Tuesday, October 27
Shadow

Breaking News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 3 ਜਨਵਰੀ : ਪੰਜਾਬ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਥੇ ਟੈਗੋਰ ਥੀਏਟਰ ਵਿਖੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਨਾਲ ਪੰਜਾਬ ਵਿੱਚ ਪਹਿਲੀ ਵਾਰ ਚਾਰ ਸਾਲਾਂ ਵਿੱਚ ਨੌਜਵਾਨਾਂ ਨੂੰ 61,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲਣ ਦਾ ਨਵਾਂ ਰਿਕਾਰਡ ਕਾਇਮ ਹੋਇਆ ਹੈ।ਇਹਨਾ ਉਮੀਦਵਾਰਾਂ ਵਿੱਚ 385 ਸਪੈਸ਼ਲ ਐਜੂਕੇਟਰ ਟੀਚਰ, 157 ਪ੍ਰਾਇਮਰੀ ਟੀਚਰ, 8 ਪ੍ਰਿੰਸੀਪਲ ਅਤੇ ਤਰਸ ਦੇ ਆਧਾਰ ’ਤੇ ਭਰਤੀ ਹੋਏ 56 ਮੁਲਾਜ਼ਮ ਹਨ। ਨਵ-ਨਿਯੁਕਤ ਉਮੀਦਵਾਰਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਨਿਰੋਲ ਮੈਰਿਟ ਅਤੇ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ ਅਤੇ ਕਦੇ ਵੀ ਕਿਸੇ ਨਿਯੁਕਤੀ ਨੂੰ ਅਦਾਲਤੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਅਪ੍ਰੈਲ, 2022 ਤੋਂ ਸਰਕਾਰੀ ਨੌਕਰੀਆਂ ਦੇਣ ਲਈ ਭਰਤੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ ਅਤੇ ਹੁਣ ਤੱਕ 61281 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮੁੱਖ...

ਬਾਦਲ ਪਰਿਵਾਰ ਨੂੰ ਬਚਾਉਣ ਦੀ ਬਜਾਏ, ਐਸਜੀਪੀਸੀ ਨੂੰ 328 ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਐਸਆਈਟੀ ਦਾ ਸਹਿਯੋਗ ਕਰਨਾ ਚਾਹੀਦਾ ਹੈ: ਬਲਤੇਜ ਪੰਨੂ

Breaking News
ਚੰਡੀਗੜ੍ਹ, 2 ਜਨਵਰੀ : ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਲਾਪਤਾ ਹੋਣ ਦੇ ਗੰਭੀਰ ਅਤੇ ਬੇਹੱਦ ਸੰਵੇਦਨਸ਼ੀਲ ਮੁੱਦੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਇਸ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਘੇਰਿਦਿਆਂ ਉਨ੍ਹਾਂ 'ਤੇ ਪ੍ਰਭਾਵਸ਼ਾਲੀ ਵਿਅਕਤੀਆਂ ਨੂੰ ਜਾਣਬੁੱਝ ਕੇ ਬਚਾਉਣ, ਹਿੱਤਾਂ ਦੇ ਟਕਰਾਅ ਅਤੇ ਇਨਸਾਫ਼ ਨੂੰ ਭਟਕਾਉਣ ਦੀਆਂ ਵਾਰ-ਵਾਰ ਕੋਸ਼ਿਸ਼ਾਂ ਕਰਨ ਦੇ ਦੋਸ਼ ਲਾਏ।ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਜਿੱਥੇ ਐਸਜੀਪੀਸੀ ਪ੍ਰਧਾਨ ਧਾਮੀ ਦਾਅਵਾ ਕਰ ਰਹੇ ਹਨ ਕਿ ਇਹ ਕਾਰਵਾਈ "ਸਿੱਖ ਮਾਮਲਿਆਂ ਵਿੱਚ ਦਖਲਅੰਦਾਜ਼ੀ" ਹੈ, ਉੱਥੇ ਹੀ ਸਮੁੱਚੀ ਸਿੱਖ ਕੌਮ ਜਾਣਦੀ ਹੈ ਕਿ ਇਹ ਮਾਮਲਾ ਐਸ ਆਈਟੀ ਕੋਲ ਸਿਰਫ਼ ਇਸ ਦੀ ਗੰਭੀਰਤਾ ਅਤੇ ਐਸਜੀਪੀਸੀ ਵੱਲੋਂ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਕਾਰਨ ਪਹੁੰਚਿਆ ਹੈ।ਪੰਨੂ ਨੇ ਯਾਦ ਦਿਵਾਇਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ ਅਤੇ ਮਾਮਲ...

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਸੀਏ ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ

Breaking News
ਚੰਡੀਗੜ੍ਹ, 1 ਜਨਵਰੀ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਮੁੱਖ ਮੁਲਜ਼ਮ ਚਾਰਟਰਡ ਅਕਾਊਂਟੈਂਟ (ਸੀਏ) ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਆਪ ਪੰਜਾਬ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਦਿੱਤੀ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਸਿੱਖ ਸੰਗਤਾਂ ਲਈ ਇਹ ਬਹੁਤ ਵੱਡੀ ਪ੍ਰਾਪਤੀ ਹੈ, ਜਿਸ ਦਾ ਪਿਛਲੇ ਚਾਰ-ਪੰਜ ਸਾਲਾਂ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਹਾਈ ਕੋਰਟ ਦੇ ਨਿਰਦੇਸ਼ਾਂ 'ਤੇ ਦਰਜ ਮਾਮਲੇ ਵਿੱਚ ਅੱਜ ਐਸਆਈਟੀ ਨੇ ਚੰਡੀਗੜ੍ਹ ਦੇ ਇੱਕ ਹੋਟਲ ਤੋਂ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਕੋਹਲੀ ਐਸਜੀਪੀਸੀ ਦਾ ਚਾਰਟਰਡ ਅਕਾਊਂਟੈਂਟ ਰਿਹਾ ਹੈ ਅਤੇ ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਹੈ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪਿਛਲੇ ...

ਆਪਣੇ ਗਰੀਬ ਵਿਰੋਧੀ ਏਜੰਡੇ ਨੂੰ ਛੁਪਾਉਣ ਲਈ ਮਨਰੇਗਾ ਦੇ ਸੁਧਾਰਾਂ ਬਾਰੇ ਜਨਤਾ ਨੂੰ ਗੁਮਰਾਹ ਕਰ ਰਹੀ ਹੈ ਭਾਜਪਾ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 31 ਦਸੰਬਰ : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਆਪਣੇ ਗਰੀਬ ਵਿਰੋਧੀ ਏਜੰਡੇ ਨੂੰ ਅੱਗੇ ਵਧਾਉਣ ਲਈ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਦੇ ਸੁਧਾਰਾਂ ਦੇ ਨਾਂ 'ਤੇ ਜਾਣਬੁੱਝ ਕੇ ਜਨਤਾ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 23,000 ਕਰੋੜ ਰੁਪਏ ਤੋਂ ਵੱਧ ਦੇ ਬਕਾਏ ਭਾਜਪਾ ਦੇ ਸੁਧਾਰਾਂ ਦੇ ਦਾਅਵਿਆਂ ਦੀ ਅਸਲੀਅਤ ਨੂੰ ਬੇਨਕਾਬ ਕਰਦੇ ਹਨ।ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਵਿੱਤੀ ਬੋਝ ਦਾ 40 ਫੀਸਦੀ ਹਿੱਸਾ ਰਾਜਾਂ 'ਤੇ ਪਾ ਕੇ ਅਤੇ ਸਕੀਮ ਦੇ ਅਧਿਕਾਰ-ਅਧਾਰਿਤ ਢਾਂਚੇ ਨੂੰ ਖੋਖਲਾ ਕਰਕੇ, ਭਾਜਪਾ ਨੇ ਅਸਲ ਵਿੱਚ ਰੁਜ਼ਗਾਰ ਦੀ ਗਾਰੰਟੀ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਭਾਰਤ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਵਿਧਾਨ ਸਭਾ ਇਨ੍ਹਾਂ ਕਦਮਾਂ ਵਿਰੁੱਧ ਕਾਮਿਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ, ਉੱਥੇ ਹੀ ਕਾਂਗਰਸ ਸ਼ਾਸਤ ਰਾਜਾਂ ਨੇ ਚੁੱਪ ਰਹਿਣ ਦਾ ਰਾਹ ਚੁਣਿਆ ਹੈ।ਬੁੱਧਵਾਰ ਨੂੰ ਪਾਰਟੀ...

ਪੰਜਾਬ ਸਰਕਾਰ ਦੀ “ਲੋਕ ਪਹਿਲਾਂ” ਨੀਤੀ ਦਾ ਪ੍ਰਭਾਵ: ਸਿਹਤ ਅਤੇ ਸਿੱਖਿਆ ਦੀਆਂ ਫੋਟੋਆਂ ਸੋਸ਼ਲ ਮੀਡੀਆ ‘ਤੇ ਵਾਇਰਲ, ਲੋਕਾਂ ਨੇ ਕਿਹਾ , ਸਾਡੀਆਂ ਜ਼ਰੂਰਤਾਂ ਨੂੰ ਸਮਝਦੀ ਹੈ “ਮਾਨ ਸਰਕਾਰ “

Breaking News
ਚੰਡੀਗੜ੍ਹ, 31 ਦਸੰਬਰ : ਪੰਜਾਬ ਵਿੱਚ ਇੱਕ ਨਵਾਂ ਰੁਝਾਨ ਉੱਭਰ ਰਿਹਾ ਹੈ: ਆਮ ਨਾਗਰਿਕ ਆਪਣੇ ਮੋਬਾਈਲ ਫੋਨਾਂ 'ਤੇ ਸਰਕਾਰੀ ਯੋਜਨਾਵਾਂ ਦੀਆਂ ਫੋਟੋਆਂ ਖਿੱਚ ਰਹੇ ਹਨ ਅਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਕਰ ਰਹੇ ਹਨ। ਇਹ ਸਰਕਾਰੀ ਪ੍ਰਚਾਰ ਨਹੀਂ ਹੈ, ਸਗੋਂ ਜ਼ਮੀਨੀ ਹਕੀਕਤ ਹੈ। ਹਾਲ ਹੀ ਵਿੱਚ, ਇੱਕ ਆਮ ਆਦਮੀ ਪਾਰਟੀ ਦੇ ਵਰਕਰ ਨੇ ਇੰਸਟਾਗ੍ਰਾਮ 'ਤੇ "ਸਿਹਤ ਅਤੇ ਸਿੱਖਿਆ ਹਸਪਤਾਲ" ਦੀ ਇੱਕ ਫੋਟੋ ਪੋਸਟ ਕੀਤੀ, ਜੋ ਤੇਜ਼ੀ ਨਾਲ ਵਾਇਰਲ ਹੋ ਗਈ। ਪੋਸਟ ਦੇ ਕੈਪਸ਼ਨ ਵਿੱਚ ਲਿਖਿਆ ਸੀ, "ਮਾਨ ਸਰਕਾਰ, ਇੱਥੇ ਸਿਰਫ਼ ਸੁਲਤਾਨ ਖਾਲਦਾਰ ਹੈ!" ਇਹ ਸਿਰਫ਼ ਇੱਕ ਫੋਟੋ ਨਹੀਂ ਹੈ, ਸਗੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਜ਼ਮੀਨ 'ਤੇ ਲਿਆ ਰਹੀ ਤਬਦੀਲੀ ਦਾ ਪ੍ਰਮਾਣ ਹੈ। ਸੱਚਾਈ ਇਹ ਹੈ ਕਿ ਪੰਜਾਬ ਸਰਕਾਰ ਨੇ ਸ਼ੁਰੂ ਤੋਂ ਹੀ ਇੱਕ ਗੱਲ ਸਪੱਸ਼ਟ ਕਰ ਦਿੱਤੀ ਹੈ: ਵਿਕਾਸ ਦਾ ਮਤਲਬ ਸਿਰਫ਼ ਵੱਡੀਆਂ ਇਮਾਰਤਾਂ ਜਾਂ ਹਾਈਵੇਅ ਨਹੀਂ ਹਨ, ਸਗੋਂ ਆਮ ਆਦਮੀ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਹਨ। ਸਿਹਤ ਅਤੇ ਸਿੱਖਿਆ ਦੋ ਥੰਮ੍ਹ ਹਨ ਜਿਨ੍ਹਾਂ 'ਤੇ ਇੱਕ ਵਿਅਕਤੀ ਦਾ ਪੂਰਾ ਜੀਵਨ ਨਿਰਭਰ ਕਰਦਾ ਹੈ। ਮਾਨ ਸਰ...

ਮਾਨ ਸਰਕਾਰ ਦਾ “ਰੰਗਲਾ ਪੰਜਾਬ” ਹੁਣ “ਸਾਫ਼-ਸੁਥਰਾ ਪੰਜਾਬ” : ਦੇਸ਼ ਦੇ ਚੋਟੀ ਦੇ ਸੂਬਿਆਂ ਵਿੱਚ ਹੋਇਆ ਸ਼ਾਮਲ

Breaking News
ਚੰਡੀਗੜ੍ਹ,30 ਦਸੰਬਰ : ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ ਹੈ। ਭਾਰਤ ਸਰਕਾਰ ਦੇ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੁਆਰਾ ਕਰਵਾਏ ਗਏ ਸਵੱਛ ਸਰਵੇਖਣ ਵਿੱਚ ਨਗਰ ਨਿਗਮ ਬਠਿੰਡਾ ਨੇ ਸਵੱਛ ਸ਼ਹਿਰ ਪੁਰਸਕਾਰ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ 25 ਯੂ.ਐਲ.ਬੀਜ਼ ਕੂੜਾ ਮੁਕਤ ਸਟਾਰ-1, 01 ਯੂਐਲਬੀ ਕੂੜਾ ਮੁਕਤ ਸਟਾਰ-3, 46 ਯੂ.ਐਲ.ਬੀਜ਼ ਪਾਣੀ+ ਵਜੋਂ, 53 ਯੂ.ਐਲ.ਬੀਜ਼ ਓਡੀਐਫ++ ਵਜੋਂ, 43 ਯੂ.ਐਲ.ਬੀਜ਼ ਓਡੀਐਫ+ ਵਜੋਂ ਅਤੇ 22 ਯੂ.ਐਲ.ਬੀਜ਼ ਓ.ਡੀ.ਐਫ ਵਜੋਂ ਪ੍ਰਮਾਣਿਤ ਕੀਤੇ ਗਏ ਹਨ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੀਆਂ ਚਾਲੂ ਵਰ੍ਹੇ ਦੌਰਾਨ ਕੀਤੀਆਂ ਪਹਿਲਕਦਮੀਆਂ ਬਾਰੇ ਵੇਰਵੇ ਦਿੰਦਿਆਂ ਦੱਸਿਆ ਕਿ ਪੰਜਾਬ ਨੇ ਸੂਬੇ ਦੀ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਤਹਿਤ 131 ਯੂ.ਐਲ.ਬੀਜ਼ ਵਿੱਚ ਪੁਰਾਣੇ ਕੂੜੇ ਪ੍ਰਬੰਧਨ ਕੀਤਾ ਹੈ। ਇਸੇ ਤਹਿਤ ਕੁੱਲ 84.09 ਲੱਖ ਮੀਟਰਕ ਟਨ ਪੁਰਾਣੇ ਕੂੜੇ ਵਿੱਚੋਂ 40.78 ਲੱਖ ਮ...

ਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ‘ਤੇ ਸਖ਼ਤ ਰੁਖ਼ ਅਪਣਾਉਂਦੇ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਜਾਂਚ ਲਈ ਗਠਿਤ ਕੀਤੀ SIT

Breaking News
ਚੰਡੀਗੜ੍ਹ, 29 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਅਤੇ ਉਸ ਦੇ ਅਕਾਲੀ ਦਲ ਵਿਚਲੇ ਆਕਾਵਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਕੁਕਰਮਾਂ ਵਿਰੁੱਧ ਕਾਰਵਾਈ ਤੋਂ ਬਚਣ ਲਈ ਢਾਲ ਵਜੋਂ ਵਰਤ ਰਹੇ ਹਨ। ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਪੰਜਾਬੀ ਅਤੇ ਸਿੱਖ ਭਾਈਚਾਰਾ ਡੂੰਘੇ ਸਦਮੇ ਵਿੱਚ ਹੈ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਲਾਪਤਾ ਹੋਣ ਦੇ ਮਾਮਲੇ ਵਿੱਚ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਥਕ ਸੰਗਠਨਾਂ ਅਤੇ ਸੰਤ ਸਮਾਜ ਨੇ ਲੰਬੇ ਸਮੇਂ ਤੋਂ ਇਸ ਸਬੰਧ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਇਸ ਮਕਸਦ ਲਈ ਸੂਬਾ ਸਰਕਾਰ ਤੱਕ ਵੀ ਪਹੁੰਚ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਨੈਤਿਕ ਜ਼ਿੰਮੇਵਾਰੀ ਤਹਿਤ ਸੂਬਾ ਸਰਕਾਰ ਨੇ ਇਸ ਸਬੰਧ ਵਿੱਚ ਐਫ.ਆਈ.ਆਰ. ਦਰਜ ਕੀਤੀ ਹੈ ਅਤੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿੱਟ) ਬਣਾਈ ਹੈ। ਮੁ...

ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

Breaking News
ਫ਼ਤਹਿਗੜ੍ਹ ਸਾਹਿਬ, 26 ਦਸੰਬਰ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਵੇਰੇ ਇੱਥੇ ਇਤਿਹਾਸਕ ਗੁਰਦਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕੀਤਾ।ਸ਼ਹੀਦੀ ਸਭਾ ਦੇ ਦਿਨਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਪੰਜਾਬ ਇਨ੍ਹਾਂ ਦਿਨਾਂ ਨੂੰ ‘ਸੋਗ ਦੇ ਦਿਨਾਂ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜ਼ਾਲਮ ਹਾਕਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦਿਆਂ ਹੀ ਨੀਂਹ ਵਿੱਚ ਚਿਣ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਨੂੰ ਇਸ ਲਾਸਾਨੀ ਅਤੇ ਬੇਮਿਸਾਲ ਕੁਰਬਾਨੀ 'ਤੇ ਮਾਣ ਹੈ, ਜੋ ਪੰਜਾਬੀਆਂ ਤੇ ਸਾਡੇ ਦੇਸ਼ ਵਾਸੀਆਂ ਲਈ ਹੀ ਨਹੀਂ, ਸਗੋਂ ਦੁਨੀਆ ਭਰ ਵਿਚ ਵਸਦੇ ਹਰੇਕ ਵਿਅਕਤੀ ਲਈ ਅਦੁੱਤੀ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਕਰੀਬ 50 ਲੱਖ ਸ਼ਰਧਾਲੂ ਫਤਹਿਗੜ੍ਹ ਸਾਹਿਬ ਪਹੁੰਚ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰਨਗੇ।ਗੁਰੂ ਘਰ ਵਿੱਚ ਨਤਮਸਤਕ ਹੋਣ ਤੋਂ ਬਾਅਦ ਪੱਤਰਕ...

ਮਾਨ ਸਰਕਾਰ ਦਾ ਸੰਵੇਦਨਸ਼ੀਲ ਫੈਸਲਾ: ਚੋਣ ਡਿਊਟੀ ਦੌਰਾਨ ਮੌਤ ਹੋਈ ਅਧਿਆਪਕ ਜੋੜੇ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਾ ਐਲਾਨ, ਸਰਕਾਰ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਚੁੱਕੇਗੀ ਪੂਰਾ ਖਰਚਾ

Breaking News
ਚੰਡੀਗੜ੍ਹ, 25 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਆਪਣੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਆਪਣੇ ਠੋਸ ਸਮਰਥਨ ਦਾ ਸਬੂਤ ਦਿੱਤਾ ਹੈ। ਮੋਗਾ ਜ਼ਿਲ੍ਹੇ ਵਿੱਚ ਚੋਣ ਡਿਊਟੀ ਦੌਰਾਨ ਇੱਕ ਦੁਖਦਾਈ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਅਧਿਆਪਕ ਜੋੜੇ ਪ੍ਰਤੀ ਡੂੰਘੀ ਸੰਵੇਦਨਾ ਅਤੇ ਸਤਿਕਾਰ ਪ੍ਰਗਟ ਕਰਦੇ ਹੋਏ, ਰਾਜ ਸਰਕਾਰ ਨੇ ਨਾ ਸਿਰਫ਼ ਤੁਰੰਤ 20 ਲੱਖ ਰੁਪਏ ਦੀ ਕੁੱਲ ਵਿੱਤੀ ਸਹਾਇਤਾ ਜਾਰੀ ਕੀਤੀ ਹੈ, ਸਗੋਂ ਪ੍ਰਭਾਵਿਤ ਪਰਿਵਾਰ ਦੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਉਨ੍ਹਾਂ ਦੇ ਪੂਰੇ ਸਿੱਖਿਆ ਖਰਚੇ ਨੂੰ ਚੁੱਕਣ ਦਾ ਮਹੱਤਵਪੂਰਨ ਐਲਾਨ ਵੀ ਕੀਤਾ ਹੈ। ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਉਸ ਸਮੇਂ ਵਾਪਰੀ ਜਦੋਂ ਸਰਕਾਰੀ ਅਧਿਆਪਕ ਜਸਕਰਨ ਸਿੰਘ ਆਪਣੀ ਪਤਨੀ ਕਮਲਜੀਤ ਕੌਰ ਨੂੰ ਚੋਣ ਡਿਊਟੀ ਲਈ ਛੱਡ ਰਹੇ ਸਨ। ਮੋਗਾ ਦੇ ਬਾਘਾਪੁਰਾਣਾ ਖੇਤਰ ਵਿੱਚ ਸੰਘਣੀ ਧੁੰਦ ਅਤੇ ਘੱਟ ਦ੍ਰਿਸ਼ਟੀ ਕਾਰਨ ਉਨ੍ਹਾਂ ਦੀ ਗੱਡੀ ਬੇਕਾਬੂ ਹੋ ਗਈ ਅਤੇ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਦੁਖਦਾਈ ਹਾਦਸੇ ਵਿੱਚ ਦੋਵਾਂ ਅਧਿਆਪਕਾਂ ਦੀ ਬੇਵਕਤੀ ਮੌਤ ਨੇ ਪੂਰੇ ਸੂਬੇ ਨੂੰ ਹਿਲਾ...

ਆਮ ਆਦਮੀ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਅਪੀਲ

Breaking News
ਚੰਡੀਗੜ੍ਹ, 24 ਦਸੰਬਰ : ਸ਼ਾਸਨ ਵਿੱਚ ਲੋਕਾਂ ਨੂੰ ਪਹਿਲ ਦੇਣ ਦਾ ਸਪੱਸ਼ਟ ਮਾਪਦੰਡ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦਾ ਹਰੇਕ ਪ੍ਰਸ਼ਾਸਕੀ ਫੈਸਲਾ ਆਮ ਆਦਮੀ ਦੀ ਭਲਾਈ ਤੇ ਰਾਹਤ ਲਈ ਹੋਵੇ। ਇੱਥੇ ਵਿਸ਼ੇਸ਼ ਫਾਉਂਡੇਸ਼ਨ ਕੋਰਸ (ਐਸ.ਐਫ.ਸੀ.) ਲਈ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮਗਸੀਪਾ) ਵਿੱਚ ਪੁੱਜੇ 32 ਆਈ.ਪੀ.ਐਸ., ਆਈ.ਆਰ.ਐਸ. ਤੇ ਹੋਰ ਸੇਵਾਵਾਂ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਅਹੁਦੇ ਨਾਲ ਜ਼ਿੰਮੇਵਾਰੀ ਵੀ ਆਉਂਦੀ ਹੈ ਅਤੇ ਸ਼ਾਸਨ ਦਾ ਮੁਲਾਂਕਣ ਨਾਗਰਿਕਾਂ ਦੇ ਜੀਵਨ ਉੱਤੇ ਇਸ ਦੇ ਪ੍ਰਭਾਵ ਰਾਹੀਂ ਮਾਪਿਆ ਜਾਣਾ ਚਾਹੀਦਾ ਹੈ।  ਉਨ੍ਹਾਂ ਨੇ ਅਜਿਹੇ ਪ੍ਰੋਗਰਾਮ ਦੀ ਮੇਜ਼ਬਾਨੀ ਕਰਕੇ ਦੇਸ਼ ਦੀਆਂ ਪੰਜ ਚੋਟੀ ਦੀਆਂ ਸੂਬਾਈ ਪ੍ਰਸ਼ਾਸਕੀ ਸਿਖਲਾਈ ਸੰਸਥਾਵਾਂ ਵਿੱਚ ਸਥਾਨ ਪ੍ਰਾਪਤ ਕਰਨ ਲਈ ਮਗਸੀਪਾ ਨੂੰ ਵਧਾਈ ਦਿੱਤੀ, ਜੋ ਪੰਜਾਬ ਦੀ ਪੇਸ਼ੇਵਰ ਪਹੁੰਚ ਅਤੇ ਜਵਾਬਦੇਹ ਪ੍ਰਸ਼ਾਸਨ ਨੂ...