Sunday, August 2
Shadow

Breaking News

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਸਰਹੱਦ ‘ਤੇ ਬਿਨਾਂ ਰੁਕਾਵਟ ਖੇਤੀ ਕਰ ਸਕਣਗੇ ਕਿਸਾਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਸਰਹੱਦ ‘ਤੇ ਬਿਨਾਂ ਰੁਕਾਵਟ ਖੇਤੀ ਕਰ ਸਕਣਗੇ ਕਿਸਾਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਨਵੀਂ ਦਿੱਲੀ, 17 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਸਬੰਧਤ ਵੱਖ-ਵੱਖ ਲੰਬਿਤ ਮੁੱਦਿਆਂ ਦੇ ਜਲਦੀ ਅਤੇ ਸਮਾਂਬੱਧ ਹੱਲ ਲਈ ਵਿਚਾਰ-ਵਟਾਂਦਰਾ ਕੀਤਾ, ਜਿਨ੍ਹਾਂ ਵਿੱਚ ਸਰਹੱਦੀ ਸੁਰੱਖਿਆ ਪ੍ਰਬੰਧ, ਖੇਤੀਬਾੜੀ ਸੰਕਟ, ਅੰਤਰਰਾਜੀ ਪਾਣੀ ਸਬੰਧੀ ਵਿਵਾਦ ਅਤੇ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਦੇ ਬਕਾਏ ਦੀ ਅਦਾਇਗੀ ਵਿੱਚ ਦੇਰੀ ਸ਼ਾਮਲ ਹੈ। ਇਸ ਦੇ ਨਾਲ ਨਾਲ ਸਰਹੱਦੀ ਸੁਰੱਖਿਆ ਵਾੜ ਜ਼ੀਰੋ ਲਾਈਨ ਤੋਂ ਕਾਫ਼ੀ ਦੂਰ ਹੋਣ ਕਾਰਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕੌਮਾਂਤਰੀ ਸਰਹੱਦ ਅਤੇ ਕੰਡਿਆਲੀ ਤਾਰ ਦਰਮਿਆਨ ਪੈਂਦੀ ਖੇਤੀਯੋਗ ਜ਼ਮੀਨ ਦੇ ਵੱਡੇ ਹਿੱਸੇ 'ਤੇ ਚਿੰਤਾ ਪ੍ਰਗਟ ਕੀਤੀ, ਜਿਸ ਕਾਰਨ ਕਿਸਾਨਾਂ ਨੂੰ ਆਪਣੇ ਖੇਤਾਂ ਤੱਕ ਪਹੁੰਚਣ ਲਈ ਰੋਜ਼ਾਨਾ ਇਸ ਨੂੰ ਪਾਰ ਕਰਨਾ ਪੈਂਦਾ ਹੈ।ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਸਤਾਵਿਤ ਬੀਜ ਬਿੱਲ 2025, ਅਣਸੁਲਝੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ) ਵਿਵਾਦ, ਐਫ.ਸੀ.ਆਈ. ਵੱਲੋਂ ਅਨਾਜ ਦੀ ਮੱਠੀ ਢੋਆ-ਢੋਆਈ, ਆੜ੍ਹਤੀਆ...
ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ: ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ: ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

Breaking News
ਚੰਡੀਗੜ੍ਹ, 17 ਜਨਵਰੀ : ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਕਾਂਗਰਸ ਆਗੂਆਂ ਵੱਲੋਂ 'ਆਪ' ਨੇਤਾ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਛੇੜਛਾੜ ਵਾਲੇ ਵੀਡੀਓ ਨਾਲ ਸਬੰਧਤ ਮਾਮਲੇ ਵਿੱਚ ਅਦਾਲਤ ਦੁਆਰਾ ਫੋਰੈਂਸਿਕ ਰਿਪੋਰਟ ਦੇ ਅਧਾਰ 'ਤੇ ਜਾਰੀ ਕੀਤੇ ਹੁਕਮਾਂ 'ਤੇ ਸ਼ੱਕ ਜਤਾ ਕੇ ਜਨਤਾ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਨਿੰਦਾ ਕੀਤੀ ਹੈ। 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਪੁਲਿਸ ਦੀ ਫੋਰੈਂਸਿਕ ਰਿਪੋਰਟ 'ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਉਠਾਏ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਇਹ ਮੁੱਦਾ ਹੁਣ ਸਿਆਸੀ ਅਸਹਿਮਤੀ ਤੋਂ ਕਿਤੇ ਅੱਗੇ ਵਧ ਚੁੱਕਾ ਹੈ ਅਤੇ ਇਹ ਸਿੱਧੇ ਤੌਰ 'ਤੇ ਅਦਾਲਤੀ ਹੁਕਮਾਂ ਨੂੰ ਚੁਣੌਤੀ ਦੇਣ ਦੇ ਬਰਾਬਰ ਹੈ।ਅਰੋੜਾ ਨੇ ਸਪੱਸ਼ਟ ਕੀਤਾ ਕਿ ਮਾਣਯੋਗ ਅਦਾਲਤ ਨੇ ਸਟੇਟ ਫੋਰੈਂਸਿਕ ਸਾਇੰਸ ਲੈਬਾਰਟਰੀ ਵੱਲੋਂ ਪੇਸ਼ ਕੀਤੀਆਂ ਫੋਰੈਂਸਿਕ ਰਿਪੋਰਟਾਂ ਦੀ ਜਾਂਚ ਕਰਨ ਤੋਂ ਬਾਅਦ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਵਾਇਰਲ ਹੋਈ ਵੀਡੀਓ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਅਸਲ ਆਡੀਓ ਵਿੱਚ ਕੋਈ ਵੀ ਇਤਰਾਜ਼ਯੋਗ ਸ਼ਬਦ ਮੌਜੂਦ ਨਹੀਂ ਸੀ। ਇਸੇ ਸਿੱਟ...
ਗੰਭੀਰ ਸੰਕਟ ਤੋਂ ਮੁਕੰਮਲ ਇਲਾਜ ਵੱਲ ਕਦਮ: ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਗੰਭੀਰ ਸੰਕਟ ਤੋਂ ਮੁਕੰਮਲ ਇਲਾਜ ਵੱਲ ਕਦਮ: ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

Breaking News
ਚੰਡੀਗੜ੍ਹ, 16 ਜਨਵਰੀ : ਸਾਲਾਂ ਤੋਂ, ਪੰਜਾਬ ਵਿੱਚ ਕੁੱਤੇ ਦੇ ਕੱਟਣ ਦੇ ਨਤੀਜੇ ਇਕ ਜ਼ਖ਼ਮ ਤੋਂ ਕਿਤੇ ਜ਼ਿਆਦਾ ਗੰਭੀਰ ਹੁੰਦੇ ਸਨ। ਹਰ ਸਾਲ ਕੁੱਤਿਆਂ ਦੇ ਕੱਟਣ ਦੇ ਲਗਭਗ ਤਿੰਨ ਲੱਖ ਮਾਮਲੇ ਸਾਹਮਣੇ ਆਉਂਦੇ ਹਨ, ਜਿਸ ਨਾਲ ਹਜ਼ਾਰਾਂ ਪਰਿਵਾਰਾਂ 'ਤੇ ਰੇਬੀਜ਼ ਦਾ ਖ਼ਤਰਾ ਬਣਿਆ ਰਹਿੰਦਾ ਸੀ। ਜੇਕਰ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਇਹ ਬਿਮਾਰੀ 100 ਫ਼ੀਸਦੀ ਘਾਤਕ ਹੁੰਦੀ ਹੈ ਪਰ ਸਮੇਂ ਸਿਰ ਟੀਕਾਕਰਨ ਨਾਲ ਇਸ ਦੀ ਪੂਰੀ ਤਰ੍ਹਾਂ ਰੋਕਥਾਮ ਕੀਤੀ ਜਾ ਸਕਦੀ ਹੈ। ਪਹਿਲਾਂ ਐਂਟੀ-ਰੇਬੀਜ਼ ਟੀਕਾਕਰਨ (ਏਆਰਵੀ) ਸਿਰਫ਼ 48 ਪ੍ਰਾਇਮਰੀ ਸਿਹਤ ਕੇਂਦਰਾਂ ਵਿੱਚ ਹੀ ਉਪਲੱਬਧ ਸੀ, ਜਿਸ ਕਾਰਨ ਪੀੜਤਾਂ, ਜਿਹਨਾਂ ਵਿੱਚ ਅਕਸਰ ਬੱਚੇ, ਬਜ਼ੁਰਗ ਅਤੇ ਰੋਜ਼ਾਨਾ ਮਜ਼ਦੂਰੀ ਕਰਨ ਵਾਲੇ ਕਾਮੇ ਹੁੰਦੇ ਹਨ, ਨੂੰ ਘਰਾਂ ਤੋਂ ਦੂਰ ਜਾਣਾ ਪੈਂਦਾ ਸੀ, ਘੰਟਿਆਂ ਤੱਕ ਉਡੀਕ ਕਰਨੀ ਪੈਂਦੀ ਸੀ, ਉਨ੍ਹਾਂ ਦੀ ਮਜ਼ਦੂਰੀ ਦਾ ਨੁਕਸਾਨ ਹੁੰਦਾ ਸੀ ਅਤੇ ਕਈ ਮਾਮਲਿਆਂ ਵਿੱਚ, ਜ਼ਰੂਰੀ ਪੰਜ ਖੁਰਾਕਾਂ ਵਾਲੇ ਟੀਕਾਕਰਨ ਸ਼ਡਿਊਲ ਨੂੰ ਵਿਚਕਾਰੋਂ ਛੱਡਣ ਲਈ ਮਜਬੂਰ ਹੋਣਾ ਪੈਂਦਾ ਸੀ। ਇਹ ਪਾੜਾ ਪ੍ਰਣਾਲੀਗਤ ਸੀ ਅਤੇ ਕੀਮਤੀ ਮਨੁੱਖੀ ਜਾਨਾਂ 'ਤੇ ਇਸ ਦਾ ਜੋਖਮ ਗੰ...
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

Breaking News
ਅੰਮ੍ਰਿਤਸਰ, 15 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ ਕਰਦੇ ਹੋਏ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋਏ। ਮੁੱਖ ਮੰਤਰੀ ਨੇ ਅੱਜ ਆਪਣਾ ਪੂਰਾ ਦਿਨ ਸਿੱਖਾਂ ਦੇ ਸਰਵਉੱਚ ਅਸਥਾਨ ਨੂੰ ਸਮਰਪਿਤ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਸਾਹਿਬ ਅੱਗੇ ਪੇਸ਼ ਹੋ ਕੇ ਆਪਣੇ ਪਹਿਲੇ ਬਿਆਨਾਂ ਬਾਰੇ ਵਿਸਥਾਰ ਵਿੱਚ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਨੇ ਮੁੜ ਦੁਹਰਾਇਆ ਕਿ ਉਹ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਵਿੱਚ ਪੂਰਨ ਵਿਸ਼ਵਾਸ ਰੱਖਦੇ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਫੈਸਲਾ ਸਿਰ ਮੱਥੇ ਸਵਿਕਾਰ ਕਰਦੇ ਹਨ ਅਤੇ ਇਸ ਪਾਵਨ ਅਸਥਾਨ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਜਾਂ ਕਮਜ਼ੋਰ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਥੇਦਾਰ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਿੱਜੀ ਤੌਰ ’ਤੇ ਪੇਸ਼ ਹੋਏ ਹਨ। ਉਨ੍ਹਾਂ ਕਿਹਾ, “ਜਥੇਦਾਰ ਸਾਹਿਬ ਦੇ...
ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

Breaking News
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਮਾਘੀ ਦੇ ਪਵਿੱਤਰ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਹੋਏ ਸਰੂਪ ਮਿਲਣ 'ਤੇ ਪੰਜਾਬ ਸਰਕਾਰ ਦਾ ਸਟੈਂਡ ਦੁਹਰਾਇਆ। ਸਿੱਖ ਇਤਿਹਾਸ ਅਤੇ ਕੁਰਬਾਨੀ ਨਾਲ ਜੁੜੇ ਇਸ ਦਿਨ ਮੁੱਖ ਮੰਤਰੀ ਨੇ ਕਿਹਾ ਕਿ ਸਰੂਪਾਂ ਦੀ ਬਰਾਮਦਗੀ ਪ੍ਰਾਪਤੀ ਦੀ ਬਜਾਏ ਫ਼ਰਜ਼ ਦਾ ਮਸਲਾ ਹੈ।ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਆਉਣ ਵਾਲੇ ਬਜਟ ਵਿੱਚ ਔਰਤਾਂ ਲਈ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਸਹਾਇਤਾ ਯੋਜਨਾ ਲਈ ਬਜਟ ਵਿੱਚ ਪ੍ਰਬੰਧ ਕਰੇਗੀ। ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ। 'ਆਪ' ਆਗੂਆਂ ਨੇ ਕਿਹਾ ਕਿ ਮਾਘੀ ਮੌਕੇ ਇੱਥੇ ਹੋਇਆ ਇਕੱਠ ਸਰਕਾਰ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।ਮਾਘੀ ਮੌਕੇ ਇੱਕ ਵਿਸ਼ਾਲ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗ...
ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

Breaking News
ਚੰਡੀਗੜ੍ਹ, 14 ਜਨਵਰੀ : ਜਾਇਦਾਦ ਦੇ ਅਧਿਕਾਰਾਂ ਦੀ ਰਾਖੀ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਕਾਨੂੰਨੀ ਬੇਯਕੀਨੀ ਨੂੰ ਦੂਰ ਕਰਨ ਦੇ ਉਦੇਸ਼ ਨਾਲ ਇਕ ਇਤਿਹਾਸਕ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਰਹਿਣ ਵਾਲੇ ਨਿਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਵੱਡੇ ਨਾਗਰਿਕ ਕੇਂਦਰਿਤ ਸੁਧਾਰ ਪੇਸ਼ ਕੀਤੇ ਹਨ। ਮੁੱਖ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਦੇ ਨਿਰਦੇਸ਼ਾਂ ਤੇ ਕਾਰਵਾਈ ਕਰਦੇ ਹੋਏ ਸਰਕਾਰ ਨੇ ਸਹਿਕਾਰੀ ਹਾਊਸਿੰਗ ਜਾਇਦਾਦਾਂ ਦੀ ਰਜਿਸਟਰੇਸ਼ਨ ਨੂੰ ਕਿਫ਼ਾਇਤੀ, ਸੁਰੱਖਿਅਤ ਅਤੇ ਕਾਨੂੰਨੀ ਤੌਰਤੇ ਮਜ਼ਬੂਤ ਬਣਾਉਣ ਲਈ ਵਿਆਪਕ ਢਾਂਚੇ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਦੇ ਨਾਲ-ਨਾਲ ਸੂਬੇ ਲਈ ਸਟੈਂਪ ਡਿਊਟੀ ਦੀ ਜਾਇਜ਼ ਵਸੂਲੀ ਨੂੰ ਯਕੀਨੀ ਬਣਾਇਆ ਹੈ।ਇਸ ਫੈਸਲੇ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਤਬਾਦਲੇ ਨੂੰ ਕਾਨੂੰਨੀ ਰੂਪ ਦੇਣ ਲਈ ਦੂਰਗਾਮੀ ਕਦਮ ਚੁੱਕੇ ਹਨ। ਇਨ੍ਹਾਂ ਵਿੱਚੋਂ ਬਹੁਤੀਆਂ ਸੁਸਾਇਟੀਆਂ ਦਹਾਕਿਆਂ ਤੋਂ...
ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ; ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ

ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ; ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ

Breaking News
ਫਗਵਾੜਾ, 12 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਪੂਰਥਲਾ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਵਿਖੇ ਸੂਬੇ ਦੇ ਪਹਿਲੇ ਸਟਾਰਟਅੱਪ ਪੰਜਾਬ ਕਨਕਲੇਵ ਦਾ ਉਦਘਾਟਨ ਕੀਤਾ, ਜਿਸ ਤਹਿਤ ਨਵੀਨਤਾ, ਸਖ਼ਤ ਮਿਹਨਤ ਅਤੇ ਉੱਦਮਤਾ ਨੂੰ ਸਰਕਾਰ ਦੇ ਆਰਥਿਕ ਦ੍ਰਿਸ਼ਟੀਕੋਣ ਵਿੱਚ ਪ੍ਰਮੁੱਖ ਤਰਜੀਹ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਕਰਵਾਇਆ ਗਿਆ ਇਹ ਸਟਾਰਟਅੱਪ ਪੰਜਾਬ ਕਨਕਲੇਵ 2026 ਇੱਕ ਪ੍ਰਮੁੱਖ ਸੂਬਾ-ਪੱਧਰੀ ਪਲੇਟਫਾਰਮ ਵਜੋਂ ਉਭਰਿਆ ਹੈ, ਜੋ ਨਵੀਨਤਾ, ਉੱਦਮਤਾ ਅਤੇ ਸੂਬੇ ਦੇ ਤੇਜ਼ੀ ਨਾਲ ਪੈਰ ਪਸਾਰ ਰਹੇ ਸਟਾਰਟਅੱਪ ਈਕੋ-ਸਿਸਟਮ ਨੂੰ ਦਰਸਾਉਂਦਾ ਹੈ।100 ਤੋਂ ਵੱਧ ਸਟਾਰਟਅੱਪਸ ਦੇ ਭਾਗ ਲੈਣ, ਉਦਮਾਂ ਨੂੰ ਸੀਡ ਗ੍ਰਾਂਟਾਂ ਵੰਡਣ ਅਤੇ ਉਦਯੋਗਪਤੀਆਂ, ਨਿਵੇਸ਼ਕਾਂ, ਇਨਕਿਊਬੇਟਰਾਂ, ਅਕਾਦਮਿਕ ਮਾਹਰਾਂ ਅਤੇ ਨੀਤੀ ਘਾੜਿਆਂ ਨੂੰ ਇੱਕੋ ਛੱਤ ਹੇਠ ਲਿਆ ਕੇ ਭਗਵੰਤ ਮਾਨ ਸਰਕਾਰ ਨੇ ਨਵੇਂ ਕਾਰੋਬਾਰੀ ਵਿਚਾਰਾਂ ਨੂੰ ਸਰਕਾਰ ਵੱਲੋਂ ਪੂਰੀ ਸਹਾਇਤਾ ਪ੍ਰਦਾਨ ਕਰਨ ਦਾ ਸਪੱਸ਼ਟ ਸੰਦੇਸ਼ ਦਿੱਤਾ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਪੈਦਾ ਕਰਨ ਵਾਲੇ ਬਣਨ ...
ਮਾਨ ਸਰਕਾਰ ਦੀ ਗੈਂਗਸਟਰਵਾਦ ਵਿਰੁੱਧ ‘ਜ਼ੀਰੋ ਟੋਲਰੈਂਸ’ ਨੀਤੀ ਤਹਿਤ ਪੁਲਿਸ ਨੂੰ ਮਿਲੀ ਵੱਡੀ ਸਫਲਤਾ: ਕੁਲਦੀਪ ਸਿੰਘ ਧਾਲੀਵਾਲ

ਮਾਨ ਸਰਕਾਰ ਦੀ ਗੈਂਗਸਟਰਵਾਦ ਵਿਰੁੱਧ ‘ਜ਼ੀਰੋ ਟੋਲਰੈਂਸ’ ਨੀਤੀ ਤਹਿਤ ਪੁਲਿਸ ਨੂੰ ਮਿਲੀ ਵੱਡੀ ਸਫਲਤਾ: ਕੁਲਦੀਪ ਸਿੰਘ ਧਾਲੀਵਾਲ

Breaking News
ਚੰਡੀਗੜ੍ਹ 12 ਜਨਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜੋ ਕਹਿੰਦੀ ਹੈ, ਉਹ ਕਰਕੇ ਦਿਖਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਦੇ ਇੱਕ ਪੈਲੇਸ ਵਿੱਚ ਜਰਨੈਲ ਸਿੰਘ ਸਰਪੰਚ ਵਲਟੋਹਾ ਦੇ ਕਤਲ ਵਿੱਚ ਸ਼ਾਮਿਲ 7 ਦੋਸ਼ੀਆਂ ਨੂੰ ਪੁਲਿਸ ਨੇ ਸਿਰਫ 8 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ।ਆਪ ਆਗੂ ਪ੍ਰਬਵੀਰ ਸਿੰਘ ਬਰਾੜ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਕੇਂਦਰੀ ਏਜੰਸੀਆਂ ਅਤੇ ਹੋਰਨਾਂ ਰਾਜਾਂ ਦੀ ਪੁਲਿਸ ਨਾਲ ਤਾਲਮੇਲ ਕਰਕੇ ਇਸ ਆਪ੍ਰੇਸ਼ਨ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਹੈ। ਉਨ੍ਹਾਂ ਕਿਹਾ, ਦੋਸ਼ੀਆਂ ਨੇ ਬਿਹਾਰ, ਪਟਨਾ, ਨਾਂਦੇੜ ਅਤੇ ਰਾਏਪੁਰ ਛੱਤੀਸਗੜ੍ਹ ਵਰਗੇ ਇਲਾਕਿਆਂ ਵਿੱਚ ਪਨਾਹ ਲਈ ਸੀ,ਜਿਨ੍ਹਾਂ ਨੂੰ ਸਾਡੀ ਪੁਲਿਸ ਨੇ 110 ਕੀਲੋਮੀਟਰ ਤਕ ਸੀਸੀਟੀਵੀ ਟ੍ਰੈਕ ਕਰ ਕੇ ਅਤੇ ਤਕਨੀਕੀ ਸ...
ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ

ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ

Breaking News
ਜਲੰਧਰ, 12 ਜਨਵਰੀ: ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਵਿੱਚ ਲੋਕ ਮਿਲਣੀ ਰਾਹੀਂ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਿਆ। ਅਜਿਹੀ ਸਿੱਧੀ ਗੱਲਬਾਤ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦਾ ਧੁਰਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਬਿਜਲੀ ਅਤੇ ਵੱਡੇ ਪੱਧਰ ਉੱਤੇ ਰੋਜ਼ਗਾਰ ਤੋਂ ਲੈ ਕੇ ਸਿਹਤ ਸੰਭਾਲ ਅਤੇ ਸਿੱਖਿਆ ਸੁਧਾਰਾਂ ਤੱਕ ਨਿਰੰਤਰ ਲੋਕ—ਪੱਖੀ ਪਹਿਲਕਦਮੀਆਂ ਆਮ ਪਰਿਵਾਰਾਂ ਉੱਤੇ ਬੋਝ ਨੂੰ ਲਗਾਤਾਰ ਘਟਾ ਰਹੀਆਂ ਹਨ ਅਤੇ ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਆਪਣੀ ਸਥਿਤੀ ਮੁੜ ਪ੍ਰਾਪਤ ਕਰਨ ਦੇ ਰਾਹ ਉੱਪਰ ਮਜ਼ਬੂਤੀ ਨਾਲ ਅੱਗੇ ਵਧਾ ਰਹੀਆਂ ਹਨ।ਜਲੰਧਰ ਦੇ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀਆਂ ਸ਼ਾਸਨ ਦਾ ਇਕ ਨਿਯਮਤ ਹਿੱਸਾ ਹੋਣਗੀਆਂ ਕਿਉਂਕਿ ਇਹ ਸਰਕਾਰ ਨੂੰ ਜ਼ਮੀਨੀ ਹਕੀਕਤਾਂ ਨੂੰ ਸਮਝਣ ਅਤੇ ਜਨਤਕ ਸ਼ਿਕਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਵਿੱਚ ਮਦਦ ਕਰਦੀਆਂ ਹਨ। ਮ...
ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

Breaking News
ਜਲੰਧਰ, 11 ਜਨਵਰੀ : ਜਦੋਂ ਜ਼ਿਆਦਾਤਰ ਸੂਬਿਆਂ ਵਿੱਚ ਨੌਜਵਾਨਾਂ ਲਈ ਸਰਕਾਰੀ ਨੌਕਰੀ ਇੱਕ ਹੁਸੀਨ ਖ਼ੁਆਬ ਬਣ ਗਈ ਹੈ ਤਾਂ ਪੰਜਾਬ ਇਸ ਤੋਂ ਉਲਟ ਤਸਵੀਰ ਪੇਸ਼ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ 1,746 ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ, ਜੋ ਕਿ ਇੱਕ ਰਿਕਾਰਡ ਹੈ ਅਤੇ ਇਹ ਐਲਾਨਾਂ ਦੀ ਬਜਾਏ ਨਤੀਜਾ ਮੁਖੀ ਪਹੁੰਚ ਉੱਤੇ ਆਧਾਰਿਤ ਹੈ।ਪੰਜਾਬ ਸਰਕਾਰ 16 ਮਾਰਚ, 2022 ਤੋਂ ਰੋਜ਼ਾਨਾ ਔਸਤਨ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨਿਯੁਕਤੀਆਂ ਕਰਕੇ ਇਤਿਹਾਸ ਰਚਿਆ ਗਿਆ ਹੈ। ਇਹ ਸਮੂਹਿਕ ਭਰਤੀ ਨਾ ਸਿਰਫ਼ ਪੰਜਾਬ ਪੁਲਿਸ ਨੂੰ ਮਜ਼ਬੂਤ ਕਰਦੀ ਹੈ, ਸਗੋਂ ਯੋਗਤਾ-ਆਧਾਰਤ, ਪਾਰਦਰਸ਼ੀ ਭਰਤੀ ਦੇ ਸਪੱਸ਼ਟ ਸੰਦੇਸ਼ ਨੂੰ ਵੀ ਮਜ਼ਬੂਤ ਕਰਦੀ ਹੈ, ਜਦੋਂ ਕਿ ਨਵੀਂ ਸ਼ਾਮਲ ਕੀਤੀ ਗਈ ਫੋਰਸ ਨੂੰ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਲੜਾਈ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਦਾ ਕੰਮ ਸੌਂਪਿਆ ਗਿਆ ਹੈ।ਐਤਵਾਰ ਨੂੰ ਪੰਜਾਬ ਪੁਲਿਸ ਦੇ ਹਥਿਆਰਬੰਦ ਅਤੇ ਜ਼ਿਲ੍ਹਾ ਕਾਡਰ...