ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ
ਚੰਡੀਗੜ੍ਹ, 11 ਜੁਲਾਈ 2026: ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ₹1,147 ਕਰੋੜ ਦੀ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਸੂਬੇ ਦੀਆਂ ਲਗਭਗ 33 ਲੱਖ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿੱਚ ਸਿੱਧੀ ਜਮ੍ਹਾਂ ਕਰਵਾਈ ਹੈ। ਅਨੁਸੂਚਿਤ ਜਾਤੀ (SC) ਵਰਗ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ₹1,500 ਪ੍ਰਤੀ ਮਹੀਨਾ ਅਨੁਸਾਰ ਕੁੱਲ ₹4,500 ਦੀ ਰਕਮ ਦਿੱਤੀ ਗਈ, ਜਦਕਿ ਹੋਰ ਸਾਰੇ ਵਰਗਾਂ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ₹1,000 ਪ੍ਰਤੀ ਮਹੀਨਾ ਅਨੁਸਾਰ ਕੁੱਲ ₹3,000 ਦੀ ਰਕਮ ਪ੍ਰਦਾਨ ਕੀਤੀ ਗਈ।
ਇਹ ਰਕਮ ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਜਾਰੀ ਕੀਤੀ ਗਈ ਹੈ, ਜਿਨ੍ਹਾਂ ਦੀ ਰਜਿਸਟ੍ਰੇਸ਼ਨ 25 ਜੂਨ 2026 ਤੱਕ ਹੋ ਚੁੱਕੀ ਸੀ। ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੂਰੇ ਪੰਜਾਬ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ 66 ਲੱਖ ਤੋਂ ਵੱਧ ਮਹਿਲਾਵਾਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾ ਲਈ ਹੈ। ਜਿਹੜੀਆਂ ਮਹਿਲਾਵਾਂ ਹੁਣ ਰਜਿਸਟ੍ਰੇਸ਼ਨ ਕਰਵਾ ਰ...








