Tuesday, October 27
Shadow

Breaking News

ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ

Breaking News
ਸ੍ਰੀ ਅਨੰਦਪੁਰ ਸਾਹਿਬ 15 ਨਵੰਬਰ : ਪੰਜਾਬ ਸਰਕਾਰ ਵੱਲੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਦੀਆਂ ਤਿਆਰੀਆਂ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ। ਇਸ ਸੰਬੰਧੀ ਕੈਬਨਿਟ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ ਨੇ ਜਾਇਜ਼ਾ ਲੈਂਦਿਆਂ ਜਾਣਕਾਰੀ ਦਿੱਤੀ ਕਿ ਇਲਾਕੇ ਵਿੱਚ ਕਦੇ ਨਾ ਹੋਏ ਇਸ ਪੱਧਰ ਦੇ ਵਿਕਾਸੀ ਕੰਮ ਹੁਣ ਜੰਗੀ ਤੌਰ 'ਤੇ ਜਾਰੀ ਹਨ।      ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਜੋੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਨਾਲ ਸ਼ਰਧਾਲੂਆਂ ਦੀ ਆਵਾਜਾਈ ਪੂਰੀ ਤਰ੍ਹਾਂ ਸੁਚਾਰੂ ਹੋਵੇਗੀ। ਇਸਦੇ ਨਾਲ ਹੀ ਸ਼ਹਿਰ ਦੇ ਅੰਦਰੂਨੀ 127 ਕਿਲੋਮੀਟਰ ਮਾਰਗਾਂ ਦੀ 49.32 ਕਰੋੜ ਰੁਪਏ ਨਾਲ ਨਵੀਨੀਕਰਨ ਪ੍ਰਕਿਰਿਆ ਜਾਰੀ ਹੈ।      ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਤਕਨਾਲੋਜੀ ਸੁਧਾਰਾਂ ਤੇ ਵੀ ਵੱਡਾ ਧਿਆਨ ਦਿੱਤਾ ਗਿਆ ਹੈ। ਊਰਜਾ ਕੁਸ਼ਲ ਤਕਨਾਲੋਜੀ ਨਾਲ 750 ਨਵੇਂ ਪੋਲ ਲਗਾਏ ਗਏ ਹਨ, ਜੋ ...

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ

Breaking News, Sports
ਚੰਡੀਗੜ੍ਹ, 15 ਨਵੰਬਰ : ਸੂਬੇ ਭਰ ਵਿੱਚ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਮਿਸ਼ਨ ਤਹਿਤ ਮਹੱਤਵਪੂਰਨ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 311 ਨਰਸਾਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਫ਼ੈਸਲਾ ਅੱਜ ਇੱਥੇ ਮੰਤਰੀ ਪ੍ਰੀਸ਼ਦ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਇਹ ਫੈਸਲਾ ਮਰੀਜ਼ਾਂ ਦੀ ਦੇਖਭਾਲ ਸਬੰਧੀ ਸੇਵਾਵਾਂ ਵਿੱਚ ਸੁਧਾਰ ਲਿਆਉਣ ਅਤੇ ਜਨਤਕ ਸਿਹਤ ਸੰਸਥਾਵਾਂ ਦੀ ਸਮਰੱਥਾ ਵਧਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਫ਼ੈਸਲਾ ਹਸਪਤਾਲਾਂ ਅਤੇ ਮੈਡੀਕਲ ਸੰਸਥਾਵਾਂ ਵਿੱਚ ਮਨੁੱਖੀ ਸਰੋਤ ਦੇ ਮੁੱਖ ਪਾੜੇ ਨੂੰ ਪੂਰਨ ਲਈ ਵਿਆਪਕ ਯੋਜਨਾ ਦਾ ਹਿੱਸਾ ਹੈ। ਇਸ ਤੋਂ ਇਲਾਵਾ ਇਸ ਵੇਲੇ 400 ਤੋਂ ਵੱਧ ਹੋਰ ਨਰਸਾਂ ਦੀ ਭਰਤੀ ਚੱਲ ਰਹੀ ਹੈ ਜਿਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਸਿਹਤ ਸੰਭਾਲ ਸਹੂਲਤ ਵਿੱਚ ਮਿਆਰੀ ਨਰਸਿੰਗ ਦੇ...

ਤਰਨਤਾਰਨ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਜਿੱਤ, ਲੋਕਾਂ ਨੇ ਸਰਕਾਰ ਦੀ ਕੰਮ ਦੀ ਰਾਜਨੀਤੀ ‘ਤੇ ਲਾਈ ਮੋਹਰ

Breaking News
ਤਰਨਤਾਰਨ, 14 ਨਵੰਬਰ : ਆਮ ਆਦਮੀ ਪਾਰਟੀ (ਆਪ) ਨੇ ਤਰਨਤਾਰਨ ਵਿਧਾਨ ਸਭਾ ਜਿਮਨੀ ਚੋਣ ਵਿੱਚ ਇੱਕ ਸ਼ਾਨਦਾਰ ਅਤੇ ਫੈਸਲਾਕੁੰਨ ਜਿੱਤ ਦਰਜ ਕੀਤੀ ਹੈ। ਲੋਕਾਂ ਨੇ ਵਿਕਾਸ-ਅਧਾਰਤ ਰਾਜਨੀਤੀ, ਪਾਰਦਰਸ਼ੀ ਸ਼ਾਸਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਇਮਾਨਦਾਰ ਅਗਵਾਈ ਦੇ ਹੱਕ ਵਿੱਚ ਸਪੱਸ਼ਟ ਫਤਵਾ ਦਿੱਤਾ ਹੈ। ਇਹ ਫੈਸਲਾ 'ਆਪ' ਦੇ ਲੋਕ-ਪੱਖੀ ਸ਼ਾਸਨ ਅਤੇ ਪ੍ਰਗਤੀਸ਼ੀਲ ਤਬਦੀਲੀ ਦੇ ਮਾਡਲ ਵਿੱਚ ਪੰਜਾਬ ਦੇ ਅਟੁੱਟ ਵਿਸ਼ਵਾਸ ਨੂੰ ਦਰਸਾਉਂਦਾ ਹੈ।  'ਆਪ' ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਪਾਰਟੀ ਦਫ਼ਤਰ ਵਿਖੇ ਮੰਤਰੀਆਂ, ਵਿਧਾਇਕਾਂ ਅਤੇ ਵਲੰਟੀਅਰਾਂ ਨਾਲ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਕਿਹਾ, "ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੂੰ ਨਕਾਰ ਦਿੱਤਾ ਹੈ। ਕਾਂਗਰਸੀ ਆਗੂਆਂ ਨੇ ਸੱਤਾ ਵਿੱਚ ਨਾ ਹੋਣ ਦੇ ਬਾਵਜੂਦ ਵੀ ਹੰਕਾਰੀ ਬਿਆਨ ਦਿੱਤੇ ਅਤੇ ਪੰਜਾਬੀਆਂ ਦੀ ਚੇਤਨਾ ਨੂੰ ਚੁਣੌਤੀ ਦਿੱਤੀ।" ਲੋਕਾਂ ਨੇ ਕਾਂਗਰਸ ਦੀਆਂ ਵਾਰ-ਵਾਰ ਕੀਤੀਆਂ ਜਾ ਰਹੀਆਂ ਸਮਾਜ ਵਿਰੋਧੀ ਅਤੇ ਅਸੰਵੇਦਨਸ਼ੀਲ ਟਿੱਪਣੀਆਂ ਵਿਰੁੱਧ ਆਪਣੇ ਗੁੱਸੇ ਕਾਰਨ...

ਪੰਜਾਬ ਨੇ ਇੱਕ ਵਾਰ ਫਿਰ ਕੰਮ ਦੀ ਰਾਜਨੀਤੀ ਅਤੇ ਇਮਾਨਦਾਰ ਲੀਡਰਸ਼ਿਪ ਨੂੰ ਚੁਣਿਆ ਹੈ: ਅਰਵਿੰਦ ਕੇਜਰੀਵਾਲ

Breaking News
ਤਰਨਤਾਰਨ, 14 ਨਵੰਬਰ : ਆਮ ਆਦਮੀ ਪਾਰਟੀ (ਆਪ) ਨੇ ਤਰਨਤਾਰਨ ਵਿਧਾਨ ਸਭਾ ਜਿਮਨੀ ਚੋਣ ਵਿੱਚ ਇਤਿਹਾਸਕ ਅਤੇ ਇੱਕ ਪਾਸੜ ਜਿੱਤ ਪ੍ਰਾਪਤ ਕੀਤੀ ਹੈ, ਜਿਸ ਨਾਲ ਇਹ ਸਾਬਿਤ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਕੰਮ-ਅਧਾਰਤ ਰਾਜਨੀਤੀ, ਸਾਫ਼-ਸੁਥਰੇ ਸ਼ਾਸਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਇਮਾਨਦਾਰ ਅਗਵਾਈ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ 12,000 ਤੋਂ ਵੱਧ ਵੋਟਾਂ ਦੇ ਵੱਡੇ ਫਰਕ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ X 'ਤੇ ਕਿਹਾ ਕਿ ਇਤਿਹਾਸਕ ਜਿੱਤ ਸਾਬਤ ਕਰਦੀ ਹੈ ਕਿ ਪੰਜਾਬ ਕੰਮ ਦੀ ਰਾਜਨੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਮਾਨਦਾਰ ਲੀਡਰਸ਼ਿਪ ਦਾ ਭਾਰੀ ਸਮਰਥਨ ਕਰਦਾ ਹੈ।  “ਤਰਨਤਾਰਨ ਜਿਮਨੀ ਚੋਣ ਵਿੱਚ ਇਹ ਇਤਿਹਾਸਕ ਜਿੱਤ ਸਪੱਸ਼ਟ ਤੌਰ 'ਤੇ ਦਰਸਾਉਂਦੀ ਹੈ ਕਿ ਪੰਜਾਬ ਕੰਮ-ਅਧਾਰਤ ਰਾਜਨੀਤੀ ਚਾਹੁੰਦਾ ਹੈ। ਪੰਜਾਬ ਨੇ ਇੱਕ ਵਾਰ ਫਿਰ 'ਆਪ' ਵਿੱਚ ਵਿਸ਼ਵਾਸ ਜਤਾਇਆ ਹੈ। ਇਹ ਲੋਕਾਂ ਦੀ ਜਿੱਤ ਹੈ ਅਤੇ ਹਰ ਮਿਹਨਤੀ ਵਲੰਟੀਅਰ ਦੀ ਜਿੱਤ ਹੈ। ਪੰਜਾਬ ਦੇ ਲੋਕ...

ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ ਲਗਾਤਾਰ ਜਾਰੀ

Breaking News
ਚੰਡੀਗੜ੍ਹ, 14 ਨਵੰਬਰ: ਮਿਸ਼ਨ ਚੜ੍ਹਦੀ ਕਲਾ ਅਧੀਨ ਹੜ੍ਹਾਂ ਅਤੇ ਮੀਂਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਹਤ ਰਾਸ਼ੀ ਵੰਡ ਦੀ ਪ੍ਰੀਕਿਰਿਆ ਲਗਾਤਾਰ ਜਾਰੀ ਹੈ।ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜ਼ਿਲ੍ਹਿਆਂ ਵਿਚ ਕਰਵਾਏ ਗਏ ਸਮਾਗਮ ਦੌਰਾਨ 17 ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਹੜ੍ਹ ਪੀੜਤਾਂ ਨੂੰ ਵੰਡੀ ਗਈ। ਇਸ ਮੁਹਿੰਮ ਅਧੀਨ ਅੱਜ ਕੈਬਨਿਟ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਨੇ ਪਿੰਡ ਜ਼ਿੰਦਵੜੀ ਵਿੱਚ ਹੋਏ ਫਸਲ ਮੁਆਵਜ਼ਾ ਵੰਡ ਸਮਾਗਮ ਦੌਰਾਨ  ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਹੜ੍ਹ ਪੀੜਤਾਂ ਨੂੰ ਲਗਭਗ 2 ਕਰੋੜ 26 ਲੱਖ ਰੁਪਏ ਦਾ ਫਸਲ ਮੁਆਵਜ਼ਾ ਵੰਡਿਆ ਗਿਆ।      ਸ.ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀਆਂ ਸਬ ਡਵੀਜ਼ਨਾਂ ਵੱਲੋਂ ਵੰਡੇ ਗਏ ਮੁਆਵਜ਼ੇ ਦਾ ਵੇਰਵਾ ਸਾਂਝਾ ਕੀਤਾ। ਅੱਜ 70 ਕਿਸਾਨਾਂ ਨੂੰ 72,12,000 ਰੁਪਏ ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਵੱਲੋਂ, 101 ਕਿਸਾਨਾਂ ਨੂੰ 58,89,000 ਰੁਪਏ ਸਬ ਡਵੀਜ਼ਨ ਨੰਗਲ ਵੱਲੋਂ ਅਤੇ 35 ਕਿਸਾਨਾਂ ਨੂੰ 89,68,000 ਰੁਪਏ ਸ...