Tuesday, October 27
Shadow

Breaking News

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 1 ਅਕਤੂਬਰ 2026 ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ ਸਾਲ-ਦਰ-ਸਾਲ 22.11% ਦੀ ਮਜ਼ਬੂਤ ਵਾਧਾ ਦਰਜ ਕੀਤਾ ਹੈ। ਰਾਜ ਦਾ ਸ਼ੁੱਧ ਜੀਐਸਟੀ ਪ੍ਰਾਪਤੀ ਸਤੰਬਰ 2025 ਵਿੱਚ 1,973.12 ਕਰੋੜ ਰੁਪਏ ਤੋਂ ਵੱਧ ਕੇ ਸਤੰਬਰ 2026 ਵਿੱਚ 2,409.47 ਕਰੋੜ ਰੁਪਏ ਹੋ ਗਈ, ਜਿਸ ਵਿੱਚ 436.35 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ।  ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਮਾਲੀਆ ਪ੍ਰਦਰਸ਼ਨ ਦੇ ਵੇਰਵੇ ਦਿੰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਐਸਜੀਐਸਟੀ ਨਕਦ ਸੰਗ੍ਰਹਿ 738.05 ਕਰੋੜ ਰੁਪਏ ਤੋਂ ਵਧ ਕੇ 877.82 ਕਰੋੜ ਰੁਪਏ ਹੋ ਗਿਆ, ਜਿਸ ਨਾਲ 19 ਪ੍ਰਤੀਸ਼ਤ ਵਾਧਾ ਦਰਜ ਕੀਤਾ ਗਿਆ ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ। ਸਤੰਬਰ 2026 ਤੱਕ ਕੁੱਲ ਜੀਐਸਟੀ ਸੰਗ੍ਰਹਿ 15,405.12 ਕਰੋੜ ਰੁਪਏ ਰਿਹਾ, ਜੋ ਕਿ ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ 13,112.27 ਕਰੋੜ ਰੁਪਏ ਸੀ, ਜੋ ਕਿ 17.39 ਪ੍ਰਤੀਸ਼ਤ ਦੇ ਵਾਧੇ ਨੂੰ ਦਰਸਾਉਂਦਾ ਹ...
ਹਰ ਬੱਚੇ ਦਾ ਸੁਪਨਾ, ਸਨਮਾਨ ਅਤੇ ਸੁਰੱਖਿਅਤ ਭਵਿੱਖ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ; ਆਸ਼ਰਿਤ ਬੱਚਿਆਂ ਲਈ ਹੁਣ ਤੱਕ ਜਾਰੀ ਕੀਤੇ ਕਰੀਬ 218 ਕਰੋੜ ਰੁਪਏ: ਡਾ. ਬਲਜੀਤ ਕੌਰ

ਹਰ ਬੱਚੇ ਦਾ ਸੁਪਨਾ, ਸਨਮਾਨ ਅਤੇ ਸੁਰੱਖਿਅਤ ਭਵਿੱਖ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ; ਆਸ਼ਰਿਤ ਬੱਚਿਆਂ ਲਈ ਹੁਣ ਤੱਕ ਜਾਰੀ ਕੀਤੇ ਕਰੀਬ 218 ਕਰੋੜ ਰੁਪਏ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 1 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸਹਾਰੇ ਦੀ ਲੋੜ ਵਾਲੇ ਆਸ਼ਰਿਤ ਅਤੇ ਅਨਾਥ ਬੱਚਿਆਂ ਦੀ ਦੇਖਭਾਲ, ਸੁਰੱਖਿਆ ਅਤੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਸੰਵੇਦਨਸ਼ੀਲ ਉਪਰਾਲੇ ਕੀਤੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਇਨ੍ਹਾਂ ਬੱਚਿਆਂ ਲਈ ਕਰੀਬ 218 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਹਰ ਬੱਚਾ ਪਿਆਰ, ਸਹਾਰੇ, ਸਨਮਾਨ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੇ ਮੌਕੇ ਦਾ ਹੱਕਦਾਰ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਨੁੱਖੀ ਸੰਵੇਦਨਾਵਾਂ ਨੂੰ ਕੇਂਦਰ ਵਿੱਚ ਰੱਖਦਿਆਂ ਇਹ ਯਕੀਨੀ ਬਣਾ ਰਹੀ ਹੈ ਕਿ ਜ਼ਿੰਦਗੀ ਦੀਆਂ ਮੁਸ਼ਕਲ ਸਥਿਤੀਆਂ ਵਿੱਚੋਂ ਗੁਜ਼ਰ ਰਹੇ ਬੱਚਿਆਂ ਨੂੰ ਸਮੇਂ ਸਿਰ ਸਹਾਇਤਾ ਮਿਲੇ ਅਤੇ ਉਹ ਆਤਮ ਵਿਸ਼ਵਾਸ ਨਾਲ ਆਪਣੇ ਭਵਿੱਖ ਵੱਲ ਅੱਗੇ ਵਧ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪਹਿਲਕਦਮੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ‘ਰੰਗਲਾ ਪੰਜਾਬ’ ਦੇ ਸ...
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤਲਬ, ਜਾਣੋ ਕਾਰਨ ?

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤਲਬ, ਜਾਣੋ ਕਾਰਨ ?

Breaking News
ਚੰਡੀਗੜ੍ਹ: 6,000 ਕਰੋੜ ਰੁਪਏ ਦੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਤਲਬ ਕੀਤਾ ਹੈ। ਉਨ੍ਹਾਂ ਦੱਸਿਆ ਕਿ ਐਸਆਈਟੀ ਨੇ ਇਸੇ ਤਾਰੀਖ਼ 'ਤੇ ਬਰਖਾਸਤ ਪੁਲਿਸ ਮੁਲਾਜ਼ਮ ਜਗਦੀਸ਼ ਭੋਲਾ ਨੂੰ ਵੀ ਤਲਬ ਕੀਤਾ ਹੈ। ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕਰ ਸਕਦੀ ਹੈ ਐਸਆਈਟੀ ਐਸਆਈਟੀ ਇਸ ਬਹੁ-ਕਰੋੜੀ ਨਸ਼ਾ ਤਸਕਰੀ ਮਾਮਲੇ ਵਿੱਚ ਪਹਿਲੀ ਵਾਰ ਮਜੀਠੀਆ ਅਤੇ ਭੋਲਾ ਦੋਵਾਂ ਤੋਂ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕਰ ਸਕਦੀ ਹੈ। ਸਾਬਕਾ ਪਹਿਲਵਾਨ ਭੋਲਾ ਨੂੰ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਨਵੰਬਰ 2013 ਵਿੱਚ ਗ੍ਰਿਫ਼ਤਾਰ ਕੀਤਾ ਸੀ। 2014 ਵਿੱਚ, ਭੋਲਾ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਮਜੀਠੀਆ ਦਾ ਨਾਂ ਲਿਆ ਸੀ, ਜਿਸ ਦੋਸ਼ ਦਾ ਸੀਨੀਅਰ ਅਕਾਲੀ ਆਗੂ ਨੇ ਸਖ਼ਤੀ ਨਾਲ ਖੰਡਨ ਕੀਤਾ ਸੀ। ਬਾਅਦ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੀ 'ਪ੍ਰੀਵੈਨਸ਼ਨ ਆਫ਼ ਮਨੀ ਲਾਂਡਰਿੰਗ ਐਕਟ' (PMLA) ਦੀਆਂ ਧਾਰਾਵਾਂ ਤਹਿਤ ਇਸ ਮਾਮਲੇ ਦੀ ਜਾਂਚ...
ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

Breaking News, Crime news
ਚੰਡੀਗੜ੍ਹ/ਅੰਮ੍ਰਿਤਸਰ, 30 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਵਿਅਕਤੀਆਂ ਨੂੰ 13 ਪਿਸਤੌਲਾਂ ਅਤੇ 3.267 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕ੍ਰਿਸ਼ ਗੋਲਡ (20) ਵਾਸੀ ਲੋਹਗੜ੍ਹ (ਅੰਮ੍ਰਿਤਸਰ); ਕੁਨਾਲ ਮਹਿਤਾ ਉਰਫ਼ ਕੰਨੂ (21) ਵਾਸੀ ਕਟੜਾ ਡੁੱਲੋ (ਅੰਮ੍ਰਿਤਸਰ);  ਰੌਬਿਨ (21) ਵਾਸੀ ਹਿੰਦੁਸਤਾਨ ਬਸਤੀ, ਅੰਮ੍ਰਿਤਸਰ;  ਜਸਕਰਨ ਸਿੰਘ ਉਰਫ਼ ਜੱਸ (36) ਵਾਸੀ ਭੂਟਾਨਪੁਰਾ (ਅੰਮ੍ਰਿਤਸਰ) ਅਤੇ ਜੋਬਨਪ੍ਰੀਤ ਸਿੰਘ ਉਰਫ਼ ਜੋਬਨ (22) ਵਾਸੀ ਪਿੰਡ ਨੌਸ਼ਹਿਰਾ ਢੱਲਾ (ਤਰਨ ਤਾਰਨ) ਵਜੋਂ ਹੋਈ ਹੈ। ਮੁਲਜ਼ਮ ਜਸਕਰਨ ਉਰਫ਼ ਜੱਸ ਇੱਕ ਆਦਤਨ ਅਪਰਾਧੀ ਹੈ ਅਤੇ ਉਸ ਵਿਰੁੱਧ ...
ਗੈਂਗਸਟਰਾਂ ‘ਤੇ ਵਾਰ ਦਾ 253ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਈਂ ਛਾਪੇਮਾਰੀ; 242 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 253ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਈਂ ਛਾਪੇਮਾਰੀ; 242 ਕਾਬੂ

Breaking News
ਚੰਡੀਗੜ੍ਹ, 30 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 253ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 253ਵੇਂ ਦਿਨ, ਪੁਲਿਸ ਟੀਮਾਂ ਨੇ 5 ਹਥਿਆਰਾਂ ਸਮੇਤ 242 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 74,979 ਹੋ ਗਈ ਹੈ। ਇਸ ਤੋਂ ਇਲਾਵਾ 182 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 10 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...
ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

Breaking News
ਚੰਡੀਗੜ੍ਹ, 30 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਨਿਰੰਤਰ ਯਤਨਸ਼ੀਲ ਹੈ। ਇਸ ਸਬੰਧ ਵਿੱਚ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਚੰਡੀਗੜ੍ਹ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਨਾਲ ਸਬੰਧਤ ਸਾਰੇ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਤੇ ਸਹੂਲਤਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਨੇ ਦੇਸ਼ ਦੀ ਰਾਖੀ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਸਰਕਾਰ ਦੀ ਮੁੱ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

Breaking News
ਚੰਡੀਗੜ੍ਹ, 29 ਸਤੰਬਰ 2026: ਮੁਲਾਜ਼ਮਾਂ ਅਤੇ ਕਾਰਜਬਲ ਦੇ ਵੱਖ-ਵੱਖ ਵਰਗਾਂ ਦੇ ਜਾਇਜ਼ ਮਸਲਿਆਂ ਨੂੰ ਆਪਸੀ ਗੱਲਬਾਤ, ਪਾਰਦਰਸ਼ਤਾ ਅਤੇ ਉਸਾਰੂ ਪਹੁੰਚ ਰਾਹੀਂ ਹੱਲ ਕਰਨ ਸਬੰਧੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਤੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੀ ਲੜੀ ਕੀਤੀ। ਮੀਟਿੰਗਾਂ ਦੌਰਾਨ ਸੰਯੁਕਤ ਦਿਵਿਆਂਗ ਮੋਰਚਾ (ਪੰਜਾਬ), ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ, ਮਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਅਤੇ ਨੇਤਰਹੀਣ ਏਕਤਾ ਪੰਜਾਬ ਐਸੋਸੀਏਸ਼ਨ ਦੇ ਵਫ਼ਦਾਂ ਨੇ ਕੈਬਨਿਟ ਸਬ-ਕਮੇਟੀ ਨੂੰ ਆਪਣੇ ਮੰਗ-ਪੱਤਰ ਸੌਂਪੇ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਪਣੇ ਪ੍ਰਸ਼ਾਸਨਿਕ, ਸੇਵਾ-ਮੁਕਤ/ਨੌਕਰੀ ਸਬੰਧੀ ਅਤੇ ਭਲਾਈ ਨਾਲ ਜੁੜੇ ਮਸਲਿਆਂ ਤੋਂ ਜਾਣੂ ਕਰਵਾਇਆ। ਵਿਚਾਰ-ਵਟਾਂਦਰੇ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ...
ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

Breaking News
ਚੰਡੀਗੜ੍ਹ/ਅੰਮ੍ਰਿਤਸਰ, 29 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਇੱਕ ਔਰਤ, ਉਸ ਦੇ ਪਤੀ ਅਤੇ ਭਰਾ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲੀਸ ਟੀਮਾਂ ਨੇ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10.030 ਕਿੱਲੋ ਹੈਰੋਇਨ, ਦੋ ਆਧੁਨਿਕ ਅਸਾਲਟ ਰਾਈਫ਼ਲਾਂ—ਜਿਨ੍ਹਾਂ ਵਿੱਚ ਇੱਕ ਏਕੇ-47 ਅਤੇ ਇੱਕ ਏਕੇ-56 ਸ਼ਾਮਲ ਹਨ—ਸਮੇਤ ਤਿੰਨ ਮੈਗਜ਼ੀਨ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ (32) ਅਤੇ ਉਸ ਦੀ ਪਤਨੀ ਕਮਲਜੀਤ ਕੌਰ (31), ਦੋਵੇਂ ਵਾਸੀ ਪਿੰਡ ਬਰਾੜ ,ਅੰਮ੍ਰਿਤਸਰ ਦਿਹਾਤੀ ਅਤੇ ਕਮਲਜੀਤ ਦਾ ਭਰਾ ਬਿਕਰਮਜੀਤ ਸਿੰਘ (23), ਵਾਸੀ ਪਿੰਡ ਘੁਮਾਣਪੁਰਾ, ਅੰਮ੍ਰਿਤਸਰ ਦਿਹਾਤ...
ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਲੁਧਿਆਣਾ; 28 ਸਤੰਬਰ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਦੇਸ਼ ਭਗਤੀ, ਬਰਾਬਰੀ, ਇਨਸਾਫ਼ ਅਤੇ ਲੋਕ ਭਲਾਈ 'ਤੇ ਆਧਾਰਿਤ ਪੰਜਾਬ ਦੀ ਸਿਰਜਣਾ ਦੇ ਦ੍ਰਿੜ੍ਹ ਸੰਕਲਪ ਨਾਲ ਕੰਮ ਕਰ ਰਹੀ ਹੈ। ਮਹਾਨ ਸ਼ਹੀਦ ਦੇ ਜਨਮ ਦਿਹਾੜੇ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵਿਖੇ 'ਜਸ਼ਨ-ਏ-ਇਨਕਲਾਬ' ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਸਤਿਕਾਰ ਵਿੱਚ ਵੱਡੇ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੋਹਾਲੀ ਹਵਾਈ ਅੱਡੇ ਦਾ ਨਾਂ ਉਨ੍ਹਾਂ ਦੇ ਨਾਂ 'ਤੇ ਰੱਖਣ ਅਤੇ 30 ਫੁੱਟ ਉੱਚਾ ਬੁੱਤ ਸਥਾਪਤ ਕਰਨ ਤੋਂ ਲੈ ਕੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਬਾਬਾ ਸਾਹਿਬ ਅੰਬੇਦਕਰ ਦੀਆਂ ਤਸਵੀਰਾਂ ਲਾਉਣ ਦੇ ਨਾਲ-ਨਾਲ ਖਟਕੜ ਕਲਾਂ ਵਿਖੇ 52 ਕਰੋੜ ਰੁਪਏ ਦਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਹੈਰੀਟੇਜ ਕੰਪਲੈਕਸ ਬਣਾਇਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ, ਸਿੱਖਿਆ, ਭਲਾਈ ਅਤੇ ਇਸ ਦੇ ਪਾਣੀਆਂ ਦੇ ਸਰੋਤਾਂ ...
ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

Breaking News
ਚੰਡੀਗੜ੍ਹ/ਰੂਪਨਗਰ, 28 ਸਤੰਬਰ: ਸਾਬਕਾ ਐਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਬਲਾਤਕਾਰ ਮਾਮਲੇ ਦੀ ਚੱਲ ਰਹੀ ਜਾਂਚ ਵਿੱਚ, ਕਾਨੂੰਨੀ ਨੋਟਿਸ ਮਿਲਣ ਉਪਰੰਤ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤਾਇਨਾਤ ਡਰਾਈਵਰ ਅੱਜ ਜਾਂਚ ਵਿੱਚ ਸ਼ਾਮਲ ਹੋਇਆ ਅਤੇ ਉਸ ਨੇ ਰੂਪਨਗਰ ਪੁਲਿਸ ਅੱਗੇ ਆਪਣਾ ਬਿਆਨ ਦਰਜ ਕਰਵਾਇਆ। ਵੇਰਵੇ ਦਿੰਦਿਆਂ, ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਸ੍ਰੀ ਆਨੰਦਪੁਰ ਸਾਹਿਬ, ਜਸ਼ਨਦੀਪ ਸਿੰਘ ਮਾਨ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐਨਐਸਐਸ) ਦੀ ਧਾਰਾ 35 ਤਹਿਤ ਡਰਾਈਵਰ ਮੋਹਨ ਸਿੰਘ ਵਾਸੀ ਮੁਹੱਲਾ ਕੁਹਾਲੀਵਾਲਾ, ਸ੍ਰੀ ਆਨੰਦਪੁਰ ਸਾਹਿਬ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਰਾਹੀਂ ਉਸਨੂੰ ਪੁਲਿਸ ਸਟੇਸ਼ਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਰਤੀ ਨਿਆ ਸੰਹਿਤਾ ਦੀਆਂ ਧਾਰਾਵਾਂ 64, 127(2) ਅਤੇ 351(2) ਤਹਿਤ ਦਰਜ ਕੀਤੀ ਗਈ ਦਰਜ ਐਫਆਈਆਰ ਨੰਬਰ 149 ਮਿਤੀ 21.08.2026 ਦੇ ਸਬੰਧ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ। ਨੋਟਿਸ ਦੀ ਪਾਲਣਾ ਕਰਦਿਆਂ, ਮੋਹਨ ਸਿੰਘ ਪੁਲਿਸ ਚੌਕੀ ਸਿਟੀ ਸ੍ਰੀ ਆਨੰਦਪੁਰ ਸਾਹਿਬ ਵਿਖੇ...