Tuesday, October 27
Shadow

Crime news

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

Breaking News, Crime news
ਚੰਡੀਗੜ੍ਹ/ਅੰਮ੍ਰਿਤਸਰ, 19 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਦਰਜ ਕਰਦਿਆਂ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦੇ ਤਿੰਨ ਕਾਰਕੁੰਨਾਂ ਨੂੰ 10 ਪਿਸਤੌਲਾਂ ਅਤੇ 1.022 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੌਤਮ ਉਰਫ਼ ਅਜੈ (28) -ਜੋ ਪੇਸ਼ੇ ਤੋਂ ਬਾਊਂਸਰ ਹੈ ਅਤੇ ਪਿੰਡ ਸੈਂਹਸਰਾ ਖੁਰਦ ਦਾ ਰਹਿਣ ਵਾਲਾ ਹੈ, ਰਵੀ ਸ਼ੇਰ ਸਿੰਘ (22) - ਜੋ ਪਿੰਡ ਗੁਰੂ ਕਾ ਬਾਗ਼ ਦਾ ਰਹਿਣ ਵਾਲਾ ਹੈ ਅਤੇ ਰਾਜਬੀਰ ਸਿੰਘ ਉਰਫ਼ ਰਾਜਾ (24) - ਜੋ ਪਿੰਡ ਬਾਸਰਕੇ ਭੈਣੀ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਵਿੱਚ ਪਾਲ ਐਵੇਨਿਊ (ਅੰਮ੍ਰਿਤਸਰ ਦਿਹਾਤੀ) ਵਿਖੇ ਰਹਿ ਰਿਹਾ ਹੈ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ 9 ਐਮ.ਐਮ. ...
ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

Crime news, News of Punjab
ਚੰਡੀਗੜ੍ਹ/ਜਲੰਧਰ, 14 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਅਪਰਾਧ-ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ 'ਮੈਡ ਸੰਧੂ' ਕਤਲ ਕੇਸ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਮਹਾਰਾਸ਼ਟਰ ਐਂਟੀ-ਟੈਰਰਿਜ਼ਮ ਸਕੁਐਡ (ਏ.ਟੀ.ਐਸ.) ਦੇ ਸਹਿਯੋਗ ਨਾਲ ਮੁੰਬਈ ਦੇ ਚੇਂਬੂਰ ਇਲਾਕੇ ਤੋਂ ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਜੋਬਨਪ੍ਰੀਤ ਸਿੰਘ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਜੰਡੋਕੇ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਉਸ ਕੋਲੋਂ ਤਿੰਨ ਆਧੁਨਿਕ ਪਿਸਤੌਲਾਂ ਜਿਨ੍ਹਾਂ ਵਿੱਚ ਇੱਕ 9ਐਮਐਮ ਗਲਾਕ, ਇੱਕ 9ਐਮਐਮ ਬੈਰੇਟਾ ਅਤੇ ਇੱਕ .30 ਬੋਰ ਪੀਐਕਸ5 ਸ਼ਾਮਲ ਹੈ, ਸਮੇਤ ਪੰਜ ਮੈਗਜ਼ੀਨਾਂ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਦੱਸਣਯੋਗ ਹੈ ਕਿ 3 ਅਕਤੂਬਰ 2026 ਨੂੰ, ਅੰਮ੍ਰਿਤਸਰ ਦੇ ਲੋਹਾਰਕਾ ਰੋਡ 'ਤੇ ਮੋਟਰਸਾਈਕਲ ਸਵਾ...
ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ; 7.8 ਕਿਲੋ ਹੈਰੋਇਨ ਬਰਾਮਦ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ; 7.8 ਕਿਲੋ ਹੈਰੋਇਨ ਬਰਾਮਦ

Breaking News, Crime news
ਚੰਡੀਗੜ੍ਹ/ਪਠਾਨਕੋਟ, 14 ਅਕਤੂਬਰ:    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪਠਾਨਕੋਟ ਪੁਲਿਸ ਨੇ ਦੋ-ਪੜਾਵਾਂ ਵਿੱਚ ਚਲਾਏ ਆਪ੍ਰੇਸ਼ਨ ਦੌਰਾਨ ਇੱਕ ਔਰਤ ਸਮੇਤ ਦੋ ਸੰਚਾਲਕਾਂ ਨੂੰ 7.823 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਹੈਰੋਇਨ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪੰਥ ਵਾਸੀ ਪਿੰਡ ਵਡਾਲਾ, ਅੰਮ੍ਰਿਤਸਰ ਦਿਹਾਤੀ ਅਤੇ ਉਸਦੀ ਸਾਥੀ ਹਰਮਨਜੀਤ ਕੌਰ ਵਾਸੀ ਧਿਆਨਪੁਰ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਨੈੱਟਵਰਕ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ, ਵਿੱਤੀ ਲੈਣ-ਦੇਣ ਦੀ ਜਾਂਚ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਡਿਜੀਟਲ ਅਤੇ ਤਕਨੀਕੀ ਵਿਸ਼ਲੇਸ਼ਣ ਸਮੇਤ ਅਗਲੇ...
ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

Crime news, News of Punjab
ਚੰਡੀਗੜ੍ਹ/ਅੰਮ੍ਰਿਤਸਰ, 13 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਆਈਐਸਆਈ-ਸਮਰਥਿਤ ਗੈਰ-ਕਾਨੂੰਨੀ ਹਥਿਆਰ ਅਤੇ ਵਿਸਫੋਟਕ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਪੁਲਿਸ ਅਦਾਰਿਆਂ 'ਤੇ ਹਮਲਾ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਮਈ 2026 ਵਿੱਚ ਆਰਮੀ ਛਾਉਣੀ ਖਾਸਾ ਨੇੜੇ ਹੋਏ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲਿਸ ਟੀਮਾਂ ਨੇ ਦੋ ਆਪਸ ਵਿੱਚ ਜੁੜੇ ਮਾਮਲਿਆਂ ਵਿੱਚ ਕੁੱਲ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ 9 ਐਮਐਮ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਅਦਾਰਿਆਂ 'ਤੇ ਹਮਲੇ ਦੀ ਸਾਜ਼ਿਸ਼ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ...
ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

Breaking News, Crime news
ਚੰਡੀਗੜ੍ਹ/ਅੰਮ੍ਰਿਤਸਰ, 13 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਪੰਜ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਪਿਸਤੌਲ, 4.409 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਬੀਰ ਸਿੰਘ (23), ਗਗਨਪ੍ਰੀਤ ਸਿੰਘ ਉਰਫ਼ ਗਗਨ (31) ਅਤੇ ਸੌਰਵ ਸਿੰਘ ਉਰਫ਼ ਬਹਾਦਰ (23) ਸਾਰੇ ਵਾਸੀ ਅੰਮ੍ਰਿਤਸਰ; ਵਿਸ਼ਾਲ ਸਿੰਘ ਉਰਫ਼ ਟਿਬਰੂ (22) ਅਤੇ ਰਸ਼ਪਾਲ ਸਿੰਘ ਉਰਫ਼ ਬੱਬਾ (44) ਦੋਵੇਂ ਵਾਸੀ ਪਿੰਡ ਨੂਰਪੁਰ, ਲੋਪੋਕੇ; ਵੀਰਪਾਲ ਸਿੰਘ ਉਰਫ਼ ਬਿੱਲਾ (19) ਵਾਸੀ ਪਿੰਡ ਮਾੜੀ ਮੇਘਾ...
ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

Crime news, News of Punjab
ਚੰਡੀਗੜ੍ਹ, 12 ਅਕਤੂਬਰ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਤੰਬਰ ਮਹੀਨੇ ਵਿੱਚ 6 ਵੱਖ-ਵੱਖ ਕੇਸਾਂ ਦੌਰਾਨ 6 ਸਰਕਾਰੀ ਅਧਿਕਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਜਨਤਕ ਸੇਵਕਾਂ ਅਤੇ ਹੋਰਨਾਂ ਖੇਤਰ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ ਵਿਜੀਲੈਂਸ ਦੇ 23 ਕੇਸਾਂ ਸਬੰਧੀ ਚਲਾਨ ਪੇਸ਼ ਕੀਤੇ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਵਿਜੀਲੈਂਸ ਜਾਂਚ ਵੀ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ 8 ਮੁਲਜ਼ਮਾਂ ਜਿਨ੍ਹਾਂ ਵਿੱਚ 7 ਸਰਕਾਰੀ ਕਰਮਚਾਰੀ ਸ਼ਾਮਲ ਹਨ, ਵਿਰੁੱਧ 4 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ। ਇੱਕ ਸਰਕਾਰੀ ਕਰਮਚਾਰੀ ਵਿਰੁੱਧ ਆਮਦਨ ...
ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

Crime news, News of Punjab
ਚੰਡੀਗੜ੍ਹ/ਅੰਮ੍ਰਿਤਸਰ, 10 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 15 ਕਿਲੋ ਅਫੀਮ, ਇੱਕ ਅਤਿ-ਆਧੁਨਿਕ ਐਮ-16 ਰਾਈਫਲ, ਨੌਂ ਗ਼ੈਰ-ਕਾਨੂੰਨੀ ਪਿਸਤੌਲ ਅਤੇ 25 ਜਿੰਦਾ ਕਾਰਤੂਸਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪਹਿਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਲਕੀਤ ਸਿੰਘ ਉਰਫ਼ ਮੀਤਾ (32), ਵਾਸੀ ਮੰਝ, ਅੰਮ੍ਰਿਤਸਰ ਅਤੇ ਗੁਰਜੀਤ ਸਿੰਘ (32), ਵਾਸੀ ਸਾਰੰਗੜਾ, ਅੰਮ੍ਰਿਤਸਰ ਵਜੋਂ ਹੋਈ ਹੈ। ਜਦਕਿ ਦੂਜੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ (26) ਅਤੇ ਸਤਨਾਮ ਸਿੰਘ (29), ਦੋਵੇਂ ਵਾਸੀ ਪਿੰਡ ਕੱਕੜ ਕਲਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ...
ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime news, News of Punjab
ਚੰਡੀਗੜ੍ਹ, 8 ਅਕਤੂਬਰ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰ ਸਰਕਲ, ਬਸਤੀ ਪੀਰਦਾਦ, ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਸ਼ਵਜੀਤ ਸਿੰਘ ਅਤੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਨਿਊ ਰਾਜਨ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਕਿਹਾ ਕਿ ਉਸਨੇ 4 ਮਰਲੇ ਦਾ ਇੱਕ ਪਲਾਟ ਖਰੀਦਿਆ ਸੀ ਅਤੇ ਇਸਦੀ ਸੇਲ ਡੀਡ 23.12.2024 ਨੂੰ ਆਪਣੇ ਛੋਟੇ ਭਰਾ ਉਮੇਸ਼ ਕੁਮਾਰ ਦੇ ਨਾਮ 'ਤੇ ਰਜਿਸਟਰਡ ਕਰਵਾਈ ਸੀ। ਉਸਨੇ ਪਲਾਟ ਦੇ ਇੰਤਕਾਲ  ਲਈ ਸਬੰਧਤ ਪਟਵਾਰੀ ਨਾਲ ਸੰਪਰਕ ਕੀਤਾ, ਪਰ ਮਾਮਲੇ ਵਿੱਚ ਵਾਰ-ਵਾਰ ਦੇਰੀ ਕੀਤੀ ਗਈ। ਮਿਤੀ 07.10.2026 ਨੂੰ, ਉਹ ਪਲਾਟ ਦੇ ਇੰਤਕਾਲ ਲਈ ਦੁਬਾਰਾ ਮੁਲਜ਼ਮ ਪਟਵਾਰੀ ਵਿਸ਼ਵਦ...
40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Crime news, News of Punjab
ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਉੱਤਰੀ ਰੇਲਵੇ ਵਿਖੇ ਤਾਇਨਾਤ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਨਿੱਜੀ ਲੋੜ ਲਈ ਅਮਿਤ ਕੁਮਾਰ ਨਾਮਕ ਆਪਣੇ ਜਾਣ-ਪਛਾਣ ਵਾਲੇ ਵਿਅਕਤੀ, ਜੋ ਕਿ ਰੇਲਵੇ ਕਰਮਚਾਰੀ ਹੈ, ਨੂੰ ਕੁਝ ਪੈਸੇ ਦਿੱਤੇ ਸਨ। ਜਦੋਂ ਸ਼ਿਕਾਇਤਕਰਤਾ ਨੂੰ ਉਸਦੇ ਪੈਸੇ ਵਾਪਸ ਨਾ ਮਿਲੇ ਤਾਂ ਉਸਨੇ ਅਮਿਤ ਕੁਮਾਰ ਤੋਂ ਪੈਸੇ ਵਸੂਲਣ ਲਈ ਅਦਾਲਤ ਵਿੱਚ ਇੱਕ ਸਿਵਲ ਮੁਕੱਦਮਾ ਦਾਇਰ ਕੀਤਾ। ਜਿਸ ਸਬੰਧੀ ਫਿਰੋਜ਼ਪੁਰ ਅਦਾਲਤ ਨੇ ਰੇਲਵੇ ਵਿਭਾਗ ਨੂੰ ਹੁਕਮ ਜਾਰੀ ਕਰਕੇ ਕਿਹਾ ਸੀ ਕਿ ਅਮਿਤ ਕੁਮਾਰ ਦੀ ਤਨਖਾਹ ਦਾ ਇੱਕ-ਤਿਹਾਈ (1/3) ਹਿੱਸਾ ਕੱਟ ਕੇ ਸ਼ਿਕਾਇਤਕਰਤਾ ਹਰਦੀਪ ਸਿੰਘ ਨ...
50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

Crime news, News of Punjab
ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐਸਡੀਓ) ਹਰਦੀਪ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਪਟਿਆਲਾ ਦੇ ਪਿੰਡ ਅਲੀਪੁਰ ਆਰੀਆਂ ਦੇ ਰਹਿਣ ਵਾਲੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਉਸ ਦੇ ਓਵਰਲੋਡ ਟਿੱਪਰ ਵਾਹਨਾਂ ਦੇ ਚਲਾਨ ਕੱਟਣ ਦੀ ਧਮਕੀ ਦੇ ਰਿਹਾ ਸੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਕਿਸੇ ਵੀ ਕਿਸਮ ਦੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਰਾਬਤਾ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ...