Sunday, August 2
Shadow

Breaking News

ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

Breaking News
ਚੰਡੀਗੜ੍ਹ, 24 ਦਸੰਬਰ : ਮੈਡੀਕਲ ਕਾਲਜਾਂ ਵਿੱਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ ਆਦੇਸ਼ ਦਿੱਤਾ। ਇੱਥੇ ਅੱਜ ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਇਨ੍ਹਾਂ ਸਹੂਲਤਾਂ ਦਾ ਵਿਸਤਾਰ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਲੋਕਾਂ ਨੂੰ ਵਧੀਆ ਇਲਾਜ ਦੇ ਨਾਲ-ਨਾਲ ਮੈਡੀਕਲ ਟੈਸਟਾਂ ਦੀ ਸਹੂਲਤ ਯਕੀਨੀ ਬਣੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਨੂੰ ਅਤਿ-ਆਧੁਨਿਕ ਤੇ ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰਨਾ ਜ਼ਰੂਰੀ ਹੈ ਤਾਂ ਕਿ ਇਹ ਮਰੀਜ਼ਾਂ ਨੂੰ ਬਿਹਤਰ ਤਰੀਕੇ ਨਾਲ ਸੇਵਾਵਾਂ ਦੇ ਸਕਣ। ਭਗਵੰਤ ਸਿੰਘ ਮਾਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੌਰੀ 68.98 ਕਰੋੜ ਰੁਪਏ ਜਾਰੀ ਕੀਤੇ ਜਾਣ। ਮੁੱਖ ਮੰਤਰੀ ਨੇ ਕਿਹਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

Breaking News
ਚੰਡੀਗੜ੍ਹ, 23 ਦਸੰਬਰ : ਮੈਡੀਕਲ ਕਾਲਜਾਂ ਵਿੱਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ ਆਦੇਸ਼ ਦਿੱਤਾ। ਇੱਥੇ ਅੱਜ ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਇਨ੍ਹਾਂ ਸਹੂਲਤਾਂ ਦਾ ਵਿਸਤਾਰ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਲੋਕਾਂ ਨੂੰ ਵਧੀਆ ਇਲਾਜ ਦੇ ਨਾਲ-ਨਾਲ ਮੈਡੀਕਲ ਟੈਸਟਾਂ ਦੀ ਸਹੂਲਤ ਯਕੀਨੀ ਬਣੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਨੂੰ ਅਤਿ-ਆਧੁਨਿਕ ਤੇ ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰਨਾ ਜ਼ਰੂਰੀ ਹੈ ਤਾਂ ਕਿ ਇਹ ਮਰੀਜ਼ਾਂ ਨੂੰ ਬਿਹਤਰ ਤਰੀਕੇ ਨਾਲ ਸੇਵਾਵਾਂ ਦੇ ਸਕਣ। ਭਗਵੰਤ ਸਿੰਘ ਮਾਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੌਰੀ 68.98 ਕਰੋੜ ਰੁਪਏ ਜਾਰੀ ਕੀਤੇ ਜਾਣ। ਮੁੱਖ ਮੰਤਰੀ ਨੇ ਕਿਹਾ...
ਮਾਨ ਸਰਕਾਰ ਦਾ ਸਿੱਖਿਆ ਦ੍ਰਿਸ਼ਟੀਕੋਣ : 25 ਸਕੂਲਾਂ ਵਿੱਚ AI-ਅਧਾਰਤ ਕਰੀਅਰ ਮਾਰਗਦਰਸ਼ਨ ਪਾਇਲਟ ਪ੍ਰੋਜੈਕਟ ਕੀਤਾ ਸ਼ੁਰੂ

ਮਾਨ ਸਰਕਾਰ ਦਾ ਸਿੱਖਿਆ ਦ੍ਰਿਸ਼ਟੀਕੋਣ : 25 ਸਕੂਲਾਂ ਵਿੱਚ AI-ਅਧਾਰਤ ਕਰੀਅਰ ਮਾਰਗਦਰਸ਼ਨ ਪਾਇਲਟ ਪ੍ਰੋਜੈਕਟ ਕੀਤਾ ਸ਼ੁਰੂ

Breaking News
ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਸੇਧ ਸਬੰਧੀ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਪਣੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.)-ਅਧਾਰਿਤ ਕਰੀਅਰ ਗਾਈਡੈਂਸ ਨੂੰ ਏਕੀਕ੍ਰਿਤ ਕਰਨ ਲਈ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਹੈ। ਪਾਇਲਟ ਪੜਾਅ ਤਹਿਤ ਸਰਕਾਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਤੋਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ 25 ਏ.ਆਈ.-ਅਧਾਰਤ ਕਰੀਅਰ ਗਾਈਡੈਂਸ ਲੈਬਾਰਟਰੀਆਂ ਦਾ ਆਗ਼ਾਜ਼ ਕੀਤਾ ਗਿਆ ਹੈ। ਸ. ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕੋ ਸਮੇਂ ਇਨ੍ਹਾਂ ਲੈਬਾਰਟਰੀਆਂ ਦਾ ਉਦਘਾਟਨ ਕਰਕੇ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਐਜੂਕੇਸ਼ਨ-ਟੈਕ ਪਾਰਟਨਰ "ਬਿਓਂਡ ਮੈਂਟਰ" ਦੇ ਸਹਿਯੋਗ ਨਾਲ ਲਾਗੂ ਕੀਤਾ ਗਿਆ ਇਹ ਪ੍ਰੋਗਰਾਮ ਸੂਬੇ ਦੇ ਵਿਦਿਆਰਥੀਆਂ ਨੂੰ ਮੁਫ਼ਤ ਕਰੀਅਰ ਗਾਈਡੈਂਸ ਦ...
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ: ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ: ਭਗਵੰਤ ਸਿੰਘ ਮਾਨ

Breaking News
ਸੰਗਰੂਰ, 22 ਦਸੰਬਰ : ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਗੱਲਬਾਤ ਦੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਇਸ ਕਦਮ ਦਾ ਉਦੇਸ਼ ਪਿੰਡਾਂ ਲਈ ਸ਼ਹਿਰਾਂ ਦੇ ਬਰਾਬਰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਯਕੀਨੀ ਬਣਾਉਣਾ ਹੈ। ਤਾੜੀਆਂ ਦੀ ਗੂੰਜ ਵਿੱਚ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡਾਂ ਦਾ ਸੰਪੂਰਨ ਵਿਕਾਸ ਸਮੇਂ ਦੀ ਲੋੜ ਹੈ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਵਿਸ਼ਾਲ ਕਾਰਜ ਆਮ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ।  ਲੋਕਾਂ ਨਾਲ ਭਾਵਨਾਤਮਕ ਸਾਂਝ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਅਤੇ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਰਾਜ ਵਿੱਚ ਚੱਲ ਰਹੇ ਵਿਕਾਸ ਕਾਰ...
ਪੰਜਾਬ ਦੇ ਸਭ ਤੋਂ ਵੱਡੀ ਮੈਗਾ PTM  ਵਿੱਚ 23 ਲੱਖ ਤੋਂ ਵੱਧ ਮਾਪਿਆਂ ਦੀ ਭਾਗੀਦਾਰੀ ਵੇਖੀ ਗਈ, ਜਿਸ ਨੇ ਇੱਕ ਨਵਾਂ ਮਾਪਦੰਡ ਕੀਤਾ ਸਥਾਪਤ । ਮਾਨ ਸਰਕਾਰ ਦੇ ਵਿਧਾਇਕਾਂ ਨੇ 7,500 ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਦਾ ਕੀਤਾ ਨਿਰੀਖਣ

ਪੰਜਾਬ ਦੇ ਸਭ ਤੋਂ ਵੱਡੀ ਮੈਗਾ PTM  ਵਿੱਚ 23 ਲੱਖ ਤੋਂ ਵੱਧ ਮਾਪਿਆਂ ਦੀ ਭਾਗੀਦਾਰੀ ਵੇਖੀ ਗਈ, ਜਿਸ ਨੇ ਇੱਕ ਨਵਾਂ ਮਾਪਦੰਡ ਕੀਤਾ ਸਥਾਪਤ । ਮਾਨ ਸਰਕਾਰ ਦੇ ਵਿਧਾਇਕਾਂ ਨੇ 7,500 ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਦਾ ਕੀਤਾ ਨਿਰੀਖਣ

Breaking News
ਚੰਡੀਗੜ੍ਹ, 21 ਦਸੰਬਰ : ਬੱਚਿਆਂ ਦੇ ਸੰਪੂਰਨ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ 23.30 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰਾਜ ਪੱਧਰੀ ਸਮਾਗਮ ਦੇ ਹਿੱਸੇ ਵਜੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਪੀਟੀਐਮ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸਦੇ ਨਾਲ ਹੀ 'ਆਪ' ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਦੀ ਸੂਰਾ ਸਿੰਘ ਵਿਖੇ ਮੈਗਾ ਪੀਟੀਐਮ ਵਿੱਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਇਸ ਮਿਲਣੀ ਦੇ ਸਬੰਧ ਵਿੱਚ ਵਿਧਾਇਕਾਂ, ਸਕੱਤਰ ਸਕੂਲ ਸਿੱਖਿਆ ਸ੍ਰੀਮਤੀ ਅਨਿੰਦਿਤਾ ਮਿੱਤਰਾ, ਡਾਇਰੈਕਟਰ ਐਸ.ਸੀ.ਈ.ਆਰ.ਟੀ. ਕਿਰਨ ਸ਼ਰਮਾ, ਡਿਪਟੀ ਕਮਿਸ਼ਨਰਾਂ ਅਤੇ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ 7500 ਤੋਂ ਵੱਧ ਸਕੂਲਾਂ ਦਾ ਦੌਰਾ ...
ਮਾਨ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਚੁੱਕਿਆ ਵੱਡਾ ਕਦਮ , 1,568 ANM ਅਤੇ ਸਟਾਫ ਨਰਸ ਦੀਆਂ ਅਸਾਮੀਆਂ ਦੀ ਭਰਤੀ ਨੂੰ ਦਿੱਤੀ ਮਨਜ਼ੂਰੀ

ਮਾਨ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਚੁੱਕਿਆ ਵੱਡਾ ਕਦਮ , 1,568 ANM ਅਤੇ ਸਟਾਫ ਨਰਸ ਦੀਆਂ ਅਸਾਮੀਆਂ ਦੀ ਭਰਤੀ ਨੂੰ ਦਿੱਤੀ ਮਨਜ਼ੂਰੀ

Breaking News
ਚੰਡੀਗੜ੍ਹ, 20 ਦਸੰਬਰ : ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਪ੍ਰਵਾਨਗੀ ਤਹਿਤ ਏ. ਐਨ.ਐਮ. ਦੀਆਂ ਕੁੱਲ 2,000 ਮਨਜ਼ੂਰਸ਼ੁਦਾ ਅਸਾਮੀਆਂ ‘ਚੋਂ 729 ਖਾਲੀ ਅਸਾਮੀਆਂ ਅਤੇ  ਸਟਾਫ ਨਰਸਾਂ ਦੀਆਂ 1896 ਪ੍ਰਵਾਨਿਤ ਅਸਾਮੀਆਂ ‘ਚੋਂ 839 ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸਟਾਫ ਦੀ ਘਾਟ ਕਾਰਨ ਸਿਹਤ ਸੰਭਾਲ ਸੇਵਾਵਾਂ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਇਸ ਲਈ ਇਨ੍ਹਾਂ ਠੇਕੇ-ਅਧਾਰਤ ਅਸਾਮੀਆਂ ਨੂੰ ਭਰਨ ਨੂੰ ਤਰਜੀਹ ਦਿੱਤੀ ਗਈ ਹੈ। ਇਸ ਪਹਿਲਕਦਮੀ ...
ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

Breaking News
ਚੰਡੀਗੜ੍ਹ, 19 ਦਸੰਬਰ: ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਕਰਨ ਦੇ ਉਦੇਸ਼ ਨਾਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਰੋਜ਼ਗਾਰ ਕ੍ਰਾਂਤੀ ਸਕੀਮ’ ਤਹਿਤ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ। ਇੱਥੇ ਮਗਸੀਪਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਮੀਲ ਪੱਥਰ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ਸਵੈ-ਰੋਜ਼ਗਾਰ ਪਹਿਲਕਦਮੀ ਨਾਲ ‘ਰੋਜ਼ਗਾਰ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਮਾਰਚ 2022 ਤੋਂ ਹੁਣ ਤੱਕ ਕੁੱਲ 1165 ‘ਸਮਾਲ ਸਟੇਜ ਕੈਰਿਜ ਪਰਮਿਟ’ ਮਨਜ਼ੂਰ ਕੀਤੇ ਹਨ ਅਤੇ ਅੱਜ ਇਸ ਯੋਜਨਾ ਤਹਿਤ 505 ਨੌਜਵਾਨਾਂ ਨੂੰ ਪਰਮਿਟ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਰਮਿਟ ਆਮ ਪਰਿਵਾਰਾਂ ਦੇ ਇਨ੍ਹਾਂ ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਨਿਰਪੱਖ ਢੰਗ ਨਾਲ ਦਿੱਤੇ ਗਏ ਹਨ। ਪਰਮਿਟ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਪੈਟਰੋਲ ਪੰਪ ਅਪਰੇਟਰਾਂ, ਬੱਸ ਅਪਰੇਟਰਾਂ ਅਤੇ ਹੋਰ ...
ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ

ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ

Breaking News
ਚੰਡੀਗੜ੍ਹ, 19 ਦਸੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ 'ਆਪ' ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਵੱਲੋਂ ਅੱਜ 'ਹੁਨਰ ਸਿੱਖਿਆ ਸਕੂਲ' ਹੈਂਡਬੁੱਕ ਲਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਅਕਾਦਮਿਕ ਸਾਲ 2025-26 ਲਈ 40 ਸਕੂਲਾਂ ਵਿੱਚ ਸ਼ੁਰੂ ਕੀਤੇ ਗਏ "ਹੁਨਰ ਸਿੱਖਿਆ ਸਕੂਲ" ਪ੍ਰੋਗਰਾਮ, ਜਿਸਦਾ ਉਦੇਸ਼ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਵੇਂ ਯੁੱਗ ਦੀਆਂ ਲੋੜਾਂ ਅਨੁਸਾਰ ਅਤਿ-ਆਧੁਨਿਕ ਹੁਨਰਾਂ ਨਾਲ ਲੈੱਸ ਕਰਨਾ ਹੈ, ਵਾਸਤੇ ਉਦਯੋਗ-ਕੇਂਦ੍ਰਿਤ ਪਾਠਕ੍ਰਮ ਤਿਆਰ ਕਰਨ ਵਿੱਚ ਸਹਿਯੋਗ ਦੇਣ ਵਾਲੇ ਅਧਿਆਪਕਾਂ, ਵਿਸ਼ਾ ਮਾਹਿਰਾਂ ਅਤੇ ਤਕਨੀਕੀ ਭਾਈਵਾਲਾਂ ਦਾ ਸਨਮਾਨ ਵੀ ਕੀਤਾ ਗਿਆ। ਇੱਥੇ ਐਮ.ਸੀ. ਭਵਨ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਲੰਬੇ ਸਮੇਂ ਤੋਂ ਉਦਯੋਗ ਦੀਆਂ ਲੋੜਾਂ ਨੂੰ ਅੱਖੋਂ ਪਰੋਖੇ ਕਰਕੇ ਚੱਲੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ 2.8 ਲੱਖ ਵਿਦਿਆਰਥੀਆਂ ਨੂੰ ਲੈ ਕੇ ਸਾਡੇ ਵੱਲੋਂ ਕੀਤੇ ਗਏ ਸਰਵੇਖਣ ਅਤੇ ਰਾਸ਼ਟਰੀ ਅੰਕੜਿਆਂ ਨੇ ਇੱਕ ਕੌੜੀ ਹਕੀਕਤ ਪੇਸ਼ ਕੀਤੀ ਹੈ ਕਿ ਸਕੂਲੀ ਪੜ੍ਹਾਈ ...
ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

Breaking News
ਸਤੌਜ (ਸੰਗਰੂਰ), 19 ਦਸੰਬਰ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ।  ਪਿੰਡ ਦੇ ਦੌਰੇ ਮੌਕੇ ਪੰਚਾਇਤ ਦੇ ਨੁਮਾਇੰਦਿਆਂ ਅਤੇ ਹੋਰ ਪਿੰਡ ਵਾਸੀਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਹੀ ਆਪਣੇ ਪਿੰਡ ’ਤੇ ਮਾਣ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਕੋਈ ਭਾਸ਼ਣ ਦੇਣ ਨਹੀਂ ਆਏ ਸਗੋਂ ਲੋਕਾਂ ਦੇ ਦੁੱਖ-ਸੁਖ ਵਿੱਚ ਸ਼ਰੀਕ ਹੋਣ ਲਈ ਪਹੁੰਚੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਜੱਦੀ ਪਿੰਡ ਵਿੱਚ ਬਿਤਾਏ ਪਲ ਉਨ੍ਹਾਂ ਨੂੰ ਬਹੁਤ ਖੁਸ਼ੀ ਦਿੰਦੇ ਹਨ ਅਤੇ ਉਹ ਹਮੇਸ਼ਾ ਇਸ ਗੱਲ ਦੇ ਰਿਣੀ ਰਹਿਣਗੇ ਕਿ ਪਿੰਡ ਨੇ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ।  ਸਾਰੇ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਉਠ ਕੇ ਵਿਕਾਸ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏਕੇ ਵਿੱਚ ਬਰਕਤ ਹੁੰਦੀ ਹੈ ਅਤੇ ਪਿੰਡਾਂ ਨੂੰ ਤਰੱਕੀ ਤੇ ਵਿਕਾਸ ਲਈ ਹਮੇਸ਼ਾ ਭਾਈਚਾਰਕ ਸਾਂਝ ਕਾਇਮ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੁਝ ਲੀਡਰ ਆਪਣੇ ਨਿੱ...
ਆਪ ਸੰਸਦ ਮੈਂਬਰ ਨੇ ਸੰਸਦ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਦਿੱਤੇ ਜਾਣ ਵਾਲੇ ਮਾਮੂਲੀ ਮਾਣਭੱਤੇ ਵਿੱਚ ਵਾਧੇ ਅਤੇ ਪੰਜਾਬ ਲਈ 20,000 ਕਰੋੜ ਰੁਪਏ ਤੱਕ ਦੀ ਕੀਤੀ ਮੰਗ

ਆਪ ਸੰਸਦ ਮੈਂਬਰ ਨੇ ਸੰਸਦ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਦਿੱਤੇ ਜਾਣ ਵਾਲੇ ਮਾਮੂਲੀ ਮਾਣਭੱਤੇ ਵਿੱਚ ਵਾਧੇ ਅਤੇ ਪੰਜਾਬ ਲਈ 20,000 ਕਰੋੜ ਰੁਪਏ ਤੱਕ ਦੀ ਕੀਤੀ ਮੰਗ

Breaking News
ਚੰਡੀਗੜ੍ਹ, 18 ਦਸੰਬਰ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਸਪਲੀਮੈਂਟਰੀ ਮੰਗਾਂ ਉਤੇ ਬੋਲਦਿਆਂ ਭਖਦੇ ਮੁੱਦੇ ਉਠਾਏ ਅਤੇ ਗ੍ਰਾਂਟਾਂ ਦੀ ਮੰਗ ਕੀਤੀ। ਮੀਤ ਹੇਅਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੱਕੇ ਕਰਨ ਦੇ ਨਾਲ ਉਨ੍ਹਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ, ਪੰਜਾਬ ਨੂੰ ਹੜ੍ਹਾਂ ਦੇ ਐਲਾਨੇ 1600 ਕਰੋੜ ਰੁਪਏ ਦੇ ਪੈਕੇਜ ਦੇ ਨਾਲ ਪੰਜਾਬ ਦੇ ਹੋਏ ਅਸਲ ਨੁਕਸਾਨ ਦੀ ਭਰਪਾਈ ਲਈ 20 ਹਜ਼ਾਰ ਕਰੋੜ ਦੇਣ ਦੀ ਮੰਗ ਉਠਾਈ। ਜਨਗਣਨਾ ਨਾ ਹੋਣ ਕਾਰਨ ਵਧਦੀ ਆਬਾਦੀ ਦੇ ਮੱਦੇਨਜ਼ਰ ਜਨਤਕ ਵੰਡ ਪ੍ਰਣਾਲੀ ਤਹਿਤ ਨਵੇਂ ਰਾਸ਼ਨ ਕਾਰਡ ਤੁਰੰਤ ਬਣਾਉਣ ਦੀ ਵੀ ਮੰਗ ਕੀਤੀ। ਖੇਡਾਂ ਵਿੱਚ ਜਾਰੀ ਹੁੰਦੀਆਂ ਗ੍ਰਾਂਟਾਂ ਵਿੱਚ ਸੂਬਿਆਂ ਦੇ ਖੇਡ ਪ੍ਰਦਰਸ਼ਨ ਨੂੰ ਆਧਾਰ ਬਣਾਉਣ ਦੀ ਗੱਲ ਆਖੀ। ਮੀਤ ਹੇਅਰ ਨੇ ਵਿਕਸਤ ਭਾਰਤ ਦੇ ਮਾਡਲ ਉੱਤੇ ਚੋਟ ਕਰਦਿਆਂ ਕਿਹਾ ਕਿ ਭੁੱਖਮਰੀ ਇੰਡੈਕਸ ਵਿੱਚ ਭਾਰਤ 123 ਮੁਲਕਾਂ ਵਿੱਚੋਂ 102 ਨੰਬਰ ਉੱਤੇ ਹੈ। ਬੱਚਿਆਂ ਦੇ ਪਾਲਣ ਪੋਸ਼ਣ ਵਿੱਚ ਆਂਗਣਵਾੜੀ ਵਰਕਰ ਸਭ ਤੋਂ ਅਹਿਮ ਹਨ ਪ੍ਰੰਤੂ ਉਨਾਂ ਦਾ ਸੋਸ਼ਣ ਕੀਤਾ ਜਾਂਦਾ ਹੈ। ...