲਾਈ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ : ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 3 ਮਾਰਚ:- ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ, ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਰਾਹੀਂ ਇੱਕ ਪਾਰਦਰਸ਼ੀ ਅਤੇ ਲੋਕ-ਪੱਖੀ ਭਲਾਈ ਮਾਡਲ ਲਾਗੂ ਕੀਤਾ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸੂਬੇ ਦੇ ਲਗਭਗ ਹਰ ਘਰ, ਵਿਸ਼ੇਸ਼ ਕਰਕੇ ਬਜ਼ੁਰਗਾਂ , ਔਰਤਾਂ, ਬੱਚੇ, ਦਿਵਿਆਂਗਜਨਾਂ , ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਹਾਸ਼ੀਏ ’ਤੇ ਧੱਕੇ ਹੋਰ ਵਰਗਾਂ ਨੂੰ, ਕਿਸੇ ਨਾ ਕਿਸੇ ਯੋਜਨਾ ਦਾ ਲਾਭ ਮਿਲੇ। ਬਜ਼ੁਰਗਾਂ ਲਈ ਸਹਾਇਤਾ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, ‘‘ਇਸ ਸਮੇਂ  ਮਹੀਨੇ ਦੇ ਪਹਿਲੇ ਹਫ਼ਤੇ ਵਿੱਚ 23,62,579 ਲੋੜਵੰਦ ਬਜ਼ੁਰਗਾਂ ਨੂੰ 1500 ਰੁਪਏ ਦੀ ਮਾਸਿਕ ਪੈਨਸ਼ਨ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮਿਲ ਰਹੀ ਹੈ।’’ ਉਨ੍ਹਾਂ ਅੱਗੇ ਦੱਸਿਆ ਕਿ ਸਖ਼ਤ ਨਿਗਰਾਨੀ ਸਦਕਾ ਅਯੋਗ ਅਤੇ ਮ੍ਰਿਤਕ ਲਾਭਪਾਤਰੀਆਂ ਦੇ ਵੇਰ...
ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ; ਰੁਜ਼ਗਾਰ ਦੇ 700 ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ

ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ; ਰੁਜ਼ਗਾਰ ਦੇ 700 ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ

Breaking News
ਚੰਡੀਗੜ੍ਹ, 3 ਮਾਰਚ, 2026:ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਦੇ ਪ੍ਰਾਹੁਣਚਾਰੀ ਖੇਤਰ ਵਿੱਚ ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ 460 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ। ਇਹ ਨਿਵੇਸ਼ ਮਹਿੰਦਰਾ ਹਾਲੀਡੇਜ਼ ਐਂਡ ਰਿਜ਼ੌਰਟਸ ਇੰਡੀਆ ਲਿਮਟਿਡ ਦੇ ਬੈਨਰ ਹੇਠ ਕੀਤਾ ਜਾਵੇਗਾ ਜੋ ਕਿ ਪੰਜਾਬ ਵਿੱਚ ਕੰਪਨੀ ਦਾ ਪਹਿਲਾ ਨਿਵੇਸ਼ ਹੈ। ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਰੁਜ਼ਗਾਰ ਦੇ ਲਗਭਗ 700 ਮੌਕੇ ਪੈਦਾ ਹੋਣਗੇ, ਜਿਸ ਨਾਲ ਸਥਾਨਕ ਆਰਥਿਕਤਾ ਨੂੰ ਕਾਫ਼ੀ ਮਜ਼ਬੂਤੀ ਮਿਲੇਗੀ।  ਪ੍ਰੋਜੈਕਟ ਸਬੰਧੀ ਜਾਣਕਾਰੀਇਸ ਪ੍ਰੋਜੈਕਟ ਦੇ ਤਿੰਨ ਮੁੱਖ ਭਾਗ ਹੋਣਗੇ:ਇੱਕ ਪ੍ਰੀਮੀਅਮ ਰਿਜ਼ੋਰਟ ਲਈ 300 ਕਰੋੜ ਰੁਪਏ ਦਾ ਨਿਵੇਸ਼90,000 ਵਰਗ ਫੁੱਟ ਵਿੱਚ ਫੈਲੇ ਇਸ ਖੇਤਰ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਕਨਵੈਨਸ਼ਨ ਸੈਂਟਰ ਲਈ 50 ਕਰੋੜ ਰੁਪਏ ਦਾ ਨਿਵੇਸ਼ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਨੇੜੇ ਇੱਕ ਹੋਟਲ ਲਈ 110 ਕਰੋੜ ਰੁਪਏ ਦਾ ਨਿਵੇਸ਼ਲਗਭਗ 15 ਏਕੜ ਰਕਬੇ ਵਿ...