ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 6 ਅਕਤੂਬਰ 2026- ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਦੀ ਪ੍ਰਮੁੱਖ ਸਕੀਮ "ਬਿੱਲ ਲਿਆਓ ਇਨਾਮ ਪਾਓ" (ਮੇਰਾ ਬਿੱਲ ਸਕੀਮ) ਵਿੱਚ ਇੱਕ ਹੋਰ ਸਾਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ, "ਇਸ ਸਕੀਮ ਤਹਿਤ ਹੁਣ ਤੱਕ 9.40 ਕਰੋੜ ਰੁਪਏ ਦੇ ਜੁਰਮਾਨੇ ਦੀ ਮੰਗ ਕੀਤੀ ਗਈ ਹੈ (ਜਿਸ ਵਿੱਚੋਂ 7.31 ਕਰੋੜ ਰੁਪਏ ਦੀ ਵਸੂਲੀ ਹੋ ਚੁੱਕੀ ਹੈ), 135 ਨਵੇਂ ਡੀਲਰ ਰਜਿਸਟਰ ਕੀਤੇ ਗਏ, ਅਤੇ ਵਿੱਤੀ ਵਰ੍ਹੇ 2025–26 ਤੇ 2026–27 ਦੌਰਾਨ ਕੱਢੇ ਗਏ 4,058 ਡਰਾਵਾਂ ਵਿੱਚ 3,548 ਪ੍ਰਮਾਣਿਤ ਲੱਕੀ ਡਰਾਅ ਜੇਤੂਆਂ ਨੂੰ 2.30 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਵੰਡੀ ਗਈ ਹੈ। ਇਸ ਸਕੀਮ ਨੇ ਨਿਯਮਾਂ ਦੀ ਪਾਲਣਾ ਕਰਵਾਉਣ ਅਤੇ ਲੋਕਾਂ ਨੂੰ ਉਤਸ਼ਾਹਿਤ ਕਰਨ, ਦੋਵਾਂ ਪੱਖਾਂ ਤੋਂ ਸ਼ਾਨਦਾਰ ਨਤੀਜੇ ਦਿੱਤੇ ਹਨ।"
ਇਸ ਪਹਿਲਕਦਮੀ ਦੀ ਕਾਮਯਾਬੀ 'ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਸ ਸਕੀਮ ਰਾਹੀਂ ਬਿੱਲਾਂ ਦੀ ਪੁਖ਼ਤਾ ਜਾਂਚ ਯਕੀਨੀ ਬਣੀ ਅਤ...








