Sunday, August 2
Shadow

Crime news

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

Crime news, News of Punjab
ਚੰਡੀਗੜ੍ਹ, 4 ਮਈ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗਲਾਡਾ, ਲੁਧਿਆਣਾ ਦੇ ਦਫ਼ਤਰ ਵਿੱਚ ਤਾਇਨਾਤ ਸਕਿਉਰਿਟੀ ਗਾਰਡ ਜਸਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਖਾਸੀ ਕਲਾਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਪਿੰਡ ਭਾਮੀਆ ਕਲਾਂ ਜ਼ਿਲ੍ਹਾ ਲੁਧਿਆਣਾ ਵਿੱਚ ਆਪਣੀ ਦੁਕਾਨ ਬਣਾ ਰਿਹਾ ਸੀ। ਇਸ ਸਬੰਧ ਵਿੱਚ ਦੋਸ਼ੀ ਸੁਰੱਖਿਆ ਗਾਰਡ ਉਸਦੀ ਉਸਾਰੀ ਅਧੀਨ ਦੁਕਾਨ ’ਤੇ ਆਇਆ ਅਤੇ ਉਸਨੂੰ ਦੱਸਿਆ ਕਿ ਇਹ ਉਸਾਰੀ ਗ਼ੈਰ-ਪ੍ਰਮਾਣਿਤ ਹੈ ਅਤੇ ਉਸਨੂੰ ਧਮਕੀ ਦਿੱਤੀ ਕਿ ਉਸਦੀ ਦੁਕਾਨ ਢਾਹ ਦਿੱਤੀ ਜਾਵੇਗੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸੁਰੱਖਿਆ ਗਾਰਡ ਨੇ 12000 ਰੁਪਏ ਦੀ ਰਿਸ਼ਵਤ ਮੰਗੀ ਅਤੇ ਪ੍ਰਾਪਤ ਕੀਤੀ। ਜਦੋਂ ਦੋਸ਼ੀ...
ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ

Crime news, News of Punjab
ਚੰਡੀਗੜ੍ਹ/ਤਰਨ ਤਾਰਨ; 04 ਮਈ 2026:ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਨੇ ਪੰਜਾਬ ਪੁਲਿਸ ਦੀ ‘ਗੈਂਗਸਟਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ’ ਨੀਤੀ ਤਹਿਤ ਪਾਕਿਸਤਾਨ ਨਾਲ ਸਬੰਧਤ ਡਰੱਗ ਤਸਕਰੀ ਨੈੱਟਵਰਕ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਹੈ। ਇਹ ਨੈੱਟਵਰਕ ਰਾਜ ਵਿੱਚ ਗੈਂਗਸਟਰਾਂ ਨੂੰ ਆਪਣੇ ਗੈਰਕਾਨੂੰਨੀ ਕਾਰੋਬਾਰ ਚਲਾਉਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ। ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਨਾਰਕੋਟਿਕ ਡਰੱਗਸ ਐਂਡ ਸਾਈਕੋਟਰਾਪਿਕ ਸਬਸਟੈਂਸਿਜ਼ (ਐਨਡੀਪੀਐਸ) ਐਕਟ ਅਧੀਨ 490 ਮਾਮਲੇ ਦਰਜ ਕੀਤੇ, 630 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 47.527 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ, ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਚੁਣੌਤੀਆਂ ਦੇ ਬਾਵਜੂਦ ਸੂਬਾ ਪੁਲਿਸ ਨੇ ਪਾਕਿਸਤਾਨ ਤੋਂ ਲਾਜਿਸਟਿਕ ਸਹਾਇਤਾ ਪ੍ਰਾਪਤ ਕਰ ਰਹ...
ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

Crime news, News of Punjab
ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਦੇ ਚਲਦਿਆਂ ਵਿਜੀਲੈਂਸ ਬਿਊਰੋ ਨੇ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਭੂਦਨ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਵਿਰੁੱਧ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਨੰਬਰ 232/2025, ਸੰਗਰੂਰ ਦੀ ਜਾਂਚ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਪੰਜਾਬ ਗ੍ਰਾਮੀਣ ਬੈਂਕ ਦੇ ਨਿਯਮਾਂ ਦੀ ਉਲੰਘਣਾ ਕੀਤੀ। ਉਸਨੇ ਧੋਖਾਧੜੀ ਨਾਲ ਸਾਲ 2023 ਜੂਨ/ਜੁਲਾਈ ਦੇ ਮਹੀਨੇ ਦੌਰਾਨ ਵੱਖ-ਵੱਖ ਤਰੀਕਾਂ ਨੂੰ ਆਪਣੇ ਬੈਂਕ ਦੇ ਮ੍ਰਿਤਕ ਪੈਨਸ਼ਨਰਾਂ ਦੇ 19 ਬੈਂਕ ਖਾਤਿਆਂ ਚੋਂ ਕੁੱਲ 9,64,600 ਰੁਪਏ ਕਢਵਾਏ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ...
ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 3 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 103ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 644 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 103ਵੇਂ ਦਿਨ, ਪੁਲਿਸ ਟੀਮਾਂ ਨੇ 350 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 26,175 ਹੋ ਗਈ ਹੈ। ਇਸ ਤੋਂ ਇਲਾਵਾ, 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 60 ਵਿਅਕਤ...
ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ

Breaking News, Crime news
ਚੰਡੀਗੜ੍ਹ/ਅੰਮ੍ਰਿਤਸਰ, 3 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।   ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਮਰਬੀਰ ਸਿੰਘ ਉਰਫ਼ ਸਿਮਰ (21) ਵਾਸੀ ਮਹਿੰਦਰਾ ਕਲੋਨੀ, ਅੰਮ੍ਰਿਤਸਰ; ਸਤਨਾਮ ਸਿੰਘ ਉਰਫ਼ ਸੱਤਾ (23) ਵਾਸੀ ਪਿੰਡ ਫਤਿਹਪੁਰ, ਤਰਨ ਤਾਰਨ, ਜੋ ਮੌਜੂਦਾ ਸਮੇਂ ਅੰਮ੍ਰਿਤਸਰ ਦੇ ਕ੍ਰਿਸ਼ਨਾ ਨਗਰ ਵਿੱਚ ਰਹਿ ਰਿਹਾ ਸੀ; ਤਨੁਪ੍ਰੀਤ ਸਿੰਘ (26) ਵਾਸੀ ਪ੍ਰਤਾਪ ਨਗਰ, ਅੰਮ੍ਰਿਤਸਰ; ਅਤੇ ਕਰਨਜੋਤ ਸਿੰਘ ਉਰਫ਼ ਸਾਜਨ (26) ਵਾਸੀ ਕ੍ਰਿਸ਼ਨਾ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਆਸਟਰੀਆ ਦੇ ਬਣੇ ਦੋ 9ਐਮਐਮ ਗਲਾਕ, ਚੀਨ ਦੇ ਬਣੇ ਚਾਰ .30 ਬੋਰ ਅਤੇ ਇੱਕ .30 ...
ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ

ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ

Crime news, News of Punjab
ਚੰਡੀਗੜ੍ਹ/ਪਟਿਆਲਾ, 2 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪਾਕਿਸਤਾਨ-ਸਮਰਥਿਤ ਆਈ.ਐਸ.ਆਈ. ਅੱਤਵਾਦੀ ਨੈੱਟਵਰਕਾਂ ਨੂੰ ਬੇਅਸਰ ਕਰਦਿਆਂ ਪੰਜਾਬ ਪੁਲਿਸ ਨੇ ਤਿੰਨ ਵੱਡੀਆਂ ਅੱਤਵਾਦੀ ਵਾਰਦਾਤਾਂ - ਸੀ.ਆਈ.ਏ. ਮੋਗਾ ਗ੍ਰਨੇਡ ਹਮਲਾ, ਸਰਹਿੰਦ ਰੇਲਵੇ ਟਰੈਕ ਧਮਾਕਾ ਅਤੇ ਹਾਲ ਹੀ ਵਿੱਚ ਹੋਏ ਸ਼ੰਭੂ ਰੇਲਵੇ ਟਰੈਕ ਧਮਾਕੇ – ਦੇ ਮੁੱਖ ਸਾਜ਼ਿਸ਼ਕਰਤਾ ਜਗਰੂਪ ਸਿੰਘ ਦੇ ਮੁੱਖ ਸਾਥੀ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਕੇਸਾਂ ਦੀ ਗੁੱਥੀ ਸਫ਼ਲਤਾਪੂਰਵਕ ਸੁਲਝਾ ਲਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਇਹ ਆਪ੍ਰੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਅਤੇ ਜ਼ਿਲ੍ਹਾ ਪਟਿਆਲਾ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਚਲਾਇਆ ਗਿਆ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਜਿੰਦਰ ਸਿੰਘ ਉਰਫ਼ ਬਾਬਾ ਬੇਅੰਤ ਵਜੋਂ ਹੋਈ ਹੈ, ਜੋ ਗੁਰਦਾਸਪੁਰ ਦੇ ਬਿਧੀਪੁਰ ਦਾ ਰਹਿਣ ਵਾਲਾ ਹੈ। ਇਹ ਕਾਮਯਾਬੀ, ਸੋਮਵਾਰ ਰਾਤ ਨੂੰ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਨੇੜਲ...
ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 2 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 102ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 472 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 102ਵੇਂ ਦਿਨ, ਪੁਲਿਸ ਟੀਮਾਂ ਨੇ ਅੱਠ ਹਥਿਆਰਾਂ ਸਮੇਤ 241 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 25,833 ਹੋ ਗਈ ਹੈ। ਇਸ ਤੋਂ ਇਲਾਵਾ 91 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ...
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

Crime news
ਚੰਡੀਗੜ੍ਹ, 30 ਅਪ੍ਰੈਲ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਮਾਲ ਦਫ਼ਤਰ ਕੱਟੂ ਸਬ-ਤਹਿਸੀਲ ਧਨੌਲਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਪਟਵਾਰੀ ਹਰਮਨਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਕੱਟੂ ਜ਼ਿਲ੍ਹਾ ਬਰਨਾਲਾ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਵਾਹੀਯੋਗ ਜ਼ਮੀਨ 'ਤੇ ਪੰਜਾਬ ਗ੍ਰਾਮੀਣ ਬੈਂਕ ਤੋਂ ਕਰਜ਼ਾ ਲਿਆ ਸੀ ਅਤੇ ਬੈਂਕ ਨੂੰ ਆਪਣਾ ਸਾਰਾ ਕਰਜ਼ਾ ਵਾਪਸ ਕਰ ਦਿੱਤਾ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਬੈਂਕ ਦੇ ਕਰਜ਼ੇ ਦਾ ਨਿਪਟਾਰਾ ਕਰਨ 'ਤੇ ਦੋਸ਼ੀ ਪਟਵਾਰੀ ਨੇ ਇਸ ਸਬੰਧੀ ਜ਼ਮੀਨੀ ਰਿਕਾਰਡ ਵਿੱਚ ਐਂਟਰੀ ਕਰਨ ਬਦਲੇ 5000 ਰੁਪਏ ਰਿਸ਼...
ਰੇਲਵੇ ਟਰੈਕ ‘ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ

ਰੇਲਵੇ ਟਰੈਕ ‘ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ

Crime news, News of Punjab
ਚੰਡੀਗੜ੍ਹ/ਪਟਿਆਲਾ, 29 ਅਪ੍ਰੈਲ:ਸ਼ੰਭੂ ਰੇਲਵੇ ਟਰੈਕ 'ਤੇ ਆਈ.ਈ.ਡੀ. ਧਮਾਕੇ ਦੀ ਕੋਸ਼ਿਸ਼ ਦੇ ਮਾਮਲੇ ‘ਚ ਸ਼ਾਮਲ ਪਾਕਿਸਤਾਨ-ਸਮਰਥਿਤ ਆਈਐਸਆਈ ਅਤੇ ਖਾਲਿਸਤਾਨ ਪੱਖੀ ਅੱਤਵਾਦੀ ਨੈੱਟਵਰਕ ਦੀ ਡੂੰਘੀ ਅੱਤਵਾਦੀ ਸਾਜ਼ਿਸ਼ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪਟਿਆਲਾ ਪੁਲਿਸ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪਿੰਡ ਤਰਨਤਾਰਨ ਦੇ ਪੰਜਵਾੜ ਖੁਰਦ ਤੋਂ ਇੱਕ ਰਾਕੇਟ ਪ੍ਰੋਪੇਲਡ ਗ੍ਰਨੇਡ (ਆਰਪੀਜੀ), ਹੈਂਡ ਗ੍ਰਨੇਡ, ਵਿਸਫੋਟਕ ਸਮੱਗਰੀ ਅਤੇ ਅਤਿ ਆਧੁਨਿਕ ਪਿਸਤੌਲਾਂ ਸਮੇਤ ਅੱਤਵਾਦੀ ਹਾਰਡਵੇਅਰ ਦਾ ਇੱਕ ਹੋਰ ਜ਼ਖ਼ੀਰਾ ਬਰਾਮਦ ਕਰਕੇ ਵੱਡੀਆਂ ਅੱਤਵਾਦੀ ਸਾਜ਼ਿਸ਼ਾਂ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਵਿੱਚ ਇੱਕ ਆਰਪੀਜੀ, 2.296 ਕਿਲੋ ਵਜ਼ਨ ਦੇ ਇੱਕ ਮਟੈਲਿਕ ਆਈਈਡੀ (ਸਟਿੱਕੀ ਬੰਬ) ਦੇ ਨਾਲ ਇਲੈਕਟ੍ਰਿਕ ਵਾਇਰਜ਼ ਤੇ ਇੱਕ ਬੈਟਰੀ ਸਮੇਤ ਤਿੰਨ ਡੈਟੋਨੇਟਰ, 1.456 ਕਿਲੋ ਵਜ਼ਨ ਵਾਲੇ ਆਰਡੀਐਕਸ ਦੇ ਦੋ ਪੈਕ, ਇੱਕ ਪੀ-86 ਹੈਂਡ ਗ੍ਰਨੇ...
ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

Breaking News, Crime news
ਚੰਡੀਗੜ੍ਹ/ਪਟਿਆਲਾ, 28 ਅਪ੍ਰੈਲ: ਪਟਿਆਲਾ ਪੁਲਿਸ ਨੇ 12 ਘੰਟਿਆਂ ਦੇ ਅੰਦਰ ਹੀ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾ ਲਈ ਹੈ। ਇਸ ਦੇ ਨਾਲ ਹੀ ਸਰਹੱਦ ਪਾਰੋਂ ਪਾਕਿਸਤਾਨ ਦੀ ਖੁਫੀਆਂ ਏਜੰਸੀ (ਆਈ ਐਸ ਆਈ) ਦੀ ਸ਼ਹਿ ‘ਤੇ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਕਰਕੇ ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ ਕਰਦਿਆਂ ਅੱਤਵਾਦੀ ਮੌਡਿਉਲ ਦੇ 4 ਪੇਸ਼ੇਵਰ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਹ ਖੁਲਾਸਾ ਪਟਿਆਲਾ ਰੇਂਜ ਦੇ ਡੀਆਈਜੀ ਕੁਲਦੀਪ ਸਿੰਘ ਚਾਹਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਅੱਜ ਇੱਥੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਡੀਆਈਜੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਉਣ ਲਈ ਪਟਿਆਲਾ ਦੇ ਐਸ ਪੀ (ਸਥਾਨਕ) ਵੈਭਵ ਚੌਧਰੀ ਦੀ ਨਿਗਰਾਨੀ ਹੇਠ ਡੀ ਐਸ ਪੀ ਡੀ ਸੁਖਅਮ੍ਰਿੰਤ ਸਿੰਘ ਰੰਧਾਵਾ,  ਸੀਆਈਏ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਸੀਆਈਏ ...